Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਜਵਾੜੇ ਕਦੇ ਦਲਿਤਾਂ ਨੂੰ ਬਰਾਬਰੀ ਦਾ ਦਰਜਾ ਨਹੀਂ ਦਿੰਦੇ : ਗੁਲਜ਼ਾਰ ਸਿੰਘ ਰਣੀਕੇ

ਕਿਹਾ ਕਿ ਹੰਸ ਨੇ ਕਾਂਗਰਸ ਛੱਡ ਕੇ ਮੁੜ ਕੀਤੀ ਅਕਾਲੀ-ਭਾਜਪਾ ਪਰਿਵਾਰ ਵਿਚ ਵਾਪਸੀ

ਗੁਲਜ਼ਾਰ ਸਿੰਘ ਰਣੀਕੇ
ਗੁਲਜ਼ਾਰ ਸਿੰਘ ਰਣੀਕੇ

Web Admin

Web Admin

5 Dariya News

ਚੰਡੀਗੜ੍ਹ , 10 Dec 2016

Last updated on: Dec 10, 2016, 00:00 IST

ਰਾਜੇ-ਰਜਵਾੜੇ ਕਦੇ ਵੀ ਦਲਿਤਾਂ ਨੂੰ ਬਰਾਬਰੀ ਦਾ ਦਰਜਾ ਨਹੀਂ ਦੇ ਸਕਦੇ। ਉਹ ਸਿਰਫ ਵੋਟਾਂ ਲੈਣ ਵਾਸਤੇ ਦਲਿਤਾਂ ਨੂੰ ਨੇੜੇ ਲਾਉਂਦੇ ਹਨ ਪਰ ਉਹਨਾਂ ਦੇ ਹੱਥ ਵਿਚ ਤਾਕਤ ਦੇਣ ਵੇਲੇ ਰਜਵਾੜਿਆਂ ਨੂੰ ਸੱਪ ਸੁੰਘ ਜਾਂਦਾ ਹੈ।ਇਹ ਸ਼ਬਦ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਇੱਥੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਹੇ। ਉਹ ਮਸ਼ਹੂਰ ਸੂਫੀ ਗਾਇਕ ਹੰਸ ਰਾਜ ਹੰਸ ਦੇ ਕਾਂਗਰਸ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ 'ਤੇ ਟਿੱਪਣੀ ਕਰ ਰਹੇ ਸਨ।  ਉਹਨਾਂ ਕਿਹਾ ਕਿ ਹੰਸ ਰਾਜ ਹੰਸ ਨੂੰ ਜਲਦੀ ਹੀ ਅਹਿਸਾਸ ਹੋ ਗਿਆ ਸੀ ਕਿ ਕਾਂਗਰਸ ਵਿਚ ਸ਼ਾਮਿਲ ਹੋ ਕੇ ਉਹਨਾਂ ਨੇ ਜ਼ਿੰਦਗੀ ਦੀ ਸਭ ਤੋਂ ਵੱਡੀ ਗਲਤੀ ਕਰ ਲਈ ਹੈ।  ਉਹਨਾਂ ਕਿਹਾ ਕਿ ਮਹਾਰਾਜਾ ਅਮਰਿੰਦਰ ਸਿੰਘ ਰਜਵਾੜਿਆਂ ਵਾਲੀ ਮਾਨਸਿਕਤਾ ਦੇ ਮਾਲਕ ਹਨ, ਜਿਹੜੇ ਦਲਿਤਾਂ ਨੂੰ ਹਮੇਸ਼ਾਂ ਘਿਰਣਾ ਭਰੀ ਨਜ਼ਰ ਨਾਲ ਵੇਖਦੇ ਹਨ। ਕੋਈ ਵੀ ਦਲਿਤ ਆਗੂ ਮਹਾਰਾਜੇ ਕੋਲੋਂ ਮਾਣ-ਸਨਮਾਨ ਦੀ ਉਮੀਦ ਨਹੀਂ ਰੱਖ ਸਕਦਾ।ਉਹਨਾਂ ਕਿਹਾ ਕਿ ਸ੍ਰੀ ਹੰਸ ਦਾ ਕੁੱਝ ਹੀ ਮਹੀਨਿਆਂ ਮਗਰੋਂ ਕਾਂਗਰਸ ਤੋਂ ਮੋਹ ਭੰਗ ਹੋ ਜਾਣਾ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਪਾਰਟੀ ਨੇ ਉਹਨਾਂ ਨੂੰ ਬਣਦਾ ਮਾਣ ਸਨਮਾਨ ਨਹੀਂ ਦਿੱਤਾ। 

ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਸਿਰਫ ਰਜਾਵਾੜਿਆਂ ਦੀ ਤੂਤੀ ਬੋਲਦੀ ਹੈ। ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਤਾਂ ਇਹ ਵੀ ਜਾਣਕਾਰੀ ਨਹੀਂ ਹੋਣੀ ਕਿ ਦਲਿਤ ਹੁੰਦੇ ਕੀ ਨੇ? ਰਾਹੁਲ ਗਾਂਧੀ ਨੇ ਵੀ ਦਲਿਤਾਂ ਉੱਤੇ ਸਿਆਸਤ ਕਰਨੀ ਹੀ ਸਿੱਖੀ ਹੈ, ਦਲਿਤਾਂ ਦੇ ਦੁੱਖਾਂ ਨੂੰ ਕਦੇ ਨਹੀਂ ਸਮਝਿਆ।ਉਹਨਾਂ ਕਿਹਾ ਕਿ ਸੂਫੀ ਗਾਇਕ ਦੀ ਅਕਾਲੀ ਦਲ ਨਾਲ ਲੰਬੀ ਸਾਂਝ ਰਹੀ ਹੈ ਅਤੇ ਭਾਜਪਾ ਦੀ ਅਕਾਲੀ ਦਲ ਨਾਲ ਦਹਾਕਿਆਂ ਪੁਰਾਣੀ ਸਾਂਝ ਹੈ। ਇਸ ਲਈ ਹੰਸ ਦਾ ਭਾਜਪਾ ਵਿਚ ਸ਼ਾਮਿਲ ਹੋਣਾ, ਇੱਕ ਤਰ੍ਹਾਂ ਨਾਲ ਅਕਾਲੀ-ਭਾਜਪਾ ਪਰਿਵਾਰ ਵਿਚ ਵਾਪਸ ਆਉਣਾ ਹੀ ਹੈ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਪੰਜਾਬ ਦੇ ਸਾਰੇ ਵਰਗਾਂ ਦੀ ਸੱਚੀ ਪ੍ਰਤੀਨਿਧਤਾ ਕਰਦਾ ਹੈ। ਇਸ ਗਠਜੋੜ ਦੁਆਰਾ ਕਿਸਾਨਾਂ, ਵਪਾਰੀਆਂ, ਦਲਿਤਾਂ, ਪਛੜੀਆਂ ਸ਼੍ਰੇਣੀਆਂ ਅਤੇ ਹਰ ਫਿਰਕੇ ਦੇ ਲੋਕਾਂ ਨੂੰ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਇਹੀ ਵਜ੍ਹਾ ਹੈ ਕਿ ਵੱਡੇ ਵੱਡੇ ਆਗੂ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਅਤੇ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ।

 

Tags: Gulzar Singh Ranike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD