Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਫੁੱਲਾਂ ਦੀ ਵਰਖਾ ਅਤੇ ਭਾਰੀ ਉਤਸ਼ਾਹ ਨਾਲ ਭਗਵਾਨ ਵਾਲਮੀਕਿ ਜੀ ਮੂਰਤੀ ਦਰਸ਼ਨ ਯਾਤਰਾ ਅਗਲੇ ਪੜਾਅ ਲਈ ਰਵਾਨਾ

ਡਿਪਟੀ ਕਮਿਸ਼ਨਰ ਸਮੇਤ ਵੱਡੀ ਗਿਣਤੀ 'ਚ ਪ੍ਰਮੁੱਖ ਸ਼ਖ਼ਸੀਅਤਾਂ ਹੋਈਆਂ ਨਤਮਸਤਕ , ਸ਼ਰਧਾਲੂਆਂ ਲਈ ਵੱਖ-ਵੱਖ ਥਾਂਵਾਂ 'ਤੇ ਲਗਾਏ ਗਏ ਅਤੁੱਟ ਲੰਗਰ

Web Admin

Web Admin

5 Dariya News (ਅਜੈ ਪਾਹਵਾ)

ਲੁਧਿਆਣਾ , 24 Nov 2016

ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਈ ਵਿਸ਼ੇਸ਼ ਬੱਸ ਰਾਹੀਂ ਭਗਵਾਨ ਵਾਲਮੀਕਿ ਜੀ ਦੀ ਛੇ ਫੁੱਟ ਉੱਚੀ ਸੁਨਹਿਰੀ ਮੂਰਤੀ ਦੇ ਦਰਸ਼ਨਾਂ ਲਈ ਲੁਧਿਆਣਾ ਵਿਖੇ ਸ਼ਰਧਾਲੂਆਂ ਦਾ ਸੈਲਾਬ ਉਮੜ ਆਇਆ। ਸੰਗਤਾਂ ਭਰਵੇਂ ਇਕੱਠ ਦੇ ਰੂਪ ਵਿੱਚ ਭਗਵਾਨ ਵਾਲਮੀਕਿ ਜੀ ਦੇ ਜੈਕਾਰੇ ਲਗਾ ਰਹੀਆਂ ਸਨ ਅਤੇ ਸਮੂਹ ਸੰਗਤਾਂ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਸੀ। ਬੈਂਡ ਦੀਆਂ ਮਨਮੋਹਕ ਧੁਨਾਂ ਅਤੇ ਫੁੱਲਾਂ ਦੀ ਵਰਖਾ ਨੇ ਮਾਹੌਲ ਨੂੰ ਪੂਰੀ ਤਰ੍ਹਾਂ ਧਾਰਮਿਕ ਰੰਗਤ ਦੇ ਦਿੱਤੀ ਸੀ।ਇਸ ਉਪਰੰਤ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਯਾਤਰਾ ਸ਼ਹਿਰ ਦੇ ਵੱਖ ਵੱਖ ਭਾਗਾਂ ਤੋਂ ਹੁੰਦੀ ਹੋਈ ਜਲੰਧਰ ਲਈ ਰਵਾਨਾ ਹੋ ਗਈ ਹੈ।ਜ਼ਿਕਰਯੋਗ ਹੈ ਕਿ 20 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਸ਼ੰਭੂ ਵਿਖੇ ਭਗਵਾਨ ਵਾਲਮੀਕਿ ਜੀ ਮੂਰਤੀ ਦਰਸ਼ਨ ਯਾਤਰਾ ਦਾ ਸਵਾਗਤ ਕਰਨ ਤੋਂ ਬਾਅਦ ਵੱਖ-ਵੱਖ ਥਾਂਵਾਂ ਤੋਂ ਹੁੰਦੀ ਹੋਈ ਇਹ ਯਾਤਰਾ ਕੱਲ੍ਹ ਸ਼ਾਮ ਲੁਧਿਆਣ ਵਿਖੇ ਪੁੱਜੀ ਸੀ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੀ ਅਗਵਾਈ ਵਿੱਚ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਅਹਿਮ ਯਤਨ ਸਦਕਾ ਰਾਜ ਭਰ ਵਿੱਚ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਦੇ ਦਰਸ਼ਨ ਕਰਵਾਉਣ ਤੋਂ ਬਾਅਦ ਭਗਵਾਨ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਅੰਮ੍ਰਿਤਸਰ ਵਿਖੇ ਸੁਸ਼ੋਭਿਤ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੀਬ 200 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਦੀ ਯਾਦਗਾਰ ਸਥਾਪਤ ਕੀਤੀ ਗਈ ਹੈ ਜਿਸ ਨਾਲ ਭਗਵਾਨ ਵਾਲਮੀਕਿ ਜੀ ਦੀ ਏਕਤਾ ਅਤੇ ਸਾਂਝੀਵਾਲਤਾ ਵਾਲੀ ਸੋਚ ਦਾ ਪੂਰੀ ਦੁਨੀਆਂ ਵਿੱਚ ਹੋਰ ਪਾਸਾਰ ਹੋਵੇਗਾ। ਉਨ੍ਹਾਂ ਨੇ ਭਗਵਾਨ ਵਾਲਮੀਕਿ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਮੂਹ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਮਿਆਰੀ ਇੰਤਜਾਮਾਂ ਦਾ ਵਿਸ਼ਵਾਸ ਦਿਵਾਇਆ।ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਯਾਤਰਾ ਦੇ ਠਹਿਰਾਓ ਲਈ ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਵਿਖੇ ਸ਼ਾਨਦਾਰ ਇੰਤਜਾਮ ਕੀਤੇ ਗਏ ਸਨ ਜਿਸ ਦੀ ਧਾਰਮਿਕ ਆਗੂਆਂ ਅਤੇ ਆਮ ਲੋਕਾਂ ਵੱਲੋਂ ਭਾਰੀ ਪ੍ਰਸ਼ੰਸ਼ਾ ਕੀਤੀ ਗਈ ਹੈ।  ਇਸ ਮੌਕੇ 'ਤੇ ਸੰਗਤਾਂ ਵੱਲੋਂ ਸ਼ਰਧਾਲੂਆਂ ਲਈ ਵੱਖ-ਵੱਖ ਥਾਵਾਂ 'ਤੇ ਅਤੁੱਟ ਲੰਗਰ ਲਗਾਏ ਗਏ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਵਿਜੈ ਦਾਨਵ, ਲਕਸ਼ਮਣ ਦ੍ਰਾਵਿੜ, ਨਰੇਸ਼ ਧੀਗਾਂਨ, ਤੇ ਸ੍ਰੀ ਅਸ਼ਵਨੀ ਸਹੋਤਾ 'ਤੇ ਉੱਘੀਆਂ ਧਾਰਮਿਕ ,ਸਮਾਜਿਕ , ਰਾਜਨੀਤਿਕ ਸ਼ਖਸ਼ੀਅਤਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

Tags: DHARMIK , DC LUDHIANA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD