Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ

 

ਕੇਂਦਰ ਸਰਕਾਰ ਵਲੋਂ ਪੰਜਾਬ ਵਿਚ 1000 ਹੁਨਰ ਵਿਕਾਸ ਕੇਂਦਰਾਂ ਦੀ ਸਥਾਪਨਾ ਨੂੰ ਮਨਜੂਰੀ : ਸੁਖਬੀਰ ਸਿੰਘ ਬਾਦਲ

ਵਿਜੈ ਸਾਂਪਲਾ ਵਲੋਂ ਵਿਕਾਸ ਦੇ ਮੱਦੇ ਨਜ਼ਰ ਤੀਜੀ ਵਾਰ ਗਠਜੋੜ ਸਰਕਾਰ ਨੂੰ ਮੌਕਾ ਦੇਣ ਦਾ ਸੱਦਾ

Web Admin

Web Admin

5 Dariya News

ਜਲੰਧਰ , 24 Nov 2016

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਉਂਦੇ ਸਮੇਂ ਵਿਚ ਸੂਬੇ ਵਿਚ ਹੁਨਰ ਵਿਕਾਸ ਅਤੇ ਕਿੱਤਾਮੁੱਖੀ ਸਿਖਲਾਈ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ ਕਿਉਂ ਜੋ ਕੇਂਦਰ ਸਰਕਾਰ ਵਲੋਂ ਪੰਜਾਬ ਵਿਚ 1000 ਹੁਨਰ ਵਿਕਾਸ ਕੇਂਦਰ ਸਥਾਪਿਤ ਕਰਨ ਨੂੰ ਮਨਜੂਰੀ ਦੇ ਦਿੱਤੀ ਗਈ ਹੈ।ਅੱਜ ਇਥੇ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੈ ਸਾਂਪਲਾ ਦੇ ਪਿੰਡ ਸੋਫੀ ਵਿਖੇ 13.85 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਆਈ.ਟੀ.ਆਈ.ਦਾ ਨੀਂਹ ਪੱਥਰ ਰੱਖਣ ਮੌਕੇ ਸ.ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਸੁਰੂ ਕੀਤੇ ਗਏ 'ਸਕਿੱਲ ਇੰਡੀਆ' ਪ੍ਰੋਗਰਾਮ ਦਾ ਸਭ ਤੋਂ ਵੱਧ ਲਾਹਾ ਪੰਜਾਬ ਨੂੰ ਮਿਲੇਗਾ ਕਿਉਂਕਿ 1000 ਹੁਨਰ ਵਿਕਾਸ ਕੇਂਦਰਾਂ ਦੀ ਸਥਾਪਨਾਂ ਨਾਲ ਲਗਭਗ  ਸਲਾਨਾ 5 ਲੱਖ ਨੌਜਵਾਨਾਂ ਨੂੰ ਪੇਸ਼ੇਵਰ ਲੀਹਾਂ 'ਤੇ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਮਿਲੇਗੀ ਜਿਸ ਨਾਲ ਨਾ ਸਿਰਫ ਉਹ ਸਵੈ ਰੁਜ਼ਗਾਰ ਦੇ ਕਾਬਲ ਹੋਣਗੇ ਸਗੋਂ ਉਦਯੋਗਾਂ ਨੂੰ ਵੀ ਹੁਨਰਮੰਦ ਮਨੁੱਖੀ ਸਰੋਤ ਉਪਲਬਧ ਹੋਣਗੇ ।ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਹੁਨਰ ਵਿਕਾਸ ਕੇਂਦਰਾਂ ਵਿਚੋਂ ਸਿਖਲਾਈ ਲੈਣ ਵਾਲੇ ਨੌਜਵਾਨਾਂ ਨੂੰ ਬੈਂਕਾਂ ਵਲੋਂ ਸਵੈ ਰੋਜ਼ਗਾਰ ਸੁਰੂ ਕਰਨ ਲਈ 10 ਲੱਖ ਰੁਪਏ ਦੇ ਕਰਜ਼ ਦੇਣ ਦੀ ਵੀ ਵਿਵਸਥਾ ਕੀਤੀ ਗਈ ਹੈ । ਇਕ ਸਵਾਲ ਦੇ ਜਵਾਬ ਵਿਚ ਸ.ਬਾਦਲ ਨੇ ਕਿਹਾ ਕਿ ਆਦਮਪੁਰ ਵਿਖੇ ਬਣਨ ਵਾਲੇ ਘਰੇਲੂ ਹਵਾਈ ਅੱਡੇ ਸਬੰਧੀ ਪ੍ਰਸ਼ਾਸ਼ਕੀ ਕਾਰਵਾਈ ਮੁਕੰਮਲ ਹੋ ਗਈ ਹੈ ਅਤੇ ਇਸ ਦੀ ਸਥਾਪਨਾ ਨਾਲ ਪ੍ਰਵਾਸੀ ਭਾਰਤੀਆਂ ਨੂੰ ਵੱਡੀ ਸਹੂਲਤ ਮਿਲੇਗੀ। ਪਿੰਡਾਂ ਦੇ ਵਿਕਾਸ ਲਈ ਅਪਣੇ ਨਜ਼ਰੀਏ ਦਾ ਐਲਾਨ ਕਰਦਿਆਂ ਸ.ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਗਲੇ 5 ਸਾਲਾਂ ਦੌਰਾਨ ਸਾਰੇ 12500 ਪਿੰਡਾਂ ਵਿਚ 100 ਫੀਸਦੀ ਸੀਵਰੇਜ,ਪੀਣ ਵਾਲੇ ਪਾਣੀ,ਸਟਰੀਟ ਲਾਈਟਾਂ ,ਕੰਕਰੀਟ ਦੀਆਂ ਗਲੀਆਂ ਬਣਾਉਣ ਲਈ 35000 ਕਰੋੜ ਰੁਪਏ ਖਰਚ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਸੂਬੇ ਵਿਚ 167 ਸ਼ਹਿਰਾਂ ਤੇ ਕਸਬਿਆਂ ਵਿਚੋਂ 100 ਵਿਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਜਦਕਿ ਬਾਕੀ ਕਸਬਿਆਂ ਵਿਚ 31 ਮਾਰਚ 2017 ਤੱਕ ਇਹ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। 

ਪਰਗਟ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਲੋਂ ਕਾਂਗਰਸ ਵਿਚ ਸ਼ਾਮਿਲ ਹੋਣ ਸਬੰਧੀ ਇਕ ਸਵਾਲ ਦੇ ਜਵਾਬ ਵਿਚ ਸ.ਬਾਦਲ ਨੇ ਕਿਹਾ ਕਿ 'ਕ੍ਰਿਕਟਰ ਨਵਜੋਤ ਸਿੰਘ ਸਿੱਧੂ ਜਿੱਥੇ 'ਹਿਟ  ਵਿਕਟ' ਹੋ ਗਏ ਹਨ ਉੱਥੇ ਹੀ ਪ੍ਰਗਟ ਸਿੰਘ ਨੇ 'ਆਤਮਘਾਤੀ ਗੋਲ' ਕਰ ਲਿਆ ਹੈ'। ਉਨ੍ਹਾਂ ਕਿਹਾ ਕਿ  ਦੋਵੇਂ ਆਗੂ ਵਾਰ-ਵਾਰ ਵੱਖੋ ਵੱਖਰੀਆਂ ਸਿਆਸੀ ਪਾਰਟੀਆਂ ਨਾਲ ਸੌਦੇਬਾਜ਼ੀ ਕਰਨ ਕਰਕੇ ਆਪਣੀ ਭਰੋਸੇਯੋਗਤਾ ਅਤੇ ਲੋਕ ਵਿਸ਼ਵਾਸ ਗੁਆ ਚੁੱਕੇ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਕਾਂਗਰਸ ਵਿਚ ਜਾਣ ਨਾਲ ਨਾ ਤਾਂ ਅਕਾਲੀ ਦਲ ਨੂੰ ਕੋਈ ਨੁਕਸਾਨ ਹੋਵੇਗਾ ਅਤੇ ਨਾ ਹੀ ਕਾਂਗਰਸ ਨੂੰ ਕੋਈ ਲਾਭ ਹੋਵੇਗਾ।ਇਸ ਤੋਂ ਪਹਿਲਾਂ ਸ.ਬਾਦਲ ਨੇ ਕੇਂਦਰੀ ਮੰਤਰੀ ਸ੍ਰੀ ਵਿਜੈ ਸਾਂਪਲਾ ਵਲੋਂ ਰੱਖੀ ਮੰਗ 'ਤੇ ਪਿੰਡ ਸੋਫੀ ਦੇ ਵਿਕਾਸ ਲਈ 1.25 ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ । ਆਪਣੇ ਸੰਬੋਧਨ ਵਿਚ ਕੇਂਦਰੀ ਮੰਤਰੀ ਸ੍ਰੀ ਸਾਂਪਲਾ ਨੇ ਕਿਹਾ ਕਿ ਸ.ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ.ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਗਠਜੋੜ ਸਰਕਾਰ ਵਲੋਂ ਸੂਬੇ ਦੇ ਵਿਕਾਸ ਨੂੰ ਸਿਖਰਾਂ 'ਤੇ ਪਹੁੰਚਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਗਠਜੋੜ ਵਲੋਂ ਵਿਧਾਨ ਸਭਾ ਚੋਣਾਂ ਵਿਕਾਸ ਅਤੇ ਭਾਈਚਾਰਕ ਸਾਂਝ ਦੇ ਮੁੱਦੇ 'ਤੇ ਲੜੀਆਂ ਜਾਣਗੀਆਂ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਕੀਤੇ ਵਿਕਾਸ ਕਾਰਜਾਂ ਦੇ ਸਨਮੁੱਖ ਗਠਜੋੜ ਨੂੰ ਤੀਜੀ ਵਾਰ ਲੋਕ ਸੇਵਾ ਦਾ ਮੌਕਾ ਦੇਣ। 

ਤਕਨੀਕੀ ਸਿੱਖਿਆ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਨੇ ਪ੍ਰੋਜੈਕਟ ਬਾਰੇ ਬੋਲਦਿਆਂ ਦੱਸਿਆ ਕਿ 13.85 ਕਰੋੜ ਦੀ ਲਾਗਤ ਨਾਲ ਸਥਾਪਿਤ ਹੋਣ ਵਾਲੀ ਆਈ.ਟੀ.ਆਈ. ਵਿਚ ਸਾਲ 2017 ਤੋਂ ਕਲਾਸਾਂ ਸੁਰੂ ਕੀਤੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਆਈ.ਟੀ.ਆਈ ਵਿਚ ਸਾਲਾਨਾ 350 ਸਿਖਿਆਰਥੀਆਂ ਨੂੰ ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਮਿਲੇਗੀ ਜਿਸ ਵਿਚ ਮੁੱਖ ਤੌਰ 'ਤੇ ਇਲੈਕਟ੍ਰੀਸ਼ਨਲ, ਰੈਫਰੀਜਰੇਸ਼ਨ ਐਂਡ ਏਅਰ ਕੰਡੀਸ਼ਨ , ਫਿਟਰ, ਟਰਨਰ, ਮਸ਼ੀਨਿਸ਼ਟ, ਵੈਲਡਰ, ਸੀਵਿੰਗ ਤਕਨੀਕ, ਕੰਪਿਊਟਰ ਏਡਿਡ ਇੰਬਰਾਇਡਰੀ ਐਂਡ ਡਿਜ਼ਾਨਿੰਗ, ਮਕੈਨਿਕ ਡੀਜ਼ਲ ਅਤੇ ਬੇਸਿਕ ਕਾਸਮੈਟੋਲੌਜੀ ਸ਼ਾਮਿਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਕੋਰਸ ਭਾਰਤ ਸਰਕਾਰ ਦੇ ਡੀ.ਜੀ.ਈ ਐਂਡ ਟੀ ਦੀਆਂ ਸ਼ਰਤਾਂ ਤੇ ਨਿਯਮਾਂ ਦੇ ਅਨੁਕੂਲ  ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਅਕਾਲੀ ਦਲ ਦੁਆਬਾ ਜ਼ੋਨ ਦੇ ਪ੍ਰਧਾਨ ਸਰਬਜੋਤ ਸਿੰਘ ਸਾਬੀ, ਅਕਾਲੀ ਆਗੂ ਸਰਬਜੀਤ ਸਿੰਘ ਮੱਕੜ, ਬੀਬੀ ਗੁਰਦੇਵ ਕੌਰ ਸੰਘਾ, ਪੁਲਿਸ ਕਮਿਸ਼ਨਰ ਅਰਪਿਤ ਸ਼ੁਕਲਾ ਅਤੇ ਵਧੀਕ ਡਿਪਟੀ ਕਮਿਸ਼ਨਰ ਗੁਰਮੀਤ ਸਿੰਘ ਆਦਿ ਹਾਜ਼ਰ ਸਨ। 

 

Tags: Sukhbir Singh Badal , Vijay Sampla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD