Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਪਰਕਾਸ਼ ਸਿੰਘ ਬਾਦਲ ਆਪਣੇ ਕੈਬਨਿਟ ਸਾਥੀਆਂ ਨਾਲ ਭਗਵਾਨ ਵਾਲਮੀਕਿ ਜੀ ਦੀ ਮੂਰਤੀ 'ਤੇ ਨਤਮਸਤਕ ਹੋਏ

ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੀ ਦਰਸ਼ਨ ਯਾਤਰਾ ਨੂੰ ਪਿਆਰ, ਆਪਸੀ ਭਾਈਚਾਰਕ ਸਾਂਝ ਤੇ ਦਯਾ ਦਾ ਪ੍ਰਤੀਕ ਦੱਸਿਆ

Web Admin

Web Admin

5 Dariya News

ਸ਼ੰਭੂ (ਪਟਿਆਲਾ) , 20 Nov 2016

Last updated on: Nov 20, 2016, 00:00 IST

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀ ਦਰਸ਼ਨ ਯਾਤਰਾ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀ ਪ੍ਰਤੀਕ ਹੈ।ਸ਼ੰਭੂ ਸਰਾਏ ਵਿਖੇ ਆਪਣੇ ਕੈਬਨਿਟ ਸਾਥੀਆਂ ਸਮੇਤ ਭਗਵਾਨ ਵਾਲਮੀਕਿ ਜੀ ਦੀ 800 ਕਿਲੋਗ੍ਰਾਮ ਵਾਲੀ ਸੋਨੇ ਦੀ ਝਾਲ ਵਾਲੀ ਮੂਰਤੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਸ਼ਰਧਾਲੂਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀ ਇਹ ਵਿਸ਼ਾਲ ਮੂਰਤੀ ਸੂਬਾ ਪੱਧਰੀ ਸਮਾਗਮ ਦੌਰਾਨ ਅੰਮ੍ਰਿਤਸਰ ਦੇ ਵਾਲਮੀਕਿ ਤੀਰਥ ਸਥਲ ਵਿਖੇ ਸ਼ੁਸ਼ੋਭਿਤ ਕੀਤੀ ਜਾਵੇਗੀ।  ਇਸ ਮੌਕੇ ਮੁੱਖ ਮੰਤਰੀ ਨੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਧ ਚੜ੍ਹ ਕੇ ਇਸ ਸੂਬਾ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਇਸ ਸਮਾਗਮ ਵਿੱਚ ਜਾਤ, ਧਰਮ, ਨਸਲ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸ਼ਮੂਲੀਅਤ ਕਰਨੀ ਚਾਹੀਦੀ ਹੈ। ਬਾਦਲ ਨੇ ਕਿਹਾ ਕਿ ਇਸ ਯਾਤਰਾ ਦੌਰਾਨ ਭਗਵਾਨ ਵਾਲਮੀਕਿ ਜੀ ਦੀ ਇਹ ਵਿਸ਼ਾਲ ਅਕਾਰ ਦੀ ਸੁਨਹਿਰੀ ਮੂਰਤੀ ਸੂਬੇ ਦੇ ਕੋਨੇ-ਕੋਨੇ ਵਿੱਚ ਲਿਜਾਈ ਜਾਵੇਗੀ ਤਾਂ ਜੋ ਲੋਕ ਇਸ ਦੇ ਦਰਸ਼ਨ ਕਰ ਸਕਣ। ਉਹਨਾਂ ਕਿਹਾ ਕਿ ਇਸ ਯਾਤਰਾ ਦਾ ਰੂਟ ਇਸ ਹਿਸਾਬ ਨਾਲ ਬਣਾਇਆ ਗਿਆ ਹੈ ਕਿ ਵੱਧ ਤੋਂ ਵੱਧ ਲੋਕ ਇਸ ਮੂਰਤੀ ਦੇ ਦਰਸ਼ਨ ਕਰਨ ਦਾ ਸੁਭਾਗ ਹਾਸਲ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਉਸਾਰੇ ਗਏ ਮੰਦਿਰ-ਕਮ-ਪਨੋਰਮਾ ਕੰਪਲੈਕਸ ਅਤੇ ਅਜਾਇਬ ਘਰ ਭਗਵਾਨ ਵਾਲਮੀਕਿ ਜੀ ਨੂੰ ਸੂਬਾ ਸਰਕਾਰ ਵੱਲੋਂ ਇੱਕ ਨਿਮਾਣੀ ਸ਼ਰਧਾਂਜਲੀ ਹੈ। ਉਹਨਾਂ ਕਿਹਾ ਕਿ ਅੰਮ੍ਰਿਤਸਰ ਨੇੜੇ ਇਸ ਪਵਿੱਤਰ ਸਥਾਨ 'ਤੇ ਭਗਵਾਨ ਵਾਲਮੀਕਿ ਜੀ ਨੇ ਸਾਨੂੰ ਸਾਰਿਆਂ ਨੂੰ ਏਕਤਾ ਤੇ ਸਰਵ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਸੀ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 200 ਕਰੋੜ ਰੁਪਏ ਖਰਚ ਕਰਕੇ ਉਸਾਰੀ ਗਈ ਇਹ ਯਾਦਗਾਰ ਭਗਵਾਨ ਵਾਲਮੀਕਿ ਜੀ ਦੇ ਜੀਵਨ, ਸਿੱਖਿਆਵਾਂ ਅਤੇ ਉਹਨਾਂ ਦੀ ਸੋਚ ਨੂੰ ਦੁਨੀਆਂ ਭਰ ਵਿੱਚ ਜੀਵਤ ਰੱਖੇਗੀ ਅਤੇ ਇਸ ਦੇ ਨਾਲ-ਨਾਲ ਇਸ ਮਹਾਨ ਗੁਰੂ ਦੀ ਅਮੀਰ ਵਿਰਾਸਤ ਨੂੰ ਜਿਊਂਦਾ ਰੱਖਣ ਵਿੱਚ ਸਹਾਈ ਹੋਵੇਗੀ। ਉਹਨਾਂ ਕਿਹਾ ਕਿ ਇਸ ਯਾਦਗਾਰ ਦਾ ਡਿਜਾਇਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਟਾਂ ਦੁਆਰਾ ਬਣਾਇਆ ਗਿਆ ਹੈ ਜਿਹਨਾਂ ਨੇ ਇਸ ਕੰਮ ਨੂੰ ਨੇਪਰੇ ਚਾੜ੍ਹਨ ਵੇਲੇ ਇਸ ਜਗ੍ਹਾ ਦੀ ਧਾਰਮਿਕ ਮਹੱਤਤਾ ਦਾ ਪੂਰਾ ਖਿਆਲ ਰੱਖਿਆ ਹੈ। ਸਮਾਜ ਨੂੰ ਜੋੜਨ ਵਿੱਚ ਭਗਵਾਨ ਵਾਲਮੀਕਿ ਜੀ ਦੇ ਮਹਾਨ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਭਾਸ਼ਾ ਦੇ ਪਿਤਾਮਾ ਸਨ ਅਤੇ ਆਦਿ ਕਵੀ ਸਨ ਜਿਹਨਾਂ ਨੇ ਆਪਣੀ ਮਹਾਨ ਰਚਨਾ ਰਮਾਇਣ ਨਾਲ ਬਦੀ 'ਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ। 

ਉਹਨਾਂ ਕਿਹਾ ਕਿ ਇਸ ਮਹਾਨ ਗਰੰਥ ਨੇ ਸਦੀ ਤੋਂ ਸਾਨੂੰ ਜਿਊਣ ਦਾ ਤਰੀਕਾ ਦੱਸਿਆ ਹੈ ਅਤੇ ਚੰਗਾ ਤੇ ਨੈਤਿਕਤਾ ਭਰਪੂਰ ਜੀਵਨ ਜਿਊਣ ਦਾ ਰਾਹ ਦਰਸਾਇਆ ਹੈ ਜੋ ਅੱਜ ਦੇ ਪਦਾਰਥਵਾਦੀ ਯੁੱਗ ਵਿੱਚ ਵੀ ਤਰਕ ਸੰਗਤ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਰਾਹ 'ਤੇ ਚਲਦੇ ਹੋਏ ਇੱਕ ਨਿੱਗਰ ਤੇ ਭੇਦਭਾਵ ਰਹਿਤ ਸਮਾਜ ਦੀ ਰਚਨਾ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ, ਪੀਰਾਂ-ਫ਼ਕੀਰਾਂ ਅਤੇ ਪੈਗੰਬਰਾਂ ਨੇ ਸਾਨੂੰ ਆਪਸੀ ਪ੍ਰੇਮ, ਭਾਈਚਾਰਾ ਤੇ ਸਾਂਤੀ ਦਾ ਰਾਹ ਦਿਖਾਇਆ ਹੈ। ਉਹਨਾਂ ਕਿ ਇਸ ਰਾਹ 'ਤੇ ਚਲਦਿਆਂ ਸਾਡੀ ਸਰਕਾਰ ਵੱਲੋਂ ਇਸ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਾਡੀ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਹੁਸ਼ਿਆਰਪੁਰ ਦੇ ਖੁਰਾਲਗੜ੍ਹ ਵਿਖੇ ਗੁਰੂ ਰਵਿਦਾਸ ਯਾਦਗਾਰ ਛੇਤੀ ਹੀ ਮਨੁੱਖਤਾ ਨੂੰ ਸਮਰਪਿਤ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਪੰਜਾਬ ਪੁਲਿਸ ਦੇ ਬੈਂਡ ਅਤੇ ਘੋੜ ਸਵਾਰਾਂ ਦੀ ਟੁਕੜੀ ਵੱਲੋਂ ਭਗਵਾਨ ਵਾਲਮੀਕਿ ਮੂਰਤੀ ਦਰਸ਼ਨ ਯਾਤਰਾ ਨੂੰ ਸਲਾਮੀ ਵੀ ਦਿੱਤੀ ਗਈ। ਇਸ ਮੌਕੇ ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਸ: ਸੁਰਜੀਤ ਸਿੰਘ ਰੱਖੜਾ ਵੱਲੋਂ ਸਮਾਗਮ ਵਿੱਚ ਦੂਰ ਦੁਰਾਡੇ ਤੋਂ ਪੁੱਜੀਆਂ ਧਾਰਮਿਕ, ਰਾਜਸੀ ਅਤੇ ਸਮਾਜਿਕ ਸਖ਼ਸੀਅਤਾਂ ਤੇ ਵੱਡੀ ਗਿਣਤੀ ਵਿੱਚ ਪੁੱਜੇ ਸ਼ਰਧਾਲੂਆਂ ਨੂੰ ਜੀ ਆਇਆਂ ਕਿਹਾ। ਸ: ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਵੱਲੋਂ ਧਾਰਮਿਕ ਯਾਦਗਾਰਾਂ ਦੀ ਉਸਾਰੀ ਕਰਕੇ ਮਿਸਾਲ ਪੈਦਾ ਕੀਤੀ ਹੈ। 

ਉਹਨਾਂ ਕਿਹਾ ਕਿ ਇਹ ਯਾਦਗਾਰਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨ੍ਹਣ ਮੁਨਾਰੇ ਦਾ ਕੰਮ ਕਰਨਗੀਆਂ।ਇਸ ਸਮਾਗਮ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਚਰਨਜੀਤ ਸਿੰਘ ਅਟਵਾਲ, ਐਸ.ਜੀ.ਪੀ.ਸੀ. ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾਂ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ: ਸੁਰਜੀਤ ਸਿੰਘ ਰੱਖੜਾ, ਕੈਬਨਿਟ ਮੰਤਰੀ ਸ: ਗੁਲਜ਼ਾਰ ਸਿੰਘ ਰਣੀਕੇ, ਕੈਬਨਿਟ ਮੰਤਰੀ ਸ: ਸੋਹਣ ਸਿੰਘ ਠੰਡਲ, ਸ਼੍ਰੀ ਐਨ.ਕੇ. ਸ਼ਰਮਾ, ਐਮ.ਐਲ.ਏ. ਘਨੌਰ ਸ਼੍ਰੀਮਤੀ ਹਰਪ੍ਰੀਤ ਕੌਰ ਮੁਖਮੈਲਪੁਰ, ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਪ੍ਰਧਾਨ ਸ: ਰਣਧੀਰ ਸਿੰਘ ਰੱਖੜਾ, ਆਦਿ ਧਰਮ ਸਮਾਜ ਦੇ ਮੁਖੀ ਸ਼੍ਰੀ ਦਰਸ਼ਨ ਰਤਨ ਰਾਵਣ, ਦਲਿਤ ਭਲਾਈ ਬੋਰਡ ਦੇ ਚੇਅਰਮੈਨ ਸ਼੍ਰੀ ਵਿਜੇ ਦਾਨਵ, ਪੰਜਾਬ ਰਾਜ ਸਫਾਈ ਕਰਮਚਾਰੀ ਵੈਲਫੇਅਰ ਬੋਰਡ ਦੇ ਚੇਅਰਮੈਨ ਸ਼੍ਰੀ ਰਾਜ ਕੁਮਾਰ ਅਤੀਕਾਏ, ਅੰਮ੍ਰਿਤਸਰ ਦੇ ਸਾਬਕਾ ਡਿਪਟੀ ਮੇਅਰ ਸ਼੍ਰੀ ਓ.ਪੀ. ਗੱਬਰ, ਸ਼੍ਰੀ ਲਕਸ਼ਮਣ ਦਰਾਵਿੜ, ਸ਼੍ਰੀ ਨਰੇਸ਼ ਧੀਗਾਨ, ਸ਼੍ਰੀ ਰਣਦੀਪ ਸਿੰਘ ਗਿੱਲ, ਚੌਧਰੀ ਯਸ਼ਪਾਲ, ਬਾਬਾ ਮਲਕੀਤ ਨਾਥ, ਸ਼੍ਰੀ ਰਿਸ਼ੀਪਾਲ, ਸ਼੍ਰੀ ਮੁਕੇਸ਼ ਨਾਥ, ਸ਼੍ਰੀ ਰਘੂਨਾਥ, ਸ਼੍ਰੀ ਬਲਵੰਤ ਨਾਥ, ਸ਼੍ਰੀ ਗੋਬਿੰਦ ਨਾਥ, ਬਾਬਾ ਨੌਹਰੀ ਨਾਥ, ਸ਼੍ਰੀ ਨਿਰਮਲ ਨਾਥ, ਬਾਬਾ ਰਿਸ਼ੀ ਨਾਥ, ਵੀਰ ਲਵਲੀ ਅਛੂਤ, ਸ਼੍ਰੀ ਪ੍ਰਵੀਨ ਆਦਿਵਾਸੀ, ਸ਼੍ਰੀ ਜਤਿੰਦਰ ਮੱਟੂ, ਸ਼੍ਰੀ ਜੀਵਨ ਗਿੱਲ, ਸ਼੍ਰੀ ਰਾਜਕੁਮਾਰ ਘਾਰੂ, ਸ਼੍ਰੀ ਕੁਲਦੀਪ ਸਿੰਘ ਸਹੋਤਾ, ਸ਼੍ਰੀ ਓਮ ਪ੍ਰਕਾਸ਼ ਬੋਹਤ, ਸ਼੍ਰੀਮਤੀ ਸ਼ਾਰਧਾ ਦੇਵੀ, ਸ਼੍ਰੀ ਵਿਸ਼ਾਲ ਕਲਿਆਣ, ਸ਼੍ਰੀ ਰਾਜ ਕੁਮਾਰ ਗਿੱਲ, ਸ਼੍ਰੀ ਮਹਿਕ ਸਿੰਘ ਚੌਹਾਨ, ਸਾਬਕਾ ਮੰਤਰੀ ਸ: ਅਜਾਇਬ ਸਿੰਘ ਮੁਖਮੈਲਪੁਰ, ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਸ: ਨਰਦੇਵ ਸਿੰਘ ਆਕੜੀ, ਐਸ.ਜੀ.ਪੀ.ਸੀ. ਮੈਂਬਰ ਸ: ਜਸਮੇਰ ਸਿੰਘ ਲਾਛੜੂ, ਹਲਕਾ ਨਾਭਾ ਦੇ ਇੰਚਾਰਜ ਸ਼੍ਰੀ ਕਬੀਰ ਦਾਸ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਐਸ.ਕੇ.ਸੰਧੂ, ਸਕੱਤਰ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਸ਼ੀ੍ਰ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ: ਐਸ. ਕਰਨਾਰਾਜੂ, ਡਾਇਰੈਕਟਰ ਸੈਰ ਸਪਾਟਾ ਸ਼੍ਰੀ ਐਨ.ਪੀ.ਐਸ. ਰੰਧਾਵਾ, ਆਈ.ਜੀ. ਸ਼੍ਰੀ ਪਰਮਰਾਜ ਸਿੰਘ ਉਮਰਾਨੰਗਲ, ਡੀ.ਆਈ.ਜੀ. ਸ਼ੀ੍ਰ ਏ.ਐਸ. ਚਾਹਲ ਅਤੇ ਜੀ.ਐਸ. ਢਿੱਲੋਂ, ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਿੰਘ, ਐਸ.ਐਸ.ਪੀ. ਸ਼੍ਰੀ ਗੁਰਮੀਤ ਸਿੰਘ ਚੌਹਾਨ, ਏ.ਡੀ.ਸੀ. (ਵਿਕਾਸ) ਸ਼੍ਰੀ ਜੇ.ਐਸ. ਸੰਧੂ, ਐਸ.ਡੀ.ਐਮ. ਰਾਜਪੁਰਾ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਐਸ.ਡੀ.ਐਮ. ਪਟਿਆਲਾ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਡਾ: ਸਿਮਰਪ੍ਰੀਤ ਕੌਰ, ਐਸ.ਡੀ.ਐਮ.ਸਮਾਣਾ ਸ਼੍ਰੀ ਅਮਰੇਸ਼ਵਰ ਸਿੰਘ, ਐਸ.ਡੀ.ਐਮ. ਪਾਤੜਾਂ ਸ਼੍ਰੀਮਤੀ ਅਨੀਤਾ ਦਰਸ਼ੀ, ਐਸ.ਡੀ.ਐਮ. ਨਾਭਾ ਸ਼੍ਰੀਮਤੀ ਜਸ਼ਨਪ੍ਰੀਤ ਕੌਰ ਗਿੱਲ, ਡੀ.ਡੀ.ਪੀ.ਓ. ਸ਼੍ਰੀ ਗਗਨਦੀਪ ਸਿੰਘ ਵਿਰਕ , ਵੱਖ-ਵੱਖ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ, ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਦੂਰ-ਦੁਰਾਡੇ ਤੋਂ ਪੁੱਜੇ ਸ਼ਰਧਾਲੂ ਵੀ ਹਾਜ਼ਰ ਸਨ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD