Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਦੀ ਖੁਸ਼ਹਾਲੀ ਲਈ ਭੈਅ-ਮੁਕਤ ਮਾਹੌਲ ਸਿਰਜੇਗੀ ਆਪ ਦੀ ਸਰਕਾਰ : ਅਰਵਿੰਦ ਕੇਜਰੀਵਾਲ

ਬਿਕਰਮ ਸਿੰਘ ਮਜੀਠੀਆ ਨੂੰ ਕਾਲਰ ਤੋਂ ਫੜ ਕੇ ਜੇਲ ਚ ਸੁੱਟਾਂਗੇ, ਟਾਇਟਲਰ ਤੇ ਸੱਜਣ ਕੁਮਾਰ ਵਰਗਿਆਂ ਨੂੰ ਕਲੀਨ ਚਿਟਾਂ ਦੇਣ ਵਾਲੇ ਕੈਪਟਨ ਤੋਂ ਇਨਸਾਫ ਦੀ ਉਮੀਦ ਨਹੀਂ

Web Admin

Web Admin

5 Dariya News

ਅੰਮ੍ਰਿਤਸਰ , 30 Nov 2016

Last updated on: Nov 30, 2016, 00:00 IST

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਅੰਮ੍ਰਿਤਸਰ ਵਿੱਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ 2 ਮਹੀਨਿਆਂ ਬਾਅਦ ਪੰਜਾਬ ਅੰਦਰ ਆਮ ਲੋਕਾਂ ਦੀ ਸਰਕਾਰ ਬਣਨ ਜਾ ਰਹੀ ਹੈ, ਜੋ ਵਾਰੀ ਬੰਨ ਕੇ ਪੰਜਾਬ ਨੂੰ ਲੁੱਟ ਰਹੇ ਕੈਪਟਨ ਅਮਰਿੰਦਰ ਅਤੇ ਬਾਦਲਾਂ ਤੋਂ ਛੁਟਕਾਰਾ ਦੇਵੇਗੀ ਅਤੇ ਪੰਜਾਬ ਅੰਦਰ ਖੁਸ਼ਹਾਲ ਅਤੇ ਭੈਅ-ਮੁਕਤ ਮਾਹੌਲ ਸਿਰਜੇਗੀ।ਅੰਮ੍ਰਿਤਸਰ ਦੱਖਣੀ ਹਲਕੇ ਵਿੱਚ ਇਨਕਲਾਬ ਰੈਲੀ ਦੌਰਾਨ ਕੇਜਰੀਵਾਲ ਨੇ ਕਿਹਾ ਕਿ 15-20 ਸਾਲਾਂ ਤੋਂ ਬਾਦਲ ਅਤੇ ਕੈਪਟਨ ਪੰਜਾਬ ਨੂੰ ਮਿਲ ਕੇ ਲੁੱਟ ਅਤੇ ਕੁੱਟ ਰਹੇ ਹਨ। ਨਸ਼ਾ-ਤਸਕਰ ਅਤੇ ਉਨਾਂ ਦੇ ਬਿਕਰਮ ਸਿੰਘ ਮਜੀਠੀਆ ਵਰਗੇ ਸਰਗਨੇ ਖੁੱਲੇ ਘੁੰਮ ਰਹੇ ਹਨ। ਨਸ਼ੇ ਕਾਰਨ ਮਰਜੀ ਬਣੇ ਨੌਜਵਾਨਾਂ ਉਤੇ ਫਰਜੀ ਕੇਸ ਪਾਏ ਜਾ ਰਹੇ ਹਨ। ਇਸੇ ਤਰਾਂ ਆਪਣੇ ਹੱਕ ਅਤੇ ਰੋਜਗਾਰ ਮੰਗਣ ਵਾਲਿਆਂ ਨੂੰ ਵੀ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਅਰਬਾਂ ਰੁਪਏ ਦੇ ਘੋਟਾਲੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਵਰਗੇ ਭ੍ਰਿਸ਼ਟ ਨੇਤਾਵਾਂ ਦੇ ਮੁਕੱਦਮੇ ਵਾਪਿਸ ਲਏ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇੱਕ ਦੂਜੇ ਨੂੰ ਬਚਾਉਣ ਲਈ ਕੈਪਟਨ ਅਮਰਿੰਦਰ ਅਤੇ ਨੇ ਪੂਰੀ ਸੈਟਿੰਗ ਕਰ ਰੱਖੀ ਹੈ।  ਜਦੋਂ ਨਸ਼ਿਆਂ ਦੇ ਮੁੱਦੇ ਉਤੇ ਬਿਕਰਮ ਮਜੀਠੀਆ ਵਿਰੁੱਧ ਸੀਬੀਆਈ ਜਾਂਚ ਦੀ ਮੰਗ ਉਠੀ ਤਾਂ ਉਸ ਸਮੇਂ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਸੀ।  ਕੈਪਟਨ ਅਮਰਿੰਦਰ ਸਿੰਘ ਨੇ ਮਜੀਠੀਆ ਉਤੇ ਸਖਤ ਕਾਰਵਾਈ ਕਰਵਾਉਣ ਦੀ ਥਾਂ ਸੋਨੀਆ ਗਾਂਧੀ ਰਾਹੀਂ ਸੀਬੀਆਈ ਜਾਂਚ ਹੀ ਰੋਕ ਦਿੱਤੀ।  

ਆਪ ਆਗੂ ਨੇ ਕਿਹਾ ਕਿ ਹੁਣ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ, ਤਾਂ ਬਾਦਲਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਸੋਚ ਕੇ ਅੱਗੇ ਕਰ ਦਿੱਤਾ ਹੈ ਕਿ ਕੈਪਟਨ ਤਾਂ ਉਨਾਂ ਨੂੰ ਬਚਾ ਲਵੇਗਾ, ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਜਾਂਦੀ ਹੈ ਤਾਂ ਪੰਜਾਬ ਨੂੰ ਲੁੱਟਣ ਦੇ ਦੋਸ਼ਾਂ ਵਿੱਚ ਅਸੀਂ ਵੀ ਅੰਦਰ ਜਾਵਾਂਗੇ ਅਤੇ ਕੈਪਟਨ ਅਮਰਿੰਦਰ ਸਿੰਘ ਵੀ ਅੰਦਰ ਜਾਣਗੇ।  ਅਰਵਿੰਦ ਕੇਜਰੀਵਾਲ ਨੇ ਬਾਦਲਾਂ ਅਤੇ ਮਜੀਠੀਆ ਨੂੰ ਲਲਕਾਰਦੇ ਹੋਏ ਕਿਹਾ ਕਿ ਜੇਕਰ ਦਮ ਹੈ ਤਾਂ ਦੋ ਮਹੀਨਿਆਂ ਦੇ ਵਿੱਚ-ਵਿੱਚ ਸਾਨੂੰ ਜੇਲ ਵਿੱਚ ਸੁੱਟ ਦੇਵੇ, ਨਹੀਂ ਤਾਂ ਦੋ ਮਹੀਨਿਆਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਅਸੀਂ ਮਜੀਠੀਆ ਨੂੰ ਘਰੋਂ ਕਾਲਰ ਫੜ ਕੇ ਜੇਲ ਵਿੱਚ ਸੁੱਟ ਕੇ ਆਵਾਂਗੇ।ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ 84 ਦੇ ਸਿੱਖ ਨਰਸੰਹਾਰ ਦੇ ਮੁੱਖ ਦੋਸ਼ੀਆਂ ਸੱਜਣ ਕੁਮਾਰ ਅਤੇ ਜਗਦੀਸ਼ ਟਾਇਟਲਰ ਵਰਗਿਆਂ ਨੂੰ ਕਲੀਨ ਚਿਟਾਂ ਦੇਣ ਵਾਲੇ ਕੈਪਟਨ ਅਮਰਿੰਦਰ ਸਿੰਘ ਤੋਂ ਕਿਸ ਇਨਸਾਫ ਦੀ ਉਮੀਦ ਕੀਤੀ ਜਾ ਸਕਦੀ ਹੈ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹਾ ਮਾਹੌਲ ਸਿਰਜੇਗੀ, ਜਿਸ ਨਾਲ ਕਾਨੂੰਨ ਅਤੇ ਸੱਤਾ ਦੀ ਦੁਰਵਰਤੋਂ ਕਰਕੇ ਕੀਤੀਆਂ ਜਾਂਦੀਆਂ ਬੇਇਨਸਾਫੀਆਂ ਦਾ ਅੰਤ ਹੋਵੇਗਾ। ਖੁਸ਼ਹਾਲ ਮਾਹੌਲ ਨਾਲ ਸੂਬੇ ਵਿੱਚ ਵਪਾਰ, ਰੋਜਗਾਰ ਅਤੇ ਉਦਯੋਗ ਨੂੰ ਹੁਲਾਰਾ ਮਿਲੇਗਾ। ਦਿੱਲੀ ਵਾਂਗ ਭ੍ਰਿਸ਼ਟਾਚਾਰ ਬੰਦ ਹੋਵੇਗਾ, ਸਰਕਾਰੀ ਸਕੂਲਾਂ, ਹਸਪਤਾਲਾਂ ਦੀ ਦਿੱਲੀ ਵਾਂਗ ਕਾਇਆ-ਕਲਪ ਕੀਤੀ ਜਾਵੇਗੀ। 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੁਟੇਰਿਆਂ ਦੇ ਖਿਲਾਫ ਇਸ ਧਰਮ ਯੁੱਧ ਵਿੱਚ ਹਰ ਆਮ ਆਦਮੀ ਨੂੰ ਕੁੱਦਣਾ ਪਵੇਗਾ, ਤਾਂਕਿ ਸੱਚ ਦੀ ਜਿੱਤ ਹੋ ਸਕੇ। ਕੇਜਰੀਵਾਲ ਨੇ ਕਿਹਾ ਕਿ 26 ਜੁਲਾਈ 2005 ਨੂੰ ਮਹਾਰਾਣੀ ਪ੍ਰਨੀਤ, ਪੁੱਤਰ ਰਣਇੰਦਰ ਸਿੰਘ ਨੇ ਸਵਿਟਜਰੈਂਡ ਦੇ ਸਵਿਸ ਬੈਂਕ ਵਿੱਚ ਅਪਣੇ ਖਾਤੇ ਖੋਲੇ ਅਤੇ ਜਿੰਨਾ ਚਿਰ ਸਰਕਾਰ ਰਹੀ, ਇਨਾਂ ਖਾਤਿਆਂ ਵਿੱਚ ਕਰੋੜਾਂ ਰੁਪਏ ਲਗਾਤਾਰ ਜਮਾਂ ਹੁੰਦੇ ਰਹੇ। ਇਸ ਦੌਰਾਨ ਉਨਾਂ ਨੇ ਮਹਾਰਾਣੀ ਪ੍ਰਨੀਤ ਕੌਰ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਦੇ ਸਵਿੱਸ ਬੈਂਕ ਦੇ ਖਾਤਿਆਂ ਦੇ ਨੰਬਰ ਲੋਕਾਂ ਨੂੰ ਇੱਕ ਵਾਰ ਫਿਰ ਦੱਸੇ।ਇਸ ਮੌਕੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਸ਼ਰਾਬ ਦੀਆਂ ਦੁਕਾਨਾਂ ਵਿੱਚ ਬੇਹਿਸਾਬਾ ਵਾਧਾ ਹੋਇਆ ਹੈ, ਜਦਕਿ ਸਕੂਲ ਬੰਦ ਹੋ ਰਹੇ ਹਨ। ਉਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਸੁਵਿਧਾਵਾਂ ਮੁਹੱਈਆ ਨਾ ਹੋਣ ਕਾਰਨ ਆਮ ਲੋਕਾਂ ਨੂੰ ਅਨੇਕਾਂ ਮੁਸ਼ਕਿਲਾਂ ਦਰਪੇਸ਼ ਆ ਰਹੀਆਂ ਹਨ।  ਉਨਾਂ ਨੇ 2017 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੈਟ ਅਤੇ ਬਿਜਲੀ ਦੇ ਰੇਟਾਂ ਵਿੱਚ ਕਮੀ ਕਰਨ ਦਾ ਵਾਅਦਾ ਕੀਤਾ।ਸੀਨੀਅਰ ਆਗੂ ਐਚਐਸ ਫੂਲਕਾ ਨੇ ਕਿਹਾ ਕਿ ਇਹ ਬਹੁਤ ਦੁਖ ਅਤੇ ਸ਼ਰਮ ਦੀ ਗੱਲ ਹੈ ਕਿ ਅੰਮ੍ਰਿਤਸਰ ਵਰਗੇ ਪਵਿੱਤਰ ਸ਼ਹਿਰ ਵਿੱਚ ਇੱਕ ਕਲੌਨੀ ਨਸ਼ਿਆਂ ਦੇ ਗੜ੍ਹ ਵਜੋਂ ਮਸ਼ਹੂਰ ਹੈ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨਸ਼ੇ ਵੇਚਣ ਵਾਲਿਆਂ ਨੂੰ ਹਰਗਿਜ ਬਰਦਾਸ਼ਤ ਨਹੀਂ ਕਰੇਗੀ ਅਤੇ ਉਨਾਂ ਨੂੰ ਜੇਲਾਂ ਵਿੱਚ ਸੁੱਟੇਗੀ। 

 

Tags: Arvind Kejriwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD