Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਵਾਈ ਅੱਡਿਆਂ ਨੇ ਪੰਜਾਬ ਨੂੰ 10 ਰਾਜਾਂ ਦੀ ਲੀਗ 'ਚ ਸ਼ਾਮਿਲ ਕੀਤਾ: ਸੁਖਦੇਵ ਸਿੰਘ ਢੀਂਡਸਾ

ਕਿਹਾ ਕਿ ਹਵਾਈ ਸਹੂਲਤਾਂ 'ਚ ਵਾਧੇ ਨੇ ਵਪਾਰ ਨੂੰ ਦੂਰ ਤੱਕ ਫੈਲਾਇਆ ਅਤੇ ਰਿਸ਼ਤਿਆਂ ਨੂੰ ਨੇੜੇ ਲਿਆਂਦਾ

ਸੁਖਦੇਵ ਸਿੰਘ ਢੀਂਡਸਾ
ਸੁਖਦੇਵ ਸਿੰਘ ਢੀਂਡਸਾ

Web Admin

Web Admin

5 Dariya News

ਚੰਡੀਗੜ੍ਹ , 03 Dec 2016

Last updated on: Dec 03, 2016, 00:00 IST

ਪੰਜਾਬ ਮੁਲਕ ਦੇ ਉੱਤਮ ਹਵਾਈ ਸੰਪਰਕ ਵਾਲੇ ਉਹਨਾਂ 10 ਰਾਜਾਂ ਦੀ ਲੀਗ ਵਿਚ ਸ਼ਾਮਿਲ ਹੋ ਗਿਆ ਹੈ, ਜਿੱਥੇ 2 ਜਾਂ ਇਸ ਤੋਂ ਵੱਧ ਅੰਤਰਾਸ਼ਟਰੀ ਹਵਾਈ ਅੱਡੇ ਹਨ। ਅਕਾਲੀ- ਭਾਜਪਾ ਸਰਕਾਰ ਨੇ ਪੰਜਾਬ ਨੂੰ ਦੇਸ਼ ਅਤੇ ਦੁਨੀਆਂ ਦੇ ਬਾਕੀ ਹਿੱਸਿਆਂ ਨਾਲ ਜੋੜਣ ਲਈ ਹਵਾਈ ਸਹਲੂਤਾਂ 'ਚ ਭਾਰੀ ਵਾਧਾ ਕੀਤਾ ਹੈ। ਜਿਸ ਨਾਲ ਜਿੱਥੇ ਕਾਰੋਬਾਰੀਆਂ ਲਈ ਵਪਾਰ ਦੇ ਨਵੇਂ ਰਸਤੇ ਖੁੱਲ੍ਹ ਗਏ ਹਨ, ਉੱਥੇ ਆਮ ਲੋਕਾਂ ਲਈ ਵੀ ਦੇਸ਼-ਵਿਦੇਸ਼ 'ਚ ਘੁੰਮਣਾ ਸੌਖਾ ਹੋ ਗਿਆ ਹੈ।ਇਹ ਸ਼ਬਦ ਸੀਨੀਅਰ ਅਕਾਲੀ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਇੱਥੇ ਪ੍ਰੈਸ ਦੇ ਬਿਆਨ ਜਾਰੀ ਕਰਦਿਆਂ ਕਹੇ। ਉਹਨਾਂ ਕਿਹਾ ਕਿ  ਬਾਦਲ ਸਰਕਾਰ ਵੱਲੋਂ ਪੰਜਾਬ ਦੇ ਹਰ ਖੇਤਰ ਨੂੰ ਹਵਾਈ ਸਹੂਲਤ ਨਾਲ ਜੋੜਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਮੌਜੂਦਾ ਸਮੇਂ ਪੰਜਾਬ ਵਿਚ 2 ਅੰਤਰਾਸ਼ਟਰੀ ਹਵਾਈ ਅੱਡੇ 3 ਘਰੇਲੂ ਹਵਾਈ ਅੱਡੇ ਹਨ। ਉਹਨਾਂ ਕਿਹਾ ਕਿ ਪੰਜਾਬ ਕੋਲ ਕਾਂਡਲਾ ਵਰਗੀ ਕੋਈ ਬੰਦਰਗਾਹ ਨਾ ਹੋਣ ਕਰਕੇ ਇੱਥੇ ਹਵਾਈ ਸਹੂਲਤਾਂ ਦਾ ਵਿਸਥਾਰ ਕਰਨ ਦੀ ਸਖਤ ਜ਼ਰੂਰਤ ਸੀ। ਬਾਦਲ ਸਰਕਾਰ ਨੇ ਨਾ ਸਿਰਫ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਮੁਹਾਲੀ ਵਿਖੇ ਅੰਤਰਰਾæਸਟਰੀ ਹਵਾਈ ਅੱਡੇ ਤਿਆਰ ਕਰਵਾਏ ਹਨ, ਸਗੋਂ ਬਠਿੰਡਾ, ਲੁਧਿਆਣਾ ਅਤੇ ਪਠਾਨਕੋਟ ਵਿਚਲੇ ਫੌਜੀ ਹਵਾਈ ਅੱਡਿਆਂ ਦਾ ਵੀ ਵਿਸਥਾਰ ਕਰਵਾਇਆ ਹੈ। 

ਸ਼ ਢੀਂਡਸਾ ਨੇ ਦੱਸਿਆ ਕਿ ਮੌਜੂਦਾ ਫੌਜੀ ਹਵਾਈ ਅੱਡਿਆਂ ਦਾ ਵਿਸਥਾਰ ਕਰਨ ਤੋਂ ਇਲਾਵਾ ਆਦਮਪੁਰ ਵਿਖੇ ਹਵਾਈ ਅੱਡਾ ਬਣਾਉਣ ਲਈ ਵੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਮੌਜੂਦਾ ਸਮੇਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਰਾਮ ਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਵੱਡੀ ਗਿਣਤੀ 'ਚ ਅੰਤਰਰਾਸ਼ਟਰੀ ਉਡਾਣਾਂ ਅਤੇ ਘਰੇਲੂ ਉਡਾਣਾਂ ਭਰੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਮੋਹਾਲੀ ਹਵਾਈ ਅੱਡੇ ਤੋ ਵੀ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਚੁੱਕੀਆਂ ਹਨ। ਉਹਨਾਂ ਕਿਹਾ ਕਿ ਪੰਜਾਬ 'ਚ ਸਾਰੀਆਂ ਹਵਾਈ ਸਹੂਲਤਾਂ ਦਾ ਵਿਕਾਸ ਅਤੇ ਵਿਸਥਾਰ ਕਰਨ ਦਾ ਸਿਹਰਾ ਅਕਾਲੀ-ਭਾਜਪਾ ਸਰਕਾਰ ਦੇ ਸਿਰ ਬੱਝਦਾ ਹੈ। ਜਿਸ ਸਦਕਾ ਹੁਣ ਪੰਜਾਬ ਦੇ ਕਾਰੋਬਾਰੀ ਦੇਸ਼ ਅਤੇ ਦੁਨੀਆਂ ਦੇ ਕਿਸੇ ਵੀ ਹਿੱਸੇ ਵਿਚ ਜਾ ਕੇ ਆਪਣਾ ਕਾਰੋਬਾਰ ਫੈਲਾ ਸਕਦੇ ਹਨ।ਸ਼ ਢੀਂਡਸਾ ਨੇ ਦੱਸਿਆ ਕਿ ਪਿਛਲੇ 10 ਸਾਲਾਂ ਦੌਰਾਨ ਪੰਜਾਬ ਵਿਚੋਂ ਵੱਡੀ ਗਿਣਤੀ 'ਚ ਨੌਜਵਾਨ ਬਾਹਰਲੇ ਮੁਲਕਾਂ ਆਸਟਰੇਲੀਆ, ਨਿਊਜ਼ਲੈਂਡ ਅਤੇ ਕੈਨੇਡਾ ਗਏ ਹਨ। ਜਿਸ ਮਗਰੋਂ ਇਹਨਾਂ ਮੁਲਕਾਂ 'ਚ ਪੰਜਾਬੀਆਂ ਦਾ  ਆਉਣ ਜਾਣ ਕਾਫੀ ਵਧ ਗਿਆ ਹੈ। ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਅਕਾਲੀ-ਭਾਜਪਾ ਸਰਕਾਰ ਵੱਲੋਂ ਹਵਾਈ ਸਹੂਲਤਾਂ ਦੇ ਵਿਸਥਾਰ ਵੱਲ ਉਚੇਚਾ ਧਿਆਨ ਦਿੱਤਾ ਗਿਆ ਹੈ। ਹਵਾਈ ਸਹੂਲਤਾਂ ਵਿਚ ਹੋਏ ਇਸ ਵਾਧੇ ਨੇ ਪੰਜਾਬੀਆਂ ਦੇ ਵਪਾਰ ਨੂੰ ਦੂਰ ਤੱਕ ਫੈਲਾਇਆ ਹੈ ਅਤੇ ਰਿਸ਼ਤਿਆਂ ਨੂੰ ਨੇੜੇ ਲਿਆਂਦਾ ਹੈ।ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪੰਜਾਬ ਵਿਚ ਹਵਾਈ ਸਹੂਲਤਾਂ ਨੂੰ ਕੋਈ ਧਿਆਨ ਨਹੀਂ ਸੀ ਦਿੱਤਾ ਗਿਆ, ਜਿਸ ਕਰਕੇ ਕਾਰੋਬਾਰੀਆਂ ਅਤੇ ਪਰਵਾਸੀ ਭਾਰਤੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। 

 

Tags: Sukhdev Singh Dhindsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD