Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਆਮ ਆਦਮੀ ਪਾਰਟੀ ਅਤੇ ਬੈਂਸ ਭਰਾਵਾਂ ਦੀ ਲੋਕ ਇਨਸਾਫ ਪਾਰਟੀ ਨੇ 2017 ਦੀਆਂ ਚੋਣਾਂ ਲਈ ਕੀਤਾ ਗਠਜੋੜ

ਰਾਜਨੀਤੀ ਸਾਡੇ ਲਈ ਧੰਦਾ ਨਹੀਂ ਬਲਕਿ ਦੇਸ਼ ਭਗਤੀ ਹੈ, ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਦੀ ਕਾਰਬਨ ਕਾਪੀ-ਸਿਮਰਜੀਤ ਬੈਂਸ

Web Admin

Web Admin

5 Dariya News

ਚੰਡੀਗੜ੍ਹ , 21 Nov 2016

ਲੁਧਿਆਣਾ ਦੇ ਆਤਮ ਨਗਰ ਤੋਂ ਅਜਾਦ ਐਮ.ਐਲ.ਏ ਸਿਮਰਜੀਤ ਸਿੰਘ ਬੈਂਸ ਅਤੇ ਲੁਧਿਆਣਾ ਦੱਖਣ ਤੋਂ ਅਜਾਦ ਉਮੀਦਵਾਰ ਬਲਵਿੰਦਰ ਸਿੰਘ ਬੈਂਸ ਦੀ ਪਾਰਟੀ ਲੋਕ ਇਨਸਾਫ ਪਾਰਟੀ ਨੇ ਅੱਜ ਰਸਮੀ ਤੌਰ ਤੇ 2017 ਦੀਆਂ ਵਿਧਾਨ ਸਭਾ ਚੋਣਾ ਲਈ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦਾ ਐਲਾਨ ਕਰ ਦਿੱਤਾ। ਸੋਮਵਾਰ ਨੂੰ ਚੰਡੀਗੜ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬੈਂਸ ਭਰਾਵਾਂ ਨੇ ਮੌਜੂਦਾ ਅਕਾਲੀ ਸਰਕਾਰ ਅਤੇ ਕਾਂਗਰਸ ਨੂੰ ਪੰਜਾਬ ਤੋਂ ਚਲਦਾ ਕਰਨ ਦਾ ਮੰਤਵ ਨਾਲ ਆਮ ਆਦਮੀ ਪਾਰਟੀ ਨਾਲ ਮਿਲਕੇ ਚੋਣਾਂ ਲੜਨ ਦਾ ਫੈਸਲਾ ਕੀਤਾ।ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਇੰਚਾਰਜ ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਾਂਗ ਹੀ ਲੋਕ ਇਨਸਾਫ ਪਾਰਟੀ ਦਾ ਇਕੋ ਮੰਤਵ ਭਿ੍ਰਸ਼ਟਾਚਾਰੀ ਬਾਦਲਾਂ ਅਤੇ ਪੰਜਾਬ ਨੂੰ ਲੁਟਣ ਵਾਲੀ ਕਾਂਗਰਸ ਤੋਂ ਅਜਾਦੀ ਦਿਵਾਉਣੀ ਹੈ। ਇਸੇ ਮੰਤਵ ਲਈ ਹੀ ਦੋਵੇਂ ਪਾਰਟੀਆਂ 2017 ਦੀਆਂ ਚੋਣਾਂ ਇਕੱਠੇ ਲੜਨਗੀਆਂ। ਉਨਾਂ ਕਿਹਾ ਕਿ ਬੈਂਸ ਭਰਾ ਲੰਬੇ ਸਮੇਂ ਤੋਂ ਪੰਜਾਬ ਅਕਾਲੀਆਂ ਅਤੇ ਕਾਂਗਰਸੀਆਂ ਦੁਆਰਾ ਨਜਾਇਜ ਢੰਗ ਨਾਲ ਕੀਤੀ ਜਾ ਰਹੀ ਰੇਤੇ-ਬਜਰੀ ਦੀ ਲੁੱਟ, ਨਸ਼ਾ ਮਾਫੀਆ ਅਤੇ ਸ੍ਰੀ ਗੁਰੂ ਗੰਰਥ ਸਾਹਿਬ ਦੀ ਬੇਅਦਬੀ ਖਿਲਾਫ ਵਿਧਾਨ ਸਭਾ ਅਤੇ ਉਸਤੋਂ ਬਾਹਰ ਅਵਾਜ ਉਠਾਉਦੇ ਆ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਦੀ ਗੱਲ ਕਰਨ ਵਾਲੇ ਹਰ ਵਿਅਕਤੀ ਨੂੰ ਇਸ ਲੜਾਈ ਵਿਚ ਸ਼ਾਮਲ ਹੋ ਕੇ ਇਕ ਨਵੇਂ ਪੰਜਾਬ ਦੀ ਸਿਰਜਣਾ ਕਰਨ ਦਾ ਪ੍ਰਣ ਲੈਣਾ ਚਾਹੀਦਾ ਹੈ। ਉਨਾਂ ਕਿਹਾ ਕਿ ਬੈਂਸ ਭਰਾਵਾਂ ਵਰਗੇ ਸਾਫ ਅਕਸ ਦੇ ਵਿਅਕਤੀਆਂ ਦੇ ਆਉਣ ਨਾਲ ਆਮ ਆਦਮੀ ਪਾਰਟੀ ਹੋਰ ਮਜਬੂਤੀ ਨਾਲ ਲੋਕਾਂ ਦੇ ਦਰਬਾਰ ਵਿਚ ਜਾਵੇਗੀ ਅਤੇ ਪੰਜਾਬ ਵਿਚ ਸਰਕਾਰ ਬਣਾਵੇਗੀ। ਉਨਾਂ ਕਿਹਾ ਕਿ ਇਕ ਪਾਸੇ ਤਾਂ ਬੈਂਸ ਭਰਾਵਾਂ ਵਰਗੇ ਸਾਫ ਅਕਸ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਅਤੇ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨਸ਼ੇ ਦੇ ਵਪਾਰੀਆਂ ਅਤੇ ਬਦਨਾਮ ਲੋਕਾਂ ਨੂੰ ਕਾਂਗਰਸ ਵਿਚ ਸ਼ਾਮਲ ਕਰਵਾ ਰਹੇ ਹਨ। 

ਸਿਮਰਜੀਤ ਬੈਂਸ ਨੇ ਕਿਹਾ ਕਿ ਰਾਜਨੀਤੀ ਉਨਾਂ ਲਈ ਕੋਈ ਧੰਦਾ ਨਹੀਂ ਬਲਕਿ ਦੇਸ਼ ਭਗਤੀ ਹੈ ਅਤੇ ਉਹ ਪੰਜਾਬ ਨੂੰ ਬਚਾਉਣ ਲਈ ਪੰਜਾਬ ਵਿਰੋਧੀ ਤਾਕਤਾਂ ਨਾਲ ਲੜਦੇ ਰਹਿਣਗੇ। ਉਨਾਂ ਕਿਹਾ ਕਿ ਲੋਕਾਂ ਦੀ ਅਵਾਜ ਖੁਦਾ ਦੀ ਅਵਾਜ ਹੁੰਦੀ ਹੈ, ਜਿਸਨੂੰ ਸੁਣਕੇ ਹੀ ਉਹ ਆਮ ਆਦਮੀ ਪਾਰਟੀ ਨਾਲ ਮਿਲੇ ਹਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਇਕੋ ਮੰਤਵ ਲਈ ਲੜ ਰਹੀਆਂ ਹਨ, ਇਸ ਲਈ ਉਨਾਂ ਦੇ ਇਕੱਠੇ ਹੋਣ ਨਾਲ ਨਿਸਚਿਤ ਤੌਰ ਤੇ ਪੰਜਾਬ ਵਿਚੋਂ ਬਾਦਲਾਂ ਅਤੇ ਕਾਂਗਰਸ ਦਾ ਸਫਾਇਆ ਹੋ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਉਤੇ ਹਮਲਾ ਕਰਦਿਆਂ ਬੈਂਸ ਨੇ ਕਿਹਾ ਕਿ ਉਹ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਕਾਰਬਨ ਕਾਪੀ ਹਨ ਅਤੇ ਉਨਾਂ ਤੋਂ ਪੰਜਾਬ ਦੇ ਭਲੇ ਦੀ ਆਸ ਨਹੀਂ ਕੀਤੀ ਜਾ ਸਕਦੀ। ਉਨਾਂ ਕਿਹਾ ਕਿ ਪੰਜਾਬ ਨੂੰ ਲੁਟਣ ਦੇ ਮਾਮਲੇ ਵਿਚ ਬਾਦਲ ਅਤੇ ਕਾਂਗਰਸ ਇਕੋਂ ਜਿੰਨੇ ਜਿੰਮੇਵਾਰ ਹਨ ਅਤੇ ਉਹ ਮਿਲਕੇ ਪੰਜਾਬ ਵਿਚ ਨਜਾਇਜ ਮਾਇਨੀਂਗ ਅਤੇ ਨਸ਼ੇ ਦਾ ਵਪਾਰ ਕਰ ਰਹੇ ਹਨ।  ਉਨਾਂ ਕੈਪਟਨ ਅਮਰਿੰਦਰ ਸਿੰਘ ਨਾਲ ਕਿਸੇ ਵੀ ਮੀਟਿੰਗ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ 1984 ਦੇ ਦੰਗਿਆਂ ਅਤੇ ਪੰਜਾਬ ਦੇ ਪਾਣੀ ਖੋਹਣ ਲਈ ਜਿੰਮੇਵਾਰ ਹੈ ਇਸ ਲਈ ਅਜਿਹੀ ਪਾਰਟੀ ਨਾਲ ਗਠਜੋੜ ਕਰਨ ਜਾ ਉਸ ਵਿਚ ਸ਼ਾਮਲ ਹੋਣ ਲਈ ਉਹ ਸੋਚ ਵੀ ਨਹੀਂ ਸਕਦੇ। ਉਨਾਂ ਕਿਹਾ ਕਿ ਐਸਵਾਈਐਲ ਦੀ ਨੀਂਹ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਇੰਦਰਾ ਗਾਂਧੀ ਤੋਂ ਰਖਵਾਈ ਸੀ ਜਦਕਿ ਇਸ ਲਈ ਜਮੀਨ ਐਕਵਾਈਰ ਬਾਦਲਾਂ ਨੇ ਕੀਤੀ ਸੀ। 

ਬੈਂਸ ਨੇ ਕਿਹਾ ਕਿ ਆਪਣੇ ਆਪ ਨੂੰ ਪੰਥਕ ਹੋਣ ਵਾਲੀ ਬਾਦਲ ਸਰਕਾਰ ਹੁਣ ਤੱਕ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਪਕੜਨ ਵਿਚ ਨਾਕਾਮਯਾਬ ਰਹੀ ਹੈ ਬਲਕਿ ਉਨਾਂ ਨੇ ਸ਼ਾਂਤਮਈ ਢੰਗ ਨਾਲ ਰੋਸ਼ ਕਰ ਰਹੇ ਬੇਕਸੂਰ ਸਿੱਖਾਂ ਉਤੇ ਤਸ਼ਦੱਦ ਢਾਹਿਆ ਹੈ। ਉਨਾਂ ਕਿਹਾ ਕਿ ਪੰਜਾਬ ਵਿਚ ਸਰਕਾਰ ਬਣਾਉਣ ਤੋਂ ਬਾਅਦ ਉਹ ਬਾਦਲਾਂ ਕੋਲੋਂ ਐਸਜੀਪੀਸੀ ਉਤੇ ਕੀਤਾ ਕਬਜਾ ਵੀ ਛੁਡਵਾਉਣਗੇ। ਬਾਦਲ ਉਤੇ ਧਰਮ ਦੀ ਰਾਜਨੀਤੀ ਕਰਨ ਦਾ ਦੋਸ਼ ਲਗਉਦਿਆ ਬੈਂਸ ਨੇ ਕਿਹਾ ਕਿ ਉਹ ਸਿੱਖਾਂ ਦੇ ਗੁਣਾਹਗਾਰ ਹਨ ਅਤੇ ਪੰਜਾਬ ਦੇ ਲੋਕ ਉਨਾਂ ਨੂੰ ਮੁਆਫ ਨਹੀਂ ਕਰਨਗੇ। ਆਮ ਆਦਮੀ ਪਾਰਟੀ ਨਾਲ ਗਠਜੋੜ ਬਾਰੇ ਉਨਾਂ ਨੇ ਕਿਹਾ ਕਿ ਇਹ ਗਠਜੋੜ ਸਿਰਫ 2017 ਦੀਆਂ ਚੋਣਾਂ ਲਈ ਹੀ ਨਹੀਂ ਬਲਕਿ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਇਕ ਲੰਬੀ ਯੋਜਨਾ ਅਧੀਨ ਕੀਤਾ ਗਿਆ ਹੈ। ਉਨਾਂ ਕਿਹਾ ਕਿ ਉਹ ਪਿਛਲੇ ਸਮੇਂ ਵਿਚ ਪਾਰਟੀ ਨਾਲੋਂ ਨਾਰਾਜ ਹੋਏ ਵਰਕਰਾਂ ਨੂੰ ਮੁੜ ਲਾਮਬੰਦ ਕਰਕੇ ਨਵੇਂ ਪੰਜਾਬ ਦੀ ਉਸਾਰੀ ਕਰਨਗੇ।ਗੁਰਪ੍ਰੀਤ ਵੜੈਚ ਨੇ ਕਿਹਾ ਕਿ ਸਮੁੱਚੇ ਪੰਜਾਬੀਆਂ ਲਈ ਇਹ ਇਕ ਸਕੂਨ ਦੀ ਘੜੀ ਹੈ ਅਤੇ ਦੇਸ਼ ਵਿਦੇਸ਼ ਵਿਚ ਵਸਦੇ ਪੰਜਾਬੀ ਇਸ ਫੈਸਲੇ ਤੋਂ ਖੁਸ਼ ਹੋਏ ਹਨ।  ਉਨਾਂ ਕਿਹਾ ਕਿ ਇਕ ਚੰਗੇ ਟੀਚੇ ਨੂੰ ਸਰ ਕਰਨ ਲਈ ਆਪ ਅਤੇ ਪੰਜਾਬ ਇਨਸਾਫ ਪਾਰਟੀ ਇਕੱਠੇ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਉਤੇ ਨਿਸ਼ਾਨਾ ਸਾਧਦਿਆਂ ਵੜੈਚ ਨੇ ਕਿਹਾ ਕਿ ਅਮਰਿੰਦਰ ਸਿੰਘ ਮੁੱਖ ਮੰਤਰੀ ਬਣਨ ਲਈ ਤਰਲੋਮੱਛੀ ਹੋ ਰਹੇ ਹਨ ਇਸੇ ਲਈ ਉਹ ਇਕ ਕਬਾੜੀਏ ਦੀ ਤਰਾਂ ਹੋਰਨਾ ਪਾਰਟੀਆਂ ਵਿਚੋਂ ਕੱਢੇ ਭਿ੍ਰਸ਼ਟਾਚਾਰੀਆਂ ਅਤੇ ਨਸ਼ੇ ਦੀ ਵਪਾਰੀਆਂ ਨੂੰ ਕਾਂਗਰਸ ਵਿਚ ਸ਼ਾਮਲ ਕਰਵਾ ਰਹੇ ਹਨ। ਉਨਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਕੋਲ ਚੋਣਾਂ ਵਿਚ ਉਤਾਰਨ ਲਈ ਉਮੀਦਵਾਰ ਹੀ ਨਹੀਂ ਹਨ। ਬਲਵਿੰਦਰ ਬੈਂਸ ਨੇ ਕਿਹਾ ਕਿ 2017 ਦੀਆਂ ਚੋਣਾਂ ਕੋਈ ਆਮ ਚੋਣਾਂ ਨਹੀਂ ਬਲਕਿ ਇਸ ਰਾਹੀਂ ਪੰਜਾਬ ਦੇ ਭਵਿੱਖ ਦਾ ਫੈਸਲਾ ਹੋਵੇਗਾ। ਉਨਾਂ ਨੇ ਕਿਹਾ ਕਿ ਇਹ ਚੋਣਾਂ ਪੰਜਾਬ ਨੂੰ ਲੁੱਟਣ ਵਾਲੇ ਲੋਟੂਆਂ ਅਤੇ ਪੰਜਾਬ ਦੇ ਰਖਵਾਲਿਆਂ ਦੀ ਲੜਾਈ ਹੈ। ਉਨਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਉਹ ਲੰਬੇ ਸਮੇਂ ਤੋਂ ਚੌਂਕੀਦਾਰੀ ਕਰਦੇ ਆ ਰਹੇ ਹਨ ਅਤੇ ਆਖਰੀ ਸਾਹ ਤੱਕ ਪੰਜਾਬ ਦੇ ਹੱਕਾਂ ਦੀ ਲੜਾਈ ਲੜਦੇ ਰਹਿਣਗੇ। ਉਨਾਂ ਨੇ ਪੰਜਾਬੀਆਂ ਨੂੰ ਲੋਟੂ ਲੀਡਰਾਂ ਨੂੰ ਪੰਜਾਬ ਤੋਂ ਬਾਹਰ ਕਰਨ ਦਾ ਸੱਦਾ ਦਿੱਤਾ। 

ਇਕ ਸਵਾਲ ਦੇ ਜਵਾਬ ਵਿਚ ਸੰਜੇ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਦੇ ਨਾਲ ਖੜੀ ਹੈ ਅਤੇ ਇਹ ਗੱਲ ਪਾਰਟੀ ਹਾਈਕਮਾਂਡ ਪਹਿਲਾਂ ਹੀ ਸਾਫ ਕਰ ਚੁੱਕੀ ਹੈ ਕਿ ਪੰਜਾਬ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਪਾਣੀ ਨਹੀਂ। ਉਨਾਂ ਕਿਹਾ ਕਿ ਬਾਦਲ ਸਰਕਾਰ ਹੁਣ ਕਿਸਾਨਾਂ ਨੂੰ ਉਨਾਂ ਦੀ ਜਮੀਨ ਵਾਪਸ ਕਰਨ ਦਾ ਢੌਂਗ ਕਰ ਰਹੀ ਹੈ ਜਦਕਿ ਸਰਕਾਰ ਦੇ ਸਾਢੇ 9 ਸਾਲ ਬੀਤ ਜਾਣ ‘ਤੇ ਉਨਾਂ ਇਸ ਬਾਬਤ ਕੁਝ ਵੀ ਨਹੀਂ ਕੀਤਾ ਸੀ। ਉਨਾਂ ਕਿਹਾ ਕਿ ਬਾਦਲ ਖੁਦ ਹੀ ਕਿਸਾਨਾਂ ਕੋਲੋਂ ਜਮੀਨ ਖੋਹਣ ਵਾਲੇ ਹਨ ਅਤੇ ਹੁਣ ਚੋਣਾਂ ਨੇੜੇ ਵੇਖ ਕੇ ਪੰਜਾਬ ਦੇ ਪਾਣੀਆਂ ਦੇ ਰਖਵਾਲੇ ਬਣਨ ਦਾ ਪਖੰਡ ਕਰ ਰਹੇ ਹਨ। ਉਨਾਂ ਪੱਤਰਕਾਰਾਂ ਨੂੰ ਕਿਹਾ ਕਿ ਹੁਣ ਜਦੋਂ ਕਿ ਆਮ ਆਦਮੀ ਪਾਰਟੀ ਦੀ ਰਾਸ਼ਟਰੀ ਲੀਡਰਸ਼ਿਪ ਨੇ ਇਸ ਸੰਬੰਧੀ ਰੁਖ ਸਾਫ ਕਰ ਦਿੱਤਾ ਹੈ ਹੁਣ ਪੱਤਰਕਾਰਾਂ ਨੂੰ ਇਹ ਸਵਾਲ ਰਾਹੁਲ ਗਾਂਧੀ ਅਤੇ ਨਰਿੰਦਰ ਮੋਦੀ ਜਾਂ ਅਮਿਤ ਸ਼ਾਹ ਤੋਂ ਪੁਛਣਾ ਚਾਹੀਦਾ ਹੈ। 

 

Tags: Sanjay Singh , Gurpreet Ghughi , Simarjit Singh Bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD