Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਭੈਣ ਭਰਾ ਦੇ ਪਿਆਰ ਦੇ ਪ੍ਰਤੀਕ ਪਵਿੱਤਰ ਤਿਓਹਾਰ ਰੱਖੜੀ ਮੌਕੇ ਪਤੀ ਵੱਲੋਂ ਗਰਭਵਤੀ ਪਤਨੀ ਦਾ ਕਤਲ

Web Admin

Web Admin

5 ਦਰਿਆ ਨਿਊਜ਼

ਮੋਰਿੰਡਾ , 20 Aug 2013

ਭੈਣ ਭਰਾ ਦੇ ਪ੍ਰਤੀਕ ਪਵਿੱਤਰ ਤਿਓਹਾਰ ਮੌਕੇ ਪਤੀ ਵੱਲੋਂ ਆਪਣੀ ਗਰਭਵਤੀ ਪਤਨੀ ਦਾ ਕਤਲ ਕਰਕੇ ਭਰਾਵਾਂ ਤੋਂ ਭੈਣ ਨੂੰ ਖੋਹ ਲਿਆ। ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਸਮਾਣਾ ਕਲ੍ਹਾਂ ਵਿੱਚ ਉਸ ਸਮੇਂ ਸਹਿਮ ਦਾ ਮਾਹੋਲ ਪੈਦਾ ਹੋ ਗਿਆ ਜਦੋਂ ਪਿੰਡ ਦੇ ਹੀ ਵਸਨੀਕ ਤਰਸੇਮ ਸਿੰਘ ਪੁੱਤਰ ਸਵ: ਸੁਖਦੇਵ ਸਿੰਘ ਨੇ ਆਪਣੀ ਗਰਭਵਤੀ ਪਤਨੀ ਨੂੰ ਚਾਕੂ ਮਾਰ ਕੇ ਮੋਤ ਦੇ ਘਾਟ ਉਤਾਰ ਦਿੱਤਾ ਜਿਸ ਕਾਰਨ ਉਸਦੇ ਗਰਭ ਵਿੱਚ ਪਲ੍ਹ ਰਹੇ ਬੱਚੇ ਦੀ ਵੀ ਮੋਤ ਹੋ ਗਈ। ਮ੍ਰਿਤਕ ਔਰਤ ਰਮਨਜੀਤ ਕੌਰ 25 ਸਾਲ ਦੇ ਭਰਾ ਮਿਲਨਦੀਪ ਸਿੰਘ ਨੇ ਦੱਸਿਆ ਕਿ ਉਸਦੀ ਭੈਣ ਦਾ ਵਿਆਹ ਚਾਰ ਸਾਲ ਪਹਿਲਾਂ ਪਿੰਡ ਸਮਾਣਾਂ ਕਲ੍ਹਾਂ ਦੇ ਵਸਨੀਕ ਤਰਸੇਮ ਸਿੰਘ ਪੁੱਤਰ ਸਵ: ਸੁਖਦੇਵ ਸਿੰਘ ਨਾਲ ਹੋਇਆ ਸੀ। ਅੱਜ ਜਦੋਂ ਉਨ੍ਹਾਂ ਨੂੰ ਕਿਸੇ ਵਿਅਕਤੀ ਨੇ ਸੂਚਨਾ ਦੇ ਕੇ ਦੱਸਿਆ ਕਿ ਤੁਹਾਡੀ ਲੜ੍ਹਕੀ 'ਤੇ ਉਸਦੇ ਹੀ ਪਤੀ ਨੇ ਚਾਕੂ ਨਾਲ ਹਮਲਾ ਕਰਕੇ ਗੰਭੀਰ ਜਖ਼ਮੀ ਕਰ ਦਿੱਤਾ ਹੈ। ਅਸੀਂ ਸੂਚਨਾ ਮਿਲਦੇ ਹੀ ਆਪਣੀ ਲੜ੍ਹਕੀ ਦੇ ਸਹੁਰੇ ਪਿੰਡ ਸਮਾਣਾ ਕਲ੍ਹਾ ਵਿੱਖੇ ਪੁੱਜ ਗਏ। ਪ੍ਰੰਤੂ ਲੜ੍ਹਕੀ ਦੇ ਸਹੁਰੇ ਪਰਿਵਾਰ ਵੱਲੋਂ ਲੜ੍ਹਕੀ ਨੂੰ ਇਲਾਜ ਲਈ ਮੋਰਿੰਡਾ ਦੇ ਨਿੱਜੀ ਹਸਪਤਾਲ ਵਿੱਖੇ ਲਿਆਂਦਾ ਜਿੱਥੇ ਡਾਕਟਰਾਂ ਨੇ ਲੜ੍ਹਕੀ ਨੂੰ ਮ੍ਰਿਤਕ ਐਲਾਨ ਦਿੱਤਾ। ਉਸਤੋਂ ਤੁਰੰਤ ਬਾਅਦ ਉਹ ਉਸਨੂੰ ਸਰਕਾਰੀ ਹਸਪਤਾਲ ਮੋਰਿੰਡਾ ਵਿੱਖੇ ਲੈ ਆਏ ਜਿੱਥੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਵੱਲੋਂ ਉਸਨੂੰ ਅਤੇ ਉਸਦੇ ਪੇਟ 'ਚ ਪਲ੍ਹ ਰਹੇ ਬੱਚੇ ਨੂੰ ਵੀ ਮ੍ਰਿਤਕ ਐਲਾਨ ਦਿੱਤਾ। 

ਸਰਕਾਰੀ ਹਸਪਤਾਲ ਦੇ ਐਸ.ਐਮ.ਓ. ਡਾ.ਐਚ. ਐਸ. ਓਬਰਾਏ ਨੂੰ ਮਾਮਲਾ ਸ਼ੱਕੀ ਲੱਗਣ 'ਤੇ ਉਨ੍ਹਾਂ ਵੱਲੋਂ ਤੁਰੰਤ ਥਾਣਾ ਮੋਰਿੰਡਾ ਪੁਲਿਸ ਨੂੰ ਇਸਦੀ ਸੂਚਨਾ ਦੇ ਦਿੱਤੀ।ਸੂਚਨਾ ਤੋਂ ਬਾਅਦ ਲੜ੍ਹਕੀ ਦਾ ਸਹੁਰਾ ਪਰਿਵਾਰ ਮ੍ਰਿਤਕ ਲੜ੍ਹਕੀ ਨੂੰ ਸਰਕਾਰੀ ਹਸਪਤਾਲ ਹੀ ਛੱਡ ਕੇ ਮੌਕੇ ਤੋਂ ਭੱਜ ਗਏ। ਮ੍ਰਿਤਕ ਦੀ ਮਾਤਾ ਜਸਵਿੰਦਰ ਕੌਰ ਨੇ ਵਿਰਲਾਪ ਕਰਦੇ ਹੋਏ ਦੱਸਿਆ ਕਿ ਉਸਦੀ ਲੜ੍ਹਕੀ ਕੋਲ ਪਹਿਲਾਂ ਇੱਕ ਲੜ੍ਹਕੀ ਹੈ ਅਤੇ ਡਾਕਟਰਾਂ ਵੱਲੋਂ ਜਣੇਪੇ ਦੀ ਅੱਜ 20 ਅਗਸਤ ਦੀ ਤਾਰੀਖ਼ ਦਿੱਤੀ ਹੋਈ ਸੀ। ਇਸ ਘਟਨਾ ਦੇ ਤਫ਼ਤੀਸੀ ਅਫ਼ਸਰ ਏ. ਐਸ. ਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਐਚ. ਐਸ. ਓਬਰਾਏ ਐਸ. ਐਮ. ਓ.ਸਰਕਾਰੀ ਹਸਪਤਾਲ ਮੋਰਿੰਡਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਜਾ ਕੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਰੂਪਨਗਰ ਵਿੱਖੇ ਭੇਜ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਰਿਪੋਰਟ ਆਉਣ ਤੋਂ ਬਾਅਦ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਅਵਤਾਰ ਸਿੰਘ ਰੰਗੀਆਂ , ਹਰਮੇਲ ਸਿੰਘ ਮੈਂਬਰ ਪੰਚਾਇਤ ਪਿੰਡ ਰੰਗੀਆਂ , ਗੁਰਨਾਮ ਸਿੰਘ , ਸੁਖਦੀਪ ਸਿੰਘ ,ਗੁਰਦੀਪ ਸਿੰਘ ,ਜਗਦੀਪ ਸਿੰਘ ,ਹਰਵਿੰਦਰ ਸਿੰਘ ,ਜਸਬੀਰ ਕੌਰ ,ਸਿੰਦਰ ਕੌਰ , ਸੀਮਾ ਕੌਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD