Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਬਾਦਲ ਅਤੇ ਕੈਪਟਨ ਇਕੋ ਸਿੱਕੇ ਦੇ ਦੋ ਪਹਿਲੂ-ਅਰਵਿੰਦ ਕੇਜਰੀਵਾਲ

ਮੋਦੀ ਅਤੇ ਬਾਦਲ ਨੂੰ ਕੈਪਟਨ ਪਰਿਵਾਰ ਦੇ ਸਵਿੱਸ ਬੈਂਕ ਖਾਤਿਆਂ ਬਾਰੇ ਜਾਣਕਾਰੀ ਪਰੰਤੂ ਕੋਈ ਕਾਰਵਾਈ ਨਹੀਂ ਕਰਦੇ

Web Admin

Web Admin

5 Dariya News

ਮੁਕੇਰੀਆਂ , 29 Nov 2016

Last updated on: Nov 29, 2016, 00:00 IST

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਉਤੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਨੂੰ ਤਬਾਹ ਕਰਨ ਦਾ ਦੋਸ਼ ਲਗਾਇਆ। ਮੁਕੇਰੀਆਂ ਵਿਖੇ ਪੰਜਾਬ ਇਨਕਲਾਬ ਰੈਲੀ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਨੇ ਪਿਛਲੇ 15 ਸਾਲ ਵਿੱਚ ਪੰਜਾਬ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ ਅਤੇ ਹੁਣ ਇਨਾਂ ਕੋਲੋਂ ਛੁਟਕਾਰਾ ਪਾਉਣ ਦਾ ਟਾਈਮ ਆ ਗਿਆ ਹੈ।  ਉਨਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਸਮੇਂ ਦਾ ਬੜੀ ਬੇਸਬਰੀ ਨਾਲ ਇੰਤਜਾਰ ਕਰ ਰਹੇ ਸਨ।ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਬਾਦਲਾਂ ਨੇ 10 ਸਾਲਾਂ ਵਿੱਚ ਪੰਜਾਬ ਨੂੰ ਰੱਜ ਕੇ ਲੁੱਟਿਆ ਹੈ। ਉਨਾਂ ਕਿਹਾ ਕਿ ਬਾਦਲਾਂ ਨੇ ਟ੍ਰਾਂਸਪੋਰਟ, ਕੇਬਲ, ਮਾਈਨਿੰਗ ਅਤੇ ਸ਼ਰਾਬ ਕਾਰੋਬਾਰ ਆਪਣੇ ਕਬਜੇ ਵਿੱਚ ਕਰ ਲਏ। ਕੇਜਰੀਵਾਲ ਨੇ ਕਿਹਾ ਕਿ ਬਾਦਲਾਂ ਨੇ ਆਪਣੀ ਪੂਰੀ ਤਾਕਤ ਲਗਾ ਕੇ ਪੈਸਾ ਲੁੱਟਣ ਲਈ ਪੰਜਾਬ ਨੂੰ ਪੂਰੀ ਤਰਾਂ ਨਿਚੋੜ ਦਿੱਤਾ। ਕੇਜਰੀਵਾਲ ਨੇ ਕਿਹਾ ਕਿ ਜਿਹੜੇ ਰੇਤਾ-ਬਜਰੀ ਦੇ ਠੇਕੇ ਅਤੇ ਬੱਸਾਂ ਦੇ ਪਰਮਿਟ ਬਾਦਲਾਂ ਨੇ ਸੱਤਾ ਦੇ ਜੋਰ ਉਤੇ ਹਾਸਿਲ ਕੀਤੇ ਹਨ, ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਮਗਰੋਂ ਉਹ ਵਾਪਿਸ ਲੈ ਕੇ ਬੇਰੋਜਗਾਰ ਨੌਜਵਾਨਾਂ ਨੂੰ ਦਿੱਤੇ ਜਾਣਗੇ।

ਕੇਜਰੀਵਾਲ ਨੇ ਕਿਹਾ ਕਿ ਅਕਾਲੀਆਂ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਹਾਰ ਸਪਸ਼ਟ ਨਜਰ ਆ ਰਹੀ ਹੈ, ਇਸ ਕਾਰਨ ਉਨਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਸਮਝੌਤਾ ਕਰ ਲਿਆ ਹੈ ਅਤੇ ਹੁਣ ਉਨਾਂ ਵੱਲੋਂ ਇਹ ਚੋਣਾਂ ਮਿਲ ਕੇ ਲੜੀਆਂ ਜਾ ਰਹੀਆਂ ਹਨ।  ਕੇਜਰੀਵਾਲ ਨੇ ਕਿਹਾ, ਮੈਂ ਸੁਣਿਆ ਹੈ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਜਿਆਦਾਤਰ ਹੋਰਡਿੰਗ ਬਾਦਲ ਵੱਲੋਂ ਲਗਵਾਏ ਜਾ ਰਹੇ ਹਨ।ਕੇਜਰੀਵਾਲ ਨੇ ਇੱਕ ਵਾਰ ਫਿਰ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦੇ ਸਵਿਸ ਬੈਂਕ ਅਕਾਉਂਟ ਜਾਰੀ ਕੀਤੇ। ਕੇਜਰੀਵਾਲ ਨੇ ਕਿਹਾ ਕਿ ਜੇਕਰ ਉਹ ਗਲਤ ਹਨ ਤਾਂ ਕੈਪਟਨ ਅਮਰਿੰਦਰ ਸਿੰਘ ਉਨਾਂ ਖਿਲਾਫ ਕਾਨੂੰਨੀ ਕਾਰਵਾਈ ਕਰ ਸਕਦੇ ਹਨ। ਕੈਪਟਨ ਅਮਰਿੰਦਰ ਸਿੰਘ ਚੁਣੌਤੀ ਦਿੰਦੀਆਂ ਕਿਹਾ ਕਿ ਕੈਪਟਨ ਇਹ ਸਿੱਧ ਕਰੇ ਕੀ ਸਟੇਜ ਤੋਂ ਉਨਾਂ ਦੁਆਰਾ ਕੈਪਟਨ ਦੀ ਪਤਨੀ ਬੀਬੀ ਪ੍ਰਨੀਤ ਕੌਰ ਅਤੇ ਸਪੁੱਤਰ ਰਣਇੰਦਰ ਸਿੰਘ ਦੇ ਜਿੰਨਾਂ ਸਵਿੱਸ ਬੈਂਕ ਖਾਤਿਆਂ ਬਾਰੇ ਜਿਕਰ ਕੀਤਾ ਜਾ ਰਿਹਾ ਹੈ ਉਹ ਗਲਤ ਹਨ। ਜੇਕਰ ਕੈਪਟਨ ਅਜਿਹਾ ਨਹੀਂ ਕਰ ਪਾਉਦੇ ਤਾਂ ਇਹ ਗੱਲ ਸਪੱਸ਼ਟ ਹੋ ਜਾਂਦੀ ਹੈ ਕਿ ਉਨਾਂ ਵਲੋਂ ਦੱਸੇ ਗਏ ਬੈਂਕ ਖਾਤੇ ਸਹੀ ਹਨ।ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ 40 ਲੱਖ ਤੋਂ ਜਿਆਦਾ ਨੌਜਵਾਨ ਅਕਾਲੀਆਂ ਵੱਲੋਂ ਫੈਲਾਏ ਨਸ਼ਿਆਂ ਦੀ ਗਿ੍ਰਫਤ ਵਿੱਚ ਹਨ ਅਤੇ ਆਪ ਦੀ ਸਰਕਾਰ ਬਣਨ ਤੋਂ ਬਾਅਦ ਇਨਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਜੰਗੀ ਪੱਧਰ ਉਤੇ 6 ਮਹੀਨੇ ਅੰਦਰ ਨਸ਼ਾ-ਮੁਕਤੀ ਕੇਂਦਰ ਖੋਲੇ ਜਾਣਗੇ ਅਤੇ ਇਸਦੇ ਨਾਲ ਹੀ ਨੌਜਵਾਨਾਂ ਨੂੰ ਰੋਜਗਾਰ ਵੀ ਮੁਹੱਈਆ ਕਰਵਾਇਆ ਜਾਵੇਗਾ ਪੰਜਾਬ ਵਿੱਚ ਦਲਿਤਾਂ ਉਤੇ ਵਧਦੇ ਜੁਲਮਾਂ ਖਿਲਾਫ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਕਈ ਨੌਜਵਾਨਾਂ ਦੀ ਬਹੁਤ ਹੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਹੈ ਅਤੇ ਇਨਾਂ ਵਾਰਦਾਤਾਂ ਨੂੰ ਸ਼ਰਾਬ ਮਾਫੀਆ ਨੇ ਅੰਜਾਮ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਜਿਹੇ ਕੇਸ ਮੁੜ ਤੋਂ ਖੋਲੇ ਜਾਣਗੇ ਅਤੇ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਜਾਵੇਗਾ, ਤਾਂ ਜੋ ਦਲਿਤਾਂ ਉਪਰ ਜੁਲਮ ਕਰਨ ਵਾਲੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾ ਸਕਣ। 

ਕੇਜਰੀਵਾਲ ਨੇ ਕਿਹਾ ਕਿ ਅਕਾਲੀ ਦਲਿਤਾਂ ਦੇ ਹੱਥ ਕੱਟਦੇ ਹਨ ਜਦੋਂ ਕਿ ਆਮ ਆਦਮੀ ਪਾਰਟੀ ਉਨਾਂ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਨਾਲ ਨਿਵਾਜ ਕੇ ਉਨਾਂ ਦੇ ਹੱਥ ਮਜਬੂਤ ਕਰਨ ਦਾ ਵਾਅਦਾ ਕਰਦੀ ਹੈ।ਉਨਾਂ ਕਿਹਾ ਕਿ ਪੰਥਕ ਸਰਕਾਰ ਕਹਾਉਣ ਵਾਲੀ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ, ਕੁਰਾਨ-ਏ-ਸ਼ਰੀਫ ਅਤੇ ਭਗਵਤ ਗੀਤਾ ਦੀ ਬੇਅਦਬੀ ਕਰਨ ਵਾਲੇ ਦੋਖੀਆਂ ਨੂੰ ਫੜਨ ਵਿੱਚ ਅਸਫਲ ਸਾਬਿਤ ਹੋਈ ਹੈ।ਉਨਾਂ ਕਿਹਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਇਨਾਂ ਦੋਖੀਆਂ ਨੂੰ ਮਿਸਾਲੀ ਸਾਜਾਵਾਂ ਦਿੱਤੀਆਂ ਜਾਣਗੀਆਂ।ਉਨਾਂ ਦੋਸ਼ ਲਗਾਇਆ ਕਿ ਪਿਛਲੇ 15 ਸਾਲਾਂ ਵਿੱਚ ਪੰਜਾਬ ਅੰਦਰ ਕਾਂਗਰਸ ਜਾਂ ਅਕਾਲੀਆਂ ਨੇ ਸਿਹਤ ਤੇ ਸਿੱਖਿਆ ਸਿਸਟਮ ਨੂੰ ਦਰੁਸਤ ਕਰਨ ਲਈ ਕੋਈ ਕੰਮ ਨਹੀਂ ਕੀਤਾ। ਉਨਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿੱਚ ਕੈਂਸਰ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ।ਸਰਕਾਰੀ ਸਕੂਲਾਂ ਦਾ ਪੱਧਰ ਨਿਜੀ ਸਕੂਲਾਂ ਦੇ ਬਰਾਬਰ ਲਿਆਂਦਾ ਜਾਵੇਗਾ, ਤਾਂ ਕਿ ਗਰੀਬ ਲੋਕਾਂ ਦੇ ਬੱਚਿਆਂ ਨੂੰ ਵੀ ਚੰਗੀ ਸਿੱਖਿਆ ਮਿਲ ਸਕੇ।ਜਰਨੈਲ ਸਿੰਘ ਨੇ ਕਿਹਾ ਕਿ ਨਾਭਾ ਜੇਲ ਕਾਂਡ ਦੇ ਦੋਸ਼ ਵਿਚ ਫੜੇ ਗਏ ਪਰਮਿੰਦਰ ਸਿੰਘ ਪਿੰਦਾ ਦੇ ਉਸ ਬਿਆਨ ਜਿਸ ਵਿਚ ਉਸਨੇ ਕਿਹਾ ਹੈ ਕਿ ਉਸਦੇ ਸੰਬੰਧ ਨਸ਼ਾ ਤਸ਼ਕਰੀ ਦੇ ਕੇਸ ਵਿਚ ਗਿ੍ਰਫਤਾਰ ਡੀਐਸਪੀ ਜਗਦੀਸ਼ ਸਿੰਘ ਭੋਲਾ ਨਾਲ ਵੀ ਹਨ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਪ੍ਰਸਤੀ ਹੇਠ ਨਸ਼ਾ ਤਸ਼ਕਰ ਅਤੇ ਗੈਂਗਸਟਰਾਂ ਦਾ ਗਠਜੋੜ ਕੰਮ ਕਰ ਰਿਹਾ ਹੈ। ਉਨਾਂ ਕਿਹਾ ਕਿ ਭੋਲੇ ਦੁਆਰਾ ਮੰਤਰੀ ਬਿਕਰਮ ਸਿੰਘ ਮਜੀਠੀਆ ਉਤੇ ਇਲਜਾਮ ਲਗਾਉਣ ਤੋਂ ਬਾਅਦ ਇਹ ਗੱਲ ਸਿੱਧ ਹੋ ਗਈ ਹੈ ਕਿ ਅਕਾਲੀ ਆਗੂਆਂ ਦੇ ਨਸ਼ਾ ਤਸ਼ਕਰਾਂ ਅਤੇ ਗੈਂਗਸਟਰਾਂ ਨਾਲ ਸਿੱਧੇ ਸੰਬੰਧ ਹਨ।ਇਸ ਮੌਕੇ ‘ਤੇ ਹੁਸ਼ਿਆਰਪੁਰ ਤੋਂ ਉਮੀਦਵਾਰ ਪਰਮਜੀਤ ਸਚਦੇਵਾ, ਸ਼ਾਮ ਚੂਰਾਸੀ ਤੋਂ ਡਾ. ਰਵਜੋਤ ਸਿੰਘ, ਦਸੂਹਾ ਤੋਂ ਬਲਵੀਰ ਕੌਰ ਫੂਲ ਅਤੇ ਉੜਮੁੜ ਤੋਂ ਜਸਵੀਰ ਸਿੰਘ ਰਾਜਾ ਗਿੱਲ ਆਦਿ ਹਾਜਰ ਸਨ।  

 

Tags: Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD