Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਨੋਟਬੰਦੀ ਕਾਰਨ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਲਈ ਪ੍ਰਧਾਨ ਮੰਤਰੀ ਮੋਦੀ ਜਿੰਮੇਵਾਰ : ਅਰਵਿੰਦ ਕੇਜਰੀਵਾਲ

ਬਾਦਲ ਸਰਕਾਰ ਦੀ ਨਲਾਇਕੀ ਕਾਰਨ ਰੱਬ ਆਸਰੇ ਹੈ ਇਸ ਵੇਲੇ ਪੰਜਾਬ : ਭਗਵੰਤ ਮਾਨ

Web Admin

Web Admin

5 Dariya News

ਸਮਰਾਲਾ , 25 Nov 2016

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨੋਟਬੰਦੀ ਨੂੰ ਲੈ ਕੇ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਿੰਮੇਵਾਰ ਦੱਸਿਆ ਹੈ।ਸਮਰਾਲਾ ਵਿਖੇ ਪੰਜਾਬ ਇਨਕਲਾਬ ਰੈਲੀ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਨੋਟਬੰਦੀ ਕਾਰਨ ਕਿਸਾਨਾਂ, ਵਪਾਰੀਆਂ, ਛੋਟੀਆਂ ਦੁਕਾਨਾਂ ਵਾਲਿਆਂ ਨੂੰ ਲੰਬੀਆਂ-ਲੰਬੀਆਂ ਕਤਾਰਾਂ ਵਿੱਚ ਪੂਰਾ-ਪੂਰਾ ਦਿਨ ਖੜਨਾ ਪੈ ਰਿਹਾ ਹੈ, ਜਿਸ ਕਾਰਨ ਉਨਾਂ ਨੂੰ ਪ੍ਰੇਸ਼ਾਨੀ ਤਾਂ ਝੱਲਣੀ ਪੈ ਹੀ ਰਹੀ ਹੈ, ਨਾਲ ਹੀ ਉਨਾਂ ਦਾ ਕਾਰੋਬਾਰ ਵੀ ਚੌਪਟ ਹੋ ਕੇ ਰਹਿ ਗਿਆ ਹੈ। ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਕਿ ਉਹ ਤਾਂ ਕਹਿੰਦੇ ਸਨ ਕਿ ਨੋਟਬੰਦੀ ਕਾਰਨ ਕਾਲਾ ਧਨ ਰੱਖਣ ਵਾਲਿਆਂ ਦੀ ਨੀਂਦ ਹਰਾਮ ਹੋ ਜਾਵੇਗੀ ਤੇ ਆਮ ਆਦਮੀ ਚੈਨ ਨਾਲ ਰਹੇਗਾ, ਪਰ ਹੋਇਆ ਇਸ ਤੋਂ ਉਲਟ ਹੈ। ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੰਬੀਆਂ-ਲੰਬੀਆਂ ਲਾਇਨਾਂ ਵਿੱਚ ਲੱਗੇ ਇਹ ਕਿਸਾਨ ਅਤੇ ਮਜਦੂਰ ਭ੍ਰਿਸ਼ਟਾਚਾਰੀ ਜਾਪਦੇ ਹਨ। ਕੇਜਰੀਵਾਲ ਨੇ ਕਿਹਾ ਕਿ ਜੇਕਰ ਭ੍ਰਿਸ਼ਟਾਚਾਰ ਖਤਮ ਕਰਨਾ ਹੈ ਤਾਂ ਭ੍ਰਿਸ਼ਟਾਚਾਰੀਆਂ ਨੂੰ ਫੜੋ, ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਨਾਲ ਭ੍ਰਿਸ਼ਟਾਚਾਰ ਦੂਰ ਨਹੀਂ ਹੋਣਾ।  ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਅਰਬਪਤੀਆਂ ਦਾ ਕਰਜਾ ਮੁਆਫ ਕਰਨ ਵਿੱਚ ਲੱਗੇ ਹੋਏ ਹਨ, ਜਿਨਾਂ ਵਿੱਚ ਵਿਜੇ ਮਾਲੀਆ ਦਾ ਨਾਂਅ ਵੀ ਸ਼ਾਮਿਲ ਹੈ, ਜਿਸਦਾ 1200 ਕਰੋੜ ਰੁਪਏ ਦਾ ਕਰਜਾ ਮੁਆਫ ਕੀਤਾ ਗਿਆ ਹੈ।

ਇਸ ਦੌਰਾਨ ਕੇਜਰੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਉਤੇ ਇੱਕ-ਦੂਜੇ ਨਾਲ ਰਲੇ ਹੋਣ ਦਾ ਦੋਸ਼ ਵੀ ਲਗਾਇਆ। ਉਨਾਂ ਕਿਹਾ ਕਿ ਕੈਪਟਨ ਅਤੇ ਬਾਦਲ ਨੇ ਪੰਜਾਬ ਨੂੰ ਲੁੱਟਣ ਲਈ ਵਾਰੀ ਬੰਨੀ ਹੋਈ ਹੈ। ਇਹੋ ਕਾਰਨ ਹੈ ਕਿ ਜਦੋਂ ਕੈਪਟਨ ਸੱਤਾ ਵਿੱਚ ਸੀ ਤਾਂ ਉਸਨੇ ਬਾਦਲ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਅਤੇ ਪਿਛਲੇ 10 ਸਾਲ ਤੋਂ ਬਾਦਲ ਸੱਤਾ ਵਿੱਚ ਹੈ ਤਾਂ ਉਸਨੇ ਕੈਪਟਨ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਕੇਜਰੀਵਾਲ ਨੇ ਕਿਹਾ ਉਨਾਂ ਵੱਲੋਂ ਮਹਾਰਾਣੀ ਪ੍ਰਨੀਤ ਕੌਰ, ਕੈਪਟਨ ਦੇ ਬੇਟੇ ਰਣਇੰਦਰ ਸਿੰਘ ਅਤੇ ਉਨਾਂ ਦੇ ਟਰਸਟ ਦੇ ਸਵਿਸ ਬੈਂਕ ਦੇ ਖਾਤਿਆਂ ਦੇ ਨੰਬਰ ਜਨਤਕ ਕੀਤੇ ਗਏ ਹਨ। ਕੇਜਰੀਵਾਲ ਨੇ ਕਿਹਾ ਕਿ ਇਨਾਂ ਖਾਤਿਆਂ ਬਾਰੇ ਕੀ ਪ੍ਰਧਾਨ ਮੰਤਰੀ ਮੋਦੀ ਜਾਂ ਬਾਦਲ ਨੂੰ ਪਤਾ ਨਹੀਂ ਹੋਵੇਗਾ। ਉਨਾਂ ਨੂੰ ਸਭ ਪਤਾ ਹੈ ਪਰ ਇੱਕ ਦੂਜੇ ਨੂੰ ਬਚਾਉਣ ਦੇ ਖਾਤਿਰ ਉਹ ਕੈਪਟਨ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੇ।  ਕੇਜਰੀਵਾਲ ਨੇ ਕਿਹਾ, “ਸਵਿਸ ਬੈਂਕ ਦੇ ਜਿਹੜੇ ਖਾਤਿਆਂ ਦੇ ਨੰਬਰ ਮੈਂ ਜਨਤਕ ਕੀਤੇ ਹਨ ਉਹ ਸਹੀ ਹਨ, ਕਿਉਂਕਿ ਜੇਕਰ ਗਲਤ ਹੁੰਦੇ ਤਾਂ ਕੈਪਟਨ ਨੇ ਹੁਣ ਤੱਕ ਮੇਰੇ ਖਿਲਾਫ ਮਾਣਹਾਨੀ ਦਾ ਕੇਸ ਕਰ ਦਿੱਤਾ ਹੁੰਦਾ।ਕੇਜਰੀਵਾਲ ਨੇ ਕਿਹਾ ਕਿ ਇਹ ਖਾਤੇ 2005 ਵਿੱਚ ਖੋਲੇ ਗਏ ਸਨ ਅਤੇ ਸਾਲ 2007 ਤੱਕ ਹਰ ਮਹੀਨੇ ਇਨਾਂ ਖਾਤਿਆਂ ਵਿੱਚ ਲੱਖਾਂ ਡਾਲਰ ਜਮਾਂ ਹੁੰਦੇ ਰਹੇ ਤੇ ਇਹ ਸਾਰਾ ਪੈਸਾ ਪੰਜਾਬ ਦੇ ਲੋਕਾਂ ਤੋਂ ਲੁੱਟਿਆ ਹੋਇਆ ਸੀ। ਇਸੇ ਤਰਾਂ ਬਾਦਲਾਂ ਨੇ ਰੇਤਾ, ਬਜਰੀ, ਕੇਬਲ ਅਤੇ ਟ੍ਰਾਂਸਪੋਰਟ ਮਾਫੀਆ ਰਾਹੀਂ ਪੂਰੇ ਪੰਜਾਬ ਵਿੱਚ ਲੁੱਟ ਮਚਾਈ ਹੋਈ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਤੋਂ ਲੁੱਟੇ ਗਏ ਇਸ ਪੈਸੇ ਦਾ ਹਿਸਾਬ ਲਿਆ ਜਾਵੇਗਾ।  

ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਹੁਣ ਤੱਕ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਉਨਾਂ ਦੇ ਹੱਕਾਂ ਬਾਰੇ ਕਦੇ ਜਗਾਇਆ ਹੀ ਨਹੀਂ, ਕਿਉਂਕਿ ਉਨਾਂ ਨੂੰ ਪਤਾ ਸੀ ਕਿ ਜੇਕਰ ਲੋਕਾਂ ਵਿੱਚ ਜਾਗਰੁਕਤਾ ਆ ਗਈ ਤਾਂ ਲੋਕ ਸਵਾਲ ਪੁੱਛਣਗੇ। ਵੜੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਈ ਸਿਆਸੀ ਲੀਡਰਾਂ ਦੀ ਪਾਰਟੀ ਨਹੀਂ, ਸਗੋਂ ਆਮ ਲੋਕਾਂ ਦੀ ਪਾਰਟੀ ਹੈ।  ਇਹ ਉਨਾਂ ਲੋਕਾਂ ਦੀ ਪਾਰਟੀ ਹੈ ਜੋ ਮੌਜੂਦਾ ਭ੍ਰਿਸ਼ਟ ਸਿਸਟਮ ਨੂੰ ਬਦਲਣਾ ਚਾਹੁੰਦੇ ਹਨ।ਇਸ ਦੌਰਾਨ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਬਾਦਲ ਸਰਕਾਰ ਦੀ ਨਲਾਇਕੀ ਕਾਰਨ ਇਸ ਵੇਲੇ ਪੰਜਾਬ ਸਿਰਫ ਰੱਬ ਆਸਰੇ ਹੈ।  ਭਗਵੰਤ ਮਾਨ ਨੇ ਕਿਹਾ ਕਿ ਉਨਾਂ ਨੂੰ ਪਤਾ ਲੱਗਾ ਹੈ ਕਿ ਬਾਦਲ, ਸੁਖਬੀਰ ਅਤੇ ਮਜੀਠੀਆ ਨੇ ਗ੍ਰਹਿ ਮੰਤਰਾਲੇ ਤੋਂ ਆਪਣੇ ਲਈ ਹੋਰ ਸੁਰੱਖਿਆ ਮੰਗੀ ਹੈ।  ਜੇ ਇਹ ਐਨੇ ਹੀ ਹਰਮਨ ਪਿਆਰੇ ਹਨ ਤਾਂ ਫਿਰ ਸੁਰੱਖਿਆ ਦੀ ਜਰੂਰਤ ਕਿਓਂ ਹੈ। ਭਗਵੰਤ ਮਾਨ ਨੇ ਕਿਹਾ ਕਿ ਬਾਦਲ, ਸੁਖਬੀਰ ਤੇ ਮਜੀਠੀਆ ਚੰਗੀ ਤਰਾਂ ਜਾਣਦੇ ਹਨ ਕਿ ਪਿਛਲੇ 10 ਸਾਲਾਂ ਵਿੱਚ ਇਨਾਂ ਨੇ ਲੋਕਾਂ ਲਈ ਕੁੱਝ ਨਹੀਂ ਕੀਤਾ ਅਤੇ ਹੁਣ ਜਦੋਂ ਲੋਕਾਂ ਵਿੱਚ ਵੋਟਾਂ ਮੰਗਣ ਜਾਣਗੇ, ਤਾਂ ਲੋਕ ਉਨਾਂ ਦਾ ਕੀ ਹਾਲ ਕਰਨਗੇ।ਇਸ ਮੌਕੇ ਪਾਰਟੀ ਦੇ ਸੀਨੀਅਰ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਸੀਨੀਅਰ ਆਗੂ ਐਚਐਸ ਫੂਲਕਾ, ਜਰਨੈਲ ਸਿੰਘ, ਹਰਜੋਤ ਸਿੰਘ, ਸੰਤੋਖ ਸਿੰਘ, ਲਖਬੀਰ ਸਿੰਘ ਰਾਏ, ਸਰਬੰਸ ਸਿੰਘ ਮਨਕੀ, ਅਹਿਬਾਬ ਗਰੇਵਾਲ ਅਤੇ ਗੁਰਪ੍ਰੀਤ ਲਾਪਰਾਂ ਮੌਜੂਦ ਸਨ।

 

Tags: Arvind Kejriwal , Bhagwant Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD