Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਵਿੱਚ ਕਾਨੂੰਨ ਵਿਵਸਥਾ ਢਹਿ ਢੇਰੀ, ਤੁਰੰਤ ਅਸਤੀਫਾ ਦੇਵੇ ਸੁਖਬੀਰ ਬਾਦਲ : ਗੁਰਪ੍ਰੀਤ ਸਿੰਘ ਵੜੈਚ

ਸੁਖਬੀਰ ਬਾਦਲ ਦੇ ਨਾਲ-ਨਾਲ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੀ ਦੇਣ ਅਸਤੀਫਾ: ਸੰਜੈ ਸਿੰਘ

ਸੰਜੈ ਸਿੰਘ
ਸੰਜੈ ਸਿੰਘ

Web Admin

Web Admin

5 Dariya News

ਚੰਡੀਗੜ੍ਹ , 27 Nov 2016

Last updated on: Nov 27, 2016, 00:00 IST

ਪੰਜਾਬ ਦੀ ਸਭ ਤੋਂ ਕੜੀ ਅਤੇ ਸਖਤ ਸੁਰੱਖਿਆ ਵਾਲੀ ਨਾਭਾ ਜੇਲ ਉੱਤੇ ਹਮਲਾ ਕਰਕੇ 6 ਖੂੰਖਾਰ ਕੈਦੀਆਂ ਨੂੰ ਭਜਾਕੇ ਲੈ ਜਾਣ ਵਾਲੀ ਘਟਨਾ ‘ਤੇ ਆਮ ਆਦਮੀ ਪਾਰਟੀ (ਆਪ)  ਨੇ ਪੰਜਾਬ ਦੇ ਗ੍ਰਹਿ ਅਤੇ ਉਪ- ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਜੇਲ ਮੰਤਰੀ  ਸੋਹਣ ਸਿੰਘ ਠੰਡਲ ਦਾ ਤੁਰੰਤ ਅਸਤੀਫਾ ਮੰਗਿਆ ਹੈ ।ਐਤਵਾਰ ਨੂੰ ‘ਆਪ’ ਵਲੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ  ਵੜੈਚ ਅਤੇ ਪੰਜਾਬ ਮਾਮਲੀਆਂ ਦੇ ਇੰਚਾਰਜ ਸੰਜੈ ਸਿੰਘ ਨੇ ਕਿਹਾ ਕਿ ਅੱਜ ਦਾ ਨਾਭਾ ਜੇਲ ਅਟੈਕ ਸੂਬੇ ਵਿੱਚ ਢਹਿ-ਢੇਰੀ ਹੋ ਚੁੱਕੀ ਕਾਨੂੰਨ-ਵਿਵਸਥਾ ਦਾ ਸਿਖਰ (ਅੰਤ) ਹੈ,  ਹੁਣ ਬਾਦਲ ਸਰਕਾਰ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਿਹਾ। ਵੜੈਚ ਨੇ ਕਿਹਾ, ‘ਪੂਰੇ ਹਮਲੇ ਨੂੰ ਜਿਸ ਤਰਾਂ ਸਫਲਤਾ ਪੂਰਵਕ ਅੰਜਾਮ ਦਿੱਤਾ ਗਿਆ ਹੈ , ਉਸ ਤੋਂ ਸਾਫ਼ ਹੈ ਕਿ ਇਹ ਸਰਕਾਰ ਦੀ ਮਿਲੀ ਭਗਤ ਤੋਂ ਬਿਨਾ ਸੰਭਵ ਨਹੀਂ ਹੋ ਸਕਦਾ।ਚੋਣ ਸਿਰ ਉੱਤੇ ਹਨ,  ਦੀਵਾਰ ਉੱਤੇ ਲਿਖੀ ਕਰਾਰੀ ਹਾਰ ਤੋਂ ਬੌਖਲਾਏ ਬਾਦਲ ਹੁਣ ਅਪਰਾਧੀ-ਗੈਂਗਸਟਰਾਂ ਦੇ ਸਹਾਰੇ ਚੋਣ ਜਿੱਤਣਾ ਚਾਹੁੰਦੇ ਹਨ, ਨਹੀਂ ਤਾਂ ਇਹ ਕਿਵੇਂ ਸੰਭਵ ਹੋ ਸਕਦਾ ਹੈ ਕਿ ਬੇਹੱਦ ਸੁਰੱਖਿਅਤ ਜੇਲ ਉੱਤੇ ਦਿਨ-ਦਿਹਾੜੇ 6 ਖੂੰਖਾਰ ਅਪਰਾਧੀਆਂ ਨੂੰ ਜੇਲ ਵਿਚੋਂ ਭਜਾ ਕੇ ਲੈ ਜਾਣ ਅਤੇ ਮੌਕੇ ਉੱਤੇ 100 ਰਾਊਂਡ ਗੋਲੀ ਚਲਣ ਦੇ ਬਾਵਜੂਦ ਵੀ ਕੋਈ ਜਾਨੀ ਨੁਕਸਾਨ ਨਾ ਹੋਇਆ ਹੋਵੇ। ਮੇਰਾ ਦਾਅਵਾ ਹੈ ਕਿ ਇੰਨੀ ਵੱਡੀ ਘਟਨਾ ਬਾਦਲ ਸਰਕਾਰ ਦੀ ਮਿਲੀ ਭਗਤ ਤੋਂ ਬਿਨਾਂ ਨਹੀਂ ਹੋ ਸਕਦੀ ।’ ਵੜੈਚ ਨੇ ਕਿਹਾ ਕਿ ਹਮਲਾ ਪੂਰੀ ਤਰਾਂ ਯੋਜਨਾਬੱਧ ਸੀ। ਭੱਜਣ ਵਾਲੇ ਕੈਦੀਆਂ ਨੂੰ ਸਮਾਂ ਅਤੇ ਸਕੀਮ ਦੋਨਾਂ ਦੀ ਪੂਰੀ ਜਾਣਕਾਰੀ ਸੀ,  ਮਤਲਬ,  ਪੰਜਾਬ ਅਤੇ ਕੇਂਦਰ ਸਰਕਾਰ ਦਾ ਖੂਫਿਆ ਤੰਤਰ ਇੱਕ ਵਾਰ ਫਿਰ ਫੇਲ ਸਾਬਤ ਹੋਇਆ। ਜਿਸਦੇ ਲਈ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਉੱਚ ਪੁਲਿਸ ਅਤੇ ਜੇਲ ਅਧਿਕਾਰੀਆਂ ਤੋਂ ਜਿਆਦਾ ਜਵਾਬਦੇਹ ਅਤੇ ਜਿੰਮੇਦਾਰ ਹਨ,  ਉਨਾਂ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਅਤੇ ਜੇਲ ਮੰਤਰੀ ਦਾ ਵੀ ਅਸਤੀਫਾ ਲੈਣਾ ਚਾਹੀਦਾ ।  

ਸੰਜੈ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਨਾਭਾ ਜੇਲ ਉੱਤੇ ਹਮਲੇ ਦੇ ਪਿੱਛੇ ਪਾਕਿਸਤਾਨ ਦਾ ਹੱਥ ਕਹਿਣਾ ਗੈਰ-ਜਿੰਮੇਦਾਰ ਬਿਆਨਬਾਜੀ ਹੈ। ਜੇਕਰ ਸੁਖਬੀਰ ਬਾਦਲ ਨੇ ਕਿਸੇ ਸੁਰਾਗ  ਦੇ ਆਧਾਰ ਉੱਤੇ ਅਜਿਹੀ ਪ੍ਰਤੀਕਿਰਿਆ ਦਿੱਤੀ ਹੈ ਤਾਂ ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਵੀ ਅਸਤੀਫਾ ਦੇਣਾ ਚਾਹੀਦਾ।  ਜੇਕਰ ਪਾਕਿਸਤਾਨ ਸਾਡੀ ਸੀਮਾ ਦੇ 250 ਕਿਮੀ. ਅੰਦਰ ਵੜਕੇ ਸਾਡੀ ਸਭ ਤੋਂ ਕੜੀ ਸੁਰੱਖਿਆ ਵਾਲੀ ਜੇਲ ਉੱਤੇ ਸਰਜੀਕਲ ਸਟਰਾਇਕ ਕਰਵਾ ਕੇ ਗੈਂਗਸਟਰ ਅਤੇ ਆਂਤਕਵਾਦੀਆਂ ਨੂੰ ਭਜਾਉਣ ਦੀ ਸਮਰੱਥਾ ਰੱਖਦਾ ਹੈ ਤਾਂ ਸਾਡੇ 56 ਇੰਚ ਦੇ ਸੀਨੇ ਕੀ ਕਰ ਰਹੇ ਹਨ?  ਪੰਜਾਬ ਦੇ ਗ੍ਰਹਿ ਮੰਤਰੀ ਦੇ ਨਾਲ-ਨਾਲ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਤੁਰੰਤ ਅਸਤੀਫਾ ਦੇਣਾ ਚਾਹੀਦਾ ।ਸੰਜੈ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਆਪਣੀ ਜਿੰਮੇਦਾਰੀ ਤੋਂ ਭੱਜਣ ਦੀ ਪੁਰਾਣੀ ਆਦਤ ਹੈ।  ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੰਜਾਬ ਵਿੱਚ ਨਸ਼ੇ ਲਈ ਵੀ ਪਾਕਿਸਤਾਨ ਦਾ ਹੱਥ ਕਿਹਾ ਸੀ।  ਸੰਜੈ ਸਿੰਘ ਨੇ ਕਿਹਾ ਕਿ ਪੰਜਾਬ ਦਾ ਡੀਜੀਪੀ ਰਾਜ ਵਿੱਚ 50 ਤੋਂ ਜਿਆਦਾ ਗੈਂਗ ਹੋਣ ਦੀ ਗੱਲ ਜਨਤਕ ਤੌਰ ਉੱਤੇ ਕਬੂਲੀ ਹੈ। ਪੰਜਾਬ ਨੂੰ ਇਸ ਤਬਾਹੀ ਉੱਤੇ ਪਹੁੰਚਾਣ ਲਈ ਸਿਰਫ ਬਾਦਲ ਸਰਕਾਰ ਜਿੰਮੇਦਾਰ ਨਹੀਂ ਸਗੋਂ ਕੈਪਟਨ ਅਮਰਿੰਦਰ ਸਿੰਘ  ਦੀ ਅਗਵਾਈ ਵਾਲੀ ਪਿੱਛਲੀ ਕਾਂਗਰਸ ਸਰਕਾਰ ਵੀ ਸੀ,  ਅੱਜ ਫਰਾਰ ਹੋਏ ਇੱਕ ਗੈਂਗਸਟਰ ਵਿੱਕੀ ਗੌਂਡਰ ਦੇ ਚਾਚੇ ਜਗਦੀਸ਼ ਸਿੰਘ ਨੇ ਇੱਕ ਟੀਵੀ ਚੈਨਲ ਉੱਤੇ ਦਾਅਵਾ ਕੀਤਾ ਹੈ ਕਾਂਗਰਸ ਦੇ ਇੱਕ ਨੇਤਾ ਨੇ ਉਸਨੂੰ ਗੈਂਗਸਟਰ ਬਣਾਕੇ ਉਸਦੀ ਜਿੰਦਗੀ ਤਬਾਹ ਕਰ ਦਿੱਤੀ। ਇਸ ਲਈ ਇਸ ਮੁੱਦੇ ਉੱਤੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ।  

ਔਰਤ ਦੀ ਮੌਤ ‘ਤੇ ਜਤਾਇਆ ਦੁੱਖ,  ਮੁਆਵਜਾ ਅਤੇ ਕਾਰਵਾਈ ਦੀ ਕੀਤੀ ਮੰਗ 

ਨਾਭਾ ਜੇਲ ਅਟੈਕ ਦੇ ਕਾਰਨ ਪਟਿਆਲਾ ਪੁਲਿਸ ਵਲੋਂ ਇੱਕ ਕਾਰ ਉੱਤੇ ਫਾਇਰਿੰਗ ਕਰਕੇ ਇੱਕ ਔਰਤ ਦੀ ਹੱਤਿਆ ਕਰਨ ਅਤੇ ਦੋ ਲੋਕਾਂ ਨੂੰ ਜਖ਼ਮੀ ਕਰਨ ਦੀ ਘਟਨਾ ਨੂੰ ਬੇਹੱਦ ਦੁਖਦ ਦੱਸਦੇ ਹੋਏ ਗੁਰਪ੍ਰੀਤ ਸਿੰਘ ਵੜੈਚ ਨੇ ਪੀੜਤ ਪਰਿਵਾਰ ਨੂੰ ਉਚਿਤ ਮੁਆਵਜਾ ਅਤੇ ਜਿੰਮੇਦਾਰ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਉੱਤੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ।  ਇਸ ਪੂਰੀ ਘਟਨਾ ਦੀ ਉੱਚ ਪੱਧਰ ਜਾਂਚ ਹੋਣੀ ਚਾਹੀਦਾ । ਵੜੈਚ ਨੇ ਕਿਹਾ ਕਿ ਮੁਢਲੀ ਜਾਣਕਾਰੀ ਦੇ ਮੁਤਾਬਕ ਮਿ੍ਰਤਕ ਔਰਤ ਗਰੀਬ ਅਤੇ ਆਮ ਪਰਿਵਾਰ ਨਾਲ ਸਬੰਧਤ ਹੈ ਅਤੇ ਪਰਿਵਾਰ ਦੀ ਪਾਲਣ ਪੋਸ਼ਣ ਖੁਦ ਕਰਦੀ ਸੀ। 

 

Tags: Sanjay Singh , Gurpreet Ghughi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD