Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਸਰਕਾਰ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੀ ਬਰਸੀ ਹਰ ਸਾਲ ਸਰਕਾਰੀ ਤੌਰ 'ਤੇ ਮਨਾਇਆ ਕਰੇਗੀ-ਡਾ. ਚਰਨਜੀਤ ਸਿੰਘ ਅਟਵਾਲ

ਮਾਣਕ ਪਰਿਵਾਰ ਅਤੇ ਕਲਾਕਾਰਾਂ ਦੀ ਹਰ ਸੰਭਵ ਸਹਾਇਤਾ ਦਾ ਭਰੋਸਾ, ਪਿੰਡ ਜਲਾਲਦੀਵਾਲ ਵਿਖੇ ਦੋ ਰੋਜ਼ਾ ਰਾਜ ਪੱਧਰੀ ਸਮਾਗਮ ਸਮਾਪਤ

Web Admin

Web Admin

5 Dariya News (ਅਜੇ ਪਾਹਵਾ)

ਰਾਏਕੋਟ/ਲੁਧਿਆਣਾ , 30 Nov 2016

Last updated on: Nov 30, 2016, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਕਲੀਆਂ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਲੋਕ ਗਾਇਕ ਸਵਰਗੀ ਕੁਲਦੀਪ ਮਾਣਕ ਦੀ ਬਰਸੀ ਹਰ ਸਾਲ ਸਰਕਾਰੀ ਤੌਰ 'ਤੇ ਮਨਾਇਆ ਕਰੇਗੀ। ਇਸ ਤੋਂ ਇਲਾਵਾ ਸਵਰਗੀ ਕੁਲਦੀਪ ਮਾਣਕ ਦੇ ਪਿੱਛੇ ਰਹਿੰਦੇ ਪਰਿਵਾਰ ਅਤੇ ਹੋਰ ਕਲਾਕਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।ਅੱਜ ਪਿੰਡ ਜਲਾਲਦੀਵਾਲ ਦੇ 'ਟਿੱਲਾ ਮਾਣਕ ਦਾ' ਵਿਖੇ ਮਨਾਏ ਗਏ ਦੋ ਰੋਜ਼ਾ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਅਟਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਅਤੇ ਹੋਰ ਖੇਤਰਾਂ ਵਿੱਚ ਵਿਕਾਸ ਦੇ ਨਾਲ-ਨਾਲ ਪੰਜਾਬੀ ਸੱਭਿਆਚਾਰ, ਕਲਾ ਅਤੇ ਰੰਗਮੰਚ ਨੂੰ ਪ੍ਰਫੁੱਲਿਤ ਕਰਨ ਲਈ ਦ੍ਰਿੜ ਯਤਨਸ਼ੀਲ ਹੈ। ਪੰਜਾਬ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਸੁਚੱਜੇ ਯਤਨਾਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਕੁਲਦੀਪ ਮਾਣਕ ਦੀ ਬਰਸੀ ਨੂੰ ਹਰੇਕ ਸਾਲ ਸਰਕਾਰੀ ਤੌਰ 'ਤੇ ਮਨਾਇਆ ਜਾਇਆ ਕਰੇਗਾ।ਉਨ੍ਹਾਂ ਕੁਲਦੀਪ ਮਾਣਕ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਆਪਣੀ ਨਿੱਜੀ ਸਾਂਝ ਦਾ ਵੇਰਵਾ ਦਿੰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਪਿੱਛੇ ਰਹਿੰਦੇ ਪਰਿਵਾਰ ਅਤੇ ਹੋਰ ਕਲਾਕਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ ਤਾਂ ਜੋ ਪੰਜਾਬੀ ਦੇ ਅਮੀਰ ਸਾਹਿਤ, ਕਲਾ ਅਤੇ ਰੰਗਮੰਚ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ। ਉਨ੍ਹਾਂ ਇਸ ਗੱਲ 'ਤੇ ਖੁਸ਼ੀ ਜ਼ਾਹਿਰ ਕੀਤੀ ਕਿ ਕੁਲਦੀਪ ਮਾਣਕ ਨੇ ਆਪਣੀ ਗਾਇਕੀ ਦੇ ਸਫ਼ਰ ਦੌਰਾਨ ਭਾਵਪੂਰਨ ਗਾਇਕੀ ਨੂੰ ਤਰਜੀਹ ਦਿੱਤੀ। ਉਨ੍ਹਾਂ ਹੋਰਨਾਂ ਗਾਇਕਾਂ ਅਤੇ ਗੀਤਕਾਰਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਸਾਫ਼ ਸੁਥਰੀ ਗਾਇਕੀ ਅਤੇ ਗੀਤਕਾਰੀ ਨੂੰ ਪਹਿਲ ਦੇਣ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਮੁਸਲਿਮ ਵੈੱਲਫੇਅਰ ਐਂਡ ਡਿਵੈੱਲਪਮੈਂਟ ਬੋਰਡ ਦੇ ਚੇਅਰਮੈਨ ਦਿਲਬਾਗ ਹੁਸੈਨ ਅਤੇ ਸਾਬਕਾ ਵਿਧਾਇਕ ਸ੍ਰ. ਇੰਦਰ ਇਕਬਾਲ ਸਿੰਘ ਅਟਵਾਲ ਨੇ ਮਾਣਕ ਪਰਿਵਾਰ ਵੱਲੋਂ ਪੰਜਾਬੀ ਗਾਇਕੀ ਅਤੇ ਕਲਾ ਦੇ ਵਿਕਾਸ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਅਗਲੇ ਸਾਲਾਂ ਦੌਰਾਨ ਇਹ ਸਮਾਗਮ ਹੋਰ ਵੀ ਜਿਆਦਾ ਉਤਸ਼ਾਹ ਨਾਲ ਮਨਾਇਆ ਜਾਇਆ ਕਰੇਗਾ।ਸਮਾਗਮ ਦੌਰਾਨ ਸਵਰਗੀ ਕੁਲਦੀਪ ਮਾਣਕ ਯਾਦਗਾਰੀ ਸੁਸਾਇਟੀ (ਰਜਿ.) ਦੇ ਪ੍ਰਧਾਨ ਤੇ ਸਰਪੰਚ ਸ੍ਰ. ਬਲੌਰ ਸਿੰਘ ਜਲਾਲਦੀਵਾਲ ਅਤੇ ਬਾਕੀ ਮੈਂਬਰਾਂ ਵੱਲੋਂ ਮੁੱਖ ਮਹਿਮਾਨ ਸਮੇਤ ਸਾਰੀਆਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ।ਇਸ ਦੌਰਾਨ ਰੰਗਾਰੰਗ ਪ੍ਰੋਗਰਾਮ ਦੌਰਾਨ ਪ੍ਰਸਿੱਧ ਗਾਇਕ ਜੈਜ਼ੀ ਬੈਂਸ, ਦੇਬੀ ਮਖ਼ਸੂਸਪੁਰੀ, ਜਸਵੰਤ ਸੰਦੀਲਾ, ਪਾਲੀ ਦੇਤਵਾਲੀਆ, ਜੁਗਨੀ, ਬੂਟਾ ਮੁਹੰਮਦ, ਫਿਰੋਜ਼ ਖਾਨ ਅਤੇ ਦਰਜਨ ਤੋਂ ਵਧੇਰੇ ਹੋਰ ਫਨਕਾਰਾਂ ਨੇ ਕਲਾਕਾਰੀ ਦੇ ਜੌਹਰ ਦਿਖਾਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰ. ਜਗਜੀਤ ਸਿੰਘ ਤਲਵੰਡੀ, ਨਗਰ ਕੌਂਸਲ ਰਾਏਕੋਟ ਦੇ ਸਾਬਕਾ ਪ੍ਰਧਾਨ ਸ੍ਰ. ਅਮਨਦੀਪ ਸਿੰਘ ਗਿੱਲ, ਸੀਨੀਅਰ ਯੂਥ ਆਗੂ ਸ੍ਰ. ਪ੍ਰਭਜੋਤ ਸਿੰਘ ਧਾਲੀਵਾਲ, ਸਵਰਗੀ ਕੁਲਦੀਪ ਮਾਣਕ ਦੀ ਪਤਨੀ ਬੀਬੀ ਸਰਬਜੀਤ ਕੌਰ ਮਾਣਕ ਤੇ ਪੁੱਤਰ ਯੁੱਧਵੀਰ ਮਾਣਕ, ਗੀਤਕਾਰ ਦੇਵ ਥਰੀਕਿਆਂ ਵਾਲਾ, ਲੇਖਕ ਅਮਰੀਕ ਸਿੰਘ ਤਲਵੰਡੀ, ਐੱਸ. ਡੀ. ਐੱਮ. ਰਾਏਕੋਟ ਡਾ. ਕਨੂੰ ਥਿੰਦ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨਵਦੀਪ ਕੌਰ, ਤਹਿਸੀਲਦਾਰ ਸ੍ਰ. ਜੋਗਿੰਦਰ ਸਿੰਘ, ਨਾਇਬ ਤਹਿਸੀਲਦਾਰ ਸ੍ਰ. ਹਰਪਾਲ ਸਿੰਘ ਪੰਜੇਟਾ, ਸਾਬਕਾ ਚੇਅਰਮੈਨ ਸ੍ਰ. ਅਮਰਜੀਤ ਸਿੰਘ ਸਹਿਬਾਜ਼ਪੁਰਾ, ਸਮਾਜ ਸੇਵੀ ਸ੍ਰ. ਪਰਮਿੰਦਰ ਸਿੰਘ ਜੱਟਪੁਰੀ, ਰੰਗਕਰਮੀ ਗੁਰਦਾਸ ਕੈੜਾ, ਸ੍ਰ. ਰਵਿੰਦਰ ਸਿੰਘ ਦੀਵਾਨਾ ਅਤੇ ਵੱਡੀ ਗਿਣਤੀ ਵਿੱਚ ਦਰਸ਼ਕ ਹਾਜ਼ਰ ਸਨ। 

 

Tags: Charanjit Singh Atwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD