Friday, 10 May 2024

 

 

ਖ਼ਾਸ ਖਬਰਾਂ ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ

 

ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਵੱਲੋਂ ਸੜਕ ਹਾਦਸੇ ਦਾ ਸ਼ਿਕਾਰ ਅਧਿਆਪਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ

ਹਾਦਸੇ ਦਾ ਸ਼ਿਕਾਰ ਅਧਿਆਪਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਤਰਸ ਦੇ ਆਧਾਰ ਤੇ ਨੌਕਰੀ ਦੇਣ ਦਾ ਵਾਅਦਾ

Web Admin

Web Admin

5 Dariya News

ਫਾਜ਼ਿਲਕਾ , 09 Dec 2016

ਅੱਜ ਜ਼ਿਲ੍ਹੇ ਦੇ ਪਿੰਡ ਚਾਂਦਮਾਰੀ ਨੇੜੇ ਇਕ ਭਿਆਨਕ ਅਤੇ ਦਰਦਨਾਕ ਸੜਕ ਹਾਦਸੇ ਵਿੱਚ 12 ਅਧਿਆਪਕਾਂ ਅਤੇ ਦੁਰਘਟਨਾਗ੍ਰਸਤ ਵਾਹਨ ਦੇ ਡਰਾਈਵਰ ਦੀ ਮੌਤ ਹੋ ਜਾਣ 'ਤੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ, ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਫਾਜ਼ਿਲਕਾ ਵਿਖੇ ਮ੍ਰਿਤਕ ਅਧਿਆਪਕਾਂ ਦੇ ਸੰਸਕਾਰ ਤੇ ਪਹੁੰਚੇ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਸੜਕ ਹਾਦਸੇ ਬਾਰੇ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ ਜਿਸ ਨੇ ਸਾਡੇ ਪਾਸੋਂ 12 ਅਧਿਆਪਕਾਂ ਦੀਆਂ ਕੀਮਤੀ ਜਾਨਾਂ ਖੋਹ ਲਈਆਂ। ਇਸ ਘਟਨਾ ਨੂੰ ਸੂਬੇ ਲਈ ਵੱਡਾ ਘਾਟਾ ਦੱਸਦਿਆਂ ਅਧਿਆਪਕ ਸੱਚਾ ਮਾਰਗ ਦਰਸ਼ਕ ਹੋਣ ਦੇ ਨਾਲ-ਨਾਲ ਸਾਡੀ ਭਵਿੱਖੀ ਪੀੜ੍ਹੀ ਦੀ ਤਕਦੀਰ ਘੜਨ ਵਾਲਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਗਲੇ ਹਫ਼ਤੇ ਵਿਚ ਮ੍ਰਿਤਕ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀ ਦੇਣ ਦਾ ਕੰਮ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹੋਰ ਮਦਦ ਕਰਨ ਲਈ ਇਸ ਨੂੰ ਕੈਬਨਿਟ ਦੀ ਮੀਟਿੰਗ ਵਿਚ ਵਿਚਾਰਨਗੇ । ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। 

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਗਮ 'ਚ ਡੁੱਬੇ ਪਰਿਵਾਰਾਂ ਦੇ ਮੈਂਬਰਾਂ ਨਾਲ ਡੂੰਘਾ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਇਹ ਅਸਹਿ ਤੇ ਅਕਹਿ ਭਾਣਾ ਮੰਨਣ ਦਾ ਬਲ ਬਖਸ਼ਣ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਦੇ ਇੰਨ੍ਹਾਂ ਅਧਿਆਪਕਾਂ ਦੀ ਸੜਕ ਹਾਦਸੇ ਵਿਚ ਫੌਤ ਹੋਣ ਤੇ ਬਹੁਤ ਭਾਰੀ ਦੁੱਖ ਹੈ। ਇਸ ਮੌਕੇ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਡੂੰੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਪੂਰਨ ਸਹਿਯੋਗ ਦੇਵੇਗਾ। ਉਨ੍ਹਾਂ ਕਿਹਾ ਕਿ ਮ੍ਰਿਤਕ ਡਰਾਈਵਰ ਦੇ ਪਰਿਵਾਰ ਨੂੰ ਵੀ ਸਰਕਾਰੀ ਨਿਯਮਾਂ ਅਨੁਸਾਰ ਮਦਦ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਦੁੱਖ ਦੀ ਘੜੀ ਵਿਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਜਰਨੈਲ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਸ਼੍ਰੀ ਰਾਕੇਸ਼ ਧੂੜੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸੁਖਬੀਰ ਸਿੰਘ ਬੱਲ ਤੋਂ ਇਲਾਵਾ ਉਚ ਅਧਿਕਾਰੀ ਹਾਜਰ ਸਨ। 

 

Tags: Dr Daljit Singh Cheema , Surjit Kumar Jyani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD