Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪ੍ਰਿੰਸ ਵਲੋਂ ਸੱਦੀ ਸਰਕਲ ਪੱਧਰੀ ਮੀਟਿੰਗ ਰੈਲੀ ਦਾ ਰੂਪ ਧਾਰਨ ਕਰ ਗਈ

ਮੁਹਾਲੀ ਵਿੱਚੋਂ ਕਰਾਂਗੇ ਕਾਂਗਰਸ ਦਾ ਬੋਰੀਆ ਬਿਸਤਰਾ ਗੋਲ : ਪ੍ਰਿੰਸ

Web Admin

Web Admin

5 ਦਰਿਆ ਨਿਊਜ਼

ਅਜੀਤਗੜ੍ਹ , 26 Aug 2013

Last updated on: Aug 26, 2013, 00:00 IST

ਯੂਥ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਵਲੋਂ ਮੁਹਾਲੀ ਜਿਲ੍ਹੇ ਵਿੱਚੋਂ ਕਾਂਗਰਸ ਦਾ ਬੋਰੀਆ ਬਿਸਤਰਾ ਗੋਲ ਕਰਨ ਦੀ ਮੁਹਿੰਮ ਚਾਲੂ ਕਰ ਦਿੱਤੀ ਗਈ ਹੈ ਅਤੇ ਲੋਕਸਭਾ ਚੋਣਾਂ ਦੇ ਨਤੀਜਿਆਂ ਉਪਰੰਤ ਮੁਹਾਲੀ ਜਿਲ੍ਹੇ ਵਿੱਚ ਕਾਂਗਰਸੀਆਂ ਦਾ ਪੂਰਨ ਸਫਾਇਆ ਹੋ ਜਾਵੇਗਾ| ਇਹ ਵਿਚਾਰ ਸ੍ਰ. ਹਰਮਨਪ੍ਰੀਤ ਸਿੰਘ ਪ੍ਰਿੰਸ, ਜਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਸ਼ਹਿਰੀ ਨੇ ਗੁ. ਅੰਬ ਸਾਹਿਬ ਵਿਖੇ ਯੂਥ ਅਕਾਲੀ ਵਰਕਰਾਂ ਅਤੇ ਸੀ. ਅਕਾਲੀ ਆਗੂਆਂ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ| ਯੂਥ ਅਕਾਲੀ ਦਲ ਜਿਲ੍ਹਾ ਸ਼ਹਿਰੀ ਵਲੋਂ ਸਰਕਲ ਪੱਧਰ ਤੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿੱਚੋਂ ਇਹ ਦੂਜੀ ਮੀਟਿੰਗ ਸੀ|ਸ੍ਰੀ ਪਿੰ੍ਰਸ ਨੇ ਕਿਹਾ ਕਿ ਮੁਹਾਲੀ ਦੇ ਵਿਕਾਸ ਲਈ ਜਿੰਨਾ ਪੈਸਾ ਪੰਜਾਬ ਦੀ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਪਿਛਲੇ ਸਾਲਾਂ ਦੌਰਾਨ ਕੀਤਾ ਹੈ, ਉੱਨਾ ਕਾਂਗਰਸ ਨੇ ਆਪਣੇ ਪੂਰੇ ਕਾਰਜਕਾਲ ਦੌਰਾਨ ਨਹੀਂ ਲਗਾਇਆ| ਉਨ੍ਹਾਂ ਕਿਹਾ ਕਿ ਸ੍ਰ. ਪ੍ਰਕਾਸ਼ ਸਿੰਘ ਬਾਦਲ, ਮੁੱਖ ਮੰਤਰੀ ਪੰਜਾਬ ਅਤੇ ਸ੍ਰ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਮੁਹਾਲੀ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ| ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦਾ ਇੱਕੋ ਇੱਕ ਨਾਹਰਾ ਵਿਕਾਸ ਦਾ ਹੈ ਅਤੇ ਵਿਕਾਸ ਦੀ ਬਦੌਲਤ ਹੀ ਲੋਕਾਂ ਨੇ ਇਸ ਪਾਰਟੀ ਦੀਆਂ ਨੀਤੀਆਂ ਤੇ ਆਪਣੀ ਮੋਹਰ ਲਗਾਈ ਹੈ|ਇਸ ਤੋਂ ਪਹਿਲਾਂ ਸ੍ਰ. ਪਰਮਿੰਦਰ ਸਿੰਘ ਸੋਹਾਣਾ ਵਾਈਸ ਚੇਅਰਮੈਨ ਲੇਬਰਫੈਡ ਪੰਜਾਬ ਨੇ ਆਏ ਸਾਰੇ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ| 

ਇਸ ਮੌਕੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਯੂਥ ਅਕਾਲੀ ਦਲ ਦੀਆਂ ਮੀਟਿੰਗਾਂ ਸ੍ਰ. ਬਲਵੰਤ ਸਿੰਘ ਰਾਮੂਵਾਲੀਆ ਹਲਕਾ ਇੰਚਾਰਜ ਦੀ ਸਰਪ੍ਰਸਤੀ ਹੇਠ ਹੋ ਰਹੀਆਂ ਹਨ ਅਤੇ ਸ੍ਰ. ਪ੍ਰਿੰਸ ਨੂੰ ਉਨ੍ਹਾਂ ਦਾ ਪੂਰਾ ਅਸ਼ੀਰਵਾਦ ਪ੍ਰਾਪਤ ਹੈ| ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਜੋਰ ਲਗਾ ਕੇ ਮੁਹਾਲੀ ਵਿੱਚੋਂ ਕਾਂਗਰਸ ਦਾ ਖਾਤਮਾ ਕਰਨ ਲਈ ਉਪਰਾਲਾ ਕਰਨ| ਇਸ ਮੌਕੇ ਬੋਲਦਿਆਂ ਵੱਖ ਵੱਖ ਬੁਲਾਰਿਆਂ ਨੇ ਸ੍ਰ. ਪ੍ਰਿੰਸ ਨੂੰ ਜਿਲ੍ਹੇ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ|ਇਸ ਮੌਕੇ ਪ੍ਰਦੀਪ ਸਿੰਘ ਭਾਰਜ, ਸਰਬਜੀਤ ਸਿੰਘ, ਗੁਰਸੇਵਕ ਸਿੰਘ ਕੈਂਸਰੇ, ਚਰਨਜੀਤ ਸਿੰਘ ਚੰਨੀ, ਕਰਨ ਪਹਿਲਵਾਨ, ਸੁਲਮਾਨ ਖਾਨ, ਬਲਪ੍ਰੀਤ ਸਿੰਘ ਜੌਨੀ, ਵਨੀਤ ਸ਼ਰਮਾ, ਗੌਰਵ ਯਾਦਵਿੰਦਰ ਸਿੰਘ , ਗੁਰਮੀਤ  ਚੌਹਾਨ (ਰਾਜਪੂਤ ਬਰਾਦਰੀ) ਹਰਜਿੰਦਰ ਸਿੰਘ, ਭੁਪਿੰਦਰ ਸਿੰਘ, ਗੈਰੀ ਸਿੰਧੂ , ਵਿਸ਼ਾਲ ਸ਼ਾਹੀਮਾਜਰਾ, ਗੁਰਵਿੰਦਰ ਸਿੰਘ, ਜਤਿੰਦਰ ਪਾਲ ਸਿੰਘ ਰਾਠੌਰੀ, ਜੋਗਿੰਦਰ ਸਿੰਘ ਜੋਗੀ, ਮੋਹਨ ਲਾਲ, ਸ਼ਾਮ ਲਾਲ ਅਤੇ ਯੂਥ ਵਰਕਰ ਵੱਡੀ ਗਿਣਤੀ ਵਿੱਚ ਹਾਜਿਰ ਸਨ| ਸਟੇਜ ਸਕੱਤਰ ਦੀ ਭੂਮਿਕਾ ਪਰਮਜੀਤ ਸਿੰਘ ਹੈਪੀ ਨੇ ਨਿਭਾਈ|ਅਹਿਮ ਸ਼ਖਸੀਅਤਾਂ ਨੂੰ ਕੀਤਾ ਸਨਮਾਨਿਤਯੂਥ ਅਕਾਲੀ ਦਲ ਜਿਲ੍ਹਾ ਸ਼ਹਿਰੀ ਵਲੋਂ ਸੀਨੀਅਰ ਲੀਡਰਸ਼ਿਪ ਦਾ ਸਨਮਾਨ ਕੀਤਾ ਗਿਆ| ਇਸ ਮੌਕੇ ਸ੍ਰ. ਅਰਵਿੰਦਰ ਸਿੰਘ ਭੁੱਲਰ (ਜਵਾਈ ਸ੍ਰ. ਬਲਵੰਤ ਸਿੰਘ ਰਾਮੂਵਾਲੀਆ) ਅਤੇ ਸ੍ਰੀਮਤੀ ਸੁਖਜੀਤ ਕੌਰ ਵਾਲੀਆ ਨੇ ਸਿਰੋਪਾਓ ਦੇ ਕੇ ਸੀਨੀਅਰ ਅਹੁਦੇਦਾਰਾਂ ਦਾ ਸਨਮਾਨ ਕੀਤਾ ਜਿਨ੍ਹਾਂ ਵਿੱਚ ਜੋਗਿੰਦਰ ਸਿੰਘ ਸਲੈਚ, ਸ੍ਰ. ਪਰਮਿੰਦਰ ਸਿੰਘ ਸੋਹਾਣਾ, ਸ੍ਰੀ ਮਨੋਜ ਅਗਰਵਾਲ, ਸ੍ਰ. ਨਛੱਤਰ ਸਿੰਘ ਬੈਦਵਾਨ, ਸ੍ਰ. ਬਲਜੀਤ ਸਿੰਘ ਕੁੰਭੜਾ ਸੀ. ਅਕਾਲੀ ਆਗੂ, ਸ੍ਰ. ਫੂਲਰਾਜ ਸਿੰਘ, ਬੀਬੀ ਕੁਲਦੀਪ ਕੌਰ ਕੰਗ, ਸ੍ਰੀ ਆਰ ਪੀ ਸ਼ਰਮਾ, ਸ੍ਰੀ ਗਿਆਨ ਚੰਦ ਅਗਰਵਾਲ, ਸ੍ਰੀ ਅਮਰੀਕ ਸਿੰਘ ਤਹਿਸੀਲਦਾਰ, ਸ੍ਰ. ਗੁਰਮੀਤ ਸਿੰਘ ਵਾਲੀਆ, ਬੀਬੀ ਅਮਿਤੇਸ਼ਵਰ ਕੌਰ, ਸ੍ਰੀਮਤੀ ਮਨਜੀਤ ਕੌਰ, ਸ੍ਰੀਮਤੀ ਪ੍ਰਕਾਸ਼ਵਤੀ, ਸ੍ਰ. ਗੁਰਮੁਖ ਸਿੰਘ ਸੋਹਲ (ਸਾਰੇ ਕੌਂਸਲਰ), ਸ੍ਰ. ਸੀਤਲ ਸਿੰਘ, ਸ੍ਰ. ਸਰਬਜੀਤ ਸਿੰਘ ਪਾਰਸ, ਸ੍ਰ. ਕੰਵਲਜੀਤ ਸਿੰਘ ਰੂਬੀ, ਸ੍ਰ. ਜਸਵਿੰਦਰ ਸਿੰਘ ਵਿਰਕ, ਸ੍ਰੀ ਮਾਤੀ ਰਾਮ ਪਹਿਲਵਾਨ ਦੇ ਨਾਂ ਸ਼ਾਮਿਲ ਹਨ।

 

Tags: harmanpreet singh prince

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD