Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਇਨਕਮ ਟੈਕਸ ਮਾਮਲਾ ਚਾਰਜਸ਼ੀਟ ਨਹੀਂ, ਸਗੋਂ ਸਿਰਫ ਇਕ ਸ਼ਿਕਾਇਤ ਹੈ: ਸੀਨੀਅਰ ਪੰਜਾਬ ਕਾਂਗਰਸੀ ਆਗੂ

ਜੇਤਲੀ ਐਂਡ ਕੰਪਨੀ 'ਤੇ ਜਾਣਬੁਝ ਕੇ ਵੋਟਰਾਂ ਨੂੰ ਤਸਵੀਰ ਪੇਸ਼ ਕਰਨ ਦਾ ਦੋਸ਼ ਲਗਾਇਆ

Web Admin

Web Admin

5 Dariya News

ਨਵੀਂ ਦਿੱਲੀ , 03 Dec 2016

Last updated on: Dec 03, 2016, 00:00 IST

ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਕੇਂਦਰੀ ਵਿੱਤ ਮੰਤਰੀ ਅਰੂਨ ਜੇਤਲੀ ਉਪਰ ਪੰਜਾਬ ਕਾਂਗਰਸ ਪ੍ਰਧਾਨ ਨੂੰ ਬਦਨਾਮ ਕਰਨ ਲਈ ਸਾਜਿਸ਼ ਰੱਚਣ ਦਾ ਦੋਸ਼ ਲਗਾਉਂਦਿਆਂ, ਇਨਕਮ ਟੈਕਸ ਵਿਭਾਗ ਦੀ ਸ਼ਿਕਾਇਤ ਨੂੰ ਜਾਣਬੁਝ ਕੇ ਮੀਡੀਆ 'ਚ ਚਾਰਜ਼ਸ਼ੀਟ ਵਜੋਂ ਪੇਸ਼ ਕਰਦਿਆਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।ਉਨ੍ਹਾਂ ਦੀਆਂ ਇਹ ਟਿੱਪਣੀਆਂ ਕੈਪਟਨ ਅਮਰਿੰਦਰ ਸਿੰਘ ਦੇ ਵਕੀਲ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਅਤੁਲ ਨੰਦਾ ਦੇ ਖੁਲਾਸੇ ਤੋਂ ਬਾਅਦ ਆਈਆਂ ਹਨ ਕਿ ਮੀਡੀਆ ਦੀਆਂ ਰਿਪੋਰਟਾਂ ਦੇ ਉਲਟ ਇਨਕਮ ਟੈਕਸ ਵਿਭਾਗ ਵੱਲੋਂ ਲੁਧਿਆਣਾ ਦੀ ਅਦਾਲਤ 'ਚ ਦਿੱਤੀ ਗਈ ਸ਼ਿਕਾਇਤ, ਕੋਈ ਚਾਰਜ਼ਸ਼ੀਟ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਿਰਫ ਇਕ ਸ਼ਿਕਾਇਤ ਹੈ, ਜਿਸ 'ਤੇ ਅਦਾਲਤ ਨੇ ਹਾਲੇ ਧਿਆਨ ਦੇਣਾ ਹੈ।ਜਦਕਿ ਸ਼ਿਕਾਇਤ ਲੀਕ ਹੋਣ ਨੂੰ ਜੇਤਲੀ ਅਤੇ ਉਨ੍ਹਾਂ ਦੇ ਬੁਰੇ ਕੰਮ ਕਰਨ ਵਾਲੇ ਵਿਭਾਗ ਦੀ ਹਰਕਤ ਕਰਾਰ ਦਿੰਦਿਆਂ, ਪਾਰਟੀ ਆਗੂਆਂ ਲਾਲ ਸਿੰਘ, ਸੁਨੀਲ ਜਾਖੜ ਤੇ ਕੇਵਲ ਢਿਲੋਂ ਨੇ ਕਿਹਾ ਕਿ ਇਹ ਸਪੱਸ਼ਟ ਤੌਰ 'ਤੇ ਚੋਣਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਵੋਟਰਾਂ ਸਾਹਮਣੇ ਗਲਤ ਤਸਵੀਰ ਪੇਸ਼ ਕਰਨ ਦੀ ਕੋਸ਼ਿਸ਼ ਹੈ।

ਇਸ ਦੌਰਾਨ ਇਨਕਮ ਟੈਕਸ ਵਿਭਾਗ ਦੀ ਸ਼ਿਕਾਇਤ ਦੀ ਟਾਈਮਿੰਗ 'ਤੇ ਸਵਾਲ ਕਰਦਿਆਂ, ਆਗੂਆਂ ਨੇ ਕਿਹਾ ਕਿ ਬੀਤੇ ਦੋ ਸਾਲਾਂ 'ਚ ਕੁਝ ਨਹੀਂ ਕਰ ਸਕਿਆ ਵਿਭਾਗ, ਜਿਸਦੇ ਦੋਸ਼ਾਂ 'ਚ ਕੋਈ ਸੱਚਾਈ ਨਹੀਂ ਸੀ, ਹੁਣ ਭਾਜਪਾ ਅਕਾਲੀ ਦਲ ਦੇ ਹਿੱਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਦਾ ਅਕਸ ਖ਼ਰਾਬ ਕਰਨ ਵਾਸਤੇ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਹਰ ਦਿਨ ਅਦਾਲਤਾਂ 'ਚ ਹਜ਼ਾਰਾਂ ਸ਼ਿਕਾਇਤਾਂ ਦਾਇਰ ਕੀਤੀਆਂ ਜਾਂਦੀਆਂ ਹਨ, ਲੇਕਿਨ ਕਿਸੇ ਨੂੰ ਵੀ ਮੀਡੀਆ 'ਚ ਰਿਲੀਜ਼ ਕਰਕੇ ਉਸਨੂੰ ਚਾਰਜਸ਼ੀਟ ਵਜੋਂ ਪੇਸ਼ ਨਹੀਂ ਕੀਤਾ ਜਾਂਦਾ। ਅਜਿਹੇ 'ਚ ਸਪੱਸ਼ਟ ਹੈ ਕਿ ਜੇਤਲੀ ਐਂਡ ਕੰਪਨੀ ਨੂੰ ਚੰਗੀ ਤਰ੍ਹਾਂ ਪਤਾ ਸੀ ਕਿ ਕੇਸ ਨਿਆਂਇਕ ਪੜਤਾਲ 'ਚ ਟਿੱਕ ਨਹੀਂ ਸਕੇਗਾ ਅਤੇ ਉਹ ਸਿਰਫ ਸਿਆਸੀ ਨਿਰਾਸ਼ਾ ਤੇ ਦੁਸ਼ਮਣੀ ਹੇਠ ਝੂਠੀ ਅਫਵਾਹ ਫੈਲ੍ਹਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਕੈਪਟਨ ਅਮਰਿੰਦਰ ਨੇ ਸ਼ੁੱਕਰਵਾਰ ਨੂੰ ਖੁਦ ਵਿਦੇਸ਼ੀ ਜਾਇਦਾਦਾਂ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਸੀ ਅਤੇ ਉਨ੍ਹਾਂ ਖਿਲਾਫ ਦਾਇਰ ਕੀਤੀ ਗਈ ਸ਼ਿਕਾਇਤ ਨੂੰ ਪੂਰੀ ਤਰ੍ਹਾਂ ਨਾਲ ਬਦਨੀਅਤੀ ਅਤੇ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਉਹ ਅਦਾਲਤ ਨੂੰ ਵਿੱਤ ਮੰਤਰੀ ਤੇ ਇਨਕਮ ਟੈਕਸ ਵਿਭਾਗ ਦੇ ਹੋਰ ਸੀਨੀਅਰ ਅਫਸਰਾਂ ਨੂੰ ਸੰਮਨ ਭੇਜਣ ਦੀ ਅਪੀਲ ਕਰਨਗੇ, ਤਾਂ ਜੋ ਇਸ ਸਾਜਿਸ਼ 'ਚ ਸ਼ਾਮਿਲ ਸਾਰੇ ਲੋਕਾਂ ਦਾ ਭਾਂਡਾਫੋੜ ਕੀਤਾ ਜਾ ਸਕੇ। ਉਨ੍ਹਾਂ ਨੇ ਇਨਕਮ ਟੈਕਸ ਵਿਭਾਗ ਵੱਲੋਂ ਸ਼ਿਕਾਇਤ ਦਾਇਰ ਕਰਨ 'ਤੇ ਪ੍ਰਤੀਕ੍ਰਿਆ ਜਾਹਿਰ ਕਰਦਿਆਂ ਕਿਹਾ ਕਿ ਉਹ ਬੀਤੇ ਦੋ ਸਾਲਾਂ ਤੋਂ ਇਸ ਸਾਜਿਸ਼ ਬਾਰੇ ਜਾਣਦੇ ਹਨ ਅਤੇ ਸਿਰਫ ਇਨ੍ਹਾਂ ਲੋਕਾਂ ਦੀ ਸੱਚਾਈ ਸਾਹਮਣੇ ਲਿਆਉਣ ਖਾਤਿਰ ਇਸ ਮੌਕੇ ਦਾ ਇੰਤਜ਼ਾਰ ਕਰ ਰਹੇ ਸਨ।

 

Tags: Sunil Jakhar , Laal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD