Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿੱਖਿਆ ਮੰਤਰੀ ਨੇ ਨਵੇਂ ਭਰਤੀ 1500 ਸਮਾਜਿਕ ਸਿੱਖਿਆ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨਵੇਂ ਭਰਤੀ ਅਧਿਆਪਕਾਂ ਨੂੰ ਮੈਰਿਟ ਅਨੁਸਾਰ ਬੁਲਾ ਕੇ ਪਸੰਦ ਦੇ ਸਟੇਸ਼ਨ ਅਲਾਟ ਕੀਤੇ

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 30 Nov 2016

Last updated on: Nov 30, 2016, 00:00 IST

ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਕੰਪਲੈਕਸ ਵਿਖੇ ਹੋਏ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਨਵੇਂ ਭਰਤੀ 1500 ਸਮਾਜਿਕ ਸਿੱਖਿਆ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਨਵ ਨਿਯੁਕਤ ਅਧਿਆਪਕਾਂ ਨੂੰ ਮੈਰਿਟ ਅਨੁਸਾਰ ਬੁਲਾ ਕੇ ਮਨਪਸੰਦ ਦੇ ਸਟੇਸ਼ਨ ਵੀ ਅਲਾਟ ਕੀਤੇ।ਮੁਹਾਲੀ ਸਥਿਤ ਬੋਰਡ ਕੰਪਲੈਕਸ ਵਿਖੇ ਹੋਏ ਸਮਾਰੋਹ ਦੌਰਾਨ ਨਿਯੁਕਤੀ ਪੱਤਰ ਵੰਡਣ ਤੋਂ ਪਹਿਲਾਂ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਡਾ.ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਸਿੱਖਿਆ ਵਿਭਾਗ ਨੂੰ ਸਿਖਰਾਂ 'ਤੇ ਲਿਜਾਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਸੁਫਨਾ ਅੱਜ ਪੂਰਾ ਹੋ ਗਿਆ ਜਦੋਂ ਸਿੱਖਿਆ ਵਿਭਾਗ ਵੱਲੋਂ ਚੱਲ ਰਹੀ ਸਾਰੀ ਭਰਤੀ ਪ੍ਰਕਿਰਿਆ ਮੁਕੰਮਲ ਕਰਦਿਆਂ ਮਾਸਟਰ ਕਾਡਰ ਦੇ ਬਾਕੀ ਰਹਿੰਦੇ 1500 ਸਮਾਜਿਕ ਸਿੱਖਿਆ ਅਧਿਆਪਕਾਂ ਨੂੰ ਵੀ ਨਿਯੁਕਤੀ ਪੱਤਰ ਸੌਂਪੇ ਗਏ ਹਨ। ਇਸ ਨਾਲ 6050 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੇਪਰੇ ਚੜ੍ਹ ਗਈ। ਇਸ ਤੋਂ ਇਲਾਵਾ 4500 ਤੇ 2005 ਈ.ਟੀ.ਟੀ.ਅਧਿਆਪਕਾਂ ਦੀ ਭਰਤੀ ਪਹਿਲਾਂ ਹੀ ਮੁਕੰਮਲ ਹੋ ਗਈ ਸੀ।ਡਾ.ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਪਿਛਲੇ ਸਾਢੇ 9 ਸਾਲਾਂ ਵਿੱਚ 84000 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਨ੍ਹਾਂ ਵਿੱਚ ਪਿਛਲੇ ਕੁਝ ਸਮੇਂ ਅੰਦਰ ਕੀਤੀ ਰਿਕਾਰਡ 20,000 ਅਧਿਆਪਕਾਂ ਦੀ ਭਰਤੀ ਵੀ ਸ਼ਾਮਲ ਹੈ। ਉਨ੍ਹਾਂ ਭਰਤੀ ਦੀ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸਾਫ ਸੁਥਰੇ ਤਰੀਕੇ ਨਾਲ ਕੰਮ ਨੂੰ ਸਿਰੇ ਲਾਉਣ ਲਈ ਸਿੱਖਿਆ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਭਰਤੀ ਬੋਰਡ ਨੂੰ ਵਧਾਈ ਦਿੱਤੀ। ਉਨ੍ਹਾਂ ਡੀ.ਪੀ.ਆਈ. ਸ੍ਰੀ ਢੋਲ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਜਿਨ੍ਹਾਂ ਇਕ ਦਿਨ ਦੇ ਨੋਟਿਸ ਉਪਰ ਅੱਜ ਦਾ ਪ੍ਰੋਗਰਾਮ ਕਰਵਾਇਆ।

ਉਨ੍ਹਾਂ ਕਿਹਾ ਕਿ ਇਸ ਵੇਲੇ ਪ੍ਰਾਇਮਰੀ ਪੱਧਰ 'ਤੇ 31 ਮਾਰਚ 2017 ਤੱਕ ਇਕ ਵੀ ਅਸਾਮੀ ਖਾਲੀ ਨਹੀਂ ਹੈ ਜੋ ਕਿ ਸਿੱਖਿਆ ਵਿਭਾਗ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ।ਸਿੱਖਿਆ ਮੰਤਰੀ ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਇਹ ਆਸ ਪ੍ਰਗਟਾਈ ਕਿ ਉਹ ਨਵੀਆਂ ਤਕਨੀਕਾਂ ਅਤੇ ਤਜ਼ਰਬੇ ਨਾਲ ਸਿੱਖਿਆ ਵਿਭਾਗ ਨੂੰ ਹੋਰ ਸਿਖਰਾਂ ਵੱਲ ਲਿਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਦ੍ਰਿੜ੍ਹ ਸੀ ਜਿਸ ਲਈ ਭਰਤੀ ਦੀ ਪ੍ਰਕਿਰਿਆ ਨੂੰ ਸਭ ਤੋਂ ਵੱਧ ਪਹਿਲ ਦਿੰਦਿਆਂ ਇਹ ਕੰਮ ਜਲਦੀ ਨੇਪਰੇ ਚਾੜ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਅਧਿਆਪਕਾਂ ਤੋਂ ਇਹ ਆਸ ਕੀਤੀ ਜਾਵੇਗੀ ਕਿ ਉਹ ਹੋਰ ਵੀ ਵਧੀਆ ਨਤੀਜੇ ਲੈ ਕੇ ਆਉਣਗੇ।ਇਸ ਤੋਂ ਪਹਿਲਾਂ ਸੰਬਧੋਨ ਕਰਦਿਆਂ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਬਲਬੀਰ ਸਿੰਘ ਢੋਲ ਨੇ ਕਿਹਾ ਕਿ ਸਿੱਖਿਆ ਮੰਤਰੀ ਡਾ.ਚੀਮਾ ਦੀ ਨਿੱਜੀ ਦਿਲਚਸਪੀ ਅਤੇ ਸੁਚੱਜੀ ਅਗਵਾਈ ਸਦਕਾ ਸਿੱਖਿਆ ਵਿਭਾਗ ਵੱਲੋਂ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਗਿਆ ਅਤੇ ਰਿਕਾਰਡ ਭਰਤੀ ਕੀਤੀ ਗਈ ਹੈ। ਇਸ ਮੌਕੇ ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਇਸ ਉਪਰੰਤ ਮੈਰਿਟ ਅਨੁਸਾਰ ਨਵ-ਨਿਯੁਕਤ ਅਧਿਆਪਕਾਂ ਨੂੰ ਬੁਲਾ ਕੇ ਮਨਪਸੰਦ ਦੇ ਸਟੇਸ਼ਨ ਅਲਾਟ ਕੀਤੇ ਗਏ। ਅੰਗਹੀਣ ਵਰਗ ਦੇ ਅਧਿਆਪਕਾਂ ਨੂੰ ਪਹਿਲ ਦਿੱਤੀ ਗਈ।ਇਸ ਮੌਕੇ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਸ੍ਰੀਮਤੀ ਪੰਕਜ ਸ਼ਰਮਾ, ਡਾਇਰੈਕਟਰ (ਪ੍ਰਸ਼ਾਸਨ) ਸ੍ਰੀਮਤੀ ਗੁਰਪ੍ਰੀਤ ਕੌਰ ਧਾਲੀਵਾਲ, ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਸ੍ਰੀ ਸੁਖਦੇਵ ਸਿੰਘ ਕਾਹਲੋਂ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਸ੍ਰੀ ਜੇ.ਆਰ.ਮਹਿਰੋਕ, ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਇੰਦਰਜੀਤ ਸਿੰਘ, ਸ੍ਰੀ ਧਰਮ ਸਿੰਘ, ਸ੍ਰੀ ਕਰਮਜੀਤ ਸਿੰਘ ਤੇ ਡਾ.ਗਿੰਨੀ ਦੁੱਗਲ ਵੀ ਹਾਜ਼ਰ ਸਨ।

 

Tags: Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD