Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

 

ਸੰਤ ਸੀਚੇਵਾਲ ਦੇ ਯਤਨਾ ਸਦਕਾ ਸੁਲਤਾਨਪੁਰ ਲੋਧੀ ਚ 6 ਕਰੋੜ ਦੀ ਲਾਗਤ ਨਾਲ ਬਣੇਗਾ ਨਵਾਂ ਟਰੀਟਮੈਂਟ ਪਲਾਂਟ

ਸੰਤ ਸੀਚੇਵਾਲ ਨੇ ਤਿੰਨ ਟਰੀਟਮੈਂਟ ਪਲਾਂਟਾਂ ਦਾ ਬੋਰਡ ਦੇ ਅਧਿਕਾਰੀਆਂ ਸਮੇਤ ਕੀਤਾ ਦੋਰਾ

Uploads/archive/news-pb4961-20130819-1.jpg Uploads/archive/news-pb4961-20130819-2.jpg Uploads/archive/news-pb4961-20130819-3.jpg Uploads/archive/news-pb4961-20130819-4.jpg Uploads/archive/news-pb4961-20130819-5.jpg

Web Admin

Web Admin

5 ਦਰਿਆ ਨਿਊਜ਼

ਸੁਲਤਾਨਪੁਰ ਲੋਧੀ , 19 Aug 2013

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ 'ਚ 6 ਕਰੋੜ ਰੂਪੈ ਦੀ ਲਾਗਤ ਨਾਲ ਨਵਾਂ ਟਰੀਟਮੈਂਟ ਪਲਾਂਟ ਲਾਇਆ ਜਾ ਰਿਹਾ ਹੈ ਤਾਂ ਜੋ ਸ਼ਹਿਰ ਦਾ ਗੰਦਾ ਪਾਣੀ ਪਵਿੱਤਰ ਕਾਲੀ ਵੇਈਂ 'ਚ ਨਾ ਜਾਵੇ।ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਸ਼੍ਰੀ ਬਾਬੂ ਰਾਮ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ।ਉਹ  ਇੱਥੇ ਬੋਰਡ ਦੇ ਹੋਰ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਵੱਖ ਵੱਖ ਟਰੀਟਮੈਂਟ ਪਲਾਂਟਾਂ ਦਾ ਦੌਰਾ ਕਰਨ ਲਈ ਆਏ ਹੋਏ ਸਨ।ਉਨ੍ਹਾਂ ਦੱਸਿਆ ਕਿ ਪਵਿੱਤਰ ਕਾਲੀ ਵੇਈ ਦੀ ਕਾਰ ਸੇਵਾ ਕਰਵਾ ਰਹੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਜੀ ਦੇ ਯਤਨਾਂ ਸਦਕਾ ਇੱਕ ਨਵਾਂ 6 ਕਰੋੜ ਦੀ ਲਾਗਤ ਵਾਲਾ ਟਰੀਟਮੈਂਟ ਪਲਾਂਟ ਲਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਪੰਜਾਬ ਪ੍ਰਦੂਸ਼ਣ ਕੰਟੋਲ ਬੋਰਡ ਦੇ ਮੈਂਬਰ ਵੀ ਹਨ।ਬੋਰਡ ਨੂੰ ਇਸ ਗੱਲ ਦਾ ਮਾਣ ਵੀ ਹੈ।ਬੋਰਡ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸੰਤ ਸੀਚੇਵਾਲ ਨੇ ਸੁਲਤਾਨਪੁਰ,ਕਪੂਰਥਲਾ ਤੇ ਜਲੰਧਰ ਦੇ ਟਰੀਟਮੈਂਟ ਪਲਾਂਟਾਂ ਦਾ ਦੌਰਾ ਕੀਤਾ।

ਉਨ੍ਹਾਂ ਸ਼ਹਿਰ 'ਚ ਖੁੱਲੀ ਥਾਂ 'ਤੇ ਕੂੜਾ ਸੁੱਟੇ ਜਾਣ ਨੂੰ ਲੈ ਕੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਨਰਾਜ਼ਗੀ ਵੀ ਜਿਤਾਈ।ਉਨ੍ਹਾਂ ਇਹ ਹਦਾਇਤਾਂ ਵੀ ਕੀਤੀਆਂ ਕਿ ਕੂੜੇ ਨੂੰ ਡੰਪ ਕਰਨ ਲਈ ਤੈਅ ਕੀਤੇ ਗਏ ਨਿਯਮਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ।ਉਨ੍ਹਾਂ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਟਰੀਟਮੈਂਟ ਪਲਾਂਟ ਚਾਲੂ ਰੱਖੇ ਜਾਣ ਦੀਆਂ ਹਦਾਇਤਾਂ ਵੀ ਕੀਤੀਆਂ।ਕਪੂਰਥਲਾ ਦੇ ਟਰੀਟਮੈਂਟ ਪਲਾਂਟ ਦੀ ਕਾਰਗੁਜ਼ਾਰੀ 'ਤੇ ਨਾਰਾਜ਼ਗੀ ਪ੍ਰਗਟਾਉਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਕਰੋੜਾਂ ਰੂਪੈ ਇਸੇ ਕਰਕੇ ਖਰਚੇ ਸਨ ਤਾਂ ਜੋ ਗੰਦਾ ਪਾਣੀ ਪਵਿੱਤਰ ਕਾਲੀ ਵੇਈਂ 'ਚ ਨਾ ਪਵੇ।ਉਨ੍ਹਾਂ ਕਿਹਾ ਕਿ ਇਹ ਟਰੀਟਮੈਂਟ ਪਲਾਂਟ ਸਹੀ ਢੰਗ ਨਾਲ ਨਾ ਚੱਲਣਾ ਦੁੱਖ ਦੀ ਗੱਲ ਹੈ ਉਨ੍ਹਾਂ ਕਿਹਾ ਕਿ ਇਸ ਟਰੀਟਮੈਂਟ ਪਲਾਂਟ ਬਾਰੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ ਵੱਖ ਮੀਟਿੰਗਾਂ 'ਚ ਕਹਿ ਚੁੱਕੇ ਹਨ।

ਜਲੰਧਰ ਦੇ ਫੋਲੜੀਵਾਲ ਦੇ ਟਰੀਟਮੈਨਟ ਪਲਾਂਟ ਦਾ ਦੌਰਾ ਕਰਨ ਸਮੇ ਬੋਰਡ ਦੇ ਅਧਿਕਾਰੀਆਂ ਨੇ ਸੰਤ ਸੀਚੇਵਾਲ ਨੂੰ ਦੱਸਿਆ ਕਿ ਫੋਲੜੀਵਾਲ ਦੇ ਟਰੀਟਮੈਂਟ ਪਲਾਂਟ ਦੀ 125 ਐਮ.ਐਲ.ਡੀ ਸਮਰੱਥਾ ਹੈ ਜਿਹੜੀ ਕਿ ਵਧਾ ਕੇ 150 ਐਮ.ਐਲ.ਡੀ ਕੀਤੀ ਜਾ ਰਹੀ ਹੈ।ਸੰਤ ਸੀਚੇਵਾਲ ਨੇ ਇਸ ਮੌਕੇ ਕਿਹਾ ਕਿ ਫੋਲੜੀਵਾਲਾ ਟਰੀਟਮੈਂਟ ਪਲਾਂਟ ਤੋਂ ਟਰੀਟ ਕੀਤਾ ਪਾਣੀ ਮੁੜ ਗੰਦੀ ਡਰੇਨ 'ਚ ਸੁੱਟਣਾ ਗਲਤ ਹੈ ਇਸ ਪਾਣੀ ਨੂੰ ਖੇਤੀ ਲਈ ਵਰਤਿਆ ਜਾ ਸਕਦਾ ਹੈ। ਉਸਾਰੀ ਅਧੀਨ ਚੱਲ ਰਹੇ ਟਰੀਟਮੈਂਟ ਪਲਾਂਟ ਦੇ ਕੰਮ 'ਤੇ ਤੱਸਲੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਸਰਕਾਰ ਕਰੋੜਾਂ ਰੂਪੈ ਖਰਚ ਕਰਕੇ ਟਰੀਟਮੈਂਟ ਪਲਾਂਟ ਤਾਂ ਲਾ ਰਹੀ ਹੈ ਪਰ ਕਈ ਥਾਵਾਂ 'ਤੇ ਇੰਨ੍ਹਾਂ ਨੂੰ ਠੀਕ ਢੰਗ ਨਾਲ ਨਾ ਚਲਾਏ ਜਾ ਸਕਣ ਕਾਰਨ ਇਹ ਚਿੱਟੇ ਹਾਥੀ ਹੀ ਸਾਬਿਤ ਹੋ ਰਹੇ ਹਨ ਜੋ ਮਾੜੀ ਗੱਲ ਹੈ।ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੇ ਮੈਂਬਰ ਨਿਗਰਾਨ ਇੰਜੀਨੀਅਰ ਐਸ.ਪੀ ਗਰਗ, ਅਰੁਣ ਕੱਕੜ, ਮਨੋਹਰ ਲਾਲ, ਅੰਮ੍ਰਿਤਪਾਲ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD