Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਨੌਜਵਾਨਾਂ ਨੂੰ ਡਰਾ ਕੇ ਸਮਰਥਨ ਮੰਗ ਰਹੀਆਂ ਨੇ ਆਪ ਤੇ ਕਾਂਗਰਸ : ਮਨਜਿੰਦਰ ਸਿੰਘ ਸਿਰਸਾ

ਕਿਹਾ ਕਿ ਜੇ ਬਹੁਤੇ ਗੱਭਰੂ ਨਸ਼ੇੜੀ ਹਨ ਤਾਂ ਆਪ ਨੇ ਵੱਡੀ ਗਿਣਤੀ 'ਚ ਨੌਜਵਾਨਾਂ ਨੂੰ ਟਿਕਟਾਂ ਕਿਉਂ ਦਿੱਤੀਆਂ?

Web Admin

Web Admin

5 Dariya News

ਚੰਡੀਗੜ੍ਹ , 11 Dec 2016

ਕਾਂਗਰਸ ਅਤੇ ਆਪ ਨਸ਼ਿਆਂ ਦਾ ਡਰਾਵਾ ਦੇ ਕੇ ਪੰਜਾਬ ਦੇ ਨੌਜਵਾਨਾਂ ਦੀਆਂ ਵੋਟਾਂ ਬਟੋਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਦਾ ਖੁਲਾਸਾ ਇਸ ਤੱਥ ਤੋਂ ਹੁੰਦਾ ਹੈ ਕਿ ਦੋਵੇਂ ਪਾਰਟੀਆਂ ਇੱਕ ਪਾਸੇ ਪੰਜਾਬ ਦੇ ਬਹੁ ਗਿਣਤੀ ਨੌਜਵਾਨਾਂ ਨੂੰ ਨਸ਼ੇੜੀ ਅਤੇ ਨਿਕੰਮੇ ਕਹਿ ਕੇ ਭੰਡ ਰਹੀਆਂ ਹਨ ਅਤੇ ਦੂਜੇ ਪਾਸੇ ਸੱਤਾ ਵਿਚ ਆਉਣ ਲਈ ਸਭ ਤੋਂ ਵੱਡੀ ਟੇਕ ਵੀ ਨੌਜਵਾਨਾਂ ਉੱਤੇ ਰੱਖ ਰਹੀਆ ਹਨ।ਇਹ ਸ਼ਬਦ ਉਪ ਮੁੱਖ ਮੰਤਰੀ ਸ਼ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਅਤੇ ਸ੍ਰੋਮਣੀ ਅਕਾਲੀ ਦਲ ਦੇ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਹੇ। ਸ਼ ਸਿਰਸਾ ਆਪ ਮੁਖੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਪਿਛਲੇ ਦਿਨੀ ਅੰਮ੍ਰਿਤਸਰ ਵਿਖੇ ਇੱਕ ਚੋਣ ਰੈਲੀ ਦੌਰਾਨ ਪੰਜਾਬ ਦੇ 40 ਲੱਖ ਗੱਭਰੂਆਂ ਨੂੰ ਨਸ਼ੇੜੀ ਐਲਾਨੇ ਜਾਣ ਉੱਤੇ ਟਿੱਪਣੀ ਕਰ ਰਹੇ ਸਨ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਕਰਾਰ ਦੇ ਕੇ ਉਹਨਾਂ ਦਾ ਇਲਾਜ ਕਰਵਾਉਣ ਵਾਸਤੇ ਆਪ ਨੂੰ ਸੱਤਾ ਵਿਚ ਲਿਆਉਣ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਕੁੱਝ ਅਰਸਾ ਪਹਿਲਾ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ 70 ਫੀਸਦੀ ਨੌਜਵਾਨਾਂ ਨੂੰ ਨਸ਼ੇੜੀ ਐਲਾਨਦੇ ਹੋਏ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਕਾਂਗਰਸ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ ਸੀ।

ਸ਼ ਸਿਰਸਾ ਨੇ ਕਿਹਾ ਕਿ ਕਿੰਨੀ ਹੈਰਾਨੀ ਗੱਲ ਹੈ ਕਿ ਇੱਕ ਪਾਸੇ ਦੋਵੇਂ ਪਾਰਟੀਆਂ ਨੌਜਵਾਨਾਂ ਨੂੰ ਆਪਣੇ ਸਭ ਤੋਂ ਵੱਡੇ ਵੋਟ ਬੈਂਕ ਦੱਸ ਰਹੀਆਂ ਹਨ ਅਤੇ ਦੂਜੇ ਪਾਸੇ ਬਹੁ-ਗਿਣਤੀ ਨੌਜਵਾਨਾਂ ਨੂੰ ਨਸ਼ੇੜੀ ਅਤੇ ਨਿਕੰਮੇ ਕਰਾਰ ਦੇ ਰਹੀਆਂ ਹਨ। ਉਹਨਾਂ ਸਵਾਲ ਕੀਤਾ ਕਿ ਜੇਕਰ ਪੰਜਾਬ ਦੇ ਜ਼ਿਆਦਾਤਰ ਨੌਜਵਾਨ ਨਸ਼ੇੜੀ ਹਨ ਤਾਂ ਫਿਰ ਆਪ ਅਤੇ ਕਾਂਗਰਸ ਆਪਣੀਆਂ ਰੈਲੀਆਂ ਵਿਚ ਨਸ਼ੇੜੀਆਂ ਦਾ ਇਕੱਠ ਕਿਉਂ ਕਰਦੀਆਂ ਹਨ? ਆਪ ਨੇ ਤਾਂ ਸਭ ਤੋਂ ਟਿਕਟਾਂ ਵੀ ਨੌਜਵਾਨ ਉਮੀਦਵਾਰਾਂ ਨੂੰ ਦਿੱਤੀਆਂ ਹਨ। ਤਾਂ ਕੀ ਆਪ ਪੰਜਾਬ ਵਿਚ ਨਸ਼ੇੜੀਆਂ ਦੀ ਸਰਕਾਰ ਬਣਾਉਣਾ ਚਾਹੁੰਦੀ ਹੈ? ਕੀ ਉਹ ਨਸ਼ੇੜੀਆਂ ਅਤੇ ਸਮਾਜ -ਵਿਰੋਧੀ ਅਨਸਰਾਂ ਦੇ ਬਲਬੂਤੇ ਸੱਤਾ ਵਿਚ ਆਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਜਾਂ ਫਿਰ ਨਸ਼ਿਆਂ ਦੇ ਨਾਂ 'ਤੇ ਪੰਜਾਬ ਦੇ ਨੌਜਵਾਨਾਂ ਨੂੰ ਡਰਾ ਕੇ ਉਹਨਾਂ ਦਾ ਸਮਰਥਨ ਲੈਣ ਦੀ ਚਾਲ ਚੱਲ ਰਹੀਆਂ ਹਨ? ਉਹਨਾਂ ਕਿਹਾ ਕਿ ਕਾਂਗਰਸ ਅਤੇ ਆਪ ਆਪਣੇ ਸਿਆਸੀ ਹਿੱਤਾਂ ਲਈ ਨਸ਼ਿਆਂ ਦਾ ਡਰਾਵਾ ਦੇ ਕੇ ਪੰਜਾਬ ਦੇ ਨੌਜਵਾਨਾਂ ਦਾ ਸੋਸ਼ਣ ਕਰਨ ਕੋਸ਼ਿਸ਼ ਕਰ ਰਹੀਆਂ ਹਨ। 

ਉਹਨਾਂ ਦੱਸਿਆ ਕਿ ਨਸ਼ਿਆਂ ਬਾਰੇ ਤਾਜ਼ਾ ਸਰਵੇਖਣ ਪੰਜਾਬ ਪੁਲਿਸ ਦੀ ਭਰਤੀ ਦੌਰਾਨ ਹੋਇਆ ਹੈ। ਭਰਤੀ ਦੌਰਾਨ ਤਕਰੀਬਨ 7 ਲੱਖ ਨੌਜਵਾਨਾਂ ਦਾ ਡੋਪ ਟੈਸਟ ਲਿਆ ਗਿਆ ਸੀ, ਜਿਸ ਦੌਰਾਨ ਮਸੀਂ ਸਵਾ ਫੀਸਦੀ ਨੌਜਵਾਨ ਹੀ ਨਸ਼ਿਆਂ ਦਾ ਸ਼ਿਕਾਰ ਪਾਏ ਗਏ। ਇਸ ਤਰ੍ਹਾਂ ਪੰਜਾਬ ਵਿਚ 2 ਫੀਸਦੀ ਤੋਂ ਘੱਟ ਨੌਜਵਾਨ ਨਸ਼ੇ ਦੇ ਆਦੀ ਹਨ।ਸ਼ ਸਿਰਸਾ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਖਿਡਾਰੀਆਂ ਵਜੋਂ ਜਾਣੇ ਜਾਂਦੇ ਹਨ, ਨਸ਼ੇੜੀਆਂ ਵਜੋਂ ਨਹੀ। ਜੇ ਪੰਜਾਬ ਦੇ ਗੱਭਰੂ ਨਸ਼ੇੜੀ ਹੁੰਦੇ ਤਾਂ ਕਾਂਗਰਸ ਅਤੇ ਆਪ ਨੇ ਉਹਨਾਂ ਨੂੰ ਆਪਣੇ ਨੇੜੇ ਵੀ ਨਹੀ ਸੀ ਫਟਕਣ ਦੇਣਾ। ਅਕਾਲੀ -ਭਾਜਪਾ ਸਰਕਾਰ ਵੱਲੋਂ ਪਿਛਲੇ 10 ਸਾਲਾਂ ਦੌਰਾਨ ਪੰਜਾਬ ਵਿਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੱਡੇ ਉਪਰਾਲੇ ਕੀਤੇ ਗਏ ਹਨ। ਹਜ਼ਾਰਾਂ ਦੀ ਗਿਣਤੀ ਵਿਚ ਪਿੰਡਾਂ 'ਚ ਜਿੰਮ ਅਤੇ ਖੇਡਾਂ ਦਾ ਸਮਾਨ ਵੰਡਿਆ ਗਿਆ ਹੈ। ਕਈ ਨਵੇਂ ਖੇਡ ਸਟੇਡੀਅਮ ਬਣਾਏ ਗਏ ਹਨ। ਕਬੱਡੀ ਵਰਗੀ ਖੇਡ ਨੂੰ ਕੌਮਾਂਤਰੀ ਪੱਧਰ 'ਤੇ ਪਹੁੰਚਾਇਆ ਗਿਆ ਹੈ। ਇਹ ਖਿਡਾਰੀ ਅਕਾਲੀ-ਭਾਜਪਾ ਨੂੰ ਤੀਜੀ ਵਾਰ ਸੱਤਾ ਵਿਚ ਲਿਆ ਕੇ ਪੰਜਾਬ ਦੀ ਅਸਲੀ ਤਾਕਤ ਦਾ ਜਲਵਾ ਵਿਖਾਉਣਗੇ। 

   

 

Tags: Manjinder Singh Sirsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD