Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪੰਜਾਬੀ ਯੂਨੀਵਰਸਿਟੀ ਤੇ ਵਿਸ਼ਵ ਗੱਤਕਾ ਫੈਡਰੇਸ਼ਨ ਵਿਚਾਲੇ ਦੁਵੱਲਾ ਸਮਝੌਤਾ ਸਹੀਬੰਦ

ਦੂਜੀ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਚੈਂਪੀਅਨਸ਼ਿਪ ਨਵੰਬਰ ਮਹੀਨੇ

ਪੰਜਾਬੀ ਯੂਨੀਵਰਸਿਟੀ ਤੇ ਵਿਸ਼ਵ ਗੱਤਕਾ ਫੈਡਰੇਸ਼ਨ ਵਿਚਾਲੇ ਦੁਵੱਲਾ ਸਮਝੌਤਾ ਸਹੀਬੰਦ

Web Admin

Web Admin

5 ਦਰਿਆ ਨਿਊਜ਼

ਪਟਿਆਲਾ , 20 Aug 2013

Last updated on: Aug 20, 2013, 00:00 IST

ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਅੱਜ ਇੱਕ ਇਤਿਹਾਸਕ ਦੁਵੱਲਾ ਸਮਝੌਤਾ ਸਹੀਬੰਦ ਕੀਤਾ ਹੈ ਜਿਸ ਤਹਿਤ ਜੰਗਜੂ ਖੇਡ ਗੱਤਕੇ ਨੂੰ ਕੌਮਾਂਤਰੀ ਪੱਧਰ 'ਤੇ ਮਾਨਤਾਪ੍ਰਾਪਤ ਖੇਡ ਵਜੋਂ ਵਿਕਸਤ ਕਰਕੇ ਪ੍ਰਚੱਲਤ ਕਰਨ ਲਈ ਦੋਹਾਂ ਸੰਸਥਾਵਾਂ ਵੱਲੋਂ ਆਪਸੀ ਮਿਲਵਰਤਨ ਰਾਹੀਂ ਅਕਾਦਮਿਕ, ਖੋਜ ਅਤੇ ਖੇਡ ਪੱਧਰ 'ਤੇ ਕਾਰਜ ਅਰੰਭੇ ਜਾਣਗੇ।ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸੇ ਖੇਡ ਨੂੰ ਪ੍ਰਫੁੱਲਤ ਕਰਨ ਲਈ ਕਿਸੇ ਯੂਨੀਵਰਸਿਟੀ ਵੱਲੋਂ ਕਿਸੇ ਖੇਡ ਫੈਡਰੇਸ਼ਨ ਨਾਲ ਅਜਿਹਾ ਪਹਿਲਾ ਸਮਝੌਤਾ ਸਹੀਬੰਦ ਹੋਇਆ ਹੈ। ਆਪਣੀ ਕਿਸਮ ਦੇ ਇਸ ਮਿਸਾਲੀ ਅਤੇ ਇਤਿਹਾਸਕ ਸਮਝੌਤੇ 'ਤੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਅਤੇ ਪੰਜਾਬੀ ਯੂਨੀਵਰਸਿਟੀ ਵੱਲੋਂ ਉਪ-ਕੁਲਪਤੀ ਡਾ. ਜਸਪਾਲ ਸਿੰਘ ਅਤੇ ਰਜਿਸਟਰਾਰ ਡਾ. ਏ.ਐਸ. ਚਾਵਲਾ ਨੇ ਦਸਤਖਤ ਕੀਤੇ।

ਇਸ ਸਮਝੌਤੇ 'ਤੇ ਖੁਸ਼ੀ ਪ੍ਰਗਟ ਕਰਦੇ ਹੋਏ ਸ੍ਰੀ ਢੀਂਡਸਾ ਨੇ ਕਿਹਾ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਇਸ ਨਾਲ ਸਬੰਧਤ ਏਸ਼ੀਅਨ ਗੱਤਕਾ ਫੈਡਰੇਸ਼ਨ, ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਅਤੇ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਪੰਜਾਬੀ ਯੂਨੀਵਰਸਿਟੀ ਨਾਲ ਇਹ ਦੂਰ-ਦ੍ਰਿਸ਼ਟੀ ਵਾਲਾ ਸਮਝੌਤਾ ਅਮਲ ਵਿੱਚ ਲਿਆਂਦਾ ਗਿਆ ਹੈ ਜੋ ਕਿ ਅੱਜ ਤੋਂ ਹੀ ਲਾਗੂ ਹੋ ਗਿਆ ਹੈ। ਉਨਾਂ ਦਾਅਵਾ ਕੀਤਾ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਵੱਲੋਂ ਵਰੋਸਾਈ ਗੱਤਕਾ ਖੇਡ ਨੂੰ ਉਲੰਪਿਕ ਪੱਧਰ 'ਤੇ ਲਿਜਾਣ ਦਾ ਟੀਚਾ ਮਿਥਿਆ ਹੈ ਅਤੇ ਉਸ ਲੰਮੇ ਸਫ਼ਰ ਵਿੱਚ ਗੱਤਕੇ ਨੂੰ ਮਾਨਤਾ ਦਿਵਾਉਣ ਲਈ ਇਹ ਸਮਝੌਤਾ ਇੱਕ ਚੰਗਾ ਸ਼ਗਨ, ਨਿਵੇਕਲੀ ਪ੍ਰਾਪਤੀ ਅਤੇ ਵੱਡਾ ਮੀਲ ਪੱਥਰ ਸਾਬਤ ਹੋਵੇਗਾ।

ਉਨਾਂ ਕਿਹਾ ਕਿ ਇਸ ਸਮਝੌਤੇ ਅਧੀਨ ਖੇਡ ਅਤੇ ਅਕਾਦਮਿਕ ਖੇਤਰ ਵਿੱਚ ਦੋਹਾਂ ਧਿਰਾਂ ਵੱਲੋਂ ਆਪਸੀ ਤਾਲਮੇਲ ਰਾਹੀਂ ਗੱਤਕੇ ਉਪਰ ਸਾਂਝੀ ਅਕਾਦਮਿਕ ਖੋਜ, ਨੀਤੀਆਂ ਘੜਨ, ਗੱਤਕਾ ਕੋਰਸ ਚਲਾਉਣੇ, ਪੁਸਤਕਾਂ ਦੇ ਪ੍ਰਕਾਸ਼ਨ ਆਦਿ ਤੋਂ ਇਲਾਵਾ ਗੱਤਕਾ ਕੋਚਾਂ ਅਤੇ ਖਿਡਾਰੀਆਂ ਦੇ ਖੇਡ ਹੁਨਰ ਦਾ ਵਿਕਾਸ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗੱਤਕਾ ਖੇਡ ਨੂੰ ਵਿਸ਼ਵ ਪੱਧਰ 'ਤੇ ਪ੍ਰਚੱਲਤ ਕਰਨ ਲਈ ਲਘੂ ਫਿਲਮਾਂ ਦਾ ਨਿਰਮਾਣ ਕਰਨਾ, ਅੰਤਰ-ਵਰਸਿਟੀ ਪੱਧਰ ਦੇ ਟੂਰਨਾਮੈਂਟ, ਵਰਕਸ਼ਾਪਾਂ ਅਤੇ ਸੈਮੀਨਾਰ ਆਦਿ ਕਰਵਾਏ ਜਾਣਗੇ।ਸ੍ਰੀ ਢੀਂਡਸਾ ਨੇ ਦੱਸਿਆ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਆਪਣੀਆਂ ਸਬੰਧਿਤ ਗੱਤਕਾ ਫੈਡਰੇਸ਼ਨਾਂ ਰਾਹੀਂ ਗੱਤਕਾ ਖੇਡ ਨੂੰ ਘਰ-ਘਰ ਦੀ ਖੇਡ ਬਣਾਉਣ ਲਈ ਕਈ ਵੱਡੇ ਕਦਮ ਚੁੱਕੇ ਹਨ ਅਤੇ ਗੱਤਕਾ ਟੂਰਨਾਮੈਂਟਾਂ ਦੌਰਾਨ ਕੰਪਿਊਟਰਾਈਜ਼ਡ ਪ੍ਰਬੰਧਾਂ ਤੋਂ ਇਲਾਵਾ ਸਕੋਰਬੋਰਡ ਅਤੇ ਵੱਡੀਆਂ ਸਕਰੀਨਾਂ ਰਾਹੀਂ ਦਰਸ਼ਕ ਮੈਚ ਦੇਖ ਸਕਣਗੇ। ਉਨਾਂ ਕਿਹਾ ਕਿ ਵੱਖ-ਵੱਖ ਦੇਸ਼ਾਂ ਦੀਆਂ ਗੱਤਕਾ ਫੈਡਰੇਸ਼ਨਾਂ ਦੇ ਸਹਿਯੋਗ ਰਾਹੀਂ ਗੱਤਕੇ ਨੂੰ ਕੌਮਾਂਤਰੀ ਪੱਧਰ 'ਤੇ ਮਾਨਤਾ ਦਿਵਾਉਣ, ਗ੍ਰੇਡੇਸ਼ਨ ਕਰਵਾਉਣ, ਅੰਤਰ-ਰਾਸ਼ਟਰੀ ਟੂਰਨਾਮੈਂਟ ਕਰਵਾਉਣ ਤੋਂ ਇਲਾਵਾ ਵੱਖ-ਵੱਖ ਦੇਸ਼ਾਂ ਵਿੱਚ ਸਿਖਲਾਈ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।

ਇਸ ਸਮਝੌਤੇ ਦੇ ਹੋਰ ਵੇਰਵੇ ਦਿੰਦਿਆਂ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਅਕਾਦਮਿਕ ਅਤੇ ਖੇਡ ਪੱਧਰ 'ਤੇ ਗੱਤਕਾ ਖਿਡਾਰੀਆਂ ਨੂੰ ਸਰਟੀਫਾਈਡ ਕੋਚ ਅਤੇ ਤਕਨੀਕੀ ਸਹਾਇਕ ਬਣਾਉਣ ਲਈ ਇਸੇ ਅਕਾਦਮਿਕ ਵਰੇ ਤੋਂ ਯੂਨੀਵਰਸਿਟੀ ਵੱਲੋਂ ਦੋ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ ਜਿਨਾਂ ਵਿੱਚ ਇੱਕ ਸਾਲ ਦਾ ਡਿਪਲੋਮਾ ਕੋਰਸ ਕੋਰਸ ਇਨ ਗੱਤਕਾ ਅਤੇ ਦੂਜਾ ਛੇ ਮਹੀਨੇ ਦਾ ਸਰਟੀਫਿਕੇਟ ਕੋਰਸ ਇਨ ਗੱਤਕਾ ਹੋਵੇਗਾ। ਉਨਾਂ ਇਹ ਵੀ ਕਿਹਾ ਕਿ ਦੋਵਾਂ ਸੰਸਥਾਵਾਂ ਵੱਲੋਂ ਸਾਂਝੇ ਖੋਜ ਪ੍ਰਾਜੈਕਟਾਂ, ਦੁਵੱਲੇ ਸਿਖਲਾਈ ਕਾਰਜਾਂ ਅਤੇ ਬੌਧਿਕ ਪ੍ਰਕਾਸ਼ਨਾਵਾਂ ਰਾਹੀਂ ਗੱਤਕੇ ਪ੍ਰਤੀ ਗਿਆਨ ਵਧਾਉਣਾ, ਸਿਖਲਾਈ ਵਰਕਸ਼ਾਪਾਂ ਅਤੇ ਅਕਾਦਮਿਕ ਸੈਮੀਨਾਰ ਲਾਉਣ ਤੋਂ ਇਲਾਵਾ ਮਾਰਸ਼ਲ ਆਰਟ ਦੇ ਸੱਭਿਆਚਾਰ ਅਤੇ ਭਾਵਨਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੌਮਾਂਤਰੀ ਪੱਧਰ 'ਤੇ ਗੱਤਕਾ ਖਿਡਾਰੀਆਂ ਦੇ ਦੌਰੇ ਕਰਵਾਏ ਜਾਣਗੇ। ਉਨਾਂ ਐਲਾਨ ਕੀਤਾ ਕਿ ਦੂਜੀ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਚੈਂਪੀਅਨਸ਼ਿਪ ਨਵੰਬਰ ਮਹੀਨੇ ਕਰਵਾਈ ਜਾਵੇਗਾ।

ਇਸ ਮੌਕੇ ਏਸ਼ੀਅਨ ਗੱਤਕਾ ਫੈਡਰੇਸ਼ਨ ਦੇ ਪ੍ਰਧਾਨ ਸ੍ਰੀ ਐਸ.ਪੀ. ਸਿੰਘ ਓਬਰਾਏ ਨੇ ਕਿਹਾ ਕਿ ਦਹਾਕਿਆਂ ਬੱਧੀ ਬੰਦ ਪਈ ਪੁਰਾਤਨ ਗੱਤਕਾ ਖੇਡ ਨੂੰ ਪੁਨਰ-ਸੁਰਜੀਤ ਕਰਕੇ ਮੁੜ ਮਾਨਤਾਪ੍ਰਾਪਤ ਖੇਡ ਵਜੋਂ ਪ੍ਰਚਾਰਨ ਨਾਲ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਗੱਤਕੇ ਨੂੰ ਮਕਬੂਲੀਅਤ ਹਾਸਲ ਹੋ ਰਹੀ ਹੈ ਅਤੇ ਵਿਦੇਸ਼ਾਂ ਵਿੱਚ ਵੀ ਗੱਤਕਾ ਬਹੁਤ ਪ੍ਰਚੱਲਤ ਹੋ ਰਿਹਾ ਹੈ। ਉਨਾਂ ਕਿਹਾ ਕਿ ਇਸ ਸਾਲ ਦਸੰਬਰ ਮਹੀਨੇ ਪੰਜਾਬ ਵਿੱਚ ਅੰਤਰ-ਰਾਸ਼ਟਰੀ ਗੱਤਕਾ ਲੜੀ ਕਰਵਾਈ ਜਾ ਰਹੀ ਹੈ ਅਤੇ ਅਗਲੇ ਸਾਲ ਦੁਬਈ ਵਿਖੇ ਏਸ਼ੀਆ ਗੱਤਕਾ ਕੱਪ ਕਰਵਾਇਆ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ, ਹਰਜੀਤ ਸਿੰਘ ਜਨਰਲ ਸਕੱਤਰ, ਮਨਜੀਤ ਸਿੰਘ ਮੀਤ ਪ੍ਰਧਾਨ, ਡਾ. ਦੀਪ ਸਿੰੰਘ ਤੇ ਅਵਤਾਰ ਸਿੰਘ ਦੋਵੇਂ ਸੰਯੁਕਤ ਸਕੱਤਰ,ਸੁਖਵੰਤ ਸਿੰਘ ਸਰਾਓ, ਜਮਸ਼ੇਦ ਅਲੀ ਖਾਨ ਡੀਨ ਕਾਲਜਜ਼, ਜੱਸਾ ਸਿੰਘ ਸੰਧੂ, ਡਾ. ਰਾਜ ਕੁਮਾਰ ਸ਼ਰਮਾ ਡਾਇਰੈਕਟਰ ਖੇਡਾਂ, ਡਾ. ਦਵਿੰਦਰ ਸਿੰਘ, ਡਾ. ਪਰਮਵੀਰ ਸਿੰਘ, ਡਾ. ਲਵਲੀਨ ਸਿੰਘ ਆਦਿ ਹਾਜਰ ਸਨ।

 

Tags: PUNJABI UNIVERSITY PATIALA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD