Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਪਿੰਡ ਮੜੋਲੀ ਕਲ੍ਹਾਂ ਵਿੱਚ ਇੱਕ ਵਿਅਕਤੀ ਵੱਲੋਂ ਗਲ ਫ਼ਰਾਹਾ, ਜੀਵਨ ਲ੍ਹੀਲਾ ਸਮਾਪਤ

Web Admin

Web Admin

5 ਦਰਿਆ ਨਿਊਜ਼

ਮੋਰਿੰਡਾ , 22 Aug 2013

ਨਜ਼ਦੀਕੀ ਪਿੰਡ ਮੜੋਲੀ ਕਲ੍ਹਾਂ ਵਿੱਚ ਇੱਕ ਵਿਅਕਤੀ ਵੱਲੋਂ ਗਲ ਫ਼ਰਾਹਾ ਲੈ ਕੇ ਆਪਣੀ ਜੀਵਨ ਲ੍ਹੀਲਾ ਸਮਾਪਤ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਸੁਖਵਿੰਦਰ ਸਿੰਘ ਉਰਫ ਕਾਕਾ (40 ਸਾਲ) ਪੁਤਰ ਬਚਨ ਸਿੰਘ ਵਾਸੀ ਪਿੰਡ ਮੜੋਲੀ ਕਲ੍ਹਾਂ ਨਸ਼ੇ ਕਰਨ ਦਾ ਆਦੀ ਸੀ ਅਤੇ ਉਹ ਨਸ਼ੇ ਦੀ ਹਾਲਤ ਵਿੱਚ ਆਪਣੀ ਪਤਨੀ ਅਤੇ ਬੱਚਿਆਂ ਨਾਲ ਕੁੱਟ-ਮਾਰ ਕਰਦਾ ਰਹਿੰਦਾ ਸੀ। ਉਸਦੀ ਪਤਨੀ ਸ਼ਰਨਦੀਪ ਕੌਰ ਘੜੂੰਆਂ ਵਿੱਖੇ ਕਿਸੇ ਪ੍ਰਾਈਵੇਟ ਕਾਲਜ ਵਿੱਚ ਨੌਕਰੀ ਕਰਕੇ ਅਪਣਾ ਅਤੇ ਅਪਣੇ ਦੋਵੇਂ ਬੱਚਿਆਂ ਦਾ ਪੇਟ ਪਾਲਦੀ ਸੀ।ਅੱਜ ਜਦੋਂ ਉਸਦੀ ਪਤਨੀ ਰੌਜ਼ਾਨਾ ਦੀ ਤਰ੍ਹਾਂ ਆਪਣੇ ਕੰਮ 'ਤੇ ਗਈ ਹੋਈ ਸੀ ਤਾਂ ਉਸਨੇ ਆਪਣੇ ਛੋਟੇ ਬੱਚਿਆਂ ਨੂੰ ਕੁਟਣਾ ਮਾਰਨਾ ਸ਼ੁਰੂ ਕਰ ਦਿੱਤਾ।ਮ੍ਰਿਤਕ ਦੀ ਵੱਡੀ ਭਰਜਾਈ ਨੇ ਉਸਨੂੰ ਅਜਿਹਾ ਕਰਨ ਤੋਂ ਰੋਕਿਆ ਅਤੇ ਉਸਦੀ ਪਤਨੀ ਨੂੰ ਫੋਨ 'ਤੇ ਦੱਸਿਆ ਕਿ ਤੇਰਾ ਪਤੀ ਨਸ਼ੇ ਦੀ ਹਾਲਤ ਵਿੱਚ ਤੇਰੇ ਬੱਚਿਆਂ ਨਾਲ ਕੁਟ-ਮਾਰ ਕਰ ਰਿਹਾ ਹੈ ਤਾਂ ਉਹ ਤੁਰੰਤ ਹੀ ਕੰਮ ਤੋਂ ਛੁੱਟੀ ਕਰ ਘਰ ਆ ਗਈ। ਘਰ ਆਉਣ 'ਤੇ ਉਸਨੇ ਅਪਣੀ ਪਤਨੀ ਨਾਲ ਵੀ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਲੋਕਾਂ ਨੇ ਉਸਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਸਨੇ ਕਿਹਾ ਕਿ ਮੈਂ ਗਲ ਫ਼ਰਾਹਾ ਲੈ ਲੈਣਾ ਹੈ ਅਤੇ ਕਮਰੇ ਅੰਦਰ ਜਾ ਕੇ ਅੰਦਰੋਂ ਕੂੰਡੀ ਲਗਾ ਲਈ ਹਾਜ਼ਰ ਲੋਕਾਂ ਨੇ ਦੱਸਿਆ ਕਿ ਇਸਦੇ ਪਰਿਵਾਰਿਕ ਮੈਂਬਰਾਂ ਵੱਲੋਂ ਥਾਣਾ ਮੋਰਿੰਡਾ ਵਿੱਖੇ ਇਸਦੀ ਇਤਲਾਹ ਦਿੱਤੀ। 

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੋਰਿੰਡਾ ਦੇ ਪੁਲਿਸ ਅਧਿਕਾਰੀ ਤੁਰੰਤ ਮੌਕੇ ਤੇ ਪਹੁੰਚ ਗਏ ਜਦੋਂ ਸੁਖਵਿੰਦਰ ਸਿੰਘ ਉਰਫ਼ ਕਾਕਾ ਨੇ ਗੇਟ ਨਾ ਖੋਹਲਿਆ ਤਾਂ ਪੰਚਾਇਤ ਮੈਂਬਰਾਂ ਅਤੇ ਪਿੰਡ ਨਿਵਾਸੀਆਂ ਦੀ ਹਾਜ਼ਰੀ ਵਿੱਚ ਕੰਧ ਤੋੜ ਕੇ ਦੇਖਿਆ ਤਾਂ ਸੁਖਵਿੰਦਰ ਸਿੰਘ ਨੇ ਪੱਖੇ ਨਾਲ ਲਟਕ ਕੇ ਗਲ ਫ਼ਰਾਹਾ ਲੈ ਆਪਣੀ ਜੀਵਨ ਲ੍ਹੀਲਾ ਸਮਾਪਤ ਕਰ ਲਈ ਸੀ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ ਦੇ ਤਫ਼ਤੀਸ਼ੀ ਅਫ਼ਸਰ ਹੋਲਦਾਰ ਸਮਰਜੀਤ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ 13 ਅਗਸਤ ਨੂੰ ਥਾਣਾ ਮੋਰਿੰਡਾ ਵਿੱਚ ਉਕਤ ਵਿਰੁੱਧ ਧਾਰਾ 107/51 ਅਧੀਨ ਪਰਚਾ ਦਰਜ਼ ਕਰਕੇ ਜ਼ੇਲ੍ਹ ਭੇਜ ਦਿੱਤਾ ਸੀ ਸੁਖਵਿੰਦਰ ਸਿੰਘ ਕਾਕਾ ਬੀਤੇ ਕੱਲ੍ਹ ਹੀ ਜੇਲ੍ਹ ਤੋਂ ਵਾਪਿਸ ਆਇਆ ਸੀ। ਨਸ਼ੇ ਦਾ ਆਦੀ ਹੋਣ ਕਾਰਨ ਉਹ ਅੱਜ ਵੀ ਨਸ਼ੇ ਦੀ ਪੂਰਤੀ ਲਈ ਅਪਣੀ ਪਤਨੀ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ , ਇੱਕ 7 ਸਾਲਾ ਬੇਟੀ , 6 ਸਾਲਾ ਬੇਟਾ ਅਤੇ ਵਿਰਧ ਬੀਮਾਰ ਪਿਤਾ ਨੂੰ ਛੱਡ ਗਿਆ ਹੈ। ਪੁਲਿਸ ਦੇ ਜਾਂਚ ਅਧਿਕਾਰੀਆਂ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD