Monday, 20 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪ੍ਰਤਿਭਾ –ਖੋਜ ਮੁਕਾਬਲੇ ਕਰਵਾਏ

ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪ੍ਰਤਿਭਾ –ਖੋਜ ਮੁਕਾਬਲੇ ਕਰਵਾਏ

Web Admin

Web Admin

5 ਦਰਿਆ ਨਿਊਜ਼

ਮੋਰਿੰਡਾ , 20 Aug 2013

ਬਾਬਾ ਜੋਰਵਾਰ ਸਿੰਘ ਬਾਬਾ ਫਤਹਿ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫਤਹਿਗੜ੍ਹ ਸਾਹਿਬ ਜ਼ੋਨ ਦੇ ਅਕਤੂਬਰ ਵਿਖੇ ਹੋਣ ਵਾਲੇ ਯੁਵਕ ਮੇਲੇ ਨੂੰ ਧਿਆਨ ਵਿੱਚ ਰੱਖਦਿਆ ਪ੍ਰਤਿਭਾ ਖੋਜ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ । ਪ੍ਰੋਗਰਾਮ ਦੀ ਪ੍ਰਧਾਨਗੀ ਕਾਲਜ ਦੇ ਕਾਰਜਕਾਰੀ ਪ੍ਰਿਸੀਪਲ ਪ੍ਰੋ ਰੁਪਿੰਦਰ ਕੌਰ ਨੇ ਕੀਤੀ ਉਨ੍ਹਾਂ ਕਿਹਾ ਕਿ ਵਿਦਿਅਕ ਅਦਾਰੇ ਵਿਦਿਆਰਥੀਆਂ ਦੀ ਸਖਸ਼ੀਅਤ ਦੇ ਸਰਵਪੱਖੀ ਵਿਕਾਸ ਲਈ ਅਹਿਮ ਭੂਮਿਕਾ ਅਦਾ ਕਰਦੇ ਹਨ । ਪੜਾਈ ਦੇ ਨਾਲ ਨਾਲ ਉਨ੍ਹਾਂ ਨੂੰ ਅਜਿਹਾ ਮੰਚ ਪ੍ਰਦਾਨ ਕੀਤਾ ਜਾਦਾਂ ਹੈ ਜਿਥੇ ਉਨ੍ਹਾਂ ਨੂੰ ਆਪਣੇ ਅੰਦਰ ਛੁੱਪੇ ਗੁਣਾਂ ਨੂੰ ਉਜਾਗਰ ਕਰਨ ਦਾ ਮੌਕਾ ਮਿਲਦਾ ਹੈ। ਪ੍ਰੋਗਰਾਮ ਦੇ ਕੋ-ਆਰਡੀਨੇਟਰ ਅਤੇ ਉਪ ਪ੍ਰਿਸੀਪਲ ਪੁਸ਼ਪਿੰਦਰ ਕੌਰ ਨੇ ਕਿਹਾ ਕਿ ਜਿਹੜੇ ਵਿਦਿਆਰਥੀ ਪ੍ਰਤਿਭਾ ਖੋਜ ਮੁਕਾਬਲਿਆਂ 'ਚ ਵੱਧੀਆਂ ਕਾਰਜਕਾਰੀ ਦਿਖਾਊਣਗੇ ਉਨ੍ਹਾਂ ਨੂੰ ਖੇਤਰੀ ਯੁਵਕ ਮੇਲੇ ਵਿੱਚ ਭਾਗ ਲੈਣ ਦਾ ਮੌਕਾ ਦਿੱਤਾ ਜਾਵੇਗਾ । ਇਸ ਪ੍ਰੋਗਰਾਮ ਦੋਰਾਨ ਭਾਸ਼ਣ ਕਲਾ , ਕਾਵਿ ਉਚਾਰਨ , ਕੁਇਜ,ਸ਼ਬਦ ਗਾਇਕ , ਗੀਤ ਗਜ਼ਲ ਲੋਕ ਗੀਤ ਮੌਕੇ ਤੇ ਚਿੱਤਰਕਾਰੀ , ਕਾਰਟੂਨਿੰਗ , ਰਗੋਲੀ , ਕੋਲਾਜ ਮੇਡਿੰਗ , ਕਲੇਅ ਮਾਡਲਿੰਗ , ਗਿੱਧਾ , ਨ੍ਰਿਤ ਅਤੇ ਸਿਤਾਰਵਾਦਨ ਦੇ ਮੁਕਾਬਲੇ ਕਰਵਾਏ ਗਏ । 

ਭਾਸ਼ਣ ਪ੍ਰਤੀਯੋਗਤਾ ਵਿੱਚ ਖੁਸਪ੍ਰੀਤ ਕੌਰ ਅਤੇ ਨੀਰਜਾ ਸ਼ਰਮਾ ਨੇ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ , ਕਵਿ-ਉਚਾਰਨ ਮੁਕਾਬਿਆ ਵਿੱਚ ਪਹਿਲਾ ਸਥਾਨ ਮਨਜੋਤ ਕੌਰ ਅਤੇ ਦੂਜਾ ਸਥਾਨ ਸੁਮਨਪ੍ਰੀਤ ਕੌਰ ਨੇ ਹਾਸਿਲ ਕੀਤਾ ਜਦੋ ਕਿ ਕੁਇਜ ਮੁਕਬਲਿਆਂ ਵਿੱਚ ਅਮਨਦੀਪ ਕੌਰ ਨੇ ਮਹਿਮਾ ਨੇ ਪਹਿਲਾ , ਰਮਨਦੀਪ ਕੌਰ ਅਤੇ ਜਸਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਸੰਗੀਤ ਕਲੱਬ ਦੇ ਮੁਕਾਬਲਿਆਂ ਵਿੱਚੋਂ ਸਿਤਾਰ ਬਦਨ 'ਚ ਮੌਨਿਕਾ ਨੇ ਪਹਿਲਾ ਸਥਾਨ ਹਾਸਲ ਕੀਤਾ ਜਦੋ ਕਿ ਗੀਤ ਅਤੇ ਲੋਕ ਗੀਤ ਮੁਕਾਬਲਿਆਂ ਵਿੱਚ ਨਵਨੀਤ ਕੌਰ ਅਤੇ ਨਰਪਿੰਦਰ ਕੌਰ ਨੇ ਪਹਿਲਾ ਸਥਾਨ, ਸੁਖਵੀਰ ਕੌਰ ਅਤੇ ਨਵਨੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਕੋਮਲ ਕਲਾਵਾ ਦੇ ਕਰਵਾਏ ਵੱਖ ਵੱਖ ਮੁਕਾਬਲਿਆਂ ਵਿੱਚ ਪਰਵਿੰਦਰ ਕੌਰ ਅਮਨਦੀਪ ਕੌਰ , ਸ਼ਹਿਨਾਜ , ਪੂਨਮ , ਪਰਮਿੰਦਰ ਕੌਰ , ਰੁਪਿੰਦਰ ਕੋਰ , ਸੰਦੀਪ ਅਤੇ ਖੁਸ਼ਪ੍ਰੀਤ ਕੌਰ ਜੇਤੂ ਰਹੀਆ। ਕਲਾਸੀਕਲ ਨ੍ਰਿਤ ਮੁਕਾਬਲਿਆਂ 'ਚ ਸਰਿਤਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਗਿੱਧੇ ਵਿੱਚ ਅਮਨਦੀਪ ਕੌਰ ਨੂੰ ਉਤਮ ਡਾਂਸਰ ਐਲਾਨਿਆ ਗਿਆ । ਉਪ ਪ੍ਰਿਸੀਪਲ ਪ੍ਰੋ. ਪੁਸ਼ਵਿੰਦਰ ਕੌਰ , ਪ੍ਰੋ ਮਨਜੀਤ ਕੌਰ , ਡਾ. ਅਨੀਤਾ ਭਾਰਦਵਾਜ , ਪ੍ਰੋ . ਪਰਮਜੀਤ ਕੌਰ , ਪ੍ਰੋ . ਰੁਪਿੰਦਰ ਕੌਰ ਸੈਣੀ , ਪ੍ਰੋ.ਨਵਜੋਤ ਕੌਰ, ਪ੍ਰੋ.ਪ੍ਰਦੀਪ ਕੌਰ , ਪ੍ਰੋ. ਮਨਦੀਪ ਕੌਰ , ਪ੍ਰੋ. ਸ਼ੁਖਦੀਪ ਕੌਰ ਅਤੇ ਪ੍ਰੋ. ਅਰਵਿੰਦ ਨੇ ਜੱਜਾਂ ਦੀ ਭੂਮਿਕਾ ਨਿਭਾਈ । ਮੰਚ ਸੰਚਾਰਨ ਦੀ ਭੂਮਿਕਾ ਐਸ.ਐਸ.ਸੀ.ਆਈ. ਟੀ. ਭਾਗ ਦੂਜਾ ਦੀ ਵਿਦਿਆਰਥਣ ਇੰਦਰਜੀਤ ਕੌਰ ਅਤੇ ਬੀ.ਏ. 1 ਦੀ ਮਨਪ੍ਰੀਤ ਕੌਰ ਨੇ ਨਿਭਾਈ । ਪ੍ਰੋਗਰਾਮ ਦੇ ਅੰਤ ਵਿੱਚ ਕੋ-ਆਰਡੀਨੇਟਰ ਪ੍ਰੋ ਪੁਸ਼ਵਿੰਦਰ ਕੌਰ ਨੇ ਵੱਖ ਵੱਖ ਆਈਟਮਜ਼ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਕਲਾ ਦੀ ਸਲਾਘਾ ਕਰਦਿਆਂ ਉਨਾਂ ਦੇ ਨਾਮ ਅਨਾਉਸ ਕੀਤੇ। ਅੰਤ ਵਿੱਚ ਪ੍ਰਿਸੀਪਲ ਰੁਪਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ । 

 

Tags: khalsa girls college morinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD