Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਠਿੰਡਾ ਵਿਖੇ ਏਮਜ਼ ਦਾ ਨੀਂਹ ਪੱਥਰ ਰੱਖਿਆ

177 ਏਕੜ ਵਿਚ 925 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਅਤਿ ਆਧੁਨਿਕ ਸੰਸਥਾ, ਸਿੰਧੂ ਜਲ ਸੰਧੀ ਤਹਿਤ ਦਰਿਆਵਾਂ ਦੇ ਪਾਣੀਆਂ ਦਾ ਪੰਜਾਬ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਦੁਆਵਾਂਗੇ- ਨਰਿੰਦਰ ਮੋਦੀ

Web Admin

Web Admin

5 Dariya News

ਬਠਿੰਡਾ , 25 Nov 2016

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਠਿੰਡਾ ਵਿਖੇ ਬਣਨ ਵਾਲੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸੀਜ਼ (ਏਮਜ਼) ਦਾ ਨੀਂਹ ਪੱਥਰ ਰੱਖਿਆ। ਅਤਿ ਆਧੁਨਿਕ ਸਿਹਤ ਸਹੂਲਤਾਂ ਦੇਣ ਵਾਲੀ ਇਸ ਸੰਸਥਾ ਲਈ ਪੰਜਾਬ ਸਰਕਾਰ ਨੇ 177 ਏਕੜ ਜ਼ਮੀਨ ਦਿੱਤੀ ਹੈ ਅਤੇ ਇਹ ਸੰਸਥਾ 925 ਕਰੋੜ ਰੁਪਏ ਦੀ ਲਾਗਤ ਨਾਲ 48 ਮਹੀਨਿਆਂ ਵਿਚ ਬਣ ਕੇ ਤਿਆਰ ਹੋ ਜਾਵੇਗੀ। 750 ਬਿਸਤਰਿਆਂ ਦੀ ਸਹੂਲਤ ਵਾਲੀ ਇਸ ਸੰਸਥਾ ਵਿਚ 16 ਆਪਰੇਸ਼ਨ ਥਿਏਟਰ ਹੋਣਗੇ ਅਤੇ 45 ਆਈਸੀਯੂ ਸਮੇਤ ਇਹ ਸੰਸਥਾ ਕੈਂਸਰ ਸਮੇਤ ਹੋਰ ਮਾਰੂ ਬਿਮਾਰੀਆਂ ਦੇ ਇਲਾਜ ਦਾ ਅਤਿ ਆਧੁਨਿਕ ਕੇਂਦਰ ਅਤੇ ਖੋਜ ਕਾਰਜ ਕੇਂਦਰ ਹੋਵੇਗਾ।ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਮਾਜਿਕ ਢਾਂਚੇ ਦੀ ਮਜ਼ਬੂਤੀ ਤਹਿਤ ਬਠਿੰਡਾ ਵਿਚ ਏਮਜ਼ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਅਤੇ ਇਸ ਸੰਸਥਾ ਵਿਚ  ਬਿਹਤਰ ਇਲਾਜ ਦੇ ਨਾਲ-ਨਾਲ ਡਾਕਟਰੀ ਸਿੱਖਿਆ ਅਤੇ ਇਸ ਨਾਲ ਜੁੜੇ ਸਹਾਇਕ ਪੇਸ਼ਿਆਂ ਦੀ ਸਿਖਲਾਈ ਨਾਲ ਨੌਜਵਾਨਾਂ ਦਾ ਭਵਿੱਖ ਸੰਵਰੇਗਾ। ਭਾਰਤੀ ਫੌਜ ਦੀ ਤਾਰੀਫ ਕਰਦਿਆਂ ਅਤੇ ਪਾਕਿਸਤਾਨ ਨੂੰ ਕਰੜੇ ਹੱਥੀਂ ਲੈਂਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਭਾਰਤ ਖਿਲਾਫ ਸਾਜ਼ਿਸ਼ਾਂ ਰਚਣ ਦੀ ਥਾਂ ਪਾਕਿਸਤਾਨ ਨੂੰ ਭ੍ਰਿਸ਼ਟਾਚਾਰ, ਗਰੀਬੀ ਅਤੇ ਜਾਅਲੀ ਨੋਟਾਂ ਖਿਲਾਫ ਲੜਾਈ ਲੜਨੀ ਚਾਹੀਦੀ ਹੈ। ਉਨ੍ਹਾਂ ਪਾਕਿਸਤਾਨੀ ਆਵਾਮ ਨੂੰ ਸ਼ਾਂਤੀ ਦਾ ਸੱਦਾ ਦਿੰਦਿਆਂ ਕਿਹਾ ਕਿ ਪਾਕਿਸਤਾਨ ਦੇ ਲੋਕ ਵੀ ਗਰੀਬੀ ਤੋਂ ਮੁਕਤੀ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਹੋਈ ਸਿੰਧੂ ਜਲ ਸੰਧੀ ਤਹਿਤ ਦਰਿਆਵਾਂ ਦੇ ਪਾਣੀਆਂ ਦਾ ਪੰਜਾਬ ਸਮੇਤ ਦੇਸ਼ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਦੁਆਉਣ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ ਕਿਉਂ ਕਿ ਕਿਸਾਨਾਂ ਦੀ ਖੁਸ਼ਹਾਲੀ ਨਾਲ ਹੀ ਦੇਸ਼ ਦੀ ਖੁਸ਼ਹਾਲੀ ਜੁੜੀ ਹੋਈ ਹੈ। ਇਸ ਦੇ ਨਾਲ ਹੀ ਸ੍ਰੀ ਮੋਦੀ ਨੇ ਪੰਜਾਬ ਸਮੇਤ ਦੇਸ਼ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਬਠਿੰਡਾ ਵਿਚ ਐਥਨੋਲ ਪਲਾਂਟ ਲਗਾਉਣ ਦਾ ਫੈਸਲਾ ਕੀਤਾ ਹੈ ਜਿਸ ਨਾਲ ਕਿ ਪਰਾਲੀ ਤੋਂ ਕਿਸਾਨਾਂ ਨੂੰ ਆਮਦਨ ਵੀ ਹੋਵੇਗੀ ਅਤੇ ਵਾਤਾਵਰਣ ਵੀ ਗੰਧਲਾ ਨਹੀਂ ਹੋਵੇਗਾ।ਉਨ੍ਹਾਂ ਕਿਹਾ ਕਿ ਐਨਡੀਏ ਸਰਕਾਰ ਪਿੰਡ ਵਾਸੀਆਂ, ਗਰੀਬਾਂ ਅਤੇ ਕਿਸਾਨਾਂ ਦੀ ਸਰਕਾਰ ਹੈ ਅਤੇ ਜੋ ਐਲਾਨ ਜਾਂ ਨੀਂਹ ਪੱਥਰ ਐਨਡੀਏ ਸਰਕਾਰ ਵੱਲੋਂ ਰੱਖੇ ਜਾਂਦੇ ਹਨ ਉਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਕੇ ਉਨ੍ਹਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਦੇਸ਼ ਵਿਚ ਕਾਲੇ ਧਨ 'ਤੇ ਨਕੇਲ ਕੱਸਣ ਲਈ ਕੀਤੀ ਗਈ ਨੋਟਬੰਦੀ ਦੌਰਾਨ ਦੇਸ਼ ਵਾਸੀਆਂ ਵੱਲੋਂ ਵਿਖਾਈ ਇਕਜੁਟਤਾ ਦੀ ਸ੍ਰੀ ਮੋਦੀ ਨੇ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਹੁਣ ਅਜਿਹਾ ਸਮਾਂ ਆ ਗਿਆ ਹੈ ਜਦੋਂ ਨਾਗਰਿਕ ਤਕਨਾਲੋਜੀ ਦੀ ਵਰਤੋਂ ਕਰਕੇ ਮੋਬਾਇਲਾਂ ਨੂੰ ਬਟੂਏ ਦੀ ਤਰ੍ਹਾਂ ਵਰਤਣ। ਦੇਸ਼ ਦੀ ਸਿਆਸਤ ਵਿਚ ਪਾਏ ਯੋਗਦਾਨ ਲਈ ਸ੍ਰੀ ਮੋਦੀ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੀ ਭਰਵੀਂ ਪ੍ਰਸੰਸਾ ਵੀ ਕੀਤੀ।ਸਕੰਟ ਵਿੱਚ ਘਿਰੇ ਹੋਏ ਦੇਸ਼ ਦੇ ਕਿਸਾਨਾਂ ਦਾ ਮੁੱਦਾ ਉਠਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਮੌਜੂਦਾ ਖੇਤੀ ਸੰਕਟ ਦੇ ਮੱਦੇਨਜ਼ਰ ਦੇਸ਼ ਦੇ ਕਿਸਾਨਾਂ ਦੀ ਬਾਂਹ ਫੜਣ ਵਾਸਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਗੰਭੀਰ ਖੇਤੀ ਸੰਕਟ ਵਿਚੋਂ ਬਾਹਰ ਕੱਢਿਆ ਜਾ ਸਕੇ। 

ਅੱਜ ਇੱਥੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਹਮੇਸ਼ਾ ਹੀ ਕਿਸਾਨਾਂ ਦੀ ਭਲਾਈ ਵਾਸਤੇ ਵਿਸ਼ੇਸ਼ ਪਹਿਲਕਦਮੀਆਂ ਕਰਨ ਲਈ ਪ੍ਰਧਾਨ ਮੰਤਰੀ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਵਾਸਤੇ ਮੱਕੀ ਤੋਂ ਐਥਨੋਲ ਦਾ ਉਤਪਾਦਨ ਕਰਨ ਦੀ ਆਗਿਆ ਦੇਣ ਵਾਸਤੇ ਪ੍ਰਧਾਨ ਮੰਤਰੀ 'ਤੇ ਜ਼ੋਰ ਪਾਇਆ ਕਿਉਂਕਿ ਕਣਕ ਅਤੇ ਝੋਨੇ ਦੀ ਖੇਤੀ ਹੁਣ ਲਾਹੇਵੰਦ ਨਹੀਂ ਰਹੀ।ਇਸੇ ਤਰ੍ਹਾਂ ਹੀ ਸ. ਬਾਦਲ ਨੇ ਝੋਨੇ ਦੀ ਪਰਾਲੀ ਦੀ ਪ੍ਰੋਸੈਸਿੰਗ ਲਈ ਸਨਅਤੀ ਇਕਾਇਆਂ ਸਥਾਪਤ ਕਰਨ ਲਈ ਨਿਵੇਸ਼ਕਾਂ ਨੂੰ ਉਤਸ਼ਾਹਤ ਕਰਨ ਲਈ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਤਾਂ ਜੋ ਕਿਸਾਨਾਂ ਦੀ ਆਮਦਨ ਵਿਚ ਚੌਖਾ ਵਾਧਾ ਹੋ ਸਕੇ।ਸ੍ਰੀ ਮੋਦੀ ਨੂੰ ਦੁਨੀਆ ਦਾ ਇੱਕ ਉੱਘੀ ਸਖਸ਼ੀਅਤ ਦਸਦੇ ਹੋਏ ਸ. ਬਾਦਲ ਨੇ ਕਿਹਾ ਕਿ ਅੱਜ ਸੂਬੇ ਲਈ ਇਤਿਹਾਸ ਦਾ ਇਕ ਸੁਨਹਿਰੀ ਦਿਨ ਹੈ ਕਿਉਂ ਕਿ ਪ੍ਰਧਾਨ ਮੰਤਰੀ ਜੀ ਨੇ ਸੂਬੇ ਵਿਚ ਸਿਹਤ ਸੇਵਾਵਾਂ ਲਈ ਇਕ ਸ਼ਾਨਾਮੱਤੇ ਅਦਾਰੇ ਦਾ ਖੁਦ ਨੀਂਹ ਪੱਥਰ ਰੱਖਿਆ ਹੈ। ਉਨ੍ਹਾਂ ਨੇ ਸ੍ਰੀ ਮੋਦੀ ਨੂੰ ਇਸ ਪ੍ਰਾਜੈਕਟ ਦੇ ਉਦਘਾਟਨ ਲਈ ਵੀ ਤਰੀਕ ਨਿਸ਼ਚਿਤ ਕਰਨ ਦੀ ਅਪੀਲ ਕੀਤੀ ਤਾਂ ਜੋ ਇਹ ਅਦਾਰਾ ਸਮੇਂ ਸਿਰ ਮੁਕੰਮਲ ਹੋ ਸਕੇ ਅਤੇ ਪੰਜਾਬ ਅਤੇ ਨਾਲ ਲਗਦੇ ਸੂਬਿਆਂ ਦੇ ਲੋਕ ਇਸ ਮਹੱਤਵਪੂਰਨ ਅਦਾਰੇ ਤੋਂ ਮਿਆਰੀ ਸਿਹਤ ਸਹੂਲਤਾਂ ਪ੍ਰਾਪਤ ਕਰ ਸਕਣ। ਸ. ਬਾਦਲ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਲੋਕਾਂ ਨੂੰ ਵੱਡਾ ਲਾਭ ਹੋਵੇਗਾ। ਇਸ ਅਦਾਰੇ ਵਿਚ ਵਿਸ਼ਵ ਪੱਧਰੀ ਇਲਾਜ ਤੋਂ ਇਲਾਵਾ ਵਿਦਿਆਰਥੀਆਂ ਨੂੰ ਡਾਕਟਰੀ ਅਤੇ ਨਰਸਿੰਗ ਦੀ ਸਿੱਖਿਆ ਦਿੱਤੀ ਜਾਵੇਗੀ। 

ਇਸ ਪ੍ਰਾਜੈਕਟ ਲਈ ਆਪਣਾ ਕੀਮਤੀ ਸਮਾਂ ਕੱਢਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਨੇ ਕੇਂਦਰ ਵਿਚ ਆਪਣੇ ਥੋੜੇ ਜਿਹੇ ਸਮੇਂ ਦੇ ਸਾਸ਼ਨ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਗਤੀਸ਼ੀਲ ਅਤੇ ਦੂਰ ਦ੍ਰਿਸ਼ਟੀ ਵਾਲੀ ਲੀਡਰਸ਼ਿਪ ਦੇ ਹੇਠ ਪੰਜਾਬ ਨੂੰ ਵੱਡਾ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਨੂੰ ਕਈ ਮਹੱਤਵਪੂਰਨ ਪ੍ਰਾਜੈਕਟ ਦਿੱਤੇ ਹਨ ਜੋ ਕਿ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣਗੇ। ਸ. ਬਾਦਲ ਨੇ ਕਿਹਾ ਕਿ ਇਹ ਕੇਵਲ ਐਨ.ਡੀ.ਏ ਸਰਕਾਰ ਦੇ ਕਾਰਨ ਹੀ ਸੰਭਵ ਹੋਇਆ ਹੈ ਕਿਉਂਕਿ ਇਸ ਵੇਲੇ ਕੇਂਦਰ ਵਿਚ ਐਨ.ਡੀ.ਏ ਅਤੇ ਸੂਬੇ ਵਿਚ ਗਠਜੋੜ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਪਹਿਲੀਆਂ ਕਾਂਗਰਸੀ ਸਰਕਾਰਾਂ ਨੇ ਜਾਣਬੁਝ ਕੇ ਸੂਬੇ ਨੂੰ ਇਸ ਤਰ੍ਹਾਂ ਦੇ ਪ੍ਰਾਜੈਕਟ ਦੇਣ ਤੋਂ ਇਨਕਾਰ ਕੀਤਾ।ਸੂਬੇ ਨੂੰ ਸਿਹਤ ਸੇਵਾਵਾਂ, ਇਲਾਜ ਅਤੇ ਖੋਜ ਸਹੂਲਤਾਂ ਦਾ ਇੱਕ ਧੁਰਾ ਬਣਾਉਣ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ, ਡਾਕਟਰੀ ਸਿੱਖਿਆ ਅਤੇ ਖੋਜ ਦੇ ਖੇਤਰ ਵਿਚ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਅਤੇ ਖਾਸ ਕਰਕੇ ਮਾਲਵਾ ਖੇਤਰ ਵਿਚ ਕੈਂਸਰ ਦੇ ਨਾਮੁਰਾਦ ਰੋਗ ਨੇ ਬਹੁਤ ਲੋਕਾਂ ਨੂੰ ਆਪਣੀ ਲਪੇਟ ਵਿਚ ਲਿਆ। ਇਸ ਰੋਗ ਤੋਂ ਪੀੜਤ ਲੋਕਾਂ ਨੂੰ ਇਲਾਜ ਕਰਵਾਉਣ ਲਈ ਬੀਕਾਨੇਰ ਦੇ ਹਸਪਤਾਲ ਵਿਚ ਜਾਣਾ ਪੈਂਦਾ ਸੀ ਅਤੇ ਉਸ ਤੋਂ ਵੱਧ ਦਿੱਕਤ ਮਹਿੰਗੇ ਇਲਾਜ ਦੀ ਸੀ। 

ਸੂਬਾ ਸਰਕਾਰ ਵੱਲੋਂ ਸਿਹਤ ਖੇਤਰ ਵਿਚ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਗਿਣਾਉਂਦੇ ਹੋਏ ਸ. ਬਾਦਲ ਨੇ ਕਿਹਾ ਕਿ ਸਭ ਤੋਂ ਪਹਿਲਾਂ ਕੈਂਸਰ ਪੀੜਤਾਂ ਨੂੰ ਸੂਬੇ ਦੇ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਵਿਚੋਂ ਇਲਾਜ ਕਰਵਾਉਣ ਲਈ ਡੇਢ ਲੱਖ ਰੁਪਏ ਦੇਣ ਦੀ ਵਿੱਤੀ ਸਹਾਇਤਾ ਦੇਣ ਦਾ ਉਪਰਾਲਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਵਿਚ ਕੈਂਸਰ ਦੇ ਇਲਾਜ ਲਈ ਉੱਚ ਦਰਜੇ ਦਾ ਬੁਨਿਆਦੀ ਢਾਂਚਾ ਕਾਇਮ ਕੀਤਾ ਗਿਆ ਹੈ। ਬਠਿੰਡਾ ਸ਼ਹਿਰ ਵਿਚ ਐਡਵਾਂਸਡ ਕੈਂਸਰ ਇੰਸਟੀਚਿਊਟ ਬਣਾਇਆ ਗਿਆ ਹੈ। ਇਸ ਇੰਸਟੀਚਿਊਟ ਵਿਚ ਹੁਣ ਸਿਰਫ ਪੰਜਾਬ ਦੇ ਲੋਕ ਹੀ ਨਹੀਂ ਸਗੋਂ ਦੂਜੇ ਸੂਬਿਆਂ ਦੇ ਮਰੀਜ ਵੀ ਇਲਾਜ ਕਰਵਾਉਣ ਲਈ ਆ ਰਹੇ ਹਨ। ਇਸੇ ਤਰ੍ਹਾਂ ਹੀ ਸੂਬਾ ਸਰਕਾਰ ਨੇ ਹੈਪੇਟਾਈਟਸ-ਸੀ ਤੋਂ ਪੀੜਤ ਲੋਕਾਂ ਦਾ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਬਹੁਤ ਭਾਗਾਂ ਵਾਲਾ ਹੈ ਜਿਸ ਨੂੰ ਸ੍ਰੀ ਮੋਦੀ ਵਰਗਾ ਪ੍ਰਧਾਨ ਮੰਤਰੀ ਮਿਲਿਆ ਹੈ। ਉਨ੍ਹਾਂ ਕੋਲ ਮੁੱਖ ਮੰਤਰੀ ਦੇ ਤੌਰ 'ਤੇ ਲੰਮਾ ਸਮਾਂ ਕੰਮ ਕਰਨ ਦਾ ਤਜ਼ਰਬਾ ਹੈ ਜਿਸ ਕਰਕੇ ਉਨ੍ਹਾਂ ਨੂੰ ਸੂਬਿਆਂ ਦੀਆਂ ਸਮੱਸਿਆਵਾਂ ਨੂੰ ਭਲੀ ਭਾਂਤ ਸਮਝਦੇ ਹਨ। ਸ. ਬਾਦਲ ਨੇ ਪ੍ਰਧਾਨ ਮੰਤਰੀ ਨਾਲ ਆਪਣੀ ਲੰਮੇ ਸਮੇਂ ਦੇ ਸਾਂਝ ਨੂੰ ਯਾਦ ਕਰਦੇ ਹੋਏ ਕਿਹਾ ਕਿ ਜਦੋਂ ਉਹ ਸੂਬੇ ਵਿਚ ਭਾਜਪਾ ਦੇ ਮਾਮਲਿਆਂ ਦੇ ਇੰਚਾਰਜ ਸਨ ਉਦੋਂ ਤੋਂ ਹੀ ਉਨ੍ਹਾਂ ਦੀ ਸ੍ਰੀ ਮੋਦੀ ਨਾਲ ਨੇੜੇ ਦੀ ਸਾਂਝ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਦਾ ਸੂਬੇ ਲਈ ਵਿਸ਼ੇਸ਼ ਸਨੇਹ ਹੈ। 

ਸਵੱਛ ਭਾਰਤ ਵਰਗੀਆਂ ਅਨੇਕਾਂ ਸਕੀਮਾਂ ਸ਼ੁਰੂ ਕਰਨ ਵਾਸਤੇ ਸ੍ਰੀ ਮੋਦੀ ਦੀ ਪ੍ਰਸੰਸਾ ਕਰਦੇ ਹੋਏ ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਨ੍ਹਾਂ ਸਕੀਮਾਂ ਨਾਲ ਦੇਸ਼ ਦੀ ਤਕਦੀਰ ਬਦਲੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਮੋਦੀ ਦੀ ਅਗਵਾਈ ਵਿਚ ਐਨ.ਡੀ.ਏ ਸਰਕਾਰ ਵੱਲੋਂ ਕੀਤੀ ਗਈ ਨੋਟਬੰਦੀ ਨਾਲ ਦੇਸ਼ ਵਾਸੀਆਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਦੇਸ਼ ਦੇ ਵਡੇਰੇ ਹਿੱਤਾਂ ਲਈ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਦਿਮਾਗ ਦੀ ਉਪਜ ਇਹ ਸਕੀਮ ਇਕ ਚਾਨਣ ਮੁਨਾਰਾ ਸਾਬਤ ਹੋਵੇਗੀ ਜਿਸ ਨਾਲ ਬਹੁਤ ਸਾਰੀਆਂ ਸਮਾਜਿਕ ਬੁਰਾਈਆਂ ਖਤਮ ਹੋਣ ਤੋਂ ਇਲਾਵਾ ਭ੍ਰਿਸ਼ਟਾਚਾਰ ਅਤੇ ਕਾਲੇ ਧੰਨ ਦਾ ਸਫਾਇਆ ਹੋਵੇਗਾ ਅਤੇ ਇੱਕ ਚੰਗਾ ਅਰਥਚਾਰਾ ਸਾਹਮਣੇ ਆਵੇਗਾ।ਮੁੱਖ ਮੰਤਰੀ ਨੇ ਬੈਂਕ ਕਰਜ਼ਿਆਂ ਨੂੰ ਮੁਆਫ ਕਰਨ ਸਬੰਧੀ ਲੋਕਾਂ ਨੂੰ ਗੁੰਮਰਾਹ ਕਰਨ ਵਾਸਤੇ ਕਾਂਗਰਸ ਆਗੂਆਂ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਅਜਿਹਾ ਕਰਨਾ ਸੰਭਵ ਨਹੀਂ ਹੈ। ਕਾਂਗਰਸ ਪਾਰਟੀ ਸੱਤਾ ਵਿਚ ਆਉਣ ਲਈ ਇਸ ਮੁੱਦੇ ਉੱਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗਠਜੋੜ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕਰ ਦਿੱਤੇ ਹਨ ਅਤੇ ਇਸ ਨੇ ਆਟਾ-ਦਾਲ ਅਤੇ ਮੁਫਤ ਬਿਜਲੀ ਵਰਗੀਆਂ ਅਨੇਕਾਂ ਗਰੀਬਾਂ ਪੱਖੀ ਸਕੀਮਾਂ ਸ਼ੁਰੂ ਕੀਤੀਆਂ ਹਨ।

ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੀ ਤਰੱਕੀ ਦੀ ਗਤੀ ਨੂੰ ਤੇਜ਼ ਕਰਨ ਵਾਲੇ ਸ੍ਰੀ ਨਰਿੰਦਰ ਮੋਦੀ ਦੀ ਸਰਕਾਰ ਦੀ ਤੁਲਨਾ ਵਿਚ ਪਿਛਲੀ ਕਾਂਗਰਸ ਸਰਕਾਰ ਦਾ ਕਾਰਜਕਾਲ ਅਤਿ ਨਿਰਾਸ਼ਜਨਕ ਰਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਵਿਰੋਧੀ ਹੈ ਅਤੇ ਪੰਜਾਬ ਵਿਚ ਵਿਕਾਸ ਦੀ ਥਾਂ ਕਾਂਗਰਸ ਨੇ ਅੱਤਵਾਦ ਅਤੇ ਸਿੱਖ ਨਸਲਕੁਸ਼ੀ ਰਾਹੀਂ ਪੰਜਾਬ ਨੂੰ ਵਿਨਾਸ਼ ਦੇ ਰਾਹ ਤੋਰਿਆ। ਉਨ੍ਹਾਂ ਕਿਹਾ ਕਿ ਪਿਛਲੇ 9 ਸਾਲਾਂ ਵਿਚ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਪੰਜਾਬ ਨੇ ਹਰ ਖੇਤਰ ਵਿਚ ਵਿਕਾਸ ਦੀਆਂ ਨਵੀਆਂ ਮੰਜ਼ਿਲਾਂ ਨੂੰ ਛੋਹਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਵਿਚ ਗੱਠਜੋੜ ਦੀ ਸਰਕਾਰ ਦਾ ਸਭ ਤੋਂ ਜ਼ਿਆਦਾ ਫਾਇਦਾ ਪੰਜਾਬ ਵਾਸੀਆਂ ਨੂੰ ਮਿਲ ਰਿਹਾ ਹੈ ਅਤੇ ਸੜਕੀ ਪ੍ਰੋਜੈਕਟਾਂ ਸਮੇਤ ਵੱਡੇ-ਵੱਡੇ ਪ੍ਰੋਜੈਕਟ ਅਤੇ ਕੇਂਦਰੀ ਸਕੀਮਾਂ ਜਿਵੇਂ ਕਿ ਸਮਾਰਟ ਸਿਟੀ ਪ੍ਰੋਜੈਕਟ, ਨਾਮੀਂ ਸੰਸਥਾਵਾਂ ਦੀ ਸਥਾਪਤੀ ਆਦਿ ਪੰਜਾਬ ਵਿਚ ਲੱਗ ਰਹੀਆਂ ਹਨ।ਸ. ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਤੀਜੀ ਵਾਰ ਸੱਤਾ ਸੇਵਾ ਸੰਭਾਲ ਕੇ ਉਹ ਸਾਰੇ ਪੰਜਾਬ ਦੇ ਪਿੰਡਾਂ ਵਿਚ ਸੀਵਰੇਜ, ਸੀਮੇਂਟ ਦੀਆਂ ਗਲੀਆਂ-ਨਾਲੀਆਂ ਅਤੇ ਸੂਰਜੀ ਲਾਈਟਾਂ ਲਗਵਾਉਣਗੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੀ ਤਰ੍ਹਾਂ ਕੇਂਦਰ ਵਿਚ ਮੋਦੀ ਸਰਕਾਰ ਵੀ 25 ਸਾਲ ਤੱਕ ਰਾਜ ਕਰੇਗੀ। ਆਮ ਆਦਮੀ ਪਾਰਟੀ ਦੀ ਦੋਗਲੀ ਰਾਜਨੀਤੀ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਕਾਲੀ-ਭਾਜਪਾ ਸਰਕਾਰ ਦੇ ਹੱਕ ਵਿਚ ਪੰਜਾਬ ਦਾ ਮਾਹੌਲ ਬਣਿਆਂ ਹੋਇਆ ਹੈ, ਉਸ ਹਿਸਾਬ ਨਾਲ ਆਪ ਵਾਲਿਆਂ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਇਕ ਵੀ ਸੀਟ ਨਹੀਂ ਮਿਲਣੀ। 

ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬਠਿੰਡਾ ਵਿਚ ਏਮਜ਼ ਬਣਨ ਨਾਲ ਨਾ ਸਿਰਫ ਪੰਜਾਬ ਬਲਕਿ ਰਾਜਸਥਾਨ ਅਤੇ ਹਰਿਆਣਾ ਨੂੰ ਵੀ ਇਸ ਦਾ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੀ ਤਰੱਕੀ ਲਈ ਉਨ੍ਹਾਂ ਵਿਸ਼ੇਸ਼ ਯਤਨ ਕੀਤੇ ਹਨ ਅਤੇ ਬਹੁਤ ਸਾਰੇ ਨਵੇਂ ਪ੍ਰੋਜੈਕਟ ਇਸ ਖੇਤਰ ਵਿਚ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਹੁਣ 11 ਦਸੰਬਰ ਤੋਂ ਬਠਿੰਡਾ ਏਅਰਪੋਰਟ ਤੋਂ ਹਵਾਈ ਉਡਾਣਾਂ ਵੀ ਸ਼ੁਰੂ ਹੋ ਰਹੀਆਂ ਹਨ ਜਿਸ ਨਾਲ ਕਿ ਇਲਾਕੇ ਦਾ ਮੁਹਾਂਦਰਾ ਬਦਲ ਜਾਵੇਗਾ। ਉਨ੍ਹਾਂ ਕਿਹਾ ਕਿ 700 ਕਰੋੜ ਰੁਪਏ ਦੀ ਲਾਗਤ ਨਾਲ ਇਕ ਐਥਨੋਲ ਪਲਾਂਟ ਵੀ ਬਠਿੰਡਾ ਵਿਚ ਲਗਾਇਆ ਜਾਵੇਗਾ ਜਿਸ ਦਾ ਕਿ ਸੂਬੇ ਦੇ ਕਿਸਾਨਾਂ ਨੂੰ ਵੱਡਾ ਵਿੱਤੀ ਲਾਭ ਮਿਲੇਗਾ।

ਕੇਂਦਰੀ ਸਿਹਤ ਮੰਤਰੀ ਸ੍ਰੀ ਜੇ.ਪੀ. ਨੱਢਾ ਨੇ ਇਸ ਮੌਕੇ ਐਲਾਨ ਕੀਤਾ ਕਿ ਪੰਜਾਬ ਦੇ ਕਿਸੇ ਇਕ ਸਰਕਾਰੀ ਹਸਪਤਾਲ ਨੂੰ ਅੱਪਗ੍ਰੇਡ ਕਰਕੇ ਮੈਡੀਕਲ ਕਾਲਜ ਬਣਾਇਆ ਜਾਵੇਗਾ ਤਾਂ ਜੋ ਸੂਬੇ ਵਿਚ ਸਿਹਤ ਸਹੂਲਤਾਂ ਦਾ ਪੱਧਰ ਹੋਰ ਜ਼ਿਆਦਾ ਉੱਚਾ ਹੋ ਸਕੇ। ਉਨ੍ਹਾਂ ਕਿਹਾ ਕਿ 45 ਕਰੋੜ ਰੁਪਏ ਦੀ ਲਾਗਤ ਨਾਲ ਫਾਜ਼ਿਲਕਾ ਵਿਖੇ ਵੀ ਇਕ ਕੈਂਸਰ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ। ਕੇਂਦਰੀ ਰਾਜ ਮੰਤਰੀ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਦੀ ਤਰੱਕੀ ਵਿਚ ਕੇਂਦਰ ਸਰਕਾਰ ਦਾ ਅਹਿਮ ਯੋਗਦਾਨ ਹੈ ਅਤੇ ਇਸ ਸਮੇਂ ਦੇਸ਼ ਵਿਕਾਸ ਦੀਆਂ ਨਵੀਆਂ ਇਬਾਰਤਾਂ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਸਰਹੱਦਾਂ ਦੀ ਰਾਖੀ ਵਿਚ ਵੀ ਮੋਦੀ ਸਰਕਾਰ ਨੇ ਨਿਡਰਤਾ ਨਾਲ ਪਾਕਿਸਤਾਨ ਨੂੰ ਜਵਾਬ ਦਿੱਤਾ ਹੈ ਅਤੇ ਨੋਟਬੰਦੀ ਕਰਕੇ ਦੇਸ਼ ਦੀ ਤਰੱਕੀ ਲਈ ਨਵੇਂ ਰਾਹ ਖੋਲ੍ਹੇ ਹਨ।ਇਸ ਮੌਕੇ ਸਟੇਜ ਦੀ ਕਾਰਵਾਈ ਪੰਜਾਬ ਦੇ ਕੈਬਨਿਟ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਨਿਭਾਈ ਅਤੇ ਹੋਰਨਾਂ ਤੋਂ ਇਲਾਵਾ ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਸਿਹਤ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਅਤੇ ਵਿਧਾਇਕ ਸਰੂਪ ਚੰਦ ਸਿੰਗਲਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ-ਭਾਜਪਾ ਆਗੂ ਤੇ ਸਮੱਰਥਕ ਹਾਜ਼ਰ ਸਨ।    

 

Tags: Narendra Modi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD