Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਕੇਜਰੀਵਾਲ ਦੀ ਐਸਵਾਈਐਲ 'ਤੇ ਜ਼ਬਾਨ ਕਿਉਂ ਥਿੜ੍ਹਕਦੀ ਹੈ : ਮਨਜਿੰਦਰ ਸਿੰਘ ਸਿਰਸਾ

Web Admin

Web Admin

5 Dariya News

ਚੰਡੀਗੜ੍ਹ , 12 Dec 2016

ਸਤਲੁਜ-ਯਮੁਨਾ ਲਿੰਕ ਨਹਿਰ ਦਾ ਜ਼ਿਕਰ ਸੁਣਦੇ ਹੀ ਜਿਸ ਵਿਅਕਤੀ ਦੀ ਜ਼ੁਬਾਨ ਥਿੜ੍ਹਕ ਜਾਂਦੀ ਹੋਵੇ, ਉਸ ਕੋਲੋਂ ਪੰਜਾਬ ਦੇ ਪਾਣੀਆਂ ਦੀ ਰਾਖੀ ਦੀ ਆਸ ਨਹੀਂ ਰੱਖੀ ਜਾ ਸਕਦੀ।ਇਹ ਸ਼ਬਦ ਉਪ ਮੁੱਖ ਮੰਤਰੀ ਸ਼ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਅਤੇ ਸ੍ਰੋਮਣੀ ਅਕਾਲੀ ਦਲ ਦੇ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਇੱਥੇ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਕਹੇ। ਉਹ ਐਤਵਾਰ ਨੂੰ ਲੁਧਿਆਣਾ ਵਿਖੇ ਆਪ ਅਤੇ ਲੋਕ ਇਨਸਾਫ ਪਾਰਟੀ ਵੱਲੋਂ ਕੀਤੀ ਸਾਂਝੀ ਰੈਲੀ ਦੌਰਾਨ ਐਸਵਾਈਐਲ ਦੇ ਮੁੱਦੇ ਉੱਤੇ ਸਵਾਲ ਪੁੱਛੇ ਜਾਣ 'ਤੇ  ਆਪ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਦਿਖਾਈ ਪ੍ਰਤੀਕ੍ਰਿਆ ਉੱਤੇ ਟਿੱਪਣੀ ਕਰ ਰਹੇ ਸਨ। ਸਿਰਸਾ ਨੇ ਕਿਹਾ ਕਿ ਲੁਧਿਆਣਾ ਰੈਲੀ ਵਿਚ ਐਸਵਾਈਐਲ ਉੱਤੇ ਸਵਾਲ ਪੁੱਛੇ ਜਾਣ 'ਤੇ ਕੇਜਰੀਵਾਲ ਇਸ ਤਰ੍ਹਾਂ ਘਬਰਾ ਗਏ, ਜਿਵੇਂ ਉਹ ਕੋਈ ਵੱਡਾ ਝੂਠ ਬੋਲਦੇ ਫੜੇ ਗਏ ਹੋਣ ਅਤੇ ਉਹਨਾਂ ਨੇ ਜੁਆਬ ਦੇਣ ਦੀ ਥਾਂ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਨਜੀਤ ਸਿੰਘ ਬੈਂਸ ਨੂੰ ਅੱਗੇ ਕਰ ਦਿੱਤਾ। ਉਹਨਾਂ ਕਿਹਾ ਕਿ ਐਸਵਾਈਐਲ ਮੁੱਦੇ ਉੱਤੇ ਕੇਜਰੀਵਾਲ ਦੇ ਬੌਖਲਾਹਟ ਭਰੇ ਜੁਆਬ ਵਾਲਾ ਇਹ ਵੀਡਿਓ ਹੁਣ ਪੂਰੇ ਪੰਜਾਬ ਵਿਚ ਵਾਇਰਲ ਹੋ ਚੁੱਕਿਆ ਹੈ। ਉਹਨਾਂ ਕਿਹਾ ਕਿ ਆਪ ਆਗੂ ਦੇ ਦੋਗਲੇ ਸਟੈਂਡ ਤੋਂ ਪਹਿਲਾਂ ਹੀ ਪੂਰਾ ਪੰਜਾਬ ਜਾਣੂ ਸੀ, ਇਸ ਵੀਡਿਓ ਨਾਲ ਬੱਚੇ ਬੱਚੇ ਤਕ ਇਹ ਗੱਲ ਪਹੁੰਚ ਗਈ ਹੈ ਕਿ ਟੋਪੀਆਂ ਵਾਲੇ ਪੰਜਾਬ ਦੇ ਪਾਣੀਆਂ ਦੀ ਰਾਖੀ ਨਹੀਂ ਕਰ ਸਕਦੇ। ਉਹ ਸਿਰਫ ਵੋਟਾਂ ਲੈਣ ਲਈ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਸ਼ ਸਿਰਸਾ ਨੇ ਕਿਹਾ ਕਿ ਦਿੱਲੀ ਸਰਕਾਰ ਸੁਪਰੀਮ ਕੋਰਟ ਵਿਚ ਐਸਵਾਈਐਲ ਮੁੱਦੇ ਉੱਤੇ ਪਹਿਲਾਂ ਹੀ ਇਹ ਸਟੈਂਡ ਲੈ ਚੁੱਕੀ ਹੈ ਕਿ ਸਤਲੁਜ-ਯਮੁਨਾ ਲਿੰਕ ਨਹਿਰ ਦਾ ਨਿਰਮਾਣ ਹੋਣਾ ਚਾਹੀਦਾ ਹੈ ਅਤੇ ਹਰਿਆਣਾ ਨੂੰ ਇਸ ਪਾਣੀ ਵਿਚੋਂ ਹਿੱਸਾ ਜਰੂਰ ਮਿਲਣਾ ਚਾਹੀਦਾ ਹੈ। ਇਹੀ ਵਜ੍ਹਾ ਹੈ ਕਿ ਅਰਵਿੰਦ ਕੇਜਰੀਵਾਲ ਅਤੇ ਆਪ ਦੇ ਦੂਜੇ ਆਗੂ ਪਾਣੀਆਂ ਦੇ ਮੁੱਦੇ ਉੱਤੇ ਅਕਸਰ ਚੁੱਪੀ ਵੱਟ ਲੈਂਦੇ ਹਨ ਜਾਂ ਫਿਰ ਗੱਲ ਨੂੰ ਟਾਲਣ ਦੀ ਕੋਸ਼ਿਸ਼ ਕਰਦੇ ਹਨ।ਸ਼ ਸਿਰਸਾ ਨੇ ਕਿਹਾ ਕਿ ਮੁੱਖ ਮੰਤਰੀ ਸ਼ ਪਰਕਾਸ਼ ਸਿੰਘ ਨੇ ਵਿਧਾਨ ਸਭਾ ਵਿਚ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਜਿਹੜਾ ਵਾਅਦਾ ਕੀਤਾ ਸੀ,ਉਹ ਪੂਰਾ ਕਰ ਵਿਖਾਇਆ ਹੈ। ਐਸਵਾਈਐਲ ਵਾਲੀ ਜ਼ਮੀਨ ਕਿਸਾਨਾਂ ਨੂੰ ਮੁਫਤ ਵਾਪਸ ਕਰਕੇ ਉਹਨਾਂ ਨੇ ਇਸ ਮੁੱਦੇ ਦਾ ਹਮੇਸ਼ਾਂ ਲਈ ਭੋਗ ਪਾ ਦਿੱਤਾ ਹੈ। ਉਹਨਾਂ ਕਿਹਾ ਕਿ ਪਿਛਲੇ ਦਿਨੀਂ ਮੋਗੇ 'ਚ ਕੀਤੀ 'ਪਾਣੀ ਬਚਾਓ, ਪੰਜਾਬ ਬਚਾਓ' ਰੈਲੀ ਦੌਰਾਨ ਲੱਖਾਂ ਦੀ ਗਿਣਤੀ ਵਿਚ ਪਹੁੰਚ ਕੇ ਪੰਜਾਬੀਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਹਿੱਤਾਂ ਦੀ ਰਾਖੀ ਸਿਰਫ ਅਕਾਲੀ ਦਲ ਹੀ ਕਰ ਸਕਦਾ ਹੈ। ਜਦਕਿ ਇਸ ਤੋਂ ਪਹਿਲਾਂ ਕਾਂਗਰਸ ਵੱਲੋਂ ਐਸਵਾਈਐਲ ਬਾਰੇ ਅਬੋਹਰ 'ਚ ਕੀਤੀ ਰੈਲੀ ਅਤੇ ਆਪ ਵੱਲੋਂ ਕਪੂਰੀ 'ਚ ਲਾਏ ਮੋਰਚੇ ਪ੍ਰਤੀ ਪੰਜਾਬ ਦੇ ਲੋਕਾਂ ਨੇ ਰੱਤੀ ਭਰ ਵੀ ਉਤਸ਼ਾਹ ਨਹੀਂ ਸੀ ਵਿਖਾਇਆ। 

 

Tags: Manjinder Singh Sirsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD