Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਸਪਸ਼ਟ ਹਾਰ ਦੀ ਨਮੋਸ਼ੀ ਤੋਂ ਬਚਣ ਦਾ ਬਹਾਨੇ ਲੱਭ ਰਿਹਾ -ਬਿਕਰਮ ਸਿੰਘ ਮਜੀਠੀਆ

ਮਜੀਠਾ 'ਚ ਕਾਂਗਰਸ ਨੂੰ ਗਹਿਰਾ ਝਟਕਾ, ਚਾਟੀਵਿੰਡ ਲਹਿਲ ਦੇ 37 ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ

Web Admin

Web Admin

5 Dariya News

ਮੱਤੇਵਾਲ , 06 Dec 2016

Last updated on: Dec 06, 2016, 00:00 IST

ਮਜੀਠਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਸਮੁੱਚੇ ਇਲਾਕੇ ਵਿੱਚ ਕਰਵਾਏ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਹਲਕੇ ਦੇ ਪਿੰਡ ਚਾਟੀਵਿੰਡ ਲਹਿਲ ਦੇ ਸਾਬਕਾ ਸਰਪੰਚ ਡਾ: ਸਰਦੂਲ ਸਿੰਘ ਸਮੇਤ 37 ਕੱਟੜ ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਨੂੰ ਸਦਾ ਲਈ ਅਲਵਿਦਾ ਆਖ ਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।ਇਸ ਮੌਕੇ ਵੱਖ ਵੱਖ ਥਾਵਾਂ 'ਤੇ ਹੋਏ ਇਕੱਠਾਂ ਨੂੰ ਦੌਰਾਨ ਸ. ਬਿਕਰਮ ਸਿੰਘ ਮਜੀਠੀਆ ਨੇ ਇਹਨਾਂ ਨਵੇਂ ਆਏ ਸਹਿਯੋਗੀਆਂ ਨੂੰ ਜੀ ਆਇਆਂ ਕਹਿੰਦਿਆਂ ਸਨਮਾਨਿਤ ਕੀਤਾ ਤੇ ਕਿਹਾ ਕਿ ਇਹਨਾਂ ਨੂੰ ਪਾਰਟੀ ਵੱਲੋਂ ਪੂਰਾ ਮਾਣ-ਤਾਣ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ  ਪ੍ਰੈੱਸ ਨਾਲ ਗੱਲਬਾਤ ਕਰਦੇ ਸ. ਮਜੀਠੀਆ ਨੇ ਇੱਕ ਸਵਾਲ ਦੇ ਉਤਰ ਵਿੱਚ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੋਣ ਵਾਲੀ ਯਕੀਨੀ ਹਾਰ ਤੋਂ ਹੋਣ ਵਾਲੀ ਨਮੋਸ਼ੀ ਤੋਂ ਬਚਣ ਲਈ ਰਾਸ਼ਟਰਪਤੀ ਰਾਜ ਦੀ ਮੰਗ ਕਰਦਿਆਂ ਨਿੱਤ ਦਿਨ ਨਵੇਂ-ਨਵੇਂ ਬਹਾਨੇ ਲੱਭ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਾਹਿਬ ਨੇ ਸੱਤਾ ਵਿੱਚ ਮੁੱਖ ਮੰਤਰੀ ਹੁੰਦੇ ਸੁੱਖ ਭੋਗਣ ਤੋਂ ਸਿਵਾਏ ਲੋਕਾਂ ਲਈ ਕੁੱਝ ਕੀਤਾ ਹੁੰਦਾ ਤਾਂ ਅੱਜ ਉਸ ਨੂੰ ਇਹ ਦਿਨ ਨਾ ਵੇਖਣੇ ਪੈਂਦੇ। ਸ. ਮਜੀਠੀਆ ਨੇ ਯਾਦ ਕਰਵਾਇਆ ਕਿ ਜਦੋਂ ਕੈਪਟਨ ਮੁੱਖ ਮੰਤਰੀ ਸਨ, ਤਾਂ ਆਮ ਲੋਕਾਂ ਨੂੰ ਤਾਂ ਕੀ ਇਹ ਆਪਣੇ ਕਾਂਗਰਸੀ ਵਿਧਾਇਕਾਂ ਤੇ ਮੰਤਰੀ ਤਕ ਨੂੰ ਵੀ ਨਹੀਂ ਸਨ ਮਿਲਦੇ। ਅੱਜ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਲਾਰੇ ਲਗਾਉਣ ਵਾਲੇ ਕੈਪਟਨ ਨੇ ਸੱਤਾ ਵਿੱਚ ਆਉਂਦੇ ਸਾਰ ਕਿਸਾਨਾਂ ਦੀਆਂ ਮੋਟਰਾਂ ਦੇ ਬਿੱਲ ਲਗਾ ਦਿੱਤੇ। 

ਉਸ ਸਮੇਂ ਜੋ ਕੈਪਟਨ ਆਪਣੇ ਪਰਿਵਾਰ ਨੂੰ ਨਹੀਂ ਸੀ ਲੱਭਦਾ ਅੱਜ ਉਹ ਆਪਣੇ ਆਪ ਨੂੰ ਪੰਜਾਬ ਦਾ ਕੈਪਟਨ ਦੱਸ ਰਿਹਾ ਹੈ। ਸ. ਮਜੀਠੀਆ ਨੇ ਪੰਜਾਬ ਵਿੱਚ ਕਰਵਾਏ ਚਹੁੰ ਮੁਖੀ ਵਿਕਾਸ ਕੰਮਾਂ, ਹਰ ਵਰਗ ਲਈ ਚਲਾਈਆਂ ਜਾ ਰਹੀਆਂ ਕਲਿਆਣਕਾਰੀ ਸਕੀਮਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਤੀਸਰੀ ਵਾਰ ਅਕਾਲੀ-ਭਾਜਪਾ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਕਿਹਾ ਕਿ ਜੋ ਅਕਾਲੀ-ਭਾਜਪਾ ਸਰਕਾਰ ਨੇ ਇਹਨਾਂ ਦਸ ਸਾਲਾਂ ਵਿੱਚ ਕਰ ਵਿਖਾਇਆ ਹੈ, ਉਹ ਕੰਮ ਸੂਬੇ 'ਤੇ ਲੰਮਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਸਰਕਾਰ ਸੋਚ ਵੀ ਨਹੀਂ ਸਕੀ।ਸ. ਮਜੀਠੀਆ ਨੇ ਕਿਹਾ ਕਿ ਹਲਕਾ ਦਾ ਵਿਕਾਸ ਮੇਰੀ ਪਹਿਲੀ ਤਰਜੀਹ ਰਿਹਾ ਹੈ ਅਤੇ ਮੈਂ ਇਸ ਵਿੱਚ ਕਿਸੇ ਤਰਾਂ ਦੀ ਕੁਤਾਹੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸੰਨ 2007 ਤੋਂ ਪਹਿਲਾਂ ਮਜੀਠਾ ਹਲਕਾ ਪੰਜਾਬ ਦੇ ਪਿਛੜੇ ਹੋਏ ਹਲਕਿਆਂ ਵਿੱਚ ਆਉਂਦਾ ਸੀ ਅਤੇ ਅੱਜ ਮਜੀਠਾ ਪੰਜਾਬ ਦੇ ਸਭ ਤੋਂ ਵੱਧ ਵਿਕਸਤ ਹੋਏ ਵਿਧਾਨ ਸਭਾ ਹਲਕਿਆਂ ਵਿੱਚ ਸ਼ੁਮਾਰ ਕਰ ਗਿਆ ਹੈ। ਉਨ੍ਹਾਂ ਇਸ ਦਾ ਸਿਹਰਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਚੱਲ ਰਹੀ ਅਕਾਲੀ-ਭਾਜਪਾ ਸਰਕਾਰ ਨੂੰ ਦਿੰਦੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਕਾਸ ਕੰਮਾਂ ਲਈ ਕਦੇ ਪੈਸੇ ਦੀ ਤੋਟ ਨਹੀਂ ਆਉਣ ਦਿੱਤੀ, ਜਿਸ ਸਦਕਾ ਹਲਕੇ ਦਾ ਵਿਕਾਸ ਸੰਭਵ ਹੋਇਆ ਹੈ। 

ਅੱਜ ਇਸ ਮੌਕੇ ਸਾਬਕਾ ਸਰਪੰਚ ਡਾ: ਸਰਦੂਲ ਸਿੰਘ, ਡਾ: ਗੁਰਮੀਤ ਸਿੰਘ,ਬਾਬਾ ਮੰਗਲ ਸਿੰਘ, ਸ਼ਮਸ਼ੇਰ ਸਿੰਘ, ਗੁਰਵੇਲ ਸਿੰਘ, ਗੁਰਮੀਤ ਸਿੰਘ, ਸ਼ਿੰਗਾਰਾ ਸਿੰਘ, ਸ਼ਰਨਜੀਤ ਸਿੰਘ, ਜੋਤਾ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ, ਦਿਲਬਾਗ ਸਿੰਘ, ਸੁਖਜਿੰਦਰ ਸਿੰਘ, ਗੁਰਵੇਲ ਸਿੰਘ, ਮੱਖਣ ਸਿੰਘ, ਕਰਤਾਰ ਪਰਜਾਪਤ, ਕਬੀਰ ਪੰਥੀ ਪ੍ਰਧਾਨ ਬੀਬੀ ਕਮਲਾ, ਬਲਵੰਤ ਸਿੰਘ, ਬਾਬਾ ਸ਼ਿੰਦਰ ਸਿੰਘ, ਜਸਬੀਰ ਸਿੰਘ, ਰਾਮ ਸਿੰਘ, ਬਲਵਿੰਦਰ ਸਿੰਘ ਸਾਬਕਾ ਪੰਚਾਇਤ ਮੈਂਬਰ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਬਲਦੇਵ ਸਿੰਘ, ਅਜੀਤ ਸਿੰਘ, ਸਵਰਨ ਸਿੰਘ, ਹਰਿੰਦਰ ਸਿੰਘ, ਜਸਪਾਲ ਸਿੰਘ, ਦਿਲਬਾਗ ਸਿੰਘ, ਆਤਮਾ ਸਿੰਘ, ਸ਼ਵਿੰਦਰ ਸਿੰਘ, ਮੰਗਾ ਸਿੰਘ, ਵਿਜੈ ਕੁਮਾਰ, ਸਾਹਿਬ ਸਿੰਘ, ਨਿੰਦਰ ਸਿੰਘ, ਬਲਵੰਤ ਸਿੰਘ ਅਤੇ ਦਲਜੀਤ ਕੌਰ ਦਾ ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਿਲ ਹੋਇਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਜਰ ਸ਼ਿਵੀ, ਚੇਅਰਮੈਨ ਗੁਰਜਿੰਦਰ ਸਿੰਘ ਢੈਪਈਆਂ, ਸੁਖਵਿੰਦਰ ਸਿੰਘ ਗੋਲਡੀ, ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਬਲਵਿੰਦਰ ਬਲੋਵਾਲੀ, ਸਰਪੰਚ ਬਲਦੇਵ ਸਿੰਘ ਚਾਟੀਵਿੰਡ, ਹਰਜੀਤ ਸਿੰਘ, ਕਸ਼ਮੀਰ ਸਿੰਘ ਸਾਬਕਾ ਸਰਪੰਚ, ਜਸਪਾਲ ਸਿੰਘ ਮੈਬਰ, ਪ੍ਰੋ: ਸਰਚਾਂਦ ਸਿੰਘ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ । 

 

Tags: Bikram Singh Majithia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD