Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਬੀਬੀ ਪਰਮਜੀਤ ਕੌਰ ਜ਼ਿਲ੍ਹਾ ਪ੍ਰੀਸ਼ਦ ਐਸ.ਏ.ਐਸ.ਨਗਰ ਦੀ ਚੇਅਰਪਰਸਨ ਅਤੇ ਬੀਬੀ ਬਿਮਲ ਕੌਰ ਵਾਇਸ ਚੇਅਰਪਰਸਨ ਸਰਬ ਸੰਮਤੀ ਨਾਲ ਚੁਣੇ ਗਏ

ਡਿਪਟੀ ਕਮਿਸ਼ਨਰ ਦੀ ਦੇਖ ਰੇਖ ਹੇਠ ਸਰਬ ਸੰਮਤੀ ਨਾਲ ਹੋਈ ਚੋਣ

ਜ਼ਿਲ੍ਹਾ ਪ੍ਰੀਸ਼ਦ ਐਸ.ਏ.ਐਸ.ਨਗਰ ਲਈ ਚੇਅਰਪਰਸਨ ਬੀਬੀ ਪਰਮਜੀਤ ਕੌਰ ਅਤੇ ਵਾਇਸ ਚੇਅਰਮੈਨ ਬੀਬੀ ਬਿਮਲ ਕੌਰ ਚੁਣੇ ਜਾਣ ਉਪਰੰਤ ਸ੍ਰ: ਹੀਰਾ ਸਿੰਘ ਗਾਬੜੀਆ ਅਬਜਰਵਰ, ਸਾਬਕਾ ਕੇਂਦਰੀ ਮੰਤਰੀ ਸ੍ਰ: ਬਲਵੰਤ ਸਿੰਘ ਰਾਮੂਵਾਲੀਆ ਅਤੇ ਜਥੇਦਾਰ ਉਜਾਗਰ ਸਿੰਘ ਬਡਾਲੀ ਹਲਕਾ ਇੰਚਾਰਜ ਖਰੜ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 22 Aug 2013

Last updated on: Aug 22, 2013, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰੀਸ਼ਦ ਲਈ ਹੋਈ ਚੋਣ ਵਿੱਚ ਬੀਬੀ ਪਰਮਜੀਤ ਕੌਰ ਨੂੰ ਜ਼ਿਲ੍ਹਾ ਪ੍ਰੀਸ਼ਦ ਦੀ ਸਰਬ ਸੰਮਤੀ ਨਾਲ ਚੇਅਰਪਰਸਨ ਅਤੇ ਬੀਬੀ ਬਿਮਲ ਕੌਰ ਨੂੰ ਵਾਇਸ ਚੇਅਰਪਰਸਨ ਚੁਣ ਲਿਆ ਗਿਆ। ਇਹ ਚੋਣ ਨਗਰ ਨਿਗਮ ਐਸ.ਏ.ਐਸ ਨਗਰ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰ ਪਾਲ ਸਿੰਘ ਸਿੱਧੂ ਦੀ ਦੇਖ ਰੇਖ ਹੇਠ ਹੋਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪ੍ਰਵੀਨ ਕੁਮਾਰ ਥਿੰਦ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਸੰਜੀਵ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਬਿੰਦਰ ਸਿੰਘ ਵੀ ਮੌਜੂਦ ਸਨ।

ਇਸ ਚੋਣ ਵਿੱਚ ਜ਼ਿਲ੍ਹਾ ਪ੍ਰੀਸ਼ਦ ਲਈ ਚੁਣੇ ਹੋਏ 10 ਮੈਂਬਰ ਤੇ ਜ਼ਿਲ੍ਹੇ ਦੀਆਂ ਤਿੰਨ ਬਲਾਕ ਸੰਮਤੀਆਂ ਦੇ ਚੇਅਰਮੈਨ/ ਚੇਅਰਪਰਸਨ ਜੋ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਵੀ ਮੈਂਬਰ ਹਨ ਸਮੇਤ 13 ਮੈਂਬਰ ਮੀਟਿੰਗ ਵਿੱਚ ਹਾਜ਼ਰ ਹੋਏ। ਚੇਅਰਪਰਸਨ ਦੇ ਅਹੁਦੇ ਲਈ ਘੜੂੰਆਂ ਜ਼ੋਨ ਤੋਂ ਚੁਣੇ ਹੋਏ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ  ਸ੍ਰ: ਮਲਕੀਤ ਸਿੰਘ ਖੱਟੜਾ ਨੇ  ਬੀਬੀ ਪਰਮਜੀਤ ਕੌਰ ਜੋ ਕਿ ਜ਼ੋਨ ਨੰ: 5 ਖਿਜਰਾਬਾਦ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਚੁਣ ਗਏ ਸਨ ਦੇ ਨਾਮ ਦੀ ਤਜਵੀਜ ਕੀਤੀ । ਜਦਕਿ ਉਨ੍ਹਾਂ ਦੀ ਤਜਵੀਜ ਦੀ ਤਾਇਦ ਜ਼ੋਨ ਸੁਹਾਣਾ ਤੋਂ ਚੁਣੇ ਹੋਏ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਸ੍ਰ: ਪਰਵਿੰਦਰ ਸਿੰਘ ਸੁਹਾਣਾ ਨੇ ਕੀਤੀ। ਵਾਇਸ ਚੇਅਰਪਰਸਨ ਦੇ ਆਹੁਦੇ ਲਈ ਬੀਬੀ ਬਿਮਲ ਕੌਰ  ਜੋ ਕਿ ਜ਼ੋਨ ਮੁੱਲਾਂਪੁਰ ਗਰੀਬਦਾਸ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਹਨ ਦੇ ਨਾਮ ਦੀ ਤਜਵੀਜ ਜ਼ੋਨ ਤਿਊੜ ਤੋਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸ੍ਰ: ਹਰਵਿੰਦਰ ਸਿੰਘ ਨੇ ਕੀਤੀ। ਇਸ ਦੀ ਤਾਇਦ ਮਨੌਲੀ ਜ਼ੋਨ ਤੋਂ ਮੈਂਬਰ ਜ਼ਿਲ੍ਹਾ ਪੀ੍ਰਸ਼ਦ ਬੀਬੀ ਗੁਰਪੀ੍ਰਤ ਕੌਰ ਨੇ ਕੀਤੀ। ਇਸ ਤਰ੍ਹਾਂ ਚੇਅਰਪਰਸਨ ਅਤੇ ਵਾਇਸ ਚੇਅਰਪਰਸਨ ਦੇ ਮੁਕਾਬਲੇ ਲਈ ਕਿਸੇ ਹੋਰ ਉਮੀਦਵਾਰ ਦਾ ਨਾਮ ਸਾਹਮਣੇ ਨਾ ਆਉਣ ਤੇ ਬੀਬੀ ਪਰਮਜੀਤ ਕੌਰ ਦੇ ਚੇਅਰਪਰਸਨ ਅਤੇ ਬੀਬੀ ਬਿਮਲ ਕੌਰ ਦੇ ਵਾਇਸ ਚੇਅਰਪਰਸਨ ਲਈ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਸ੍ਰੀਮਤੀ ਨੀਲਮ ਸ਼ਰਮਾ, ਸ੍ਰ: ਕਰਨੈਲ ਸਿੰਘ ਸੇਖਪੁਰਾ ਕਲਾਂ, ਸ੍ਰੀਮਤੀ ਕਰਮਜੀਤ ਕੌਰ, ਸ੍ਰੀ ਗੁਰਨਾਮ ਸਿੰਘ, ਚੇਅਰਪਰਸਨ ਬਲਾਕ ਸੰਮਤੀ ਡੇਰਾਬੱਸੀ ਸ੍ਰੀਮਤੀ ਮਨਿੰਦਰ ਕੌਰ, ਚੇਅਰਪਰਸਨ ਬਲਾਕ ਸੰਮਤੀ ਮਾਜਰੀ ਸ੍ਰੀਮਤੀ ਮਨਜੀਤ ਕੌਰ ਅਤੇ ਚੇਅਰਮੈਨ ਬਲਾਕ ਸੰਮਤੀ ਖਰੜ ਸ੍ਰੀ ਰੇਸ਼ਮ ਸਿੰਘ ਵੱਲੋਂ ਚੋਣ ਨੂੰ ਸਰਬ ਸੰਮਤੀ ਨਾਲ ਪ੍ਰਵਾਨ ਕੀਤਾ ਗਿਆ। 

ਬੀਬੀ ਪਰਮਜੀਤ ਕੌਰ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਅਤੇ ਬੀਬੀ ਬਿਮਲ ਕੌਰ ਦੇ ਵਾਇਸ ਚੇਅਰਪਰਸਨ ਚੁਣੇ ਜਾਣ ਉਪਰੰਤ ਮੌਕੇ ਤੇ ਪੁੱਜੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਅਬਜਰਵਰ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ , ਸਾਬਕਾ ਕੇਂਦਰੀ ਮੰਤਰੀ ਅਤੇ ਹਲਕਾ ਇੰਚਾਰਜ ਐਸ.ਏ.ਐਸ.ਨਗਰ ਸ੍ਰ: ਬਲਵੰਤ ਸਿੰਘ ਰਾਮੂਵਾਲੀਆ, ਮੁੱਖ ਸੰਸਦੀ ਸਕੱਤਰ ਉਦਯੋਗ ਤੇ ਵਣਾਜ ਵਿਭਾਗ ਪੰਜਾਬ ਸ੍ਰੀ ਐਨ.ਕੇ. ਸ਼ਰਮਾ, ਜਥੇਦਾਰ ਉਜਾਗਰ ਸਿੰਘ ਬਡਾਲੀ ਹਲਕਾ ਇੰਚਾਰਜ ਖਰੜ, ਸ੍ਰ: ਚਰਨਜੀਤ ਸਿੰਘ ਕਾਲੇਵਾਲ ਮੈਂਬਰ ਐਸ.ਜੀ.ਪੀ.ਸੀ, ਸ੍ਰ: ਰਮਨਦੀਪ ਸਿੰਘ ਭਰੋਵਾਲ ਜਨਰਲ ਸਕੱਤਰ ਸ੍ਰੋਮਣੀ ਅਕਾਲੀ ਦਲ, ਸ੍ਰ: ਗੁਰਮੁੱਖ ਸਿੰਘ ਸੋਹਲ ਜ਼ਿਲ੍ਹਾ ਪ੍ਰਧਾਨ (ਐਸ.ਸੀ/ਬੀ.ਸੀ. ਸੈੱਲ) ਸ੍ਰੋਮਣੀ ਅਕਾਲੀ ਦਲ, ਸ੍ਰ: ਪਰਮਜੀਤ ਸਿੰਘ ਕਾਹਲੋ, ਸ੍ਰ: ਅਰਵਿੰਦਰ ਸਿੰਘ ਭੁੱਲਰ ਸੀਨੀਅਰ ਅਕਾਲੀ ਆਗੂ, ਸ੍ਰ: ਮਨਜੀਤ ਸਿੰਘ ਮੁਧੋ ਸੰਗਤੀਆਂ, ਸ੍ਰੀ ਕ੍ਰਿਸ਼ਨ  ਪਾਲ ਸ਼ਰਮਾ, ਸ੍ਰ: ਜਸਪਾਲ ਸਿੰਘ, ਸ੍ਰ: ਉਦੇਵੀਰ ਸਿੰਘ ਢਿੱਲੋ, ਸ੍ਰ: ਸਾਹਿਬ ਸਿੰਘ ਬਡਾਲੀ, ਸ੍ਰ: ਗੁਰਮੀਤ ਸਿੰਘ ਛਾਂਟੂ, ਸ੍ਰ: ਮਲਵਿੰਦਰ ਸਿੰਘ, ਸ੍ਰੀ ਪਵਨ ਸ਼ਰਮਾ, ਸ੍ਰੀ ਸੰਜੇ ਕੁਮਾਰ, ਸ੍ਰੀ ਅਰਵਿੰਦਪੁਰ ਚੇਅਰਮੈਨ ਡਿਵੈਲਪਮੈਂਟ ਟਰੱਸਟ ਮੁਲਾਂਪੁਰ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਮੌਜੂਦ ਸਨ। 

 

Tags: balwant singh ramoowalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD