Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਆਪ ਅਤੇ ਲੋਕ ਇਨਸਾਫ ਪਾਰਟੀ ਦਾ ਗਠਜੋੜ ਦੀ ਚੋਣਾਂ ਚ ਹੋਈ ਸੀ ਵੱਡੀ ਜਿੱਤ : ਹਰਜੋਤ ਸਿੰਘ ਬੈਂਸ

ਗਠਜੋੜ ਹੋਣ ਤੇ ਦੋਵਾਂ ਪਾਰਟੀਆਂ ਦੇ ਵਰਕਰਾਂ ਚ ਭਾਰੀ ਉਤਸਾਹ : ਅਹਿਬਾਬ ਸਿੰਘ ਗਰੇਵਾਲ

Web Admin

Web Admin

5 Dariya News (ਅਜੈ ਪਾਹਵਾ)

ਲੁਧਿਆਣਾ , 28 Nov 2016

Last updated on: Nov 28, 2016, 00:00 IST

ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ ਪਾਰਟੀ ਵਿਚ ਚੋਣਾਂ ਤੋਂ ਪਹਿਲਾ ਗੱਠਜੋੜ ਹੋਣ ਪਿਛੋਂ ਦੋਵਾਂ ਪਾਰਟੀਆਂ ਦੇ ਨੇਤੇਵਾਂ ਅਤੇ ਵਲੰਟੀਅਰਾਂ ਵਿਚ ਚੰਗਾ ਆਪਸੀ ਤਾਲਮੇਲ ਸਥਾਪਤ ਕਰਨ ਲਈ ਦੋਵਾਂ ਪਾਰਟੀਆਂ ਦੇ ਸੀਨੀਅਰ ਨੇਤਾਵਾਂ ਅਤੈ ਵਰਕਰਾਂ ਦੀ ਇਕ ਪ੍ਰਭਾਵਸ਼ਾਲੀ ਮੀਟਿੰਗ ਇੰਪੀਰੀਅਲ ਹੋਟਲ ਵਿਚ ਆਯੋਜਤ ਕੀਤੀ ਗਈ।ਇਸ ਮੀਟਿੰਗ ਨੂੰ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ, ਆਪਣੇ ਲੁਧਿਆਣਾ ਪੱਛਮੀ ਤੋ ਉਮੀਦਵਾਰ ਅਹਿਬਾਬ ਸਿੰਘ ਗਰੇਵਾਲ , ਸਾਹਨੇਵਾਲ ਤੋਂ ਆਪ ਦੇ ਉਮੀਦਵਾਰ ਹਰਜੋਤ ਸਿੰਘ ਬੈਂਸ , ਆਪ ਲੁਧਿਆਣਾ ਜੋੜ ਦੇ ਅਬਜਰਵਰ ਦਰਸ਼ਨ ਸਿੰਘ ਸ਼ੰਕਰ, ਜਗਰਾਓ ਤੋਂ ਉਮੀਦਵਾਰ ਸਰਬਜੀਤ ਕੌਰ, ਗਿੱਲ ਤੋਂ ਉਮੀਦਵਾਰ ਜੀਵਨ ਸਿੰਘ ਸੰਗੋਵਾਲ, ਲੁਧਿਆਣਾ ਪੂਰਬੀ ਤੋਂ ਉਮੀਦਵਾਰ ਦਲਜੀਤ ਸਿੰਘ ਗਰੇਵਾਲ ਅਤੇ ਜਗਰੂਪ ਸਿੰਘ ਜਰਖੜ ਨੇ ਸੰਬੋਧਨ ਕੀਤਾ।ਮੀਟਿੰਗ ਨੂੰ ਸੰਬੋਧਨ ਕਰਦੇ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਦੋਵੇ ਪਾਰਟੀਆਂ ਦਾ ਗਠਜੋੜ ਪੰਜਾਬ ਵਿਚ ਆਉਂਦੀਆ ਚੋਣਾ ਵਿਚ ਹੂੰਝਾ ਫੇਰ ਜਿੱਤ ਹਾਸਿਲ ਕਰਾਗੇ।ਉਨ੍ਹਾਂ ਕਿਹਾ ਕਿ ਬਾਦਲਾਂ ਅਤੇ ਅਮਰਿੰਦਰ ਦੀਆਂ ਲੋਕ ਵਿਰੋਧੀ ਨੀਤੀਆਂ, ਭ੍ਰਿਸ਼ਟਾਚਾਰ ਅਤੇ ਮਾਫੀਆ ਰਾਜ ਕਾਰਨ ਪੰਜਾਬ ਪੂਰੀਤਰਾਂ ਬਰਬਾਦ ਹੋ ਚੁੱਕੇ ਅਤੇ ਲੋਕ ਚੋਣਾਂ ਵਿਚ ਇਨਾਂ ਪੰਜਾਬ ਦੇ ਦੁਸਮਣਾ ਨੂੰ ਮੂੰਹ ਤੋੜ ਜਵਾਬ ਦੇਣ ਲਈ ਤਿਆਰ ਬੈਠੈ ਨੇ। ਸ. ਬੈਂਸ ਨੇ ਕਿਹਾ ਕਿ ਦੋਵੇਂ ਪਾਰਟੀਆਂ ਦੀ ਵਿਚਾਰਧਾਰਾਂ ਪੁਰੀ ਤਰ੍ਹਾਂ ਮਿਲਦੀ ਹੈ ਅਤੇ ਇਹ ਗਠਜੋੜ ਹੋਣ ਨਾਲ ਦੋਵਾਂ ਪਾਰਟੀਆਂ ਦੇ ਵਲੰਟੀਅਰਾਂ ਵਿਚ ਦੇ ਜੋਸ਼ ਵਿਚ ਵਾਧਾ ਹੋਇਆ ਹੈ।ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਦੇ ਵਰਕਰ ਸਾਰੀਆਂ ਸੀਟਾਂ ਤੇ ਆਪ ਦੇ ਵਰਕਰਾਂ ਨਾਲ ਮਿਲ ਕੇ ਅਬਜਰਵਰ ਮਹਿੰਮ ਚਲਾਉਣਗੇ।

ਮੀਟਿੰਗ ਨੂੰ ਸੰਬੋਧਨ ਕਰਦੇ ਅਹਿਬਾਬ ਸਿੰਘ ਗਰੇਵਾਲ ਨੇ ਕਿਹਾ ਕਿ ਦੋਵੇ ਪਾਰਟੀਆਂ ਦੇ ਗਠਜੋੜ ਹੋਣ ਦਾ ਪੰਜਾਬ ਦੀ ਜਨਤਾ ਨਾਲੋ ਭਰਪੂਰ ਸੁਆਗਤ ਹੋਇਆ ਹੈ ਅਤੇ ਹੁਣ ਬਾਦਲਾਂ ਅਤੇ ਅਮਰਿੰਦਰ ਦੀਆਂ ਭ੍ਰਿਸ਼ਟ ਪਾਰਟੀਆਂ ਨੂੰ ਕਰਾਰੀ ਹਾਰ ਮਿਲੇਗੀ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰ ਮਿਲ ਕੇ ਚੋਣ ਪ੍ਰਚਾਰ ਕਰਨਗੇ ਅਤੇ ਸਾਰੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਨਾਉਣਗੇ।ਇਸ ਸਮੇਂ ਬੋਲਦੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ –ਬੀ.ਜੇ.ਪੀ ਅਤੇ ਕਾਂਗਰਸ ਦੀਆਂ ਭ੍ਰਿਸ਼ਟ ਨੀਤੀਆਂ ਤੋ ਬੁਰੀ ਉਕਤਾ ਚੁੱਕੇ ਹਨ ਅਤੇ ਅਗਲੀਆਂ ਚੋਣਾਂ ਪਿਛੋਂ ਗਠਜੋੜ ਦੀ ਮਜਬੂਤ ਸਰਕਾਰ ਬਣੇਗੀ।ਉਨ੍ਹਾਂ ਕਿਹਾ ਕਿ ਬਾਦਲ ਅਤੇ ਅਮਰਿੰਦਰ ਕਿਸਾਨਾਂ ਦੇ ਹਮਾਇਤੀ ਹੋਣ ਦੇ ਝੂਠੇ ਦਾਅਵੇ ਕਰਦੇ ਹਨ ਪੰ੍ਰਤੂ ਕਿਸਾਨਾਂ ਕਰਜਿਆ ਦੇ ਬੋਝ ਕਾਰਨ ਖੁਦਕੁਸ਼ੀਆਂ ਕਰਦੇ ਰਹੇ ਹਨ ਅਤੇ ਨੌਜਵਾਨ ਨਸ਼ਿਆਂ ਕਾਰਨ ਬਰਬਾਦ ਹੋ ਰਹੇ ਹਨ।ਦਰਸ਼ਨ ਸਿੰਘ ਸ਼ੰਕਰ ਨੇ ਬੋਲਦੇ ਕਿਹਾ ਕਿ ਦੋਵੇਂ ਪਾਰਟੀਆਂ ਵਿਚ ਗਠਜੋੜ ਪੰਜਾਬ ਦੇ ਸੁਨਿਹਰੇ ਭਵਿੱਖ ਲਈ ਸੁਭ ਸੰਕੇਤ ਹੈ।ਉਨ੍ਹਾਂ ਕਿਹਾ ਕਿ ਉਹ ਦੋਵੇਂ ਪਾਰਟੀਆਂ ਦੇ ਕੇਂਦਰਾ ਵਿਚ ਚੋਣ ਮੁਹਿੰਮ ਦੌਰਾਨ ਪੂਰਾ ਤਾਲਮੇਲ ਸਥਾਪਤ ਵਦਾਉਣਗੇ।ਇਸ ਸਮੇਂ ਹੋਰਨਾਂ ਤੋਂ ਇਲਾਵਾ ਕਵਲਜੀਤ ਸਿੰਘ ਦੂਆ, ਬੀਬੀ ਰਾਜਿੰਦਰਪਾਲ ਕੌਰ,ਸੁਰਜੀਤ ਸਿੰਘ ਗਿਲ, ਜਰਨੈਲ ਸਿੰਘ,ਵਿਨੋਦ ਥਾਪਰ ਅਤੇ ਅਮਰੀਕ ਸਿੰਘ ਬਤਰਾ ਵੀ ਹਾਜਿਰ ਸਨ।  

 

Tags: Harjot Singh Bains , Simarjit Singh Bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD