Wednesday, 15 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸਿਹਤਮੰਦ ਸੋਚ ਵਾਲਾ ਸਿਨੇਮਾ ਉਸਾਰਨ ਲਈ ਵਪਾਰਨ ਬਿਰਤੀ ਦਾ ਮੁਕਾਬਲਾ ਲਘੂ ਫਿਲਮਾਂ ਕਰਨਗੀਆਂ- ਰਜੇਸ਼ ਬਾਘਾ

Web Admin

Web Admin

5 Dariya News (ਅਜੇ ਪਾਹਵਾ)

ਲੁਧਿਆਣਾ , 11 Dec 2016

ਆਵਰ ਸਿਨੇਮਾ ਸੰਸਥਾ ਵੱਲੋਂ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਦੇ ਸਹਿਯੋਗ ਨਾਲ ਕਰਵਾਏ ਦੋ ਰੋਜ਼ਾ ਲਘੂ-ਫਿਲਮ ਫੈਸਟੀਵਲ ਦੇ ਦੂਜੇ ਦਿਨ ਮੁੱਖ ਮਹਿਮਾਨ ਵਜ਼ੋ ਪੁੱਜੇ ਪੰਜਾਬ ਸ਼ਡਿਊਲਡ ਕਾਸਟ ਕਮਿਸ਼ਨ ਦੇ ਚੇਅਰਮੈਨ ਰਜੇਸ਼ ਬਾਘਾ ਨੇ ਅੱਜ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਲਘੂ ਫਿਲਮ ਫੈਸਟੀਵਲ ਮੌਕੇ ਸੰਬੌਧਨ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜਦੇ ਬੱਚਿਆਂ ਨੂੰ ਸਰਬਪੱਖੀ ਵਿਕਾਸ ਲਈ ਮੈਰਿਟ 'ਚ ਆਉਣ ਤੇ ਦਸਵੀਂ ਵਾਲਿਆਂ ਨੂੰ ਇੱਕ ਲੱਖ ਰੁਪਏ ਦਾ ਡਾ. ਬੀ.ਆਰ.ਅੰਬੇਦਕਰ ਪੁਰਸਕਾਰ ਅਤੇ 10+2 ਦੇ ਮੈਰਿਟ ਪ੍ਰਾਪਤ ਕਰਤਾ ਵਿਦਿਆਰਥੀਆਂ ਨੂੰ ਡੇਢ ਲੱਖ ਰੁਪਏ ਦਾ ਪੁਰਸਕਾਰ ਦਿੱਤਾ ਜਾਵੇਗਾ।ਇਸ ਸਬੰਧੀ ਜਲਦੀ ਹੀ ਸਮਾਗਮ ਕੀਤਾ ਜਾਵੇਗਾ। ਉਹਨਾਂ ਨੇ ਇਹ ਵੀ ਕਿਹਾ ਕਿ ਸਿਹਤਮੰਦ ਸੋਚ ਵਾਲਾ ਸਿਨੇਮਾ ਉਸਾਰਨ ਲਈ ਵਪਾਰਕ ਬਿਰਤੀ ਦਾ ਮੁਕਾਬਲਾ ਕੇਵਲ ਲਘੂ ਫਿਲਮਾਂ ਹੀ ਕਰ ਸਕਦੀਆਂ ਹਨ ਕਿਉਂਕਿ ਸਿਰਜਣਾਤਮਕ ਸੋਚ ਵਾਲੇ ਫਿਲਮਕਾਰ ਘੱਟ ਲਾਗਤ ਨਾਲ ਸਮਾਨੰਤਰ ਸਿਨੇਮਾ ਉਸਾਰਦੇ ਹਨ। ਲਘੂ ਫਿਲਮਾਂ ਕੇਵਲ ਮਨੋਰੰਜਨ ਨਹੀਂ ਸਗੋਂ ਸੁਨੇਹਾ-ਮੂਲਕ ਹੋਣ ਕਰਕੇ ਸਮਾਜਿਕ ਤਬਦੀਲੀ ਦਾ ਵੀ ਆਧਾਰ ਉਸਾਰ ਸਕਦੀਆਂ ਹਨ। 

ਉਨਾਂ ਕਿਹਾ ਕਿ ਲਘੂ ਫਿਲਮ ਫੈਸਟੀਵਲ ਵਿੱਚ ਅਗਲੇ ਸਾਲ ਨਸ਼ਾ-ਖੋਰੀ , ਭਰੂਣ ਹੱਤਿਆ , ਵਿਹਲੇ ਰਹਿ ਕੇ ਅਮੀਰ ਹੋਣ ਦੀ ਪ੍ਰਵਿਰਤੀ ਅਤੇ ਸਮਾਜਿਕ ਅਨਿਆਂ ਦੇ ਖਿਲਾਫ ਲਘੂ ਫਿਲਮਾਂ ਬਣਾਉਣ ਦਾ ਏਜੰਡਾ ਮਿਥੋ ਤਾਂ ਜੋ ਇਸ ਦਾ ਸਮਾਜਕ ਅਸਰ ਸਮਾਜ ਨੂੰ ਠੀਕ ਰਾਹ ਤੋਰ ਸਕੇ। ਰਜੇਸ਼ ਬਾਘਾ ਦਾ ਸੁਆਗਤ ਕਰਦਿਆਂ ਅੰਤਰਰਾਸ਼ਟਰੀ ਪੰਜਾਬੀ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਦੂਸਰੇ ਲਘੂ ਫਿਲਮ ਫੈਸਟੀਵਲ ਵਿੱਚ ਲਗਭਗ 20 ਫਿਲਮਾਂ ਵਿਖਾਈਆਂ ਜਾਣੀਆਂ ਹਨ ਅਤੇ ਬਹੁਤੀਆਂ ਦਾ ਵਿਸ਼ਾ ਸਮਾਜਿਕ ਨਿਆਂ ਅਤੇ ਸਮਾਜਿਕ ਤਣਾਉ ਹੀ ਹੈ।ਸ਼੍ਰੀ ਰਜੇਸ਼ ਬਾਘਾ ਦੇ ਨਾਲ ਆਏ ਸਾਬਕਾ ਵਿਧਾਇਕ ਸ. ਇੰਦਰ ਇਕਬਾਲ ਸਿੰਘ ਅਟਵਾਲ ਨੇ ਵੀ ਇਸ ਫੈਸਟੀਵਲ ਦੇ ਮੁੱਖ ਪ੍ਰਬੰਧਕ ਸ੍ਰ. ਪਰਦੀਪ ਸਿੰਘ, ਸ੍ਰ ਬਲਵਿੰਦਰ ਸਿੰਘ ਗਿੱਲ ਅਤੇ ਡਾ ਯਾਦਵਿੰਦਰ ਸਿੰਘ ਨੂੰ ਮੁਬਾਰਕਬਾਦ ਦਿੱਤੀ। ਇਸ ਫੈਸਟੀਵਲ ਵਿੱਚ ਉੱਘੇ ਫਿਲਮ ਅਦਾਕਾਰ ਹਰਿੰਦਰ ਭੁੱਲਰ ਅਤੇ ਗਾਇਕ ਕਮਲਜੀਤ ਨੀਲੋਂ ਨੇ ਵੀ ਬੀਤੀ ਸ਼ਾਮ ਵਿਸ਼ੇਸ਼ ਮਹਿਮਾਨ ਵਜੋਂਂ ਸ਼ਿਰਕਤ ਕੀਤੀ। ਇਸ਼ਮੀਤ ਇੰਸਟੀਚਿਊਟ ਦੇ ਡਾਇਰੈਕਟਰ  ਡਾ. ਚਰਨ ਕਮਲ ੰਿਸੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

 

Tags: Rajesh Bagha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD