Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਲੋਕਾਂ ਨੇ ਦੇਸ਼ 'ਚ ਕੁਦਰਤੀ ਆਫ਼ਤਾਂ ਦੀ ਮਾਰ ਹੇਠ ਆਏ ਲੋਕਾਂ ਦੀ ਹਮੇਸ਼ਾ ਡਟ ਕੇ ਮਦਦ ਕੀਤੀ : ਕੈਰੋਂ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸ੍ਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਉਤਰਾਖੰਡ ਲਈ ਰਾਹਤ ਸਮੱਗਰੀ ਦੀ ਤੀਜੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸ੍ਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਉਤਰਾਖੰਡ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾਂ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 23 Aug 2013

Last updated on: Aug 23, 2013, 00:00 IST

ਜਦੋਂ ਵੀ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਕੁਦਰਤੀ ਆਫ਼ਤ ਆਈ ਤਾਂ ਪੰਜਾਬ ਦੇ ਲੋਕਾਂ ਨੇ ਕੁਦਰਤੀ ਆਫ਼ਤਾਂ ਦੀ ਮਾਰ ਹੇਠ ਆਏ ਲੋਕਾਂ ਦੀ ਹਮੇਸ਼ਾ ਡੱਟ ਕੇ ਮਦਦ ਕੀਤੀ। ਪੰਜਾਬ ਸਰਕਾਰ ਵੱਲੋਂ ਆਪਣੀਆਂ ਪੁਰਾਣੀਆਂ ਪ੍ਰੰਪਰਾਵਾਂ ਨੂੰ ਕਾਇਮ ਰੱਖਦਿਆਂ ਰਾਜ ਦੇ ਲੋਕਾਂ ਦੇ ਸਹਿਯੋਗ ਨਾਲ ਉਤਰਾਖੰਡ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਲਈ 125 ਟਰੱਕ ਰਾਹਤ ਸਮੱਗਰੀ ਦੇ ਭੇਜੇ ਜਾਣਗੇ । ਇਸ ਗੱਲ ਦੀ ਜਾਣਕਾਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸ੍ਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਦੁਸ਼ਹਿਰਾ ਗਰਾਂਊਂਡ ਤੋਂ ਉਤਰਾਖੰਡ ਦੇ ਹੜ੍ਹ ਪੀੜਤਾਂ ਲਈ ਭੇਜੀ ਜਾਣ ਵਾਲੀ ਰਾਹਤ ਸਮੱਗਰੀ ਦੀ ਤੀਜੀ ਖੇਪ ਜਿਸ ਵਿੱਚ 11 ਟਰੱਕ ਜਿਹਨਾਂ ਵਿੱਚ 1000 ਕੁਇੰਟਲ ਚਾਵਲ ਜੋ ਕਿ ਥੈਲੀਆਂ ਵਿੱਚ ਭਰੇ ਹੋਏ ਹਨ  ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਰਾਹਤ ਸਮੱਗਰੀ  ਦੇ 36 ਟਰੱਕ ਉਤਰਾਖੰਡ ਦੇ ਹੜ੍ਹ ਪੀੜਤਾਂ ਲਈ ਭੇਜੇ ਜਾ ਚੁੱਕੇ ਹਨ। 

ਸ੍ਰ ਕੈਰੋਂ ਨੇ ਇਸ ਮੌਕੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਉਤਰਾਖੰਡ ਸਰਕਾਰ ਨਾਲ ਰਾਹਤ ਸਮੱਗਰੀ ਭੇਜਣ ਲਈ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ ਅਤੇ ਰਾਹਤ ਸਮੱਗਰੀ ਉੱਥੋਂ ਦੀਆਂ ਲੋੜਾਂ ਦੇ ਮੁਤਾਬਿਕ ਹੀ ਭੇਜੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਜੋ ਉਤਰਾਖੰਡ ਦੇ ਹੜ੍ਹ ਪੀੜ੍ਹਤਾਂ ਲਈ ਰਾਹਤ ਸਮੱਗਰੀ ਭੇਜੀ ਜਾਂਦੀ ਹੈ ਉਸਦੀ ਵੰਡ ਅਤੇ ਸਪਲਾਈ ਦਾ ਸਮੁੱਚਾ ਕੰਮ ਵੀ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੀਆਂ ਬਣਾਈਆਂ ਗਈਆਂ ਅਫ਼ਸਰਾਂ ਦੀਆਂ ਟੀਮਾਂ ਵੱਲੋਂ ਸੰਭਾਲਿਆ ਹੋਇਆ ਹੈ ਅਤੇ ਜੋ ਕਿ ਪਿਛਲੇ 2 ਮਹੀਨਿਆਂ ਤੋਂ ਆਪਣੀ ਡਿਊਟੀ ਨਿਭਾ ਰਹੀਆਂ ਹਨ ਅਤੇ  ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਸ੍ਰ ਕੈਰੋਂ ਨੇ ਦੱਸਿਆ ਕਿ ਇਸ ਤੋਂ ਬਾਅਦ ਚੌਥੀ ਖੇਪ ਵਿੱਚ 11 ਟਰੱਕ ਆਟੇ ਦੀਆਂ ਥੈਲੀਆਂ ਨਾਲ ਭਰੇ ਹੋਏ ਭੇਜੇ ਜਾਣਗੇ। 

ਪੱਤਰਕਾਰਾਂ ਵੱਲੋਂ ਇਸ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਆਖਿਆ ਕਿ ਇਸ ਸੀਜ਼ਨ ਦੌਰਾਨ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਵੇਗੀ ਜਿਸ ਲਈ ਪੁੱਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾਂ ਵੇਚਣ ਦੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆ ਵਿੱਚ ਪੁੱਜਿਆ ਕਿਸਾਨਾਂ ਦੇ ਝੋਨੇ ਦਾ ਦਾਣਾ ਦਾਣ ਖਰੀਦਿਆ ਜਾਵੇਗਾ। ਇਸ ਮੌਕੇ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਸ੍ਰੀ ਡੀ ਐਸ. ਗਰੇਵਾਲ , ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ  ਸ੍ਰੀ ਐਸ.ਐਸ.ਜੌਹਲ, ਪੰਜਾਬ ਰਾਇਸ ਮਿੱਲ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਤਰਸ਼ੇਮ ਸਿੰਘ ਸੈਣੀ, ਐਸ.ਡੀ.ਐਮ ਸ੍ਰੀ ਲਖਮੀਰ ਸਿੰਘ, ਸ੍ਰੀ ਅਮਿਤ ਤਲਵਾੜ ਜੀ.ਐਮ ਪਨਸਪ, ਜੁਆਇੰਟ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਡਾ. ਭੁਪਿੰਦਰਪਾਲ ਸਿੰਘ ਅਤੇ ਇੰਦਰਦੀਪ ਸਿੰਘ , ਡਿਪਟੀ ਡਾਇਰੈਕਟਰ ਸ੍ਰੀ ਜਸਵਿੰਦਰ ਸਿੰਘ, ਸ੍ਰੀ ਐਚ.ਐਸ. ਮੋਖਾ, ਸਿਮਰਜੋਤ ਕੌਰ, ਕੇ.ਸੀ ਕਾਜਲ, ਡੀ.ਐਫ. ਐਸ.ਸੀ. ਸ੍ਰੀ ਸਰਬਜੀਤ ਸਿੰਘ, ਡੀ.ਐਫ ਐਸ.ਓ ਸ੍ਰ ਕੁਲਦੀਪ ਸਿੰਘ  ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: Adesh Partap Singh Kairon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD