ਬੀਤੇ ਦਿਨੀਂ ਜਲੰਧਰ ਵਿਖੇ ਸੰਪੰਨ ਹੋਈ ਪੰਜਾਬ ਸਟੇਟ ਜੂਨੀਅਰ ਜਿਮਨਾਸਟਿਕ ਚੈਂਪੀਅਨਸ਼ਿਪ ਵਿੱਚ ਜ਼ਿਲ੍ਹਾ ਲੁਧਿਆਣਾ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ, ਜਦਕਿ ਇਥੋਂ ਦੇ ਇੱਕ ਉੱਭਰਦੇ ਜਿਮਨਾਸਟ ਨੇ ਵਿਅਕਤੀਗਤ ਮੁਕਾਬਲਿਆਂ ਵਿੱਚ 5 ਤਗਮੇ ਹਾਸਿਲ ਕਰਕੇ ਵੱਡੀ ਪ੍ਰਾਪਤੀ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਮਨਾਸਟ ਕੋਚ ਸ੍ਰੀ ਪ੍ਰੇਮ ਸਿੰਘ ਨੇ ਦੱਸਿਆ ਕਿ ਟੀਮ ਵਰਗ ਵਿੱਚ ਜ਼ਿਲ੍ਹਾ ਲੁਧਿਆਣਾ ਦੀ ਟੀਮ ਤੀਜੇ ਸਥਾਨ 'ਤੇ ਰਹੀ, ਜਦਕਿ ਪਟਿਆਲਾ ਪਹਿਲੇ ਅਤੇ ਜਲੰਧਰ ਦੂਜੇ ਸਥਾਨ 'ਤੇ ਰਹੇ। ਵਿਅਕਤੀਗਤ ਮੁਕਾਬਲਿਆਂ ਵਿੱਚ ਲੁਧਿਆਣਾ ਦਾ ਜਿਮਨਾਸਟ ਕੇਸ਼ਵ ਠਾਕੁਰ 2 ਸੋਨ, 1 ਚਾਂਦੀ ਅਤੇ 2 ਕਾਂਸੀ ਦੇ ਤਗਮੇ ਜਿੱਤ ਕੇ ਆਲ ਰਾਊਂਡ ਸੈਕੰਡ ਬੈਸਟ ਜਿਮਨਾਸਟ ਚੁਣਿਆ ਗਿਆ। ਪ੍ਰੇਮ ਸਿੰਘ ਨੇ ਕਿਹਾ ਕਿ ਇਸ ਜਿੱਤ ਨਾਲ ਖ਼ਿਡਾਰੀਆਂ ਦੇ ਮਨੋਬਲ ਵਿੱਚ ਵਾਧਾ ਹੋਵੇਗਾ।