Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਹਾਰਟ ਆਫ ਏਸ਼ੀਆ ਨਾਲ ਅੰਮ੍ਰਿਤਸਰ ਕੌਮਾਂਤਰੀ ਨਕਸ਼ੇ ਤੇ ਚਮਕਿਆ : ਮਨਜਿੰਦਰ ਸਿੰਘ ਸਿਰਸਾ

ਅਫਗਾਨ ਰਾਸ਼ਟਰਪਤੀ ਗ਼ਨੀ ਨੇ ਵਿਰਾਸਤੀ ਮਾਰਗ ਨੂੰ 'ਅਦਭੁੱਤ ਕਲਪਨਾ' ਆਖਿਆ , ਪ੍ਰਧਾਨ ਮੰਤਰੀ ਨੇ ਵਿਰਾਸਤੀ ਲਾਂਘੇ ਨੂੰ ਗੁਜਰਾਤੀ ਵਿਚ ਸਰਾਹਿਆ

Web Admin

Web Admin

5 Dariya News

ਚੰਡੀਗੜ੍ਹ , 04 Dec 2016

ਪੰਜਾਬ ਦੇ ਬੁਨਿਆਦੀ ਢਾਂਚੇ 'ਚ ਹੋਏ ਵਿਕਾਸ ਸਦਕਾ ਹੀ ਅੰਮ੍ਰਿਤਸਰ ਨੂੰ ਅਫਗਾਨਿਸਤਾਨ ਉੱਤੇ ਹਾਰਟ ਆਫ਼ ਏਸ਼ੀਆ ਕਾਨਫ਼ਰੰਸ ਵਰਗੇ ਵੱਕਾਰੀ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਗੁਰੂ ਕੀ ਨਗਰੀ ਵਿਚ ਹੋਈ ਇਸ ਦੋ ਰੋਜ਼ਾ ਕਾਨਫਰੰਸ ਵਿਚ ਚੀਨ ਅਤੇ ਰੂਸ ਸਮੇਤ 14 ਦੇਸ਼ਾਂ ਦੀ ਵੱਡੀਆਂ ਹਸਤੀਆਂ ਨੇ ਭਾਗ ਲਿਆ ਹੈ। ਇਹ ਪਹਿਲੀ ਵਾਰ ਹੈ ਕਿ ਅੰਮ੍ਰਿਤਸਰ ਨੇ ਵੱਡੇ ਪੱਧਰ ਦੀ  ਇੱਕ ਅੰਤਰਰਾਸ਼ਟਰੀ ਅਤੇ ਵੱਕਾਰੀ ਕਾਨਫਰੰਸ ਦੀ ਮੇਜ਼ਬਾਨੀ ਕੀਤੀ ਹੈ।ਇਸ ਨਾਲ ਇਹ ਪਵਿੱਤਰ ਸ਼ਹਿਰ ਅੰਤਰਰਾਸ਼ਟਰੀ ਨਕਸ਼ੇ 'ਤੇ ਚਮਕ ਗਿਆ ਹੈ।ਇਹ ਸ਼ਬਦ ਸ੍ਰੋਮਣੀ ਅਕਾਲੀ ਦਲ ਦੇ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਇਕ ਬਿਆਨ ਜਾਰੀ ਕਰਦਿਆਂ ਕਹੇ। ਉਹਨਾਂ ਅੱਗੇ ਕਿਹਾ ਕਿ ਇਸ ਕਾਨਫਰੰਸ ਨਾਲ ਉਪ ਮੁੱਖ ਮੰਤਰੀ ਸ਼ ਸੁਖਬੀਰ ਸਿੰਘ ਬਾਦਲ ਦਾ ਸੁਫਨਾ ਪੂਰਾ ਹੋਇਆ ਹੈ, ਜਿਹਨਾਂ ਨੇ ਪੰਜਾਬ ਦੇ ਸਮੁੱਚੇ ਵਿਕਾਸ ਲਈ ਦਿਨ ਰਾਤ ਇੱਕ ਕਰ ਦਿੱਤਾ ਹੈ। ਅੰਮ੍ਰਿਤਸਰ ਪ੍ਰਤੀ ਉਹਨਾਂ ਦੀ ਵਿਸ਼ੇਸ਼ ਖਿੱਚ ਰਹੀ ਹੈ, ਕਿਉੱਕਿ ਇਸ ਸ਼ਹਿਰ ਵਾਸਤੇ ਦੁਨੀਆਂ ਭਰ ਵਿਚ ਵਸਦੇ ਸਿੱਖਾਂ ਦੇ ਅੰਦਰ ਅਥਾਹ ਸ਼ਰਧਾ ਹੈ। 

ਕੁੱਝ ਹੀ ਸਾਲ ਪਹਿਲਾਂ ਤਕ ਇਸ ਵਿਰਾਸਤੀ ਸ਼ਹਿਰ ਵਿਚ ਦੂਰ ਦੁਰਾਡੇ ਤੋ ਆਉਣ ਵਾਲੇ ਸਿੱਖਾਂ ਅਤੇ ਸੈਲਾਨੀਆਂ ਨੂੰ ਠਹਿਰਣ ਲਈ ਸਰਾਵਾਂ ਅਤੇ ਧਰਮਸ਼ਾਲਾਵਾਂ ਵਿਚ ਹੀ ਰੁਕਣਾ ਪੈਂਦਾ ਸੀ। ਪਰੰਤੂ ਸ਼ ਸੁਖਬੀਰ ਸਿੰਘ ਬਾਦਲ ਜੀ ਦੀ ਦੂਰ-ਦ੍ਰਿਸ਼ਟੀ ਸਦਕਾ ਹੁਣ ਇਹ ਸ਼ਹਿਰ ਇੰਨਾ ਵਿਕਾਸ ਕਰ ਗਿਆ ਹੈ ਕਿ ਬਹੁਤ ਸਾਰੇ ਪੰਜ-ਤਾਰਾ ਅਤੇ ਚਾਰ-ਤਾਰਾ ਹੋਟਲ ਇਸ ਸ਼ਹਿਰ ਦਾ ਸਿੰæਗਾਰ ਬਣ ਚੁੱਕੇ ਹਨ। ਇਹਨਾਂ ਹੋਟਲਾਂ ਵਿਚ ਵੱਡੇ ਕਨਵੈਨਸ਼ਨ ਹਾਲ ਬਣੇ ਹੋਏ ਹਨ, ਜਿੱਥੇ ਅੰਤਰਰਾਸ਼ਟਰੀ ਕਾਨਫਰੰਸਾਂ ਕਰਵਾਈਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ ਸੜਕੀ ਨੈਟਵਰਕ ਦੇ ਵਿਕਾਸ, ਫਲਾਈਓਵਰਾਂ ਅਤੇ ਬਾਈਪਾਸਾਂ ਨੇ ਸ਼ਹਿਰ ਦੀ ਸੁੰਦਰਤਾ ਨੂੰ ਚਾਰ ਚੰਨ ਲਾ ਦਿੱਤੇ ਹਨ।ਉਹਨਾਂ ਕਿਹਾ ਕਿ ਵਿਰਾਸਤੀ ਮਾਰਗ ਦੇ ਬਣਨ ਨਾਲ ਸ੍ਰੀ ਦਰਬਾਰ ਸਾਹਿਬ ਦਾ ਆਲਾ ਦੁਆਲਾ ਹੋਰ ਵੀ ਸੁੰਦਰ ਹੋ ਗਿਆ ਹੈ।ਇਸ ਦਾ ਸਿਹਰਾ ਸ਼ ਸੁਖਬੀਰ ਸਿੰਘ ਬਾਦਲ ਦੇ ਸਿਰ ਬੱਝਦਾ ਹੈ, ਜਿਹਨਾਂ ਨੇ ਬਹੁਤ ਹੀ ਥੋੜ੍ਹੇ ਸਮੇਂ ਵਿਚ ਸੁੰਦਰੀਕਰਨ ਦੇ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਅਣਥੱਕ ਮਿਹਨਤ ਕੀਤੀ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿਦਰ ਮੋਦੀ ਅਤੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਸ੍ਰੀ ਅਸ਼ਰਫ ਗ਼ਨੀ ਲੰਘੀ ਰਾਤ ਇਸ ਵਿਰਾਸਤੀ ਲਾਂਘੇ ਵਿਚੋਂ ਦੀ ਗੁਜ਼ਰੇ ਅਤੇ ਇਸ ਦੀ ਰੱਜ ਕੇ ਤਾਰੀਫ ਕੀਤੀ। ਰਾਸ਼ਟਰਪਤੀ ਅਸ਼ਰਫ ਗ਼ਨੀ ਨੇ ਇਸ ਨੂੰ 'ਅਦਭੁੱਤ ਕਲਪਨਾ'ਆਖਿਆ ਜਦਕਿ ਸ੍ਰੀ ਮੋਦੀ ਨੇ ਗੁਜਰਾਤੀ ਵਿਚ ਇਸ ਦੀ ਪ੍ਰਸੰਸਾ ਕੀਤੀ।

 

Tags: Manjinder Singh Sirsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD