Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਡਾ. ਨਵਜੋਤ ਕੌਰ ਸਿੱਧੂ, ਪਰਗਟ ਸਿੰਘ ਰਸਮੀ ਤੌਰ 'ਤੇ ਕਾਂਗਰਸ 'ਚ ਸ਼ਾਮਿਲ

ਵੱਡੀ ਗਿਣਤੀ 'ਚ ਪਰਗਟ ਦੇ ਅਕਾਲੀ ਸਮਰਥਕ ਵੀ ਪਾਰਟੀ 'ਚ ਸ਼ਾਮਿਲ

Web Admin

Web Admin

5 Dariya News

ਨਵੀਂ ਦਿੱਲੀ , 28 Nov 2016

Last updated on: Nov 28, 2016, 00:00 IST

ਡਾ. ਨਵਜੋਤ ਕੌਰ ਸਿੱਧੂ ਤੇ ਪਰਗਟ ਸਿੰਘ ਸੋਮਵਾਰ ਨੂੰ ਪਾਰਟੀ ਦੀ ਪੰਜਾਬ ਯੂਨਿਟ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਮੌਜ਼ੂਦਗੀ ਹੇਠ ਰਸਮੀ ਤੌਰ 'ਤੇ ਕਾਂਗਰਸ 'ਚ ਸ਼ਾਮਿਲ ਹੋ ਗਏ।ਇਸ ਮੌਕੇ ਕੈਪਟਨ ਅਮਰਿੰਦਰ ਤੋਂ ਇਲਾਵਾ, ਮੌਜ਼ੂਦ ਹੋਰ ਆਗੂਆਂ 'ਚ ਏ.ਆਈ.ਸੀ ਇੰਚਾਰਜ਼ ਕਮਿਊਨਿਕੇਸ਼ੰਜ ਰਣਦੀਪ ਸੁਰਜੇਵਾਲਾ ਤੇ ਏ.ਆਈ.ਸੀ.ਸੀ ਜਨਰਲ ਸਕੱਤਰ ਇੰਚਾਰਜ਼ ਪੰਜਾਬ ਮਾਮਲੇ ਆਸ਼ਾ ਕੁਮਾਰੀ ਵੀ ਮੌਜ਼ੂਦ ਰਹੇ।ਪਰਗਟ ਦੇ ਸਮਰਥਨ 'ਚ ਜਲੰਧਰ ਤੋਂ ਕਈ ਅਕਾਲੀ ਆਗੂ ਵੀ ਕਾਂਗਰਸ 'ਚ ਸ਼ਾਮਿਲ ਹੋ ਗਏ। ਜਿਨ੍ਹਾਂ 'ਚ ਜਸਪਾਲ ਸਿੰਘ ਵੜੈਚ, ਮਨਿੰਦਰ ਸਿੰਘ ਬਾਵਾ, ਅਸ਼ਵਿੰਦਰਪਾਲ ਸਿੰਘ, ਹਰਜਿੰਦਰਸਿੰਘ, ਸਰਬਦਿਆਲ ਿਸੰਘ, ਕੈਪਟਨ ਆਰ.ਪੀ.ਐਸ ਕੰਗ, ਬਲਦੇਵ ਸਿੰਘ, ਨਰਿੰਦਰਪਾਲ ਸਿੰਘ, ਰਾਜਨ ਚੋਪੜਾ, ਬੰਨੀ ਸੰਧੂ ਤੇ ਸੰਦੀਪ ਸਿੰਘ ਸ਼ਾਮਿਲ ਹਨ।ਇਸ ਦੌਰਾਨ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਦੇ ਵੀ ਕਾਂਗਰਸ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਬਾਰੇ ਇਕ ਸਵਾਲ ਦੇ ਜਵਾਬ 'ਚ, ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਇਸ ਵਕਤ ਉਹ ਕੁਝ ਨਹੀਂ ਕਰ ਸਕਦੀ ਹਨ, ਲੇਕਿਨ ਉਨ੍ਹਾਂ ਨੇ ਹੋਲੀ ਜਿਹਾ ਇਹ ਜ਼ਰੂਰ ਕਿਹਾ ਕਿ ਉਹ ਤੇ ਉਨ੍ਹਾਂ ਦੇ ਪਤੀ ਦੋ ਸਰੀਰ ਤੇ ਇਕ ਰੂਹ ਹਨ ... ਅਤੇ ਕਿੰਨੇ ਵਕਤ ਤੱਕ ਆਤਮਾ ਸਰੀਰ ਤੋਂ ਬਗੈਰ ਰਹਿ ਸਕਦੀ ਹੈ?ਡਾ. ਸਿੱਧੂ ਨੇ ਸਪੱਸ਼ਟ ਕੀਤਾ ਕਿ ਉਹ ਬਗੈਰ ਕਿਸੇ ਸ਼ਰਤ ਕਾਂਗਰਸ 'ਚ ਸ਼ਾਮਿਲ ਹੋਏ ਹਨ ਅਤੇ ਪਾਰਟੀ ਉਨ੍ਹਾਂ ਨੂੰ ਜਿਹੜੀ ਵੀ ਜ਼ਿੰਮੇਵਾਰੀ ਸੌਂਪੇਗੀ, ਉਹ ਨਿਭਾਉਣਗੇ।ਡਾ. ਨਵਜੋਤ ਕੌਰ ਪਟਿਆਲਾ ਤੋਂ ਹਨ ਅਤੇ 2012 'ਚ ਉਹ ਭਾਜਪਾ ਦੀ ਟਿਕਟ 'ਤੇ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਸੂਬਾ ਵਿਧਾਨ ਸਭਾ ਲਈ ਚੁਣੇ ਗਏ ਸਨ। ਉਨ੍ਹਾਂ ਨੇ ਅਕਤੂਬਰ 'ਚ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ।

ਇਸੇ ਤਰ੍ਹਾਂ, 2012 'ਚ ਸ੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਜਲੰਧਰ ਕੈਂਟ ਤੋਂ ਚੋਣ ਜਿੱਤਣ ਵਾਲੇ ਪਰਗਟ ਸਿੰਘ ਨੇ ਇਸ ਸਾਲ ਸਤੰਬਰ 'ਚ ਪਾਰਟੀ ਆਗੂ ਤੇ ਡਿਪਟੀ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਉਪਰ ਸੂਬੇ ਦੇ ਲੋਕਾਂ ਦੇ ਵਿਸ਼ਵਾਸ ਨੂੰ ਤੋੜਨ ਦਾ ਦੋਸ਼ ਲਗਾਉਂਦਿਆਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਸਾਬਕਾ ਕ੍ਰਿਕੇਟ ਖਿਡਾਰੀ ਨਵਜੋਤ ਸਿੰਘ ਸਿੱਧੂ ਨਾਲ ਉਨ੍ਹਾਂ ਨੇ ਅਵਾਜ਼ ਏ ਪੰਜਾਬ ਵਜੋਂ ਇਕ ਨਵਾਂ ਸਿਆਸੀ ਫਰੰਟ ਬਣਾਇਆ ਸੀ। ਜਿਨ੍ਹਾਂ ਨੇ 16 ਨਵੰਬਰ ਨੂੰ ਐਸ.ਵਾਈ.ਐਲ ਮੁੱਦੇ 'ਤੇ ਵਿਧਾਇਕ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।ਬਾਅਦ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਨੇ ਚੇਤਾਵਨੀ ਦਿੱਤੀ ਕਿ ਐਸ.ਵਾਈ.ਐਲ ਦਾ ਮੁੱਣਾ ਹਾਲਾਤਾਂ ਨੂੰ ਬਿਗਾੜ ਸਕਦਾ ਹੈ, ਜਿਹੜੇ ਪੰਜਾਬ 'ਚ ਅੱਤਵਾਦ ਨੂੰ ਮੁੜ ਪੈਦਾ ਸਕਦੇ ਹਨ।ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਐਸ.ਵਾਈ.ਐਲ 'ਤੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਲਾਗੂ ਕੀਤਾ ਗਿਆ, ਤਾਂ ਸਰਦੂਲਗੜ੍ਹ ਤੋਂ ਅਬੋਹਰ ਤੱਕ ਸਾਰਾ ਇਲਾਕਾ ਸੁੱਕ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਲੋਕਾਂ ਲਈ ਬਹੁਤ ਜ਼ਰੂਰੀ ਨਦੀ ਦੇ ਪਾਣੀ ਤੋਂ ਉਨ੍ਹਾਂ ਨੂੰ ਵਾਂਝਾ ਕਰਨਾ ਹਿੰਸਾ ਦਾ ਕਾਰਨ ਬਣ ਸਕਦਾ ਹੈ, ਜਿਸਦੇ ਪੰਜਾਬ ਲਈ ਖਤਰਨਾਕ ਨਤੀਜੇ ਨਿਕਲ ਸਕਦੇ ਹਨ।ਉਨ੍ਹਾਂ ਨੇ ਖੁਲਾਸਾ ਕੀਤਾ ਕਿ ਇਸ ਤੋਂ ਪਹਿਲਾਂ ਅਨੰਦਪੁਰ ਸਾਹਿਬ ਪ੍ਰਸਤਾਅ ਨਾਲ ਪੰਜਾਬ 'ਚ ਅੱਤਵਾਦੀ ਹਿੰਸਾ ਸ਼ੁਰੂ ਹੋਈ ਸੀ, ਜਿਸ 'ਚ ਪਾਣੀ ਇਕ ਮੁੱਖ ਮੁੱਦਾ ਸੀ। 

ਕੈਪਟਨ ਅਮਰਿੰਦਰ ਨੇ ਕਿਹਾ ਕਿ 35,000 ਲੋਕ ਪਹਿਲਾਂ ਹੀ ਮਾਰੇ ਜਾ ਚੁੱਕੇ ਹਨ। ਪੰਜਾਬ ਇਕ ਵਾਰ ਫਿਰ ਤੋਂ ਇਨ੍ਹਾਂ ਹਾਲਾਤਾਂ ਦਾ ਸਾਹਮਣਾ ਨਹੀਂ ਕਰ ਸਕਦਾ।ਕੈਪਟਨ ਅਮਰਿੰਦਰ ਨੇ ਦੁਹਰਾਇਆ ਕਿ ਸੁਪਰੀਮ ਕੋਰਟ ਨੂੰ ਆਪਣਾ ਫੈਸਲਾ ਦੇਣ ਤੋਂ ਪਹਿਲਾਂ ਪੰਜਾਬ ਕੋਲ ਉਪਲਬਧ ਪਾਣੀ ਦਾ ਅਨੁਮਾਨ ਲਗਾਉਣਾ ਚਾਹੀਦਾ ਸੀ, ਅਤੇ ਜ਼ੋਰ ਦਿੰਦਿਆਂ ਕਿਹਾ ਕਿ ਹਰਿਆਣਾ ਦਾ ਸਤਲੁਜ ਤੇ ਰਾਵੀ ਦੇ ਪਾਣੀ ਉਪਰ ਕੋਈ ਰਿਪੇਰੀਅਨ ਅਧਿਕਾਰ ਨਹੀਂ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਨੇ ਕਦੇ ਵੀ ਯਮੁਨਾ ਦੇ ਪਾਣੀ ਉਪਰ ਦਾਅਵਾ ਨਹੀਂ ਕੀਤਾ ਹੈ, ਜਿਹੜਾ ਉਹ ਅਸਾਨੀ ਨਾਲ ਕਰ ਸਕਦਾ ਹੈ।ਕੈਪਟਨ ਅਮਰਿੰਦਰ ਨੇ ਅੇਤਵਾਰ ਨੂੰ ਨਾਭਾ ਜੇਲ੍ਹ ਤੋੜਨ ਦੀ ਘਟਨਾ ਲਈ ਪੰਜਾਬ ਦੀ ਅਕਾਲੀ ਸਰਕਾਰ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਉਂਦਿਆਂ, ਬਾਦਲਾਂ ਉਪਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਨੂੰ ਸੰਪ੍ਰਦਾਇਕ ਅਧਾਰ 'ਤੇ ਵੰਡਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ, ਜੋ ਇਨ੍ਹਾਂ ਨੇ ਹਰ ਵਾਰ ਹਾਰ ਦਾ ਸਾਹਮਣਾ ਕਰਨ ਵੇਲੇ ਕੀਤਾ ਹੈ।ਉਨ੍ਹਾਂ ਨੇ ਖੁਲਾਸਾ ਕੀਤਾ ਕਿ ਖਾਲਿਸਤਾਨੀ ਅੱਤਵਾਦੀ ਨਾਲ ਜੇਲ੍ਹ ਤੋਂ ਭੱਜਣ ਵਾਲੇ ਚਾਰੇ ਗੈਂਗਸਟਰ ਮੁਕਤਸਰ ਤੇ ਜਲਾਲਾਬਾਦ ਤੋਂ ਹਨ, ਜਿਥੋਂ ਬਾਦਲ ਸਬੰਧਤ ਹਨ।ਪੰਜਾਬ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿੱਖ ਕੇ ਬਾਦਲ ਸਰਕਾਰ ਨੂੰ ਬਰਖਾਸਤ ਕਰਨ ਅਤੇ ਚੋਣ ਜਾਬਤਾ ਲਾਗੂ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਉਕਤ ਘਟਨਾ ਦੀ ਸੀ.ਬੀ.ਆਈ ਜਾਂਚ ਦੀ ਮੰਗ ਕਰਦਿਆਂ ਕਿਹਾ ਹੈ ਕਿ ਪੰਜਾਬ ਪੁਲਿਸ ਵੱਲੋਂ ਮਾਮਲੇ 'ਚ ਨਿਰਪੱਖ ਜਾਂਚ ਮੁਮਕਿਨ ਨਹੀਂ ਹੈ।

 

Tags: Amarinder Singh , Navjot Kaur Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD