Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਪੰਜਾਬ ਸਰਕਾਰ ਸਮੁੱਚੀਆਂ 15170 ਪੇਂਡੂ ਅਬਾਦੀਆਂ ਨੂੰ 70 ਐਲ.ਪੀ.ਪੀ.ਪੀ.ਡੀ ਜਲ ਸਪਲਾਈ ਕਰਨਾ ਯਕੀਨੀ ਬਣਾਏਗੀ - ਵਲਟੋਹਾ

ਵਿਰਸਾ ਸਿੰਘ ਵਲਟੋਹਾ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 26 Aug 2013

Last updated on: Aug 26, 2013, 00:00 IST

ਪੰਜਾਬ ਸਰਕਾਰ ਆਉਣ ਵਾਲੇ ਦੋ ਸਾਲਾਂ ਦੌਰਾਨ ਸਮੁੱਚੀਆਂ 15170 ਪੇਂਡੂ ਅਬਾਦੀਆਂ ਨੂੰ 70 ਐਲ.ਪੀ.ਪੀ.ਪੀ.ਡੀ. ਜਲ ਸਪਲਾਈ ਕਰਨਾ ਯਕੀਨੀ ਬਣਾਏਗੀ।ਇਹ ਖੁਲਾਸਾ ਕਰਦਿਆਂ ਪੰਜਾਬ ਦੇ ਪੇਂਡੂ ਜਲ ਸਪਲਾਈ ਅਤੇ ਸੈਨੀਟੇਸ਼ਨ, ਸੁਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਸ. ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚਾਲੂ ਸਾਲ 2013-14 ਦੌਰਾਨ ਪੇਂਡੂ ਜਲ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੋ ਸੂਬੇ ਦੇ ਸਮੁੱਚੇ ਪੇਂਡੂ ਖੇਤਰਾਂ ਵਿੱਚ ਸਾਫ਼ ਪੀਣਯੋਗ ਪਾਣੀ ਮੁਹੱਈਆ ਕਰਾਉਣ ਲਈ ਨਵੀਂ ਯੋਜਨਾ ਉਲੀਕੀ ਹੈ, ਜਿਸ ਤਹਿਤ ਸੂਬੇ ਦੇ 5000 ਪਿੰਡਾਂ 'ਚ ਇੱਕ ਦਿਨ 'ਚ ਇੱਕ ਆਦਮੀ ਪਿੱਛੇ 70 ਲੀਟਰ ਪਾਣੀ ਸਪਲਾਈ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਨਵੀਂ ਯੋਜਨਾ ਤਹਿਤ ਇਹ ਨਿਸ਼ਚਿਤ ਕੀਤਾ ਗਿਆ ਹੈ ਕਿ ਪਾਣੀ 'ਚ ਪਾਏ ਜਾਣ ਵਾਲੇ ਯੂਰੇਨੀਅਮ ਅਤੇ ਹੋਰ ਘਾਤਕ ਤੱਤਾਂ ਦੀ ਸਪਲਾਈ ਨਿਸ਼ਚਿਤ ਮਾਪਦੰਡਾਂ ਤੋਂ ਵੱਧ ਨਾ ਹੋਵੇ ਅਤੇ ਪਾਣੀ ਦੀ ਗੈਰ-ਕਾਨੂੰਨੀ ਵਰਤੋਂ ਨਾ ਹੋਵੇ।

ਸ. ਵਲਟੋਹਾ ਨੇ ਅਕਾਲੀ-ਭਾਜਪਾ ਸਰਕਾਰ ਦੁਆਰਾ ਮਿੱਥੇ ਹੋਏ ਟੀਚੇ ਹਰ ਹਾਲਤ 100 ਫੀਸਦੀ ਪੂਰੇ ਕਰਨ ਬਾਰੇ ਯਕੀਨ ਦਿਵਾਉਂਦਿਆਂ ਕਿਹਾ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਵਲੋਂ ਪੰਜਾਬ ਦੇ ਲੋਕਾਂ ਨੂੰ ਸਵੱਛ ਪਾਣੀ ਦੇਣ ਲਈ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵੇਖਣ 'ਚ ਆਇਆ ਹੈ ਕਿ ਸੂਬੇ ਦੇ ਕੁੱਝ ਪੇਂਡੂ ਖੇਤਰਾਂ 'ਚ ਪੇਂਡੂ ਜਲ ਸਪਲਾਈ ਸਕੀਮਾਂ ਜਾਂ ਤਾਂ ਬੰਦ ਹਨ ਜਾਂ ਉਨ੍ਹਾਂ ਦੇ ਮਿੱਥੇ ਹੋਏ ਟੀਚੇ ਪੂਰੇ ਨਹੀਂ ਹੋਏ। ਉਨ੍ਹਾਂ ਸੂਬੇ ਦੇ ਲੋਕਾਂ, ਇਲਾਕਾਈ ਆਗੂਆਂ ਨੂੰ ਅਪੀਲ ਕੀਤੀ ਕਿ ਆਪਣੇ ਇਲਾਕੇ 'ਚ ਵਿਭਾਗ ਦੀਆਂ ਬੰਦ ਹੋ ਚੁੱਕੀਆਂ ਸਕੀਮਾਂ ਜਾਂ ਜਿਨ੍ਹਾਂ ਸਕੀਮਾਂ ਪ੍ਰਤੀ ਉਨ੍ਹਾਂ ਨੂੰ ਕੋਈ ਸ਼ਿਕਾਇਤ ਹੈ, ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਣ ਤਾਂਕਿ ਸਬੰਧਤ ਸਕੀਮਾਂ ਨੂੰ ਮੁੜ ਚਾਲੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਭਾਗ ਦੇ ਸਮੂਹ ਜ਼ਿਲ੍ਹਿਆਂ ਮੁਖੀਆਂ ਨੂੰ ਪੇਂਡੂ ਜਲ ਸਪਲਾਈ ਸਕੀਮਾਂ ਦੀ ਸਟੇਟਸ ਰਿਪੋਰਟ ਤੁੰਰਤ ਭੇਜਣ ਦੇ ਆਦੇਸ਼ ਦਿੱਤੇ ਗਏ ਹਨ।

 

Tags: virsa singh baltoha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD