Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਕੇਜਰੀਵਾਲ ਨੇ ਦਿੱਲੀ 'ਚ ਕਿੰਨੇ ਦਲਿਤਾਂ ਨੂੰ ਦਿੱਤੀਆਂ ਵਜ਼ੀਰੀਆਂ : ਮਨਜਿੰਦਰ ਸਿੰਘ ਸਿਰਸਾ

Web Admin

Web Admin

5 Dariya News

ਚੰਡੀਗੜ੍ਹ , 10 Dec 2016

ਪੰਜਾਬ 'ਚ ਦਲਿਤ ਨੂੰ ਉਪ ਮੁੱਖ ਮੰਤਰੀ ਵਰਗੇ ਵੱਡੇ ਅਹੁਦੇ 'ਤੇ ਬਿਠਾਉਣ ਦੇ ਲਾਰੇ ਲਾ ਰਹੇ ਆਪ ਮੁਖੀ ਅਰਵਿੰਦ ਕੇਜਰੀਵਾਲ ਨੂੰ ਪਹਿਲਾਂ ਇਹ ਦੱਸਣਾ ਚਾਹੀਦਾ ਹੈ ਕਿ ਉਸ ਨੇ ਦਿੱਲੀ ਵਿਚ ਕਿੰਨੇ ਦਲਿਤਾਂ ਨੂੰ ਵਜ਼ੀਰੀਆਂ ਦਿੱਤੀਆਂ ਹਨ? ਅਸਲੀਅਤ ਇਹ ਹੈ ਕਿ ਦਿੱਲੀ ਵਿਚ ਉਸ ਨੇ ਇਕ ਵੀ ਦਲਿਤ ਨੂੰ ਮੰਤਰੀ ਤਕ ਨਹੀਂ ਬਣਾਇਆ।ਇਹ ਸ਼ਬਦ ਉਪ ਮੁਖ ਮੰਤਰੀ ਦੇ ਸਲਾਹਕਾਰ ਅਤੇ ਸ੍ਰੋਮਣੀ ਅਕਾਲੀ ਦਲ ਦੇ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਹੇ। ਉਹ ਸ਼ਨੀਵਾਰ ਨੂੰ ਆਦਮਪੁਰ ਰੈਲੀ ਵਿਖੇ ਅਰਵਿੰਦ ਕੇਜਰੀਵਾਲ ਵੱਲੋਂ ਕਿਸੇ ਦਲਿਤ ਨੂੰ ਉਪ ਮੁੱਖ ਮੰਤਰੀ ਬਣਾਉਣ ਬਾਰੇ ਦਿੱਤੇ ਬਿਆਨ ਉੱਤੇ ਟਿੱਪਣੀ ਕਰ ਰਹੇ ਸਨ। ਸ਼ ਸਿਰਸਾ ਨੇ ਕਿਹਾ ਕਿ ਆਪ ਆਗੂ ਦਾ ਦਲਿਤਾਂ ਲਈ ਪਿਆਰ ਸਿਰਫ ਪੰਜਾਬ ਵਿਚ ਆ ਕੇ ਹੀ ਜਾਗਦਾ ਹੈ। ਦਿੱਲੀ ਵਾਪਸ ਮੁੜਦੇ ਹੀ ਉਹ ਦਲਿਤਾਂ ਨੂੰ ਐਸਵਾਈਐਲ ਨਹਿਰ ਦੇ ਮੁੱਦੇ ਵਾਂਗੂੰ ਭੁੱਲ ਜਾਂਦੇ ਹਨ। ਉਹਨਾਂ ਕਿਹਾ ਕਿ ਦਿੱਲੀ ਵਿਚ ਆਪ ਸਰਕਾਰ ਦੇ ਮੰਤਰੀ ਮੰਡਲ ਵਿਚ ਇੱਕ ਵੀ ਦਲਿਤ ਮੰਤਰੀ ਨਹੀਂ ਹੈ। ਜੇਕਰ ਉਸ ਦੀ ਪਾਰਟੀ ਨੂੰ ਦਲਿਤਾਂ ਨਾਲ ਇੰਨੀ ਹਮਦਰਦੀ ਹੈ ਤਾਂ ਉਸ ਨੇ ਇਹ ਹਮਦਰਦੀ ਦਿੱਲੀ ਵਿਚ ਕਿਉਂ ਨਹੀਂ ਵਿਖਾਈ?

ਸ਼ ਸਿਰਸਾ ਨੇ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਦੇ ਲੋਕਾਂ ਨਾਲ ਨਹੀਂ, ਸਗੋਂ ਉਹਨਾਂ ਨਾਲ ਜੁੜੀਆਂ ਵੋਟਾਂ ਨਾਲ ਮੋਹ ਹੈ। ਇਸ ਲਈ ਉਹ ਪੰਜਾਬ 'ਚ ਵੜਦੇ ਹੀ ਦਲਿਤਾਂ, ਕਿਸਾਨਾਂ, ਵਪਾਰੀਆਂ, ਨੌਜਵਾਨਾਂ ਆਦਿ ਨੂੰ ਭਰਮਾਉਣ ਲੱਗਦਾ ਹੈ। ਸ਼ ਸਿਰਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮਕਸਦ ਹਰ ਹੀਲੇ ਸੱਤਾ ਉੱਤੇ ਕਬਜ਼ਾ ਕਰਨਾ ਹੈ, ਜਿਸ ਲਈ ਇਸ ਦੇ ਆਗੂ ਵੱਖ ਵੱਖ ਹਥਕੰਡਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਨ 'ਚ ਜੁਟੇ ਹਨ। ਪਰ ਪੰਜਾਬ ਦੇ ਲੋਕ 'ਆਪ' ਦਾ ਅਸਲੀ ਰੰਗ ਵੇਖ ਚੁੱਕੇ ਹਨ।

ਕੇਜਰੀਵਾਲ ਦੁਆਰਾ ਰੈਲੀ ਵਿਚ ਵਰਕਰਾਂ ਨੂੰ ਅਕਾਲੀ ਦਲ ਅਤੇ ਕਾਂਗਰਸ ਦੇ ਪਰਚੇ ਫਾੜਣ ਵਾਸਤੇ ਉਕਸਾਏ ਜਾਣ ਦੀ ਨਿੰਦਾ ਕਰਦਿਆਂ ਸ਼ ਸਿਰਸਾ ਨੇ ਕਿਹਾ ਕਿ ਲੋਕਾਂ ਵਿਚ ਆਪਣਾ ਅਕਸ ਖੁਰਦਾ ਵੇਖ ਕੇ ਆਪ ਆਗੂ ਹੋਛੇ ਹਥਕੰਡਿਆਂ ਉੱਤੇ ਉੱਤਰ ਆਏ ਹਨ ਅਤੇ ਲੋਕਾਂ ਨੂੰ ਹਿੰਸਾ ਕਰਨ ਵਾਸਤੇ ਉਕਸਾ ਰਹੇ ਹਨ। ਉਹਨਾਂ ਕਿਹਾ ਕਿ ਆਪ ਕੋਲ ਜਮਹੂਰੀ ਤਰੀਕੇ ਨਾਲ ਅਕਾਲੀ ਦਲ ਦਾ ਟਾਕਰਾ ਕਰਨ ਦੀ ਤਾਕਤ ਨਹੀਂ ਬਚੀ ਹੈ, ਇਸ ਲਈ ਉਹ ਸਮਾਜ ਵਿਚ ਅਸ਼ਾਂਤੀ ਫੈਲਾ ਕੇ ਕੁਰਸੀ ਉੱਤੇ ਕਬਜ਼ਾ ਕਰਨਾ ਚਾਹੁੰਦੀ ਹੈ। ਪਰ ਅਕਾਲੀ-ਭਾਜਪ ਗਠਜੋੜ ਆਪ ਆਗੂਆਂ ਦੇ ਸਮਾਜ-ਵਿਰੋਧੀ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗਾ ਅਤੇ ਜਮਹੂਰੀ ਤਰੀਕੇ ਨਾਲ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦਾ ਇਤਿਹਾਸ ਰਚੇਗਾ। 

 

Tags: Manjinder Singh Sirsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD