Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

'ਆਪ' ਨੇ ਮੈਰਿਟ ਨਹੀਂ ਵੈਲੇਟ ਦੇਖ ਕੇ ਟਿਕਟਾਂ ਵੰਡੀਆਂ : ਸੁਖਦੇਵ ਸਿੰਘ ਢੀਂਡਸਾ

ਸੁਖਦੇਵ ਸਿੰਘ ਢੀਂਡਸਾ
ਸੁਖਦੇਵ ਸਿੰਘ ਢੀਂਡਸਾ

Web Admin

Web Admin

5 Dariya News

ਚੰਡੀਗੜ੍ਹ , 06 Dec 2016

Last updated on: Dec 06, 2016, 00:00 IST

ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਚੋਣ ਮੈਰਿਟ ਦੇਖ ਕੇ ਨਹੀਂ, ਵੈਲੇਟ ਦੇਖ ਕੇ ਕੀਤੀ ਹੈ। ਹੁਣ ਤਕ ਐਲਾਨੇ ਉਮੀਦਵਾਰਾਂ ਵਿਚੋਂ ਦੋ-ਤਿਹਾਈ ਉੱਤੇ ਉਗਲਾਂ ਉੱਠ ਰਹੀਆਂ ਹਨ। ਦਿਲਚਸਪ ਗੱਲ ਇਹ ਹੈ ਕਿ ਉਂਗਲਾਂ ਵਿਰੋਧੀ ਪਾਰਟੀਆਂ ਵਲੋਂ ਨਹੀਂ, ਸਗੋਂ ਭਾਰਤੀ ਹਾਕੀ ਟੀਮ ਦੀ ਸਾਬਕਾ ਕੈਪਟਨ ਰਾਜਬੀਰ ਕੌਰ ਅਤੇ 'ਆਪ' ਨਾਲ ਜੁੜੀਆਂ ਹੋਰ ਨਾਮੀ ਹਸਤੀਆਂ ਵੱਲੋਂ ਉਠਾਈਆਂ ਜਾ ਰਹੀਆਂ ਹਨ।ਇਹ ਸ਼ਬਦ ਸ੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਰਾਜ ਸਭਾ ਮੈਬਰ ਸੁਖਦੇਵ ਸਿੰਘ ਢੀਂਡਸਾ ਨੇ ਇੱਥੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਹੇ। ਉਹਨਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖਾਤਮਾ ਕਰਨ ਦਾ ਦਾਅਵਾ ਕਰਨ ਵਾਲੀ 'ਆਪ' ਦੀ ਲੀਡਰਸ਼ਿਪ ਭ੍ਰਿਸ਼ਟਾਚਾਰ ਦੀ ਦਲਦਲ ਵਿਚ ਸਭ ਤੋਂ ਡੂੰਘੀ ਧਸ ਚੁੱਕੀ ਹੈ।ਆਪ ਦੀ ਉੱਪਰਲੀ ਲੀਡਰਸ਼ਿਪ ਉੱਤੇ ਟਿਕਟਾਂ ਵੇਚਣ ਤੋਂ ਲੈ ਕੇ ਮੋਟੇ ਪਾਰਟੀ ਫੰਡ ਮੰਗਣ ਅਤੇ ਟਿਕਟਾਂ ਬਦਲੇ ਮਹਿਲਾਂ ਉਮੀਦਵਾਰਾਂ ਤੋਂ ਜਿਸਮਾਨੀ  ਨੇੜਤਾ ਮੰਗਣ ਤੱਕ ਦੇ ਇਲਜ਼ਾਮ ਲੱਗ ਚੁੱਕੇ ਹਨ। ਜਿਸ ਤੋਂ ਇਸ ਪਾਰਟੀ ਦੇ ਕਿਰਦਾਰ ਦੀ ਝਲਕ ਮਿਲਦੀ ਹੈ।  

ਉਹਨਾਂ ਤਨਜ਼ ਕਸਦੇ ਹੋਏ ਕਿ ਆਪਣੇ ਅਜਿਹੇ ਸਨਸਨੀਖੇਜ਼ ਕਿਰਦਾਰ ਕਰਕੇ ਹੀ ਆਪ ਮੁੱਖ ਧਾਰਾ ਦੀਆਂ ਬਾਕੀ ਪਾਰਟੀਆਂ ਨਾਲੋਂ ਵੱਖਰੀ ਹੈ।ਅਕਾਲੀ ਆਗੂ ਨੇ ਕਿਹਾ ਕਿ ਆਪ ਉੱਤੇ ਪੈਸੇ ਲੈ ਕੇ ਟਿਕਟਾਂ ਵੇਚਣ ਦੇ ਦੋਸ æਇਸ ਕਰਕੇ ਵਜ਼ਨਦਾਰ ਹਨ, ਕਿਉਂਕਿ ਇਹ ਵਿਰੋਧੀ ਪਾਰਟੀਆਂ ਵੱਲੋਂ ਨਹੀਂ, ਸਗੋਂ ਪਾਰਟੀ ਦੇ ਨਾਮੀ ਵਰਕਰਾਂ ਵੱਲੋਂ ਲਗਾਏ ਜਾ ਰਹੇ ਹਨ। ਹਰ ਗੱਲ ਉੱਤੇ ਜਨਤਾ ਅੱਗੇ ਜਾਣ ਦਾ ਦਾਅਵਾ ਕਰਨ ਵਾਲੇ ਆਪ ਮੁਖੀ ਅਰਵਿੰਦ ਕੇਜਰੀਵਾਲ ਨੂੰ ਇਸ ਦਾ ਜੁਆਬ ਦੇਣਾ ਚਾਹੀਦਾ ਹੈ ਕਿ ਆਪ ਖਿਲਾਫ ਇਸ ਦੇ ਵਲੰਟੀਅਰ ਕਿਉਂ ਬਗਾਵਤ ਕਰ ਰਹੇ ਹਨ? ਆਪ ਕਿਉਂ ਆਪਣੇ ਮੁੱਢਲੇ ਸਿਧਾਂਤਾਂ ਤੋਂ ਥਿੜਕ ਗਈ ਹੈ?ਸ਼ ਢੀਂਡਸਾ ਨੇ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਜਿਸ ਕੇਜਰੀਵਾਲ ਨੇ ਦੂਜੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਫਸਾਉਣ ਲਈ ਆਪਣੇ ਕਾਡਰ ਨੂੰ ਸਟਿੰਗ ਆਪਰੇਸ਼ਨ ਕਰਨ ਲਈ ਕਿਹਾ ਸੀ, ਅੱਜ ਉਹ ਆਪਣੇ ਕਾਡਰ ਨੂੰ ਇਹ ਹੁਕਮ ਸੁਣਾ ਰਿਹਾ ਹੈ ਕਿ ਉਹ ਆਪ ਆਗੂਆਂ ਨੂੰ ਮਿਲਣ ਆਉਣ ਸਮੇਂ ਮੋਬਾਇਲ ਅਤੇ ਹੋਰ ਉਪਕਰਣ ਬਾਹਰ ਰੱਖ ਕੇ ਆਉਣ ਤਾਂ ਕਿ ਉਹਨਾਂ ਦੇ ਲੈਣ-ਦੇਣ ਦੇ ਸੌਦੇ ਰਿਕਾਰਡ ਨਾ ਹੋਣ। ਆਪ ਦੁਆਰਾ ਚੁੱਕਿਆ ਇਹ ਕਦਮ ਇਸ ਪਾਰਟੀ ਦੇ ਸ਼ੱਕੀ ਕਿਰਦਾਰ ਦੀ ਦੱਸ ਪਾਉਂਦਾ ਹੈ। 

 

Tags: Sukhdev Singh Dhindsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD