Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਪੰਜਾਬ ਵਿੱਚ ਤੀਜੀ ਵਾਰ ਅਕਾਲੀ ਭਾਜਪਾ ਸਰਕਾਰ ਬਣੇਗੀ : ਸਿਕੰਦਰ ਸਿੰਘ ਮਲੂਕਾ

ਦੋ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਬਲਾਕ,ਵਿਕਾਸ ਅਤੇ ਪੰਚਾਇਤ ਦਫ਼ਤਰ ਦਾ ਕੀਤਾ ਉਦਘਾਟਨ

Web Admin

Web Admin

5 Dariya News

ਮਾਜਰੀ (ਖਰੜ) , 10 Dec 2016

ਪੰਜਾਬ ਵਿੱਚ ਚੋਣਾਂ ਵਿਕਾਸ ਦੇ ਮੁੱਦੇ ਤੇ ਲੜੀਆਂ ਜਾਣਗੀਆਂ ਅਤੇ ਤੀਜੀ ਵਾਰ ਮੁੜ ਅਕਾਲੀ ਭਾਜਪਾ ਸਰਕਾਰ ਬਣੇਗੀ  ਕਿਉਂਕਿ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਜੋ ਵਿਕਾਸ ਕਾਰਜ ਕੀਤੇ ਗਏ ਹਨ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਆਪਣੇ 50 ਸਾਲਾਂ ਦੇ ਰਾਜ ਵਿੱਚ ਨਹੀਂ ਕਰ ਸਕੀਆਂ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਪੰਜਾਬ ਸ੍ਰ: ਸਿਕੰਦਰ ਸਿੰਘ ਮਲੂਕਾ ਨੇ ਖਰੜ ਹਲਕੇ ਦੇ ਮਾਜਰੀ ਬਲਾਕ ਦੇ ਨਵੇਂ ਬਣੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਦੀ 2 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਬਿਲਡਿੰਗ ਦਾ ਉਦਘਾਟਨ ਕਰਨ ਉਪਰੰਤ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਮਲੂਕਾ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦਾ ਜੋ ਵਿਕਾਸ ਪਿਛਲੇ ਸਮੇਂ ਦੌਰਾਨ ਕੀਤਾ ਗਿਆ ਹੈ ਉਹ ਦੇਸ਼ ਦੇ ਕਿਸੇ ਸੂਬੇ ਵਿੱਚ ਵੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪੀਣ ਵਾਲੇ ਸਾਫ਼ ਸੁਥਰੇ ਪਾਣੀ, ਗਲੀਆਂ-ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ, ਸੜਕਾਂ ਅਤੇ ਧਰਮਸਾਲਾਵਾਂ ਬਣਾਉਣ  ਦਾ ਕੰਮ ਪਹਿਲ ਦੇ ਅਧਾਰ ਤੇ ਕੀਤਾ ਗਿਆ ਹੈ ਅਤੇ ਪੰਜਾਬ ਦੇ ਲੋਕ ਧੜੇਬੰਦੀ ਤੋਂ ਉਪਰ ਉੱਠ ਕੇ ਵਿਕਾਸ ਦੇ ਮੁੱਦੇ ਤੇ 2017 ਵਿੱਚ ਤੀਜੀ ਵਾਰ ਅਕਾਲੀ ਭਾਜਪਾ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਪੇਂਡੂ ਸੜਕਾਂ ਨੂੰ ਮੁੱਖ ਸ਼ਹਿਰਾਂ ਵਿੱਚੋਂ ਲਗਣ ਵਾਲੀਆਂ ਫੋਰ ਲਾਈਨ ਅਤੇ ਛੇ ਮਾਰਗੀ ਸੜਕਾਂ ਨਾਲ ਜੋੜਿਆ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਆਵਾਜਾਈ ਦੇ ਸਾਧਨਾਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ ਨਾ ਆਵੇ ਅਤੇ ਹੁਣ ਸਰਕਾਰ ਵੱਲੋਂ ਪਿੰਡਾਂ ਦੇ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰਖਦੇ ਹੋਏ ਪੇਂਡੂ ਬੱਸ ਸਰਵਿਸ ਵੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਰੋਜਮਰ੍ਹਾਂ ਦੇ ਕੰਮਾਂ ਵਿੱਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫੋਰ ਲਾਈਨ, ਛੇ ਮਾਰਗੀ ਸੜਕਾਂ ਦਾ ਇਨ੍ਹਾਂ ਜਾਲ ਵਿੱਛ ਚੁੱਕਾ ਹੈ ਕਿ ਪੰਜਾਬ ਸੜਕਾਂ ਦੇ ਨਿਰਮਾਣ ਵਿੱਚ ਦੇਸ਼ ਦਾ ਦੂਜਾ ਸੂਬਾ ਬਣ ਗਿਆ ਹੈ। 

ਸ੍ਰ: ਮਲੂਕਾ ਨੇ ਕਿਹਾ ਕਿ ਖਰੜ ਹਲਕੇ ਦਾ ਜੋ ਵਿਕਾਸ ਜਥੇਦਾਰ ਉਜਾਗਰ ਸਿੰਘ ਬਡਾਲੀ ਦੀ ਯੋਗ ਅਗਵਾਈ ਵਿੱਚ ਹੋਇਆ ਹੈ ਉਸ ਨੇ ਵੀ ਹਲਕੇ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਉਥੇ ਹੀ ਇਸ ਇਲਾਕੇ ਵਿੱਚ ਨਵਾਂ ਬਿਜਲੀ ਗਰਿਡ ਬਣਾ ਕੇ ਇਸ ਇਲਾਕੇ ਦੀ ਬਿਜਲੀ ਪ੍ਰਤੀ ਮੰਗ ਵੀ ਪੁਰੀ ਹੋ ਚੁੱਕੀ ਹੈ। ਸ੍ਰ: ਮਲੂਕਾ ਨੇ ਕੈਪਟਨ ਅਮਰਿੰਦਰ ਸਿੰਘ ਤੇ ਤੰਦ ਕਸਦੇ ਕਿਹਾ ਕਿ ਉਹ ਕਿਸਾਨਾਂ ਨੂੰ ਕਰਜਾ ਮਾਫੀ ਦੇ ਝੁਠੇ ਲਾਰੇ ਲਾ ਕੇ ਗੁੰਮਰਾਹ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਪਿਛਲੇ 50 ਸਾਲ ਵਿੱਚ ਦੇਸ਼ ਵਿੱਚ ਕਾਂਗਰਸ ਦੀ ਹਕੂਮਤ ਰਹੀਂ ਹੈ ਅਤੇ ਜੇ ਕਾਂਗਰਸ ਪਾਰਟੀ ਚਾਹੁੰਦੀ ਤਾਂ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਸੀ ਤਾਂ ਉਹ ਇਹ ਕਰਜਾ ਕਿਸਾਨਾਂ ਦਾ ਮਾਫ ਕਰਵਾ ਸਕਦੇ ਸਨ। ਕਿਸਾਨਾਂ ਦਾ ਕਰਜਾ ਮਾਫ ਕਰਨ ਦਾ ਅਧਿਕਾਰ ਰਾਜ ਸਰਕਾਰ ਕੋਲ ਨਹੀਂ ਹੁੰਦਾ ਸਿਰਫ ਕੇਂਦਰ ਹੀ ਇਸ ਤੇ ਕੋਈ ਨੀਤੀ ਬਣਾ ਸਕਦੀ ਹੈ ਪਰ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ । ਪੰਜਾਬ ਦੇ ਲੋਕ ਅਕਾਲੀ ਭਾਜਪਾ ਸਰਕਾਰ ਵੱਲੋ ਕੀਤੇ ਵਿਕਾਸ ਕਾਰਜਾਂ ਨੂੰ ਵੇਖਦੇ ਹੋਏ ਤੀਜੀ ਵਾਰ ਫਤਵਾਂ ਦੇਣਾ ਚਾਹੁੰਦੇ ਹਨ ਤਾਂ ਜੋ ਪੰਜਾਬ ਵਿੱਚ ਚਲਦੇ ਵਿਕਾਸ ਕਾਰਜਾਂ ਦੀ ਮੁਹਿੰਮ ਇਸੇ ਤਰ੍ਹਾਂ ਚਲਦੀ ਰਹੇ। ਉਨ੍ਹਾਂ ਆਮ ਆਦਮੀ ਪਾਰਟੀ ਦਾ ਜਿਕਰ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕਦੇ ਕਿਉਂਕਿ ਇਹ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ੇਹੀ ਦੱਸ ਕੇ ਅਤੇ ਪੰਜਾਬ ਵਿਰੋਧੀ ਵਤੀਰਾ ਅਪਣਾਕੇ ਪੰਜਾਬ ਵਿੱਚ ਸੱਤਾ ਪ੍ਰਾਪਤੀ ਦਾ ਸੁਪਨਾ ਕਦੇ ਪੁਰਾ ਨਹੀਂ ਕਰ ਸਕਦੇ। 

ਇਸ ਮੌਕੇ ਜਥੇਦਾਰ ਉਜਾਗਰ ਸਿੰਘ ਬਡਾਲੀ ਵੱਲੋਂ ਸ੍ਰ: ਸਿਕੰਦਰ ਸਿੰਘ ਮਲੂਕਾ ਨੂੰ ਸਿਰੋਪਾਓ ਅਤੇ ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਹਲਕਾ ਇੰਚਾਰਜ ਜਥੇਦਾਰ ਉਜਾਗਰ ਸਿੰਘ ਬਡਾਲੀ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਬੀਬੀ ਪਰਮਜੀਤ ਕੌਰ ਬਡਾਲੀ, ਚੇਅਰਮੈਨ ਬਲਾਕ ਸੰਮਤੀ ਬੀਬੀ ਮਨਜੀਤ ਕੌਰ, ਵਾਇਸ ਚੇਅਰਮੈਨ ਮਨਦੀਪ ਸਿੰਘ ਖਿਦਰਾਬਾਦ, ਐਸ.ਜੀ.ਪੀ.ਸੀ ਮੈਂਬਰ ਸ੍ਰ: ਚਰਨਜੀਤ ਸਿੰਘ ਕਾਲੇਵਾਲ, ਸ੍ਰ: ਅਜਮੇਰ ਸਿੰਘ ਖੇੜਾ, ਚੇਅਰਮੈਨ ਮੇਜਰ ਸਿੰਘ, ਸ੍ਰ: ਸਾਹਿਬ ਸਿੰਘ,ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ, ਐਸ.ਡੀ.ਐਮ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਡੀ.ਡੀ.ਪੀ.ਓ ਗੁਰਵਿੰਦਰ ਸਿੰਘ ਸਰਾਓ, ਬੀ.ਡੀ.ਪੀ.ਓ ਸੁਖਵਿੰਦਰ ਸਿੰਘ ਸਿੱਧੂ, ਐਸ.ਡੀ.ਓ ਜਸਵੰਤ ਸਿੰਘ, ਸ੍ਰ: ਸਰਬਜੀਤ ਸਿੰਘ, ਬਲਵੀਰ ਸਿੰਘ, ਅਮਰ ਸਿੰਘ, ਹਰਮਨਜੀਤ ਸਿੰਘ, ਅਮਨਜੀਤ, ਮਨਜੀਤ ਸਿੰਘ, ਅਮਰਜੀਤ ਸਿੰਘ, ਗੁਰਮੀਤ ਸਿੰਘ, ਕੁਲਵੰਤ ਸਿੰਘ ਪੰਮਾ, ਹਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਪਿੰਡਾਂ ਵਿੱਚੋ ਆਏ ਪੰਚ ਸਰਪੰਚ ਅਤੇ ਇਲਾਕੇ ਦੇ ਪਤਵੰਤੇ ਸੱਜਣ ਮੌਜੂਦ ਸਨ। 

 

Tags: Sikander Singh Maluka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD