Thursday, 02 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਕੀਤੀ ਤਾਰੀਫ਼, ਕਿਹਾ- ਰੌੜੀ ਗੜ੍ਹਸ਼ੰਕਰ ਦੇ ਵਿਕਾਸ ਪ੍ਰਤੀ ਬੇਹੱਦ ਸੰਜੀਦਾ ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ : ਡਾ.ਓਬਰਾਏ Chandigarh-Punjab Union of Journalists ਨੇ ਮਈ ਦਿਵਸ 'ਤੇ ਮਨੁੱਖੀ ਲੜੀ ਬਣਾਈ ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਮੀਟਿੰਗ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ

 

ਪਰਕਾਸ਼ ਸਿੰਘ ਬਾਦਲ ਵੱਲੋਂ ਮਹਾਨ ਸਿੱਖ ਗੁਰੂਆਂ ਵੱਲੋਂ ਦੱਸੇ ਮਾਰਗ ਅਨੁਸਾਰ ਸਮਾਜ ਵਿਚੋਂ ਸਮਾਜਿਕ ਬੁਰਾਈਆਂ ਖਤਮ ਕਰਨ ਦੀ ਲੋਕਾਂ ਨੂੰ ਅਪੀਲ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਅਤੇ ਦਰਸ਼ਨ ਦੇਸ਼ ਨੂੰ ਇੱਕਜੁਟ ਕਰਨ ਲਈ ਚਾਨਣ ਮੁਨਾਰਾ

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) , 25 Nov 2016

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਨ ਸਿੱਖ ਗੁਰੂਆਂ ਦੇ ਦਰਸਾਏ ਮਾਰਗ 'ਤੇ ਚਲਦੇ ਹੋਏ ਮੁਲਕ ਨੂੰ ਦਰਪੇਸ਼ ਸਮਾਜਿਕ ਅਤੇ ਧਾਰਮਿਕ ਅਲਾਮਤਾਂ 'ਤੇ ਜਿੱਤ ਪ੍ਰਾਪਤ ਕਰਨ ਦਾ ਪ੍ਰਣ ਲੈਣ।ਅੱਜ ਇੱਥੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਆਯੋਜਿਤ ਸੂਬਾ ਪੱਧਰੀ ਸਮਾਗਮ ਦੇ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਹਾਨ ਜੀਵਨ ਤੇ ਵਿਚਾਰਧਾਰਾ ਦੇਸ਼ ਨੂੰ ਇਕਜੁਟ ਕਰਨ ਲਈ ਚਾਨਣ ਮੁਨਾਰਾ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਹੀ ਜਾਤ-ਪਾਤ ਤੇ ਸਮਾਜਿਕ ਨਾ-ਬਰਾਬਰੀ ਵਰਗੀਆਂ ਬੁਰਾਈਆਂ ਤੋਂ ਮੁਕਤੀ ਪਾਈ ਜਾ ਸਕਦੀ ਹੈ ਅਤੇ ਸਾਂਤੀ, ਫਿਰਕੂ ਸਦਭਾਵਨਾ, ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਮਜਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਨਿਰਪੱਖਤਾ ਦੀ ਸਦੀਆਂ ਪੁਰਾਣੀ ਰਵਾਇਤ ਨੂੰ ਕਾਇਮ ਰੱਖਣ ਲਈ ਮਹਾਨ ਯੋਗਦਾਨ ਪਾਇਆ ਅਤੇ ਇੱਥੋਂ ਤੱਕ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਦੀ ਖਾਤਰ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਵਿੱਚ ਸਿੱਖ ਧਰਮ ਸਮਾਜਵਾਦ ਤੇ ਧਰਮ ਨਿਰਪੱਖਤਾ ਦੇ ਸੱਚੇ ਮਾਡਲ ਦਾ ਪਾਸਾਰ ਕਰਦਾ ਹੈ। ਸ. ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਨੁੱਖਤਾ ਲਈ ਸਮਾਜਵਾਦ ਤੇ ਧਰਮ ਨਿਰਪੱਖਤਾ ਦੇ ਚਾਨਣ ਮੁਨਾਰੇ ਹਨ। ਉਨ੍ਹਾਂ ਕਿਹਾ ਕਿ ਧਰਮ ਨਿਰਪੱਖਤਾ ਦੇ ਸੰਕਲਪ ਵਜੋਂ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੀ ਨੀਂਹ ਮੁਸਲਮਾਨ ਫਕੀਰ ਸਾਈਂ ਮੀਆਂ ਮੀਰ ਨੇ ਰੱਖੀ ਸੀ ਅਤੇ ਇਸ ਦੇ ਚਾਰ ਦਰਵਾਜ਼ੇ ਮਾਨਵਤਾ ਦੀ ਬਰਾਬਰੀ ਨੂੰ ਦਰਸਾਉਂਦੇ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਖਾਸ ਤੌਰ 'ਤੇ ਸਿੱਖਾਂ ਨੇ ਆਪਣੇ ਮਹਾਨ ਸਿੱਖ ਗੁਰੂਆਂ ਦੀ ਕੁਰਬਾਨੀ ਤੇ ਬਹਾਦਰੀ ਦੀ ਸ਼ਾਨਦਾਰ ਵਿਰਾਸਤ 'ਤੇ ਸਦਾ ਹੀ ਪਹਿਰਾ ਦਿੱਤਾ ਹੈ ਜਿਨ੍ਹਾਂ ਨੇ ਹਮੇਸ਼ਾ ਹੀ ਜਬਰ-ਜ਼ੁਲਮ, ਦਮਨ ਅਤੇ ਅਨਿਆਂ ਖਿਲਾਫ ਡਟਣ ਦੀ ਸਿੱਖਿਆ ਦਿੱਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਦੁਨੀਆ ਭਰ ਵਿੱਚ ਧਾਰਮਿਕ ਉਤਸ਼ਾਹ, ਸ਼ਰਧਾ ਤੇ ਸਮਰਪਣ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਮਾਰੋਹ ਗੁਰੂ ਜੀ ਦੇ ਜਨਮ ਉਤਸਵ ਮਨਾਉਣ ਲਈ ਸਾਲ ਭਰ ਚਲਣ ਵਾਲੇ ਲੜੀਵਾਰ ਸਮਾਰੋਹਾਂ ਦਾ ਇਕ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਜਨਮ ਭੂਮੀ ਵਿਖੇ ਮਨਾਏ ਗਏ ਇਸ ਸਮਾਰੋਹ ਵਿਚ ਸ੍ਰੀ ਮੋਦੀ ਵੱਲੋਂ ਸ਼ਮੂਲੀਅਤ ਕਰਨ ਨਾਲ ਸਾਨੂੰ ਬਹੁਤ ਉਤਸ਼ਾਹ ਮਿਲਿਆ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਾਨੂੰ ਮਾਨਵਤਾ ਦਾ ਸੁਨੇਹਾ ਦਿੱਤਾ ਅਤੇ ਜ਼ਬਰੀ ਧਰਮ ਪਰਿਵਰਤਨ ਕਰਵਾਉਣ ਵਿਰੁੱਧ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਕੁਰਬਾਨੀ ਦੇਣ ਲਈ ਆਖਿਆ। ਉਨ੍ਹਾਂ ਕਿਹਾ ਕਿ ਜ਼ਬਰ ਵਿਰੁੱਧ ਸੰਘਰਸ਼ ਦੇ ਵਾਸਤੇ ਦਸਵੇਂ ਗੁਰੂ ਨੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਜਿਸ ਨਾਲ ਉਨ੍ਹਾਂ ਨੇ ਗਰੀਬਾਂ ਅਤੇ ਲਤਾੜੇ ਹੋਏ ਲੋਕਾਂ ਨੂੰ ਮੁਗਲਾਂ ਦੇ ਅਨਿਆਂ ਅਤੇ ਅਤਿਆਚਾਰ ਵਿਰੁੱਧ ਸੰਘਰਸ਼ ਕਰਨ ਲਈ ਸ਼ਕਤੀਵਾਨ ਕੀਤਾ। ਜਾਤ, ਰੰਗ ਅਤੇ ਨਸਲ ਦੇ ਅਧਾਰ ਉੱਤੇ ਵਿਤਕਰੇ ਨੂੰ ਖਤਮ ਕਰਨ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਿੱਤੇ ਗਏ ਮਹਾਨ ਸੰਦੇਸ਼ ਨੂੰ ਯਾਦ ਕਰਦਿਆਂ ਸ. ਬਾਦਲ ਨੇ ਕਿਹਾ ਕਿ ਗੁਰੂ ਜੀ ਨੇ ਇੱਕ ਬਾਟੇ ਵਿਚੋਂ ਅਮ੍ਰਿਤ ਛਕਾ ਕੇ ਇਕੋ ਮਾਨਵਤਾ ਦੀ ਸਿੱਖਿਆ ਦਿੱਤੀ। ਉਨ੍ਹਾਂ ਕਿਹਾ ਕਿ ਬੰਧੂਆ ਮਜ਼ਦੂਰੀ ਦੀ ਲਾਹਤ ਦੇ ਖਾਤਮੇ ਲਈ ਗੁਰੂ ਜੀ ਨੇ ਬਾਬਾ ਬੰਦਾ ਸਿੰਘ ਨੂੰ ਪੰਜਾਬ ਭੇਜਿਆ ਜਿਨ੍ਹਾਂ ਨੇ ਮੁਗਲਾਂ ਵਿਰੁੱਧ ਬਹਾਦਰੀ ਨਾਲ ਸੰਘਰਸ਼ ਕੀਤਾ ਅਤੇ ਉਨ੍ਹਾਂ ਨੂੰ ਹਰਾ ਕੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ ਅਤੇ ਗੁਰੂ ਜੀ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਨਿਭਾਇਆ। 

ਇਸ ਮੌਕੇ ਆਪਣੇ ਸੰਬੋਧਨ ਵਿਚ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਗੁਰੂ ਸਾਹਿਬਾਨਾਂ ਨੇ ਅਹਿਮ ਯੋਗਦਾਨ ਪਾਇਆ ਹੈ ਅਤੇ ਗੁਰੂ ਸਾਹਿਬਾਨਾਂ ਨਾਲ ਸਬੰਧਤ ਯਾਦਗਾਰਾਂ ਅਤੇ ਹੋਰ ਸਮਾਰਕ ਬਣਾ ਕੇ ਅਕਾਲੀ-ਭਾਜਪਾ ਸਰਕਾਰ ਨੇ ਉਨ੍ਹਾਂ ਨੂੰ ਸੱਚੀ ਤੇ ਸੁੱਚੀ ਸ਼ਰਧਾਂਜਲੀ ਦਿੱਤੀ ਹੈ।ਉਨ੍ਹਾਂ ਕਿਹਾ ਕਿ ਸ਼੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਸਿੱਖਾਂ ਲਈ ਉਚਾ ਸਥਾਨ ਰਖਦੀ ਹੈ ਕਿਉਂਕਿ ਇਥੇ ਹੀ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿਚ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜੀ ਨੂੰ ਸਿੱਖ ਵਿਰਾਸਤ ਤੋਂ ਜਾਣੂੰ ਕਰਵਾਉਣ ਲਈ ਅਤੇ ਪੰਜਾਬ ਦੇ ਅਮੀਰ ਸਭਿਆਚਾਰ ਦੀ ਜਾਣਕਾਰੀ ਦੇਣ ਲਈ ਸੂਬੇ ਦੀਆਂ ਵੱਖ-ਵੱਖ ਥਾਵਾਂ 'ਤੇ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਦੇ ਨਾਲ ਨਾਲ ਬਹੁਤ ਸਾਰੇ ਧਾਰਮਿਕ ਸਮਾਰਕ ਵੀ ਬਣਾਏ ਗਏ ਹਨ।ਵਿਰਾਸਤ-ਏ-ਖਾਲਸਾ ਦੇ ਦੂਜੇ ਪੜਾਅ ਦੇ ਉਦਘਾਟਨ ਨੂੰ ਇਕ ਇਤਿਹਾਸਕ ਮੌਕਾ ਕਰਾਰ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਵਿਸ਼ਵ ਪੱਧਰੀ ਇਹ ਯਾਦਗਾਰ ਜਿਥੇ ਪੰਜਾਬ ਦੇ ਅਮੀਰ ਵਿਰਸੇ ਤੇ ਸਭਿਆਚਾਰ ਦਾ ਪ੍ਰਤੀਕ ਹੈ ਉਥੇ ਹੀ ਪੰਜਾਬੀਆਂ ਵਲੋਂ ਇਤਿਹਾਸ ਵਿਚ ਦਰਜ ਕੀਤੀਆਂ ਸ਼ਹੀਦੀਆਂ ਅਤੇ ਸ਼ਾਨਦਾਰ ਅਤੀਤ ਦੀ ਵੀ ਗਵਾਹੀ ਭਰਦਾ ਹੈ।ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਅਕਾਲੀ –ਭਾਜਪਾ ਸਰਕਾਰ ਵਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਦਿਵਸ ਪੂਰੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਮਕਸਦ ਲਈ ਕੇਂਦਰ ਸਰਕਾਰ ਵਲੋਂ 100 ਕਰੋੜ ਰੁਪਏ ਮੰਜੂਰ ਕੀਤੇ ਜਾ ਚੁੱਕੇ ਹਨ।

ਇਸ ਮੌਕੇ ਉਨ੍ਹਾਂ ਸਮੂਹ ਲੋਕਾਈ ਨੂੰ ਗੁਰੂ ਸਾਹਿਬਾਨਾਂ ਵਲੋਂ ਦਰਸਾਏ ਰਸਤੇ 'ਤੇ ਚਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਰਿਆਂ ਨੂੰ ਬੁਰਾਈ ਖਿਲਾਫ਼ ਆਵਾਜ ਬੁਲੰਦ ਕਰਕੇ ਮੁਨੱਖਤਾ ਨੂੰ ਪਿਆਰ ਕਰਨਾ ਚਾਹੀਦਾ ਹੈ, ਇਹ ਹੀ ਗੁਰੂ ਸਾਹਿਬਾਨਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਇਸ ਮੌਕੇ ਆਪਣੇ ਸੰਬੋਧਨ ਵਿਚ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਕੇ ਸੂਬਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨੇ ਇਸ ਪਵਿੱਤਰ ਧਰਤੀ ਉੱਤੇ ਦਸਵੇਂ ਗੁਰੂ ਜੀ ਦੇ ਜਨਮ ਦਿਵਸ ਸਬੰਧੀ ਸਮਾਗਮ ਵਿਚ ਹਿੱਸਾ ਲੈਣ ਵਾਸਤੇ ਆਪਣਾ ਸਮਾਂ ਕੱਢਣ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਟਲ ਬਿਹਾਰੀ ਵਾਜਪਾਈ ਦੇ ਦੌਰੇ ਤੋਂ ਬਾਅਦ ਸ੍ਰੀ ਮੋਦੀ ਤਕਰੀਬਨ 17 ਸਾਲ ਬਾਅਦ ਇੱਥੇ ਆਏ ਹਨ ਜਿਸ ਤੋਂ ਪਤਾ ਲਗਦਾ ਹੈ ਕਿ ਪ੍ਰਧਾਨ ਮੰਤਰੀ ਜੀ ਦਾ ਸੂਬੇ ਨਾਲ ਬਹੁਤ ਜ਼ਿਆਦਾ ਸਨੇਹ ਹੈ। ਸ੍ਰੀ ਸਾਂਪਲਾ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਮੀਰ ਇਤਿਹਾਸ ਅਤੇ ਵਿਰਾਸਤ ਨੂੰ ਸੰਭਾਲਣ ਲਈ ਸੂਬਾ ਸਰਕਾਰ ਵੱਲੋਂ ਅਨੇਕਾਂ ਯਾਦਗਾਰਾਂ ਦਾ ਨਿਰਮਾਣ ਕਰਕੇ ਕੀਤੀ ਗਈ ਕੋਸ਼ਿਸ਼ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਵੱਲੋਂ ਅਨੇਕਾਂ ਲੀਹੋਂ ਹਟਵੀਆਂ ਪਹਿਲਕਦਮੀਆਂ ਕਰਕੇ ਦੇਸ਼ ਦਾ ਮਾਣ-ਸਨਮਾਣ ਬਹਾਲ ਕਰਨ ਲਈ ਪ੍ਰਸੰਸਾ ਕੀਤੀ।ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਅਤੇ ਹੋਰ ਬਹੁਤ ਸਾਰੀਆਂ ਉੱਘੀਆਂ ਸਖਸ਼ੀਅਤਾਂ ਨਾਲ ਤਖਤ ਸ੍ਰੀ ਕੇਸ਼ਗੜ੍ਹ ਵਿਖੇ ਮੱਥਾ ਟੇਕਿਆ ਜਿਥੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਕਿਰਪਾਨ ਭੇਟ ਕੀਤੀ।ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਏ ਹੋਏ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ।ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮੰਚ ਦੀ ਕਾਰਵਾਈ ਚਲਾਈ।ਇਸ ਮੌਕੇ ਹਾਜ਼ਰ ਹੋਰਨਾਂ ਵਿਚ ਕੈਬਨਿਟ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਤੇ ਸ੍ਰੀ ਸੋਹਣ ਸਿੰਘ ਠੰਡਲ, ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕੇਮਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਜਨਰਲ ਸਕੱਤਰ ਸ੍ਰੀ ਅਮਰਜੀਤ ਸਿੰਘ ਚਾਵਲਾ, ਜਥੇਦਾਰ ਤਖਤ ਸ੍ਰੀ ਕੇਸ਼ਗੜ੍ਹ ਸਾਹਿਬ ਗਿਆਨੀ ਮੱਲ ਸਿੰਘ ਅਤੇ ਜਥੇਦਾਰ ਤਖਤ ਸ੍ਰੀ ਪਟਨਾ ਸਾਹਿਬ ਗਿਆਨੀ ਇਕਬਾਲ ਸਿੰਘ ਸ਼ਾਮਲ ਸਨ। 

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD