Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਾਦਲ ਦੇ ਜਨਮ ਦਿਨ 'ਤੇ ਰੈਲੀ ਨੂੰ ਐਸ.ਵਾਈ.ਐਲ ਵਿਰੋਧੀ ਮੁਹਿੰਮ ਦਾ ਨਾਂਮ ਦੇਣ ਵਾਲੀ ਅਕਾਲੀ ਸਰਕਾਰ 'ਤੇ ਵਰ੍ਹੀ ਪੰਜਾਬ ਕਾਂਗਰਸ

Web Admin

Web Admin

5 Dariya News

ਚੰਡੀਗੜ੍ਹ , 05 Dec 2016

Last updated on: Dec 05, 2016, 00:00 IST

ਪੰਜਾਬ ਕਾਂਗਰਸ ਨੇ ਸਰਕਾਰੀ ਖਰਚੇ 'ਤੇ ਮੁੱਖ ਮੰਤਰੀ ਦੇ ਜਨਮ ਦਿਨ ਦੇ ਜਸ਼ਨ ਨੂੰ ਐਸ.ਵਾਈ.ਐਲ ਵਿਰੋਧੀ ਮੁਹਿੰਮ ਦਾ ਨਾਂਮ ਦੇ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਬਾਦਲ ਸਰਕਾਰ ਦੀ ਨਿੰਦਾ ਕੀਤੀ ਹੈ।ਕਾਂਗਰਸ ਨੇ ਇਹ ਪ੍ਰਤੀਕ੍ਰਿਆ ਸੂਬਾ ਸਰਕਾਰ ਵੱਲੋਂ ਇਸ ਜਸ਼ਨ ਨੂੰ ਮਨਾਉਣ ਵਾਸਤੇ ਸਰਕਾਰੀ ਖਜ਼ਾਨੇ ਤੋਂ ਲੱਖਾਂ ਰੁਪਏ ਖਰਚ ਕਰਕੇ ਹਰ ਤਰ੍ਹਾਂ ਦੀਆ ਕੀਤੀਆਂ ਜਾ ਰਹੀਆਂ ਤਿਆਰੀਆਂ ਦੀਆਂ ਖ਼ਬਰਾਂ 'ਤੇ ਜ਼ਾਹਿਰ ਕੀਤੀ ਹੈ, ਜਿਸ ਮੌਕੇ ਨੂੰ ਅਕਾਲੀ ਚੋਣ ਮੁਹਿੰਮ ਦੀ ਸ਼ੁਰੂਆਤ ਵਾਸਤੇ ਜ਼ਮੀਨ ਵਜੋਂ ਵੀ ਪੇਸ਼ ਕੀਤਾ ਜਾ ਰਿਹਾ ਹੈ।ਇਸ ਲੜੀ ਹੇਠ ਪੰਜਾਬ ਕਾਂਗਰਸ ਨੇ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ 8 ਦਸੰਬਰ ਨੂੰ ਮੋਗਾ ਦੀ ਰੈਲੀ ਪਹਿਲਾਂ ਤੋਂ ਦੀਵਾਲੀਆ ਚੱਲ ਰਹੇ ਪੰਜਾਬ ਦੇ ਖਜ਼ਾਨੇ ਨੂੰ ਹੋਰ ਵਗਾ ਦੇਵੇਗੀ। ਜਿਸਨੂੰ ਸ੍ਰੋਮਣੀ ਅਕਾਲੀ ਦਲ ਐਸ.ਵਾਈ.ਐਲ ਖਿਲਾਫ ਲੜਾਈ ਦੀ ਸ਼ੁਰੂਆਤ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਦਕਿ ਅਸਲਿਅਤ ਇਹ ਹੈ ਕਿ ਸਿਆਸੀ ਪੱਖ ਤੋਂ ਅਕਾਲੀਆਂ ਨੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਵਾਸਤੇ ਮੋਗਾ ਨੂੰ ਸ਼ੁੱਭ ਸਮਝਿਆ ਹੈ।ਪ੍ਰਦੇਸ਼ ਕਾਂਗਰਸ ਦੇ ਆਗੂਆਂ ਲਾਲ ਸਿੰਘ, ਸੁਨੀਲ ਜਾਖੜ ਤੇ ਰਜਿੰਦਰ ਕੌਰ ਭੱਠਲ ਨੇ ਕਿਹਾ ਹੈ ਕਿ ਸੰਯੋਗ ਨਾਲ ਇਹ ਮੌਕਾ ਮੁੱਖ ਮੰਤਰੀ ਦੇ ਜਨਮ ਦੇ ਜਸ਼ਨ ਦਾ ਹੋਣ ਸਮੇਤ ਸਿਆਸੀ ਪੱਖੋਂ ਜ਼ਿਆਦਾ ਮਹੱਤਵ ਰੱਖਦਾ ਹੈ।ਇਸ ਲੜੀ ਹੇਠ ਪ੍ਰਦੇਸ਼ ਕਾਂਗਰਸ ਦੇ ਆਗੂਆਂ ਨੇ ਉਕਤ ਪਲਾਨ ਮੌਕੇ ਨੂੰ ਬਾਦਲਾਂ ਵੱਲੋਂ ਆਪਣੇ ਵਿਅਕਤੀਗਤ ਹਿੱਤਾਂ ਨੂੰ ਪ੍ਰਮੋਟ ਕਰਨ ਖਾਤਿਰ ਸਰਕਾਰੀ ਮਸ਼ੀਨਰੀ ਦੀ ਸਰ੍ਹੇਆਮ ਦੁਰਵਰਤੋਂ ਦੀ ਇਕ ਹੋਰ ਉਦਾਹਰਨ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਸੁਖਵਿਲਾਸ ਰਿਜੋਰਟ ਦਾ ਉਦਘਾਟਨ ਉਪਰ ਪਹਿਲਾਂ ਤੋਂ ਸ਼ੁਰੂਆਤ ਦੇ ਲੋਕਾਂ ਵੱਲੋਂ ਸਵਾਲ ਕੀਤਾ ਜਾ ਰਿਹਾ ਹੈ, ਜਿਹੜਾ ਅਕਾਲੀਆਂ ਵੱਲੋਂ ਆਪਣੇ ਆਖਿਰੀ ਦਿਨਾਂ 'ਚ ਉਨ੍ਹਾਂ ਨੂੰ ਲੁੱਟਣ ਦੀ ਸਾਜਿਸ਼ ਨੂੰ ਸਪੱਸ਼ਟ ਦੇ ਰਹੇ ਹਨ।

ਪ੍ਰਦੇਸ਼ ਕਾਂਗਰਸ ਦੇ ਆਗੂਆਂ ਨੇ ਕਿਹਾ ਹੈ ਕਿ ਸੁਖਵਿਲਾਸ, ਜਿਸ 'ਚ ਸੁਖਬੀਰ ਤੇ ਉਨ੍ਹਾਂ ਦੀ ਪਤਨੀ ਦਾ ਬਹੁਤ ਵੱਡਾ ਹਿੱਸਾ ਹੈ, ਨੂੰ ਚੋਣਾਂ ਤੋਂ ਸਿਰਫ ਦੋ ਮਹੀਨੇ ਪਹਿਲਾਂ ਖੋਲ੍ਹਿਆ ਜਾ ਰਿਹਾ ਹੈ। ਇਸ ਤੋਂ ਸਾਬਤ ਹੁੰਦਾ ਹੈ ਕਿ ਬਾਦਲ ਸਰਕਾਰ ਚੋਣ ਜਾਬਤਾ ਲਾਗੂ ਚੋਣ ਤੋਂ ਪਹਿਲਾਂ ਜ਼ਲਦਬਾਜੀ 'ਚ ਆਪਣੇ ਹਰ ਬਿਜਨੇਸ ਤੇ ਸਕੀਮਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।ਇਸ ਦਿਸ਼ਾ 'ਚ ਸਰਕਾਰੀ ਤਾਕਤਾਂ ਦੀ ਦੁਰਵਰਤੋਂ ਕਰਨ 'ਚ ਲੱਗੇ ਹੋਏ ਬਾਦਲ ਸੂਬੇ ਅੰਦਰ ਪਾਰਟੀ ਦੇ ਆਯੋਜਨ ਕਰ ਰਹੇ ਹਨ ਅਤੇ ਹੋਰਡਿੰਗ/ਪੋਸਟਰ ਆਦਿ ਲਗਵਾ ਰਹੇ ਹਨ।ਉਨ੍ਹਾਂ ਨੇ ਕਿਹਾ ਹੈ ਕਿ ਅਕਾਲੀ ਦਲ ਵੱਲੋਂ ਇਸ਼ਤਿਹਾਰਾਂ ਦਾ ਤੂਫਾਨ ਲਿਆਉਣਾ ਦਰਸਾਉਂਦਾ ਹੈ ਕਿ ਕਿਸ ਤਰ੍ਹਾਂ ਬਾਦਲ ਚੋਣਾਂ ਤੋਂ ਪਹਿਲਾਂ ਸਰਕਾਰੀ ਪੈਸੇ ਦੀ ਦੁਰਵਰਤੋਂ ਕਰ ਰਹੇ ਹਨ। ਜਿਨ੍ਹਾਂ ਨੇ ਮੀਡੀਆ ਰਿਪੋਰਟਾਂ ਦਾ ਜ਼ਿਕਰ ਕਰਦਿਆਂ ਖੁਲਾਸਾ ਕੀਤਾ ਹੈ ਕਿ ਮੌਜ਼ੂਦਾ ਵਿੱਤ ਵਰ੍ਹੇ 'ਚ ਸੂਬਾ ਸਰਕਾਰ ਦਾ ਇਸ਼ਤਿਹਾਰੀ ਬਜਟ 300 ਗੁਣਾਂ ਵੱਧ ਚੁੱਕਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਜਿਥੇ ਸੱਤਾਧਾਰੀ ਅਕਾਲੀ ਦਲ ਨੋ ਪ੍ਰੋਫਿਟ ਨੋ ਲਾਸ ਦੇ ਅਧਾਰ 'ਤੇ ਆਪਣੀ ਐਡ ਸਪੇਸ ਹਾਸਿਲ ਕਰ ਰਿਹਾ ਹੈ, ਦੂਜੇ 15-20 ਪ੍ਰਤੀਸ਼ਤ ਵਾਧੂ ਅਦਾ ਕਰ ਰਹੇ ਹਨ।ਜਿਸ 'ਤੇ ਪ੍ਰਦੇਸ਼ ਕਾਂਗਰਸ ਦੇ ਆਗੂਆਂ ਨੇ ਸੱਤਾਧਾਰੀ ਪਾਰਟੀ ਵੱਲੋਂ ਸਰਕਾਰੀ ਤਾਕਤਾਂ ਤੇ ਫੰਡਾਂ ਦੀ ਦੁਰਵਰਤੋਂ ਰੋਕਣ ਵਾਸਤੇ ਚੋਣ ਕਮਿਸ਼ਨ ਤੋਂ ਤੁਰੰਤ ਚੋਣ ਜਾਬਤਾ ਲਾਗੂ ਕਰਨ ਸਬੰਧੀ ਆਪਣੀ ਮੰਗ ਨੂੰ ਇਕ ਵਾਰ ਫਿਰ ਤੋਂ ਦੁਹਰਾਇਆ ਹੈ।

 

Tags: Sunil Jakhar , Laal Singh , Rajinder Kaur Bhattal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD