Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਸਾਰੇ ਧਰਮਾਂ ਦੇ ਅਸਥਾਨਾਂ ਤੋਂ ਕੁਦਰਤ ਨਾਲ ਇੱਕਮਿਕ ਹੋਣ ਦੀ ਅਵਾਜ਼ ਆਉਣੀ ਚਾਹੀਦੀ ਹੈ-ਸੰਤ ਸੀਚੇਵਾਲ

ਨਿਰਮਲਾ ਸੰਤ ਮੰਡਲ ਨੇ ਪੰਜਾਬ ਨੂੰ ਹਰਿਆ ਭਰਿਆ ,ਸਿੱਖਿਅਤ ਤੇ ਤੰਦਰੁਸਤ ਬਣਾਉਣ ਦਾ ਸੱਦਾ ਦਿੱਤਾ

Web Admin

Web Admin

5 ਦਰਿਆ ਨਿਊਜ਼

ਸੁਲਤਾਨਪੁਰ ਲੋਧੀ , 20 Aug 2013

ਨਿਰਮਲਾ ਸੰਤ ਮੰਡਲ ਨੇ ਪੰਜਾਬ ਨੂੰ ਹਰਿਆ ਭਰਿਆ ,ਸਿੱਖਿਅਤ ਤੇ ਤੰਦਰੁਸਤ ਬਣਾਉਣ ਦਾ ਸੱਦਾ ਦਿੰਦਿਆ ਐਲਾਨ ਕੀਤਾ ਕਿ ਵਾਤਾਵਰਣ ਦੀ ਲਹਿਰ ਨੂੰ ਪਿੰਡ-ਪਿੰਡ ਤੇ ਘਰ-ਘਰ ਪਹੁੰਚਾਇਆ ਜਾਵੇਗਾ।ਨਿਰਮਲਾ ਸੰਤ ਮੰਡਲ ਦੀ ਡੇਰਾ ਸੰਤ ਬਾਬਾ ਦੂਲਾ ਸਿੰਘ ਪਿੰਡ ਠੱਕਰੋਵਾਲ ਹੁਸ਼ਿਆਰਪੁਰ ਵਿਖੇ ਹੋਈ ਪਹਿਲੀ ਮੀਟਿੰਗ 'ਚ ਪੰਜਾਬ ਨੂੰ ਦਰਪੇਸ਼ ਸੱਮਸਿਆਵਾਂ 'ਤੇ ਬੜੀ ਗੰਭੀਰ ਚਰਚਾ ਕੀਤੀ ਗਈ।ਇਹ ਮੀਟਿੰਗ ਜੱਥੇਬੰਦੀ ਦੇ ਸਰਪ੍ਰਸਤ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਜੀ  ਤੇ ਜੱਥੇਬੰਦੀ ਦੇ ਪ੍ਰਧਾਨ ਸੰਤ ਹਰਕ੍ਰਿਸ਼ਨ ਸਿੰਘ ਸੋਢੀ  ਦੀ ਪ੍ਰਧਾਨਗੀ ਹੇਠ ਹੋਈ । ਪੰਜਾਬ ਨੂੰ ਨਸ਼ਿਆਂ ਦੀ ਦਲਦਲ 'ਚੋ ਕੱਢਣ ਤੇ ਨੌਜਵਾਨਾਂ ਨੂੰ ਗੁਰਬਾਣੀ ਦੇ ਆਸ਼ੇ ਨਾਲ  ਸਿਹਤਮੰਦ ਜਿੰਦਗੀ  ਜਿਉਣ ਲਈ ਪ੍ਰੇਰਨ 'ਤੇ ਵੀ ਜ਼ੋਰ ਦਿੱਤਾ ਗਿਆ ।ਜੱਥੇਬੰਦੀ ਨੇ ਪੰਜਾਬ ਦੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ,ਸਕੂਲਾਂ,ਡਿਸਪਂੈਸਰੀਆਂ ,ਸ਼ਮਸ਼ਾਨਘਾਟਾਂ ਤੇ ਹੋਰ ਸਾਂਝੀਆਂ ਥਾਵਾਂ 'ਤੇ ਵੱਡੀ ਗਿਣਤੀ 'ਚ ਰੁੱਖ ਲਾਏ ਜਾਣ ਦਾ ਅਹਿਦ ਲਿਆ।

ਮੀਟਿੰਗ 'ਚ ਹਾਜ਼ਰ ਦੋ ਦਰਜਨ ਦੇ ਕਰੀਬ ਧਾਰਮਿਕ ਸ਼ਖਸੀਅਤਾਂ ਨੇ ਇੱਕਜੁਟਤਾ ਨਾਲ ਇਹ ਫੈਸਲਾ ਕੀਤਾ ਕਿ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਵੱਲੋਂ ਸ਼ੁਰੂ ਕੀਤੀ ਮਹੁੰਮ ਨੂੰ ਘਰ- ਘਰ ਪਹੁੰਚਾਇਆ ਜਾਵੇਗਾ।ਸੰਤ ਮਹਾਂਪੁਰਸ਼ਾਂ ਨੇ ਇਹ ਫੈਸਲਾ ਵੀ ਕੀਤਾ ਕਿ ਆਉਣ ਵਾਲੀ ਪੀੜ੍ਹੀ ਨੂੰ ਉਚੇਰੀ ਸਿੱਖਿਆ ਦੇ ਨਾਲ-ਨਾਲ  ਗੁਰਬਾਣੀ ਨਾਲ ਜੋੜੀ ਰੱਖਣ ਲਈ ਬੱਚਿਆਂ ਨੂੰ ਪੰਜਾਬੀ ਦੀ ਪੜ੍ਹਾਈ 'ਤੇ ਜ਼ੋਰ ਦੇਣ ਦਾ ਫੈਸਲਾ ਕੀਤਾ ਗਿਆ।ਇਹ ਫੈਸਲਾ ਵੀ ਕੀਤਾ ਗਿਆ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਈ  ਰੱਖਣ ਲਈ ਕੰਮ ਕੀਤਾ ਜਾਵੇਗਾ ਤਾਂ ਜੋ ਸਿਹਤਮੰਦ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ।

ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪੰਜਾਬ ਨੂੰ ਵਾਤਾਵਰਣ ਵਰਗੀ ਗੰਭੀਰ ਸਮੱਸਿਆ ਨਾਲ ਦੋ -ਚਾਰ ਹੋਣਾ ਪੇ ਰਿਹਾ ਹੈ।ਉਨ੍ਹਾਂ ਕਿਹਾ ਕਿ ਇੱਕ ਚੰਗੀ ਸ਼ੁਰੂਆਤ ਹੈ ਕਿ ਧਾਰਮਿਕ ਸ਼ਖਸੀਅਤਾਂ ਦਾ ਰੁਝਾਨ ਵਾਤਾਵਰਣ ਵਰਗੇ ਗੰਭੀਰ ਮੁੱਦੇ ਵੱਲ ਮੁੜਿਆ ਹੈ।ਉਨ੍ਹਾਂ ਕਿਹਾ ਹਰ ਧਰਮ ਦੇ ਡੇਰੇ 'ਚੋਂ ਕੁਦਰਤ ਨਾਲ ਇੱਕਮਿਕ ਹੋਣ ਦੀ ਅਵਾਜ਼ ਆਉਣੀ ਚਾਹੀਦੀ ਤੇ ਸਾਰੇ ਧਰਮਾਂ ਦੇ ਅਸਥਾਨਾਂ ਵੱਲੋਂ ਪੰਜਾਬ ਨੂੰ ਹਰਿਆ ਭਰਿਆ ਰੱਖਣ ਦੀ ਗੱਲ ਤੋਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਪੰਜਾਬ ਦੇ ਦਰਿਆਵਾਂ ਦੇ ਪਾਲੀਤ ਹੋਣ ਪਿੱਛੇ ਸਭ ਤੋਂ ਵੱਡਾ ਕਾਰਨ ਹੈ ਕਿ ਅਜੇ ਤੱਕ 1974 ਦਾ ਵਾਟਰ ਐਕਟ ਲਾਗੂ ਨਹੀਂ ਕੀਤਾ ਜਾ ਰਿਹਾ।

ਜੱਥੇਬੰਦੀ ਦੇ ਪ੍ਰਧਾਨ ਸੰਤ ਹਰਕ੍ਰਿਸ਼ਨ ਸਿੰਘ ਸੋਢੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆ ਕਿਹਾ ਕਿ ਕੀਤੇ ਗਏ  ਫੈਸਲਿਆਂ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇਗਾ।ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੰਤ ਬਲਬੀਰ ਸਿੰਘ ( ਰੱਬ ਜੀ),ਸੰਤ ਦਇਆ ਸਿੰਘ ਟਾਹਲੀ ਸਾਹਿਬ, ਜਨਰਲ ਸਕੱਤਰ ਸੰਤ ਜੀਤ ਸਿੰਘ,ਸੰਤ ਸੋਹਣ ਸਿੰਘ,ਸੰਤ ਹਰਵਿੰਦਰ ਸਿੰਘ ਤੇ ਹੋਰ ਮਹਾਂਪੁਰਸ਼ ਹਾਜ਼ਰ ਸਨ।

 

Tags: seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD