Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

100 ਟੈਂਕਰ ਪਾਣੀ ਦੀ ਸਪਲਾਈ ਨੂੰ ਨਿਰੰਤਰ ਰੱਖਣਗੇ ਜਾਰੀ : ਸਿੱਧੁ

ਡਿਪਟੀ ਕਮਿਸ਼ਨਰ ਵੱਲੋ ਐਸ.ਏ.ਐਸ.ਨਗਰ ਦੇ ਪ੍ਰਭਾਵਿਤ ਖੇਤਰਾਂ 'ਚ ਟੈਕਰਾਂ ਰਾਹੀਂ ਦਿੱਤੀ ਜਾ ਰਹੀਂ ਪਾਣੀ ਦੀ ਸਪਲਾਈ ਦਾ ਵੱਖ-ਵੱਖ ਥਾਵਾਂ ਤੇ ਜਾ ਕੇ ਲਿਆ ਜਾਇਜਾ

ਐਸ.ਡੀ.ਐਮ ਸ੍ਰੀ ਲਖਮੀਰ ਸਿੰਘ ਫੇਜ਼ -10 ਵਿਖੇ ਹਾਉਸ ਫੈਡ ਮਕਾਨਾਂ ਲਈ ਜਮੀਨ ਡੋਜ ਟੈਂਕੀਆਂ ਨੂੰ ਟੈਂਕਰ ਰਾਹੀਂ ਭਰਵਾਉਂਣ ਦਾ ਜਾਇਜਾ ਲੈਂਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 28 Aug 2013

Last updated on: Aug 28, 2013, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ ਦੇ ਕੁਝ ਇਲਾਕੇ ਜਿਹੜੇ ਕਿ ਕੰਜੌਲੀ ਵਾਟਰ ਵਰਕਸ ਤੋਂ ਆਉਣ ਵਾਲੀ ਪਾਣੀ ਦੀ ਪਾਈਪ ਲਾਈਨ 'ਚ ਆਈ ਖਰਾਬੀ ਕਾਰਨ ਪ੍ਰਭਾਵਿਤ ਹੋਏ ਸਨ । ਉਨ੍ਹਾਂ ਇਲਾਕਿਆਂ ਵਿੱਚ ਟੈਂਕਰਾਂ ਰਾਹੀਂ ਪੀਣ ਵਾਲੇ ਪਾਣੀ ਨੂੰ ਲੋਕਾਂ ਤੱਕ ਪੁੱਜਦਾ ਕਰਨ ਲਈ ਯਕੀਨੀ ਬਣਾਇਆ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰਪਾਲ ਸਿੰਘ ਸਿੱਧੂ ਨੇ ਵੱਖ-ਵੱਖ ਥਾਵਾਂ ਤੇ ਜਾ ਕੇ ਜਿਥੇ ਕਿ ਟੈਂਕਰਾਂ ਰਾਹੀਂ ਪੀਣ ਵਾਲੇ ਪਾਣੀ ਦੀ ਵਿਵਸ਼ਥਾ ਕੀਤੀ ਗਈ ਹੈ ਦਾ ਜਾਇਜਾ ਲਿਆ।ਸ੍ਰੀ ਸਿੱਧੂ ਨੇ ਜਾਇਜਾ ਲੈਣ  ਮੌਕੇ  ਦੱਸਿਆ ਕਿ ਪ੍ਰਭਾਵਿਤ ਖੇਤਰਾਂ ਵਿੱਚ ਸ਼ਹਿਰ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵੀਰਵਾਰ ਸ਼ਾਮ ਤੱਕ ਕੰਜੌਲੀ ਵਾਟਰ ਵਰਕਸ ਤੋਂ ਆਉਣ ਵਾਲੀ ਨੁਕਸਾਨੀ ਪਾਈਪ ਲਾਈਨ ਵੀ ਚਾਲੂ ਹੋ ਜਾਵੇਗੀ ਕਿਉਂਕਿ ਪਾਈਪ ਲਾਈਨ ਨੂੰ ਠੀਕ ਕਰਨ ਦਾ ਕੰਮ ਨਿਰਵਿਘਨ ਜੰਗੀ ਪੱਧਰ ਤੇ ਚੱਲ ਰਿਹਾ ਹੈ। ਪਰੰਤੂ ਜਦੋਂ ਤੱਕ ਪਾਣੀ ਦੀ ਸਪਲਾਈ ਆਮ ਵਾਂਗ ਨਹੀਂ ਹੋ ਜਾਂਦੀ ਉਦੋਂ ਤੱਕ 100 ਟੈਂਕਰ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਨਿਰੰਤਰ ਜਾਰੀ ਰੱਖਣਗੇ। ਸ੍ਰੀ ਸਿੱਧੂ ਨੇ ਦੱਸਿਆ ਕਿ ਜਨ ਸਿਹਤ ਤੇ ਗਮਾਡਾ ਦੇ ਅਧਿਕਾਰੀਆਂ ਨੂੰ ਸ਼ਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦੀ ਸਪਲਾਈ ਨੂੰ ਹਰ ਹਾਲਤ ਵਿੱਚ ਪੁੱਜਦਾ ਕਰਨ ਨੂੰ ਯਕੀਨੀ ਬਣਾਉਣ। ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਸੁਚੱਜੀ ਵੰਡ ਅਤੇ ਲੋਕਾਂ ਤੱਕ ਲੋੜੀਦੀ ਮਾਤਰਾਂ ਵਿੱਚ ਪਾਣੀ ਨੂੰ ਪੁੱਜਦਾ ਕਰਨ ਲਈ ਐਸ.ਡੀ.ਐਮ ਸ੍ਰੀ ਲਖਮੀਰ ਸਿੰਘ, ਤਹਿਸੀਲਦਾਰ ਅਤੇ ਨਾਈਬ ਤਹਿਸੀਲਦਾਰ ਵੀ ਵਿਸ਼ੇਸ ਨਿਗਰਾਨੀ ਕਰ ਰਹੇ ਹਨ। ਇਸ ਤੋਂ ਇਲਾਵਾ ਫੇਜ਼-10 ਵਿਖੇ ਪਾਣੀ ਦੇ ਬੂਸਟਰ ਵਿਖੇ ਕੰਟਰੋਲ ਰੂਮ ਬਣਾਇਆ ਗਿਆ ਹੈ ਅਤੇ ਪ੍ਰਭਾਵਿਤ ਖੇਤਰਾਂ ਨੂੰ 12 ਸੈਕਟਰਾਂ ਵਿੱਚ ਵੰਡ ਕੇ ਪਾਣੀ ਦੀ ਸੁਚੱਜੀ ਵੰਡ ਅਤੇ ਲੋੜੀਦੀ ਮਾਤਰਾ ਵਿੱਚ ਲੋਕਾਂ ਤੱਕ ਪਾਣੀ ਨੂੰ ਪੁੱਜਦਾ ਕਰਨ ਲਈ ਸੈਕਟਰ ਅਫ਼ਸਰ ਵੀ ਡਿਊਟੀ ਨਿਭਾ ਰਹੇ ਹਨ। ਸ੍ਰੀ ਸਿੱਧੂ ਨੇ ਦੱਸਿਆ ਕਿ ਟੈਂਕਰਾਂ ਤੋਂ ਇਲਾਵਾ ਅੱਜ ਸਵੇਰੇ ਜਨ ਸਿਹਤ ਵਿਭਾਗ ਦੀ ਫੇਜ਼-7 ਤੋਂ ਫੇਜ਼-9 ਤੱਕ ਜਾਂਦੀ ਵਾਟਰ ਸਪਲਾਈ ਲਾਈਨ ਰਾਹੀਂ ਫੇਜ਼ -7 ਵਿਖੇ ਲਗੇ ਹੋਏ ਕੰਟਰੋਲ ਵਾਲ ਨੂੰ ਖੋਲਕੇ ਸੈਕਟਰ 70-71 ਅਤੇ ਫੇਜ਼ 9, 10, 11 ਨੂੰ ਸਵੇਰੇ 6.00 ਵਜੇ 7.30 ਵਜੇ ਤੱਕ ਪਾਣੀ ਦੀ ਸਪਲਾਈ ਦਿੱਤੀ ਗਈ ਹੈ ਅਤੇ ਹੁਣ ਇਹ ਸਪਲਾਈ ਰੋਜਾਨਾ ਸਵੇਰੇ 6.00 ਵਜੇ ਤੋਂ 7.30 ਵਜੇ ਤੱਕ ਅਤੇ ਸ਼ਾਮ 6.30 ਵਜੇ ਤੋਂ 9.30 ਵਜੇ ਤੱਕ ਬਹਾਲ ਰੱਖੀ ਜਾਵੇਗੀ। ਜਿਸ ਨਾਲ ਲੋਕਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ। 

ਜਨ ਸਿਹਤ ਵਿਭਾਗ ਦੇ ਐਕਸੀਅਨ ਸ੍ਰੀ ਆਰ.ਪੀ. ਗੁਪਤਾ ਨੇ ਦੱਸਿਆ ਕਿ ਫੇਜ਼-7 ਤੋਂ ਕੰਟਰੋਲ ਵਾਲ ਖੋਲਣ ਕਾਰਨ ਰੋਜ਼ਾਨਾ ਸਵੇਰੇ ਅਤੇ ਸਾਮ ਨੂੰ  ਪੀਣ ਵਾਲੇ ਪਾਣੀ ਦੀ ਸਪਲਾਈ ਡੇਢ ਘੰਟੇ ਤੋਂ ਲੈਕ ਦੋ ਘੰਟੇ ਤੱਕ ਨਿਰਵਿਘਨ ਦਿੱਤੀ ਜਾਵੇਗੀ। ਇਨ੍ਹਾਂ ਖੇਤਰਾਂ  ਵਿੱਚ ਵਾਟਰ ਸਪਲਾਈ ਬਹਾਲ ਹੋਣ ਕਾਰਨ ਹੁਣ ਟੈਂਕਰਾਂ ਰਾਹੀਂ ਪੀਣ ਵਾਲੇ ਪਾਣੀ ਨੂੰ ਦੂਰ ਦੁਰਾਡੇ ਦੇ ਪ੍ਰਭਾਵਿਤ ਖੇਤਰਾਂ ਨੂੰ  ਅਸਾਨੀ ਨਾਲ ਕਵਰ ਕੀਤਾ ਜਾ ਸਕੇਗਾ । ਉਨ੍ਹਾਂ ਲੋਕਾਂ ਨੂੰ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਐਸ.ਡੀ.ਐਮ ਸ੍ਰੀ ਲਖਮੀਰ ਸਿੰਘ ਨੇ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ  ਜਿਥੇ ਕਿ ਟੈਂਕਰਾਂ ਰਾਹੀਂ ਪੀਣ ਵਾਲੇ ਪਾਣੀ ਦੀ ਵਿਵਸ਼ਥਾ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਦਿੱਤੀਆ ਜਾ ਰਹੀਂਆਂ ਮੁਫ਼ਤ ਕਲੋਰੀਨ ਦੀਆਂ ਗੋਲੀਆਂ ਪਾਣੀ ਵਿੱਚ ਪਾ ਕੇ ਪਾਣੀ ਨੂੰ ਵਰਤੋਂ ਵਿੱਚ ਲਿਆਉਣ ਦੀ ਅਪੀਲ ਵੀ ਕੀਤੀ।

 

Tags: sdm mohali lakhmir singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD