Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਐਸ.ਸੀ. ਕਮਿਸ਼ਨ ਵਲੋਂ ਪੰਜਾਬ ਪੁਲੀਸ ਨੂੰ ਦਲਿਤਾਂ 'ਤੇ ਹੁੰਦੇ ਅੱਤਿਆਚਾਰਾਂ ਵਿਰੁੱਧ ਕਾਰਵਾਈ ਰਿਪੋਰਟ ਹਰ ਮਹੀਨੇ ਪੇਸ਼ ਕਰਨ ਦੇ ਹੁਕਮ

ਪੁਲੀਸ ਵਿਭਾਗ ਨੂੰ ਥਾਣਿਆ ਤੇ ਦਫ਼ਤਰਾਂ 'ਚ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਵੇਰਵਾ ਦਰਸਾਉਂਦੇ ਬੋਰਡ ਲਗਾਉਣ ਦੀ ਹਦਾਇਤ

Web Admin

Web Admin

5 Dariya News

ਚੰਡੀਗੜ੍ਹ , 30 Nov 2016

Last updated on: Nov 30, 2016, 00:00 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਪੰਜਾਬ ਪੁਲੀਸ ਨੂੰ ਸੂਬੇ ਭਰ 'ਚ ਦਲਿਤਾਂ 'ਤੇ ਹੁੰਦੇ ਅੱਤਿਆਚਾਰਾਂ ਵਿਰੁੱਧ ਪੁਲੀਸ ਵਲੋਂ ਕੀਤੀ ਗਈ ਕਾਰਵਾਈ ਦੀ ਰਿਪੋਰਟ ਹਰ ਮਹੀਨੇ ਕਮਿਸ਼ਨ ਸਨਮੁੱਖ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸਦੇ ਨਾਲ ਹੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਵਲੋਂ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਭਲਾਈ ਸਕੀਮਾਂ ਲਾਗੂ ਕਰਨ 'ਚ ਕੁਤਾਹੀ ਜਾਂ ਘਪਲਾ ਕਰਨ ਵਾਲੀਆਂ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਸਿਫ਼ਾਰਿਸ਼ ਵੀ ਕੀਤੀ ਹੈ।ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਪੰਜਾਬ ਐਸ.ਸੀ. ਕਮਿਸ਼ਨ ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਇੱਕ ਫੁੱਲ ਕਮਿਸ਼ਨ ਮੀਟਿੰਗ ਕੀਤੀ ਗਈ, ਜਿਸ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਨੇਕਾਂ ਮਸਲੇ ਜੋ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਨ, ਨੂੰ ਵਿਚਾਰਿਆ ਗਿਆ ਅਤੇ ਉਨ੍ਹਾਂ ਮਾਮਲਿਆਂ ਨੂੰ ਸਮਾਂਬੱਧ ਢੰਗ ਨਾਲ ਨਜਿੱਠਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਵਿਭਾਗ ਨੂੰ ਪੰਜਾਬ 'ਚ ਦਲਿਤਾਂ 'ਤੇ ਹੋ ਰਹੇ ਅੱਤਿਆਚਾਰ ਦੀ ਮਹੀਨਾਵਾਰ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਪੁਲੀਸ ਵਿਭਾਗ ਨੂੰ ਆਈ.ਪੀ.ਸੀ. ਤਹਿਤ 10 ਸਾਲਾਂ ਤੋਂ ਵੱਧ ਸਜਾ ਹੋਣ ਅਤੇ ਕਿਸੇ ਵੀ ਵੱਡੀ ਘਟਨਾ ਹੋਣ 'ਤੇ ਤੁਰੰਤ ਐਸ. ਸੀ. ਐਕਟ ਲਗਾਉਣ ਦੀ ਹਦਾਇਤ ਵੀ ਦਿੱਤੀ ਗਈ।

ਸ੍ਰੀ ਬਾਘਾ ਨੇ ਦੱਸਿਆ ਕਿ ਪੁਲੀਸ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਅੱਤਿਆਚਾਰ ਨਿਵਾਰਨ (ਐਟਰੋਸਿਟੀ ਐਕਟ) ਐਕਟ 'ਚ ਕੀਤੀ ਗਈ ਸੋਧ ਅਨੁਸਾਰ ਜਨਤਕ ਸਥਾਨਾਂ, ਪੁਲੀਸ ਥਾਣਿਆਂ, ਸਰਕਾਰੀ ਦਫ਼ਤਰਾਂ ਵਿਖੇ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਵੇਰਵਾ ਦਰਸਾਉਂਦੇ ਬੋਰਡਾਂ ਲਗਾਏ ਜਾਣ ਤਾਂ ਜੋ ਅਨੁਸੂਚਿਤ ਜਾਤੀ ਵਰਗ ਦੇ ਲੋਕ ਆਪਣੀਆਂ ਮੁਸ਼ਕਲਾਂ ਸਬੰਧੀ ਪੰਜਾਬ ਐਸ.ਸੀ. ਕਮਿਸ਼ਨ ਤੱਕ ਪਹੁੰਚ ਕਰ ਸਕਣ। ਸ੍ਰੀ ਬਾਘਾ ਨੇ ਦੱਸਿਆ ਕਿ ਕਮਿਸ਼ਨ ਦੀ ਅਗਲੀ ਫੁੱਲ ਕਮਿਸ਼ਨ ਮੀਟਿੰਗ 13 ਦਸੰਬਰ ਨੂੰ ਹੋਵੇਗੀ।ਸ੍ਰੀ ਬਾਘਾ ਨੇ ਅੱਗੇ ਦੱਸਿਆ ਕਿ ਕਮਿਸ਼ਨ ਦੇ ਧਿਆਨ 'ਚ ਆਇਆ ਹੈ ਕਿ ਪੰਜਾਬ 'ਚ ਵੱਖ-ਵੱਖ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਵਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ 'ਚ ਕੁਤਾਹੀ, ਘਪਲੇ ਜਾਂ ਛੇੜਛਾੜ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਇਸ ਮਾਮਲੇ ਸਬੰਧੀ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੂੰ ਅਜਿਹੇ ਮਾਮਲੇ 'ਚ ਸਾਹਮਣੇ ਆਈ ਸਿੱਖਿਆ ਸੰਸਥਾ ਦੀ ਪੜਤਾਲ ਕਰਾਉਣ ਉਪਰੰਤ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਵੇ ਤਾਂ ਜੋ ਭਵਿੱਖ 'ਚ ਕੋਈ ਅਜਿਹਾ ਕੋਈ ਮਾਮਲਾ ਸਾਹਮਣੇ ਨਾ ਆਵੇ।ਇਸ ਮੌਕੇ ਪੰਜਾਬ ਪੁਲੀਸ ਦੇ ਮੁਖੀ ਸ੍ਰੀ ਸੁਰੇਸ਼ ਅਰੋੜਾ, ਏ.ਡੀ.ਜੀ.ਪੀ. (ਕਰਾਈਮ) ਸ੍ਰੀ ਇੰਦਰਪ੍ਰੀਤ ਸਿੰਘ ਸਹੋਤਾ, ਡਾਇਰੈਕਟਰ ਸਥਾਨਕ ਸਰਕਾਰ ਸ੍ਰੀ ਪਰਵੀਨ ਕੁਮਾਰ ਥਿੰਦ, ਪੰਜਾਬ ਐਸ.ਸੀ. ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਰਾਜ ਸਿੰਘ, ਵਾਈਸ ਚੇਅਰਮੈਨ ਸ੍ਰੀ ਰਾਜਿੰਦਰ ਸਿੰਘ ਗੁੱਡੂ, ਡਿਪਟੀ ਡਾਇਰੈਟਰ ਸ੍ਰੀ ਰਾਜ ਬਹਾਦਰ ਸਿੰਘ, ਸ੍ਰੀਮਤੀ ਭਾਰਤੀ ਕਨੇਡੀ, ਸ੍ਰੀ ਕਰਨਵੀਰ ਸਿੰਘ ਇੰਦੌਰਾ, ਸ੍ਰੀ ਬਾਬੂ ਸਿੰਘ ਪੰਜਾਵਾ, ਸ੍ਰੀ ਗਿਆਨ ਚੰਦ ਦਿਵਾਲੀ, ਸ੍ਰੀ ਪ੍ਰਭ ਦਿਆਲ ਰਾਮਪੁਰ, ਸ੍ਰੀ ਰਾਜ ਕੁਮਾਰ ਹੰਸ, ਸ੍ਰੀ ਤਰਸੇਮ ਸਿੰਘ ਸਿਆਲਕਾ ਅਤੇ ਸ੍ਰੀ ਦਰਸ਼ਨ ਸਿੰਘ (ਸਾਰੇ ਗੈਰ-ਸਰਕਾਰੀ ਮੈਂਬਰ) ਹਾਜ਼ਰ ਸਨ। 

 

Tags: Rajesh Bagha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD