Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਖ਼ਾਲਸਾ ਗਰਲਜ਼ ਕਾਲਜ ਦੀਆਂ ਵਿਦਿਆਥਣਾਂ ਨੇ ਸਟਾਫ਼ ਦੇ ਸਹਿਯੋਗ ਨਾਲ ਤੀਆਂ ਦਾ ਤਿਓਹਾਰ ਮਨਾਇਆ

ਬੀ. ਏ.ਭਾਗ ਪਹਿਲਾ ਦੀ ਸੁਖਚੈਨ ਨੇ ਜਿੱਤਿਆ ਮਿਸ ਤੀਜ ਦਾ ਖ਼ਿਤਾਬ

Web Admin

Web Admin

5 ਦਰਿਆ ਨਿਊਜ਼

ਮੋਰਿੰਡਾ , 19 Aug 2013

ਸਥਾਨਕ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਖ਼ਾਲਸਾ ਗਰਲਜ਼ ਕਾਲਜ ਵਿੱਖੇ ਵਿਦਿਆਥਣਾਂ ਵੱਲੋਂ ਸਮੂਹ ਸਟਾਫ਼ ਦੇ ਸਹਿਯੋਗ ਨਾਲ ਤੀਆਂ ਦਾ ਤਿਓਹਾਰ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਕਾਰਜਕਾਰੀ ਪ੍ਰਿੰਸੀਪਲ ਰੁਪਿੰਦਰ ਕੌਰ ਨੇ ਮੁਟਿਆਰਾਂ ਨੂੰ ਤੀਆਂ ਦੇ ਤਿਓਹਾਰ ਦੀ ਵਧਾਈ ਦਿੰਦੇ ਹੋਏ ਪੰਜਾਬ ਦੇ ਕੀਮਤੀ ਵਿਰਸੇ ਨੂੰ ਸੰਭਾਲਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਜ਼ਿਆਦਾਤਰ ਫੈਸ਼ਨ ਅਤੇ ਨਸ਼ਿਆਂ ਦੇ ਹੜ੍ਹ ਵਿੱਚ ਹੜ੍ਹਦੀ ਜਾ ਰਹੀ ਹੈ ਜਿਸ ਕਾਰਨ ਆਪਣੇ ਵਿਰਸੇ ਨੂੰ ਭੁਲਦੀ ਜਾ ਰਹੀ ਹੈ। ਸਟੇਜ ਸਕੱਤਰ ਦੀ ਭੂਮੀਕਾ ਨਿਭਾ ਰਹੀ ਪ੍ਰੋ: ਮਨਜੀਤ ਕੌਰ ਨੇ ਕਿਹਾ ਕਿ ਭਾਵੇਂ ਪੱਛਮੀ ਸੱਭਿਆਚਾਰ ਕਾਰਨ ਸਾਡੇ ਸਮਾਜਿਕ ਮਾਹੌਲ ਵਿੱਚ ਕਾਫ਼ੀ ਬਦਲਾਅ ਆ ਗਿਆ ਹੈ ਪ੍ਰੰਤੂ ਇਸ ਸਭ ਦੇ ਬਾਵਜੂਦ ਵੀ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਖ਼ਾਲਸਾ ਗਰਲਜ਼ ਕਾਲਜ ਦੀ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਦੇ ਯਤਨਾ ਸਦਕਾ ਅਸੀਂ ਆਪਣੇ ਕਾਲਜ ਦੀਆਂ ਵਿਦਿਆਥਣਾਂ ਨੂੰ ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਵਿਰਸੇ ਨਾਲ ਜੋੜ ਕੇ ਰੱਖਣ ਲਈ ਹਮੇਸ਼ਾਂ ਉਪਰਾਲਾ ਕਰਦੇ ਰਹੇ ਹਾਂ ਅਤੇ ਕਰਦੇ ਰਹਾਂਗੇ। ਤੀਆਂ ਦਾ ਤਿਓਹਾਰ ਧੀਆਂ ਦਾ ਤਿਓਹਾਰ ਹੈ ਇਹ ਪੂਰੇ ਪੰਜਾਬ ਵਿੱਚ ਬੜੇ ਚਾਅ ਨਾਲ ਮਨਾਇਆ ਜਾਂਦਾ ਹੈ। 

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰ: ਰੁਪਿੰਦਰ ਕੌਰ ਸੈਣੀ ਨੇ ਤੀਆਂ ਦੇ ਤਿਓਹਾਰ ਸਬੰਧੀ ਜਾਣਕਾਰੀ ਦਿੰਦੇ ਹੋਏ ਕੀਤਾ। ਉਨ੍ਹਾਂ ਦੱਸਿਆ ਕਿ ਤੀਆਂ ਦਾ ਤਿਓਹਾਰ ਹਰ ਸਾਲ ਮੱਸਿਆ ਤੋਂ ਬਾਅਦ ਤੀਜ ਤੋਂ ਆਰੰਭ ਹੋ ਕੇ ਪੁੰਨਿਆਂ ਤੱਕ ਚੱਲਦਾ ਹੈ । ਤੀਆਂ ਦੇ ਇਸ ਪ੍ਰੋਗਰਾਮ ਵਿੱਚ ਕਾਲਜ਼ ਦੀਆਂ ਮੁਟਿਆਰਾਂ ਨੇ ਲੋਕ ਬੋਲੀਆਂ , ਲੋਕ ਗੀਤਾਂ ਅਤੇ ਪੰਜਾਬੀ ਗਿੱਧੇ ਨਾਲ ਕਾਲਜ ਦੀ ਧਰਤ ਨੂੰ ਹਿੱਲਣ ਅਤੇ ਦਰਸ਼ਕਾਂ ਨੂੰ ਝੂਮਣ ਲਗਾ ਦਿੱਤਾ। ਇਸ ਮੌਕੇ ਮਹਿੰਦੀ ਲਗਾਉਣਾ , ਚੂੜੀਆਂ ਚੜਾਉਣਾਂ ਅਤੇ ਪੀਂਘ ਚੜਾਉਣ ਆਦਿ ਦੇ ਵੱਖ-ਵੱਖ ਲੋਕ ਕਲਾਵਾਂ ਦੇ ਮੁਕਾਬਲੇ ਕਰਵਾਏ ਗਏ। ਮਿਸ ਤੀਜ ਦੇ ਕਰਵਾਏ ਗਏ ਮੁਕਾਬਲਿਆਂ ਵਿੱਚ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਸੁਖਚੈਨ ਕੌਰ ਨੇ ਮਿਸ ਤੀਜ ਦਾਖ਼ਿਤਾਬ ਜਿੱਤਿਆ। ਪ੍ਰੋਗਰਾਮ ਦੇ ਅੰਤ ਵਿੱਚ ਉੱਪ ਪ੍ਰਿੰਸੀਪਲ ਪੁਸ਼ਪਿੰਦਰ ਕੌਰ ਨੇ ਜਿੱਥੇ ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂਆਂ ਨੂੰ ਵਧਾਈ ਦਿੱਤੀ ਉੱਥੇ ਇਸ ਪ੍ਰੋਗਰਾਮ ਨੂੰ ਸ਼ਿਖਰਾਂ 'ਤੇ ਪਹੁੰਚਾਉਣ ਲਈ ਸਮੂਹ ਸਟਾਫ਼ ਅਤੇ ਕਾਲਜ ਦੀਆਂ ਵਿਦਿਆਰਥਣਾਂ ਦਾ ਧੰਨਵਾਦ ਕੀਤਾ। 

 

Tags: khalsa girls college morinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD