Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ਦੀ ਪੰਜਾਬ 'ਚ ਧਮਾਕੇਦਾਰ ਸ਼ੁਰੂਆਤ

ਸਾਰੇ ਵਿਕਲਪ ਖੁੱਲ੍ਹੇ, ਗਠਜੋੜ ਜਾਂ ਇਕੱਲੇ ਚੋਣ ਲੜਨ 'ਤੇ ਫੈਸਲਾ ਮਮਤਾ ਕਰਨਗੇ

Web Admin

Web Admin

5 Dariya News

ਚੰਡੀਗੜ੍ਹ , 13 Dec 2016

ਮਮਤਾ ਬੈਨਰਜੀ ਦੀ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੇ ਰਸਮੀ ਤੌਰ 'ਤੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਅਖਾੜੇ 'ਚ ਕਦਮ ਰੱਖ ਦਿੱਤਾ ਹੈ। ਪਾਰਟੀ ਵੱਲੋਂ ਬੀਤੇ ਹਫਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਪੰਜਾਬ ਯੂਨਿਟ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਅੱਜ ਚੰਡੀਗੜ੍ਹ ਵਿਖੇ ਆਪਣੇ ਸੂਬਾਈ ਦਫਤਰ ਦੀ ਸ਼ੁਰੂਆਤ ਕਰ ਦਿੱਤੀ ਗਈ।ਪਾਰਟੀ ਦੇ ਸੂਬਾਈ ਦਫਤਰ ਦਾ ਉਦਘਾਟਨ ਸਾਬਕਾ ਰੇਲ ਮੰਤਰੀ ਤੇ ਕੌਮੀ ਮੀਤ ਪ੍ਰਧਾਨ ਮੁਕੁਲ ਰਾਏ ਵੱਲੋਂ ਕਈ ਸਾਬਕਾ ਵਿਧਾਇਕਾਂ ਤੇ ਪੰਜਾਬ ਦੇ ਕੈਬਿਨੇਟ ਮੰਤਰੀਆਂ ਅਤੇ ਦਿੱਲੀ ਤੇ ਕਲਕੱਤਾ ਤੋਂ ਤ੍ਰਿਣਮੂਲ ਕਾਂਗਰਸ ਦੇ ਇਕ ਸੀਨੀਅਰ ਵਫਦ ਦੀ ਮੌਜ਼ੂਦਗੀ ਹੇਠ ਕੀਤਾ ਗਿਆ। ਬਾਅਦ 'ਚ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਅਯੋਜਿਤ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਏ ਤੇ ਬਰਾੜ ਨੇ ਪਾਰਟੀ ਦੀ ਪੰਜਾਬ ਯੂਨਿਟ ਦੀਆਂ ਭਵਿੱਖ ਦੀਆਂ ਨੀਤੀਆਂ ਬਾਰੇ ਖੁਲਾਸਾ ਕੀਤਾ।ਰਾਏ ਨੇ ਬਰਾੜ ਦੀ ਸਖ਼ਤ ਮਿਹਨਤ ਤੇ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਰਾੜ ਦਾ ਸਾਡੀ ਆਗੂ ਮਮਤਾ ਬੈਨਰਜੀ ਨਾਲ ਕਰੀਬ 30 ਸਾਲ ਪੁਰਾਣਾ ਸਬੰਧ ਹੈ ਅਤੇ ਉਨ੍ਹਾਂ ਦੋਨਾਂ 'ਚ ਆਪਸੀ ਭਰੋਸਾ, ਮੁੱਲਾਂ ਤੇ ਸਿਧਾਂਤਾਂ ਦੀ ਡੂੰਘੀ ਸਾਂਝ ਹੈ। ਬਰਾੜ ਦੀ ਅਗਵਾਈ ਹੇਠ ਪੰਜਾਬ 'ਚ ਪਾਰਟੀ ਨੂੰ ਪੂਰਾ ਭਰੋਸਾ ਹੈ ਕਿ ਇਸ ਨਾਲ ਭਾਰਤ ਅੰਦਰ ਟੀ.ਐਮ.ਸੀ ਦਾ ਮਹਾਨ ਏਜੰਡਾ ਹੋਰ ਮਜ਼ਬੂਤ ਹੋਵੇਗਾ।ਇਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ 'ਚ ਟੀ.ਐਮ.ਸੀ ਸੂਬੇ ਦੇ ਹਰੇਕ ਜ਼ਿਲ੍ਹੇ 'ਚ ਆਪਣੇ ਦਫਤਰ ਖੋਲ੍ਹੇਗੀ ਅਤੇ ਅਹੁਦੇਦਾਰਾਂ ਦੀ ਨਿਯੁਕਤੀ ਕਰੇਗੀ।

ਜਦਕਿ ਹੋਰ ਪਾਰਟੀਆਂ ਨਾਲ ਚੋਣਾਂ ਤੋਂ ਪਹਿਲਾਂ ਗਠਜੋੜ ਦੀਆਂ ਸੰਭਾਵਨਾਵਾਂ ਜਾਂ ਇਕੱਲੇ ਚੋਣ ਲੜਨ ਬਾਰੇ ਸਵਾਲ ਦੇ ਜਵਾਬ 'ਚ ਰਾਏ ਨੇ ਕਿਹਾ ਕਿ ਬਰਾੜ ਦੀ ਅਗਵਾਈ ਹੇਠ ਪ੍ਰਦੇਸ਼ ਯੂਨਿਟ ਨੂੰ ਪੰਜਾਬ ਦੇ ਜ਼ਮੀਨੀ ਹਾਲਾਤਾਂ ਦੇ ਜਾਇਜ਼ੇ ਦੀ ਰਿਪੋਰਟ ਭੇਜਣ ਵਾਸਤੇ ਕਿਹਾ ਗਿਆ ਹੈ ਅਤੇ ਇਸ ਤੋਂ ਬਾਅਦ ਅੰਤਿਮ ਫੈਸਲਾ ਮਮਤਾ ਜੀ ਨਾਲ ਸਲਾਹ ਕਰਕੇ ਲਿਆ ਜਾਵੇਗਾ। ਹਾਲਾਂਕਿ, ਉਨ੍ਹਾਂ ਨੇ ਇਹ ਸਪੱਸ਼ਟ ਕੀਤਾ ਕਿ ਪਾਰਟੀ ਲਈ ਸਾਰੇ ਵਿਕਲਪ ਖੁੱਲ੍ਹੇ ਹਨ ਅਤੇ ਉਨ੍ਹਾਂ ਦਾ ਟੀਚਾ ਸੂਬੇ ਅੰਦਰ ਇਕ ਸਾਫ ਸੁਥਰੀ ਤੇ ਇਮਾਨਦਾਰ ਸਰਕਾਰ ਦੇਣਾ ਹੈ, ਜਿਹੜੀ ਸਾਡੀ ਕੌਮੀ ਪੱਧਰ 'ਤੇ ਹਰੇਕ ਕੋਸ਼ਿਸ਼ ਦਾ ਹਿੱਸਾ ਹੋਵੇਗੀ।ਬਰਾੜ ਨੇ ਕਿਹਾ ਕਿ ਪਾਰਟੀ ਲਾਈਨਾਂ ਤੋਂ ਹੱਟ ਕੇ ਉਨ੍ਹਾਂ ਨਾਲ ਵੱਡੀ ਗਿਣਤੀ 'ਚ ਹਮਖਿਆਲੀ ਅਤੇ ਸਾਫ ਸੁਥਰੇ ਅਕਸ ਵਾਲੀਆਂ ਸਖ਼ਸ਼ਿਅਤਾਂ ਸੰਪਰਕ 'ਚ ਹਨ ਅਤੇ ਆਉਂਦੇ ਦਿਨਾਂ 'ਚ ਤੁਸੀਂ ਪੰਜਾਬ ਅੰਦਰ ਇਕ ਨਵੀਂ ਸਿਆਸੀ ਤਾਕਤ ਨੂੰ ਉਭਰਦੇ ਹੋਏ ਦੇਖੋਗੇ।ਬਰਾੜ ਨੇ ਸਪੱਸ਼ਟ ਕੀਤਾ ਕਿ ਪੰਜਾਬ 'ਚ ਪਾਰਟੀ ਦੇ ਮੁੱਖ ਮੁੱਦੇ ਨਸ਼ਿਆਂ ਦਾ ਖਾਤਮਾ, ਖੇਤੀਬਾੜੀ ਦੇ ਮਾੜੇ ਹਾਲਾਤਾਂ, ਬੇਰੁਜ਼ਗਾਰੀ, ਉਦਯੋਗਾਂ ਨੂੰ ਮੁੜ ਖੜ੍ਹਾ ਕਰਨ ਸਮੇਤ ਸਿੱਖਿਆ, ਸਿਹਤ ਸੇਵਾਵਾਂ, ਔਰਤਾਂ ਤੇ ਪਿਛੜੀਆਂ ਸ੍ਰੇਣੀਆਂ ਦੇ ਹੱਕਾਂ ਉਪਰ ਜ਼ੋਰ ਦੇਣਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਕੇਂਦਰ ਦੀ ਐਨ.ਡੀ.ਏ ਸਰਕਾਰ ਦੀ ਨੋਟਬੰਦੀ ਦੇ ਫੇਲ੍ਹ ਹੋਣ ਕਾਰਨ ਕਿਸਾਨਾਂ ਤੇ ਛੋਟੇ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸਾਹਮਣੇ ਲਿਆਉਣ ਵਾਸਤੇ ਟੀ.ਐਮ.ਸੀ ਸੂਬਾ ਪੱਧਰੀ ਪ੍ਰਦਰਸ਼ਨ ਵੀ ਕਰੇਗੀ।

 

Tags: Jagmeet Singh Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD