ਤੇਜਿੰਦਰਪਾਲ ਸਿੰਘ ਸਿੱਧੂ ਆਈ ਏ ਐਸ ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫੇਜ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਇਮਾਰਤ ਦੇ ਬਾਹਰ ਬਣੇ ਜੰਗਲੇ ਦੇ ਅੰਦਰ ਧਰਨੇ ਅਤੇ ਰੈਲੀਆਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਮੈਮੋਰੰਡਮ ਵਗੈਰਾ ਦੇਣ ਲਈ 5 ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀ ਇਸ ਜੰਗਲੇ ਦੇ ਮੇਨ ਗੇਟ ਵਿੱਚੋਂ ਲੰਘ ਕੇ ਇਸ ਦਫ਼ਤਰ ਵਿੱਚ ਆਉਣ ਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਹੁਕਮ 10 ਸਤੰਬਰ 2013 ਤੱਕ ਲਾਗੂ ਰਹਿਣਗੇ। ਇਹ ਹੁਕਮ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਲਾਗੂ ਕੀਤੇ ਹਨ।