Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਲੋਂ ਵਿਰਾਸਤ-ਏ-ਖਾਲਸਾ ਦਾ ਦੂਜਾ ਪੜਾਅ ਮਾਨਵਤਾ ਨੂੰ ਸਮਰਪਿਤ

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) , 25 Nov 2016

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਵਿਰਾਸਤ-ਏ-ਖਾਲਸਾ ਦਾ ਦੂਸਰਾ ਪੜਾਅ ਨੂੰ ਮਾਨਵਤਾ ਨੰੂੰ ਸਮਰਪਿਤ ਕਰ ਦਿੱਤਾ ਹੈ।ਇਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਰਾਸਤ-ਏ-ਖਾਲਸਾ ਦੇ ਦੂਜੇ ਪੜਾਅ ਦੇ ਮੁਕੰਮਲ ਕਰਨ 'ਤੇ 77 ਕਰੋੜ ਰੁਪਏ ਦਾ ਖਰਚਾ ਆਇਆ ਹੈ। ਇਸ ਅਧੀਨ ਇਸ ਵਕਾਰੀ ਪ੍ਰੋਜੈਕਟ ਦੀਆਂ 14 ਗੈਲਰੀਆਂ ਵਿੱਚ ਵਾਧਾ ਕਰਕੇ 13 ਹੋਰ ਗੈਲਰੀਆਂ ਬਣਾਈਆਂ ਗਈਆਂ ਹਨ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਤੋਂ ਲੈ ਕੇ ਅਜ਼ਾਦੀ ਦੇ ਬਾਅਦ ਤੱਕ ਦੇ  ਪੰਜਾਬ ਦੇ ਸ਼ਾਨੇਮਤੇ ਇਤਿਹਾਸ ਨੂੰ ਦਰਸਾਉਣਗੀਆਂ। ਉਨ੍ਹਾਂ ਦੱਸਿਆ ਕਿ ਦਸਤਕਾਰੀ ਦੇ ਨਾਲ ਨਾਲ ਅਤਿ ਆਧੁਨਿਕ ਤਕਨੀਕ ਦਾ ਸੁਮੇਲ ਇਹ ਪ੍ਰੋਜੈਕਟ ਲੋਕਾਂ ਨੂੰ ਪੰਜਾਬ ਦੇ ਮਾਣਮਤੇ ਇਤਿਹਾਸ ਨੂੰ 3-ਡੀ ਤਕਨੀਕ ਰਾਹੀਂ ਜਾਣੂ ਕਰਵਾਏਗਾ ।ਇਥੇ ਜਿਕਰਯੋਗ ਹੈ ਕਿ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਨੂੰ ਮੁੱਖ ਮੰਤਰੀ ਪੰਜਾਬ ਨੇ 5 ਸਾਲ ਪਹਿਲਾ 25 ਨਵੰਬਰ 2011 ਨੂੰ ਸਮਰਪਿਤ ਕੀਤਾ ਸੀ। ਇਸ ਮੌਕੇ ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ. ਸੋਹਣ ਸਿੰਘ ਠੰਡਲ ਅਤੇ ਸ੍ਰੀ ਮਦਨ ਮੋਹਨ ਮਿੱਤਲ, ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਕੱਤਰ ਸਭਿਆਚਾਰਕ ਮਾਮਲੇ ਸ੍ਰੀ ਹੁਸਨ ਲਾਲ, ਡਾਇਰੈਕਟਰ ਸੈਰ-ਸਪਾਟਾ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਸ਼ਾਮਲ ਸਨ। 

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD