Friday, 17 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ

 

ਵਾਤਾਵਰਣ ਪ੍ਰੇਮੀ ਸੰਤ ਸੀਚੇਵਾਲ ਦੀ ਅਗਵਾਈ ਹੇਠ ਰੁੱਖਾਂ ਨੂੰ ਬੰਨੀਆਂ ਰੱਖੜੀਆਂ

ਸੰਗਤਾਂ ਵੱਲੋਂ ਰੱਖੜ ਪੁੰਨਿਆ 'ਤੇ ਰੁੱਖਾਂ ਦੀ ਰੱਖਿਆ ਕਰਨ ਦਾ ਅਹਿਦ

Web Admin

Web Admin

5 ਦਰਿਆ ਨਿਊਜ਼

ਸੁਲਤਾਨਪੁਰ ਲੋਧੀ , 21 Aug 2013

ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਰੁੱਖਾਂ ਦੀ ਰੱਖਿਆ ਕਰਨ ਲਈ ਰੱਖੜੀ ਦੇ ਪਵਿੱਤਰ ਦਿਹਾੜੇ 'ਤੇ ਰੁੱਖਾਂ ਨੂੰ ਰੱਖੜੀਆਂ ਬੰਨੀਆਂ ਗਈਆ।ਰੁੱਖਾਂ ਨੂੰ ਰੱਖੜੀਆਂ ਬੰਨਣ ਦੀ ਸ਼ੁਰੂਆਤ ਕਰਨ ਤੋਂ ਪਹਿਲਾ ਸੰਤ ਸੀਚੇਵਾਲ ਜੀ ਨੇ ਆਈਆਂ ਸੰਗਤਾਂ ਨੂੰ ਇਹ ਪ੍ਰਣ ਕਰਵਾਇਆ ਕਿ ਉਹ ਜੀਵਨ ਭਰ ਰੁੱਖਾਂ ਦੀ ਰੱਖਿਆ ਕਰਨਗੇ ਤੇ ਰੁੱਖ ਲਗਾਉਣਗੇ।ਉਨ੍ਹਾਂ ਇੱਕ ਛੋਟੇ ਜਿਹੇ ਬੂਟੇ ਨੂੰ ਰੱਖੜੀ ਬੰਨਕੇ ਰੁੱਖਾਂ ਦੀ ਰੱਖਿਆ ਕਰਨ ਦੀ ਮਹੁੰਮ ਚਲਾਈ।ਇਸ ਤੋਂ ਬਾਆਦ ਸੰਗਤਾਂ ਨੇ ਵੱਡੀ ਗਿਣਤੀ 'ਚ ਰੁੱਖਾਂ ਨੂੰ ਰੱਖੜੀਆਂ ਬੰਨੀਆਂ।ਪੰਜਾਬ 'ਚ ਇਹ ਪਹਿਲਾ ਮੌਕਾ ਸੀ ਜਦੋਂ ਕਿਸੇ ਧਾਰਮਿਕ ਸਥਾਨ 'ਤੇ ਸੰਗਤਾਂ ਨੇ  ਵੱਡੀ ਗਿਣਤੀ 'ਚ ਰੁੱਖਾਂ ਨੂੰ ਰੱਖੜੀਆਂ ਬੰਨੀਆਂ ਹੋਣ।ਰੱਖੜੀਆਂ ਬੰਨਣ 'ਚ ਬੀਬੀਆਂ ਮੋਹਰੀ ਰਹੀਆਂ।ਹਾਲਾਂ ਕਿ ਬੱਚਿਆ ਨੈ ਵੀ ਚਾਈ ਚਾਈ ਰੁੱਖਾਂ ਨੂੰ ਰੱਖੜੀਆਂ ਬੰਨੀਆਂ।ਨਵਾਂ ਨਨਕਾਣਾ ਸਕੂਲ ਦੇ ਬੱਚਿਆਂ ਨੇ ਵੀ ਰੁੱਖਾਂ ਨੂੰ ਰੱਖੜੀਆਂ ਬੰਨੀਆਂ।ਇਸ ਮੌਕੇ ਸਜੇ ਧਾਰਮਿਕ ਦੀਵਾਨ ਨੂੰ ਵੀ ਸੰਬੋਧਨ ਕਰਦਿਆ ਕਿਹਾ ਕਿ ਸੁਲਤਾਨਪੁਰ ਲੋਧੀ 'ਚ ਹੀ ਬੇਬੇ ਨਾਨਕੀ ਨੇ ਆਪਣੇ ਰੱਬੀ ਰੂਪ ਭਰਾ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਗੁਟ 'ਤੇ ਰੱਖੜੀ ਬੰਨੀ ਸੀ।ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਇਸੇ ਧਰਤੀ ਤੋਂ 'ਪਵਣੁ ਗੁਰੁ ਪਾਣੀ ਪਿਤਾ ਮਾਤਾ ਧਰਤਿ ਮਹਤੁ' ਦਾ ਸੁਨੇਹਾ ਇਸ ਜਗਤ ਨੂੰ ਦਿੱਤਾ ਸੀ।ਉਨ੍ਹਾਂ ਕਿਹਾ ਕਿ ਆਓ ਇਸ ਪਵਿੱਤਰ ਦਿਹਾੜੇ 'ਤੇ  ਧਰਤੀ ਦਾ ਚੱਪਾ-ਚੱਪਾ ਰੁੱਖਾਂ ਨਾਲ ਭਰਨ ਦਾ ਪ੍ਰਣ ਕਰੀਏ ।ਉਨ੍ਹਾਂ ਕਿਹਾ ਕਿ ਲੋਕ ਤਦ ਹੀ ਤੰਦਰੁਸਤ ਰਹਿਣਗੇ ਜਦੋਂ ਉਹ ਸ਼ੁੱਧ ਹਵਾ 'ਚ ਸਾਹ ਲੈਣਗੇ ਤੇ ਸ਼ੁਧ ਪਾਣੀ ਪੀਣਗੇ।ਉਨ੍ਹਾਂ ਕਿਹਾ ਕਿ ਇਸ ਸਮੇਂ ਹਵਾ ਤੇ ਪਾਣੀ ਦੋਵੇ ਹੀ ਪਲੀਤ ਹੋ ਚੁੱਕੇ ਹਨ।ਇੰਨ੍ਹਾਂ ਦੋਵਾਂ ਨੂੰ ਸ਼ੁੱਧ ਰੱਖਣ ਲਈ ਰਲਕੇ ਹੰਭਲਾ ਮਾਰਨ ਦੀ ਲੋੜ ਹੈ। ਰੱਖੜ ਪੁੰਨਿਆਂ ਦੇ ਮੌਕੇ ਲੜੀਵਾਰ ਚਲਦੇ ਅਖੰਡ ਪਾਠ ਦਾ ਭੋਗ ਪਾਇਆ ਗਿਆ।ਰਾਗੀ ਤੇ ਢਾਡੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੀਆਂ ਵਾਰਾਂ ਸੁਣਾਕੇ ਨਿਹਾਲ ਕੀਤਾ।ਗੁਰੂ ਕੇ ਅਤੁੱਟ ਲੰਗਰ ਵਰਤਾਇਆ ਗਿਆ।ਇਸ ਮੌਕੇ ਸੰਤ ਸੁਖਜੀਤ ਸਿੰਘ, ਸੰਤ ਅਜੈਬ ਸਿੰਘ ਲੋਪੋ, ਸੁਰਜੀਤ ਸਿੰਘ ਸ਼ੰਟੀ, ਜਥੇਦਾਰ ਬਲਵਿੰਦਰ ਸਿੰਘ ਸਰੂਪਵਾਲ, ਗੁਰਦੇਵ ਸਿੰਘ ਫੌਜੀ, ਸੁਖਦੇਵ ਸਿੰਘ ਸੀਕਰੀ, ਪਵਿੱਤਰ ਵੇਈਂ ਦੇ ਕਾਰ ਸੇਵਕ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।

 

Tags: seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD