Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਅਮਰਿੰਦਰ ਬਿਆਨ ਦੇਣ ਤੋਂ ਪਹਿਲਾਂ ਕੇਂਦਰ ਵੱਲੋਂ ਬਣਾਏ ਆਫਤਨ ਰਾਹਤ ਫੰਡ ਬਾਰੇ ਆਪਣਾ ਗਿਆਨ ਵਧਾਉਣ: ਜਨਮੇਜਾ ਸੇਖੋਂ

ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇਂ ਲਈ 5100 ਰੁਪਏ ਪ੍ਰਤੀ ਹੈਕਟੇਅਰ ਦੇਣ ਵਾਲਾ ਪੰਜਾਬ ਦਾ ਦੇਸ਼ ਦਾ ਪਹਿਲਾ ਸੂਬਾ

ਜਨਮੇਜਾ ਸਿੰਘ ਸੇਖੋ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 24 Aug 2013

Last updated on: Aug 24, 2013, 00:00 IST

ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਅਤੇ ਮੁੜ ਵਸੇਬਾ ਆਪਰੇਸ਼ਨ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਦੀ ਬਜਾਏ ਸੂਬੇ ਉਪਰ ਸੁੱਟ ਦੇਣ ਦਾ ਬਿਆਨ ਨਾ ਸਿਰਫ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਤੀ ਪੱਖਪਾਤ ਅਤੇ ਅਣਦੇਖੀ ਦਾ ਪ੍ਰਗਟਾਵਾ ਕਰਦਾ ਹੈ ਬਲਕਿ ਸਾਬਕਾ ਮੁੱਖ ਮੰਤਰੀ ਦੀ ਪੰਜਾਬ ਪ੍ਰਤੀ ਸੋਚ ਦੀ ਸਖ਼ਸੀਅਤ ਨੂੰ ਪ੍ਰਗਟ ਕਰਦਾ ਹੈ। ਇਹ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਸਿੰਜਾਈ ਮੰਤਰੀ  ਸ. ਜਨਮੇਜਾ ਸਿੰਘ ਸੇਖੋ ਨੇ ਅਮਰਿੰਦਰ ਸਿੰਘ ਦੇ ਉਸ ਗੈਰ ਹਮਦਰਦੀ ਅਤੇ ਅਨਿਆ ਪੂਰਵਕ ਬਿਆਨ 'ਤੇ ਦਿੱਤਾ ਜਿਹੜਾ ਕਾਂਗਰਸੀ ਆਗੂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਚੱਲ ਰਹੇ ਆਪਰੇਸ਼ਨਾਂ ਸਬੰਧੀ ਮੀਡੀਆ ਨੂੰ ਬਿਆਨ ਦਿੱਤਾ ਹੈ। ਸ. ਸੇਖੋਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਜੋ ਖੁਦ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਹਨ ਨੂੰ ਇਸ ਗੱਲ ਦਾ ਇਲਮ ਨਹੀਂ ਕਿ ਮਾਲੀਏ ਦੇ ਮਾਮਲਿਆਂ ਵਿੱਚ ਕੇਂਦਰ ਤੇ ਰਾਜਾਂ ਵਿਚਾਲੇ ਕੀ ਸਬੰਧ ਹੁੰਦਾ ਹੈ। ਸ. ਸੇਖੋਂ ਨੇ ਕਿਹਾ ਕਿ ਪੰਜਾਬੀਆਂ ਦੀਆਂ ਮੁਸੀਬਤਾਂ ਬਾਰੇ ਆਪਣੇ ਗੈਰ ਜ਼ਿੰਮੇਵਾਰਾਨਾ ਅਤੇ ਬੇਤੁੱਕੇ ਬਿਆਨ ਦੇਣ ਤੋ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਆਂਕੜਿਆਂ ਦੀ ਸਹੀ ਜਾਣਕਾਰੀ ਹੋਣੀ ਚਾਹੀਦੀ ਹੈ। ਆਫਤਨ ਰਾਹਤ ਫੰਡ (ਸੀ.ਆਰ.ਐਫ.) ਬਾਰੇ ਸ੍ਰੀ ਅਮਰਿੰਦਰ ਨੂੰ ਯਾਦ ਕਰਾਉਦਿਆਂ ਉਹਨਾਂ ਕਿਹਾ ਕਿ ਸੀ ਆਰ ਐਫ ਦੀਆਂ ਹਦਾਇਤਾਂ ਕੇਂਦਰ ਸਰਕਾਰ ਵਲੋ ਦਿੱਤੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਮੌਜੂਦਾ ਸਮਂੇ ਕੇਦਰ ਸਾਰੀ ਨੁਕਸਾਨ ਹੋਈ ਫਸਲ ਦਾ ਮੁਆਵਜ਼ਾ ਸਿਰਫ 3600 ਰੁਪਏ ਪ੍ਰਤੀ ਹੈਕਟੇਅਰ ਦੇ ਰਿਹਾ ਹੈ ਜਦੋਂ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ ਜੋ ਰਾਜ ਦੇ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦਾ 5100 ਰੁਪਏ ਪ੍ਰਤੀ ਹੈਕਟੇਅਰ ਦੇ ਰਿਹਾ ਹੈ ਜੋ ਕਿ ਕੇਦਰ ਦੀ ਗ੍ਰਾਂਟ ਤੋ 1500 ਰੁਪਏ ਵੱਧ ਹੈ। ਸ੍ਰੀ ਸੇਖੋ ਨੇ ਅਮਰਿੰਦਰ ਸਿੰਘ ਨੂੰ ਪੁੱਛਿਆ ਕਿ ਉਹ ਜਾਣਦੇ ਹਨ ਕਿ ਸੂਬਿਆਂ ਦਾ ਵਧੇਰੇ ਮਾਲੀਆ ਕੇਦਰ ਲੈ ਜਾਂਦਾ ਹੈ ਅਤੇ ਸੂਬਿਆਂ ਨੂੰ ਸਿਰਫ ਨਿਗੂਣਾ ਹਿੱਸਾ ਦਿੱਤਾ ਜਾਂਦਾ ਹੈ ਅਤੇ ਮੁਸ਼ਕਲ ਸਮੇ ਵੀ ਇਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ। 

ਸ੍ਰੀ ਸੇਖੋ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੁੱਛਿਆ ਕਿ ਉਹ ਪੰਜਾਬ ਦੇ ਕਿਸਾਨਾਂ ਦੀ ਸਖਤ ਮਿਹਨਤ ਨੂੰ ਕਿਵੇਂ ਭੁੱਲ ਜਾਂਦੇ ਹਨ ਜਿਨ੍ਹਾਂ ਦੇ ਯੋਗਦਾਨ ਸਦਕਾ ਭਾਰਤ ਖੁਰਾਕ  ਸੁਰੱਖਿਆ ਮੁਹਾਜ਼ 'ਤੇ ਆਤਮ ਨਿਰਭਰ ਬਣਿਆ ਹੈ। ਉਹਨਾਂ ਕਿਹਾ ਕਿ ਆਪਣੇ ਆ ਨੂੰ ਪੰਜਾਬ ਦਾ ਅਲੰਬਰਦਾਰ ਕਹਾਉਣ ਵਾਲੇ ਅਮਰਿੰਦਰ ਸਿੰਘ ਦੇ ਹਾਲੀਆ ਬਿਆਨ ਨੇ ਹਰ ਪੰਜਾਬੀ ਦੇ ਜ਼ਖ਼ਮਾਂ ਤੇ ਲੂਣ ਭੁੱਕਿਆ ਹੈ।ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬੀਆਂ ਦੇ ਵਿਰੁੱਧ ਬੋਲਣ ਸਮੇਂ ਧਿਆਨ ਰੱਖਣਾ ਚਾਹੀਦਾ ਹੈ ਕਿ ਇਹ ਉਹ ਲੋਕ ਹਨ ਜਿਨ੍ਹਾਂ ਦੀਆਂ ਦੁਆਵਾਂ ਸਦਕਾ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਪਦਵੀਆਂ ਤੇ ਮਾਣ ਸਨਮਾਨ ਪ੍ਰਾਪਤ ਹੋਇਆ ਹੈ। ਉਹਨਾਂ ਕਿਹਾ ਕਿ ਅਜਿਹੇ ਨਾਜ਼ੁਕ ਅਤੇ ਆਫਤਨ ਵਾਲੇ ਮੌਕੇ ਕੈਪਟਨ ਅਮਰਿੰਦਰ ਸਿੰਘ ਨੂੰ ਅਜਿਹੇ ਬਿਆਨ ਦੇਣ ਦੀ ਥਾਂ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕੋਲੋ ਵਿਸ਼ੇਸ਼ ਵਿੱਤੀ ਪੈਕੇਜ਼ ਮੰਗਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਮੁੜ ਵਸੇਬਾ ਹੋ ਸਕੇ।

 

Tags: janmeja singh sekhon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD