Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸੈਂਕੜੇ ਬਸਪਾ ਵਰਕਰਾਂ ਨੇ ਸ਼ਹਿਰ ਵਿੱਚ ਮਾਰਚ ਕੱਢਣ ਤੋਂ ਬਾਅਦ ਬਾਬਾ ਸ਼ਾਹਿਬ ਦੇ ਬੁੱਤ ਤੇ ਸਰਧਾਂਜਲੀ ਭੇਂਟ ਕੀਤੀ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 06 Dec 2016

Last updated on: Dec 06, 2016, 00:00 IST

ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ ਅੱਜ ਪ੍ਰੀਨਿਰਵਾਣ ਦਿਵਸ ਸੀ। ਉਨਾਂ ਨੂੰ ਸਰਧਾਂਜਲੀ ਦੇਣ ਦੇ ਮਕਸਦ ਨਾਲ ਅੱਜ ਬਹੁਜਨ ਸਮਾਜ ਪਾਰਟੀ ਦੇ ਸੈਂਕੜੇ ਵਰਕਰਾਂ ਨੇ ਹੱਥ ਵਿੱਚ ਨੀਲੇ ਝੰਡੇ ਫੜ ਕੇ ਸ਼ਹਿਰ ਵਿੱਚ ਸਕੂਟਰ ਮੋਟਰ ਸਾਈਕਲ ਮਾਰਚ ਕੱਢਿਆ ਅਤੇ ਅੰਬੇਡਕਰ ਚੌਂਕ ਸਥਿਤ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਤੇ ਜਾ ਫੁੱਲ ਮਾਲਾਵਾਂ ਭੇਂਟ ਕੀਤੀ। ਬਸਤੀ ਯੋਧੋਵਾਲ ਤੋਂ ਸੁਰੂ ਹੋਇਆ ਏਹ ਮਾਰਚ ਸਮਰਾਲਾ ਚੌਂਕ, ਚੀਮਾਂ ਚੌਂਕ, ਗਿੱਲ ਚੌਂਕ, ਬੱਸ ਸਟੈਂਡ, ਭਰਤ ਨਗਰ ਚੌਂਕ, ਕੈਲਾਸ ਸਿਨੇਮਾ ਚੌਂਕ, ਘੰਟਾ ਘਰ ਚੌਂਕ ਅਤੇ ਸਲੇਮਟਾਬਰੀ ਜੀ ਟੀ ਰੋਡ ਤੋਂ ਹੁੰਦਾ ਹੋਇਆ ਜਲੰਧਰ ਬਾਈਪਾਸ ਪਹੁੰਚਿਆ। ਜਿਥੇ ਸਾਰੇ ਵਰਕਰਾਂ ਨੇ ਬਾਬਾ ਸਾਹਿਬ ਨੂੰ ਸਰਧਾਂਜਲੀ ਦਿੰਦਿਆਂ ਪ੍ਰਣ ਕੀਤਾ ਕਿ ਜਿਥੇ ਉਹ ਸਮਾਜਿਕ ਕਦਰਾਂ ਕੀਮਤਾਂ ਦੀ ਲੜਾਈ ਇਮਾਨਦਾਰੀ  ਨਾਲ ਲੜਨਗੇ ਉਥੇ ਹੀ ਸੱਤਾ ਪ੍ਰਾਪਤੀ ਲਈ ਭੈਣ ਕੁਮਾਰੀ ਮਾਇਆਵਤੀ ਵੱਲੋਂ ਲੜੇ ਜਾ ਰਹੇ ਸੰਘਰਸ਼ ਨੂੰ ਮੰਜਿਲ ਤੱਕ ਪਹੁੰਚਾਉਣ ਲਈ ਆਪਾ ਵਾਰ ਦੇਣਗੇ। ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਲਿਤਾਂ ਤੇ ਪਿਛੜਿਆਂ ਦੇ ਮਸੀਹਾ ਸਨ ਜਿਨਾਂ ਦੇ ਉਧਾਰ ਲਈ ਉਨਾਂ ਅਪਣਾ ਜੀਵਨ ਕੁਰਬਾਨ ਕਰ ਦਿੱਤਾ। ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਨੇ ਇਨਾਂ ਨੂੰ ਜੋ ਵੀ ਸੰਵਿਧਾਨਿਕ ਤਾਕਤਾਂ ਅਤੇ ਅਧਿਕਾਰ ਦਿੱਤੇ ਸਨ ਉਨਾਂ ਨੂੰ 65 ਸਾਲਾਂ ਤੋਂ ਸੱਤਾ ਤੇ ਬੇਈਮਾਨ ਆਗੂਆਂ ਨੇ ਖੋਹਿਆ ਹੈ। ਇਸ ਕਾਰਨ ਹੀ ਅੱਜ ਵੀ ਇਨਾਂ ਵਰਗਾਂ ਦੀ ਹਾਲਤ ਬਦ ਤੋਂ ਬਦਤਰ ਹੈ। 

ਉਨਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਇਸ ਦੇ ਲਈ ਬਰਾਬਰ ਦੀਆਂ ਦੋਸ਼ੀ ਹਨ ਅਤੇ ਜੇਕਰ ਗੱਲ ਸੂਬਿਆਂ ਦੀ ਕੀਤੀ ਜਾਵੇ ਤਾਂ ਪੰਜਾਬ ਵਰਗੇ ਸੂਬੇ ਵਿੱਚ ਅਕਾਲੀ ਦਲ ਨੇ ਵੀ ਇਨਾਂ ਦੇ ਨਕਸ਼ੇ ਕਦਮਾਂ ਤੇ ਚੱਲ ਕੇ ਦਲਿਤਾਂ ਤੇ ਪਿਛੜਿਆਂ ਦਾ ਕਲਿਆਣ ਕਰਨ ਦੀ ਬਜਾਏ ਹਾਸੀਏ ਤੇ ਧੱਕ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਤਾਂ ਏਹ ਪਾਰਟੀਆਂ ਬਾਬਾ ਸਾਹਿਬ ਦਾ ਦੇਸ਼ ਭਰ ਵਿੱਚ ਪੂਰਾ ਸਾਲ ਜਨਮ ਦਿਨ ਮਨਾ ਰਹੀਆਂ ਹਨ ਅਤੇ ਦੂਸਰੇ ਪਾਸੇ ਦਲਿਤਾਂ ਅਤੇ ਪਿਛੜਿਆਂ ਤੇ ਅਣਮਨੁੱਖੀ ਤਸੱਦਦ ਹੋ ਰਹੇ ਹਨ ਜੋ ਇਨਸਾਨੀਅਤ ਨੂੰ ਸ਼ਰਮਸਾਰ ਕਰ ਰਹੇ ਹਨ। ਆਗੂਆਂ ਨੇ ਕਿਹਾ ਕਿ ਦਲਿਤਾਂ ਤੇ ਪਿਛੜਿਆਂ ਨੂੰ ਉੱਪਰ ਚੁੱਕਣ ਲਈ ਬਾਬਾ ਸਾਹਿਬ ਦੇ ਸਿਧਾਤਾਂ ਅਤੇ ਵਿਚਾਰਧਾਰਾ ਤੇ ਪਹਿਰਾ ਦੇਣ ਵਾਲੀ ਬਸਪਾ ਨੂੰ ਸੱਤਾ ਦੀਆਂ ਚਾਬੀਆਂ ਸੌਂਪਣੀਆਂ ਬਹੁਤ ਜਰੂਰੀ ਹਨ। ਆਗੂਆਂ ਨੇ ਕਿਹਾ ਕਿ ਲੋਕਾਂ ਨੂੰ ਅੱਗੇ ਹੋ ਕੇ ਹੁਣ ਆਪਾ ਵਿਰੋਧੀ ਪਾਰਟੀਆਂ ਨੂੰ ਚੱਲਦਾ ਕਰ ਦੇਣਾ ਚਾਹੀਦਾ ਹੈ ਅਤੇ ਦੇਸ਼ ਤੇ ਸੂਬਿਆਂ ਦੀ ਵਾਗਡੋਰ ਬਸਪਾ ਨੂੰ ਸੌਂਪ ਦੇਣੀ ਚਾਹੀਦੀ ਹੈ। ਇਸ ਮੌਕੇ ਜੋਨ ਕੋਆਡੀਨੇਟਰ ਬਲਵਿੰਦਰ ਬਿੱਟਾ, ਮੰਡਲ ਕੋਆਡੀਨੇਟਰ ਸ਼ਿਵਚੰਦ ਗੋਗੀ, ਜਿਲ•ਾ ਪ੍ਰਧਾਨ ਜੀਤਰਾਮ ਬਸਰਾ ਅਤੇ ਨਿਰਮਲ ਸਿੰਘ ਸਾਇਆਂ, ਲਾਭ ਸਿੰਘ ਭਾਮੀਆਂ, ਸੁਰਿੰਦਰ ਕੁਮਾਰ ਮੇਹਰਬਾਨ, ਮਾਸਟਰ ਰਾਮਾਨੰਦ, ਲਾਲਜੀ ਪ੍ਰਤਾਪ, ਪ੍ਰਗਣ ਬਿਲਗਾ, ਪ੍ਰਵੀਨ ਕੁਮਾਰ, ਬੂਟਾ ਸਿੰਘ ਸੰਗੋਵਾਲ, ਟੀਟੂ ਅੰਬੇਡਕਰ, ਰਾਜਿੰਦਰ ਮੂਲਨਿਵਾਸੀ, ਕਮਲਜੀਤ ਕੌਰ ਅਟਵਾਲ, ਹਰਮਨ ਹੀਰ, ਜਸਪਾਲ ਭੋਰਾ, ਚਰਨ ਸਿੰਘ, ਦੀਦਾਰ ਸਿੰਘ, ਕੇਵਲ ਸਿੰਘ, ਕੇਤਨ ਕੁਮਾਰ, ਵਿੱਕੀ ਕੁਮਾਰ, ਧਰਮਿੰਦਰ ਸਿੰਘ, ਜਸਪਾਲ ਬੀਰੂ, ਪਵਨ ਧਾਂਦਰਾ, ਬਹਗਤ ਰੱਤੂ, ਇੰਦਰੇਸ਼ ਕੁਮਾਰ ਅਤੇ ਹੋਰ ਹਾਜਰ ਸਨ। 

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD