Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਐਸ.ਸੀ. ਕਮਿਸ਼ਨ ਵਲੋਂ ਭਲਾਈ ਵਿਭਾਗ ਨੂੰ ਜਾਅਲੀ ਐਸ. ਸੀ. ਜਾਤੀ ਸਰਟੀਫਿਕੇਟਾਂ ਦੀ ਰਿਪੋਰਟ 15 ਦਿਨਾਂ 'ਚ ਪੇਸ਼ ਕਰਨ ਦੇ ਹੁਕਮ

ਪੁਲੀਸ ਵਿਭਾਗ ਨੂੰ ਥਾਣਿਆ ਤੇ ਦਫ਼ਤਰਾਂ 'ਚ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਵੇਰਵਾ ਦਰਸਾਉਂਦੇ ਬੋਰਡ ਲਗਾਉਣ ਦੀ ਹਦਾਇਤ

Web Admin

Web Admin

5 Dariya News

ਚੰਡੀਗੜ੍ਹ , 13 Dec 2016

Last updated on: Dec 13, 2016, 00:00 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਭਲਾਈ ਵਿਭਾਗ, ਪੰਜਾਬ ਨੂੰ ਸੂਬੇ ਭਰ 'ਚ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਬਣਾਉਣ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਮੁੱਚੀ ਰਿਪੋਰਟ 15 ਦਿਨਾਂ 'ਚ ਕਮਿਸ਼ਨ ਸਨਮੁੱਖ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।ਪੰਜਾਬ ਭਵਨ ਵਿਖੇ ਅੱਜ ਹੋਈ ਫੁੱਲ ਕਮਿਸ਼ਨ ਦੀ ਮੀਟਿੰਗ ਮਗਰੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਐਸ.ਸੀ. ਕਮਿਸ਼ਨ ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਇੱਕ ਫੁੱਲ ਕਮਿਸ਼ਨ ਮੀਟਿੰਗ ਕੀਤੀ ਗਈ, ਜਿਸ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਨੇਕਾਂ ਮਸਲੇ ਜੋ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਨ, ਨੂੰ ਵਿਚਾਰਿਆ ਗਿਆ ਅਤੇ ਉਨ੍ਹਾਂ ਮਾਮਲਿਆਂ ਨੂੰ ਸਮਾਂਬੱਧ ਢੰਗ ਨਾਲ ਨਜਿੱਠਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਭਲਾਈ ਵਿਭਾਗ, ਪੰਜਾਬ ਨੂੰ ਸੂਬੇ ਭਰ 'ਚ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਬਣਾਉਣ ਸਬੰਧੀ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਸਮੁੱਚੀ ਰਿਪੋਰਟ 15 ਦਿਨਾਂ 'ਚ ਕਮਿਸ਼ਨ ਸਨਮੁੱਖ ਪੇਸ਼ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੁਲੀਸ ਵਿਭਾਗ ਨੂੰ ਪੰਜਾਬ 'ਚ ਦਲਿਤਾਂ 'ਤੇ ਹੋ ਰਹੇ ਅੱਤਿਆਚਾਰ ਦੀ ਮਹੀਨਾਵਾਰ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ। 

ਸ੍ਰੀ ਬਾਘਾ ਨੇ ਦੱਸਿਆ ਕਿ ਭਲਾਈ ਵਿਭਾਗ ਨੂੰ ਇਹ ਵੀ ਕਿਹਾ ਗਿਆ ਹੈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵੱਖ-ਵੱਖ ਕਾਲਜਾਂ 'ਚ ਪੜ੍ਹ ਰਹੇ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਸਕਾਲਰਸ਼ਿਪ ਫੰਡਾਂ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ ਤਾਂ ਜੋ ਸਬੰਧਤ ਵਿਦਿਆਰਥੀਆਂ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਈ ਕਾਲਜਾਂ ਵਲੋਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਫੰਡ ਜਾਰੀ ਨਾ ਹੋਣ ਕਰਕੇ ਰੋਲ ਨੰਬਰ ਨਹੀਂ ਦਿੱਤੇ ਜਾ ਰਹੇ, ਸਮੂਹ ਕਾਲਜਾਂ ਨੂੰ ਇੱਕ ਪੱਤਰ ਜਾਰੀ ਕਰਕੇ ਤੁਰੰਤ ਰੋਲ ਨੰਬਰ ਜਾਰੀ ਲਈ ਕਿਹਾ ਜਾਵੇ।ਸ੍ਰੀ ਬਾਘਾ ਨੇ ਦੱਸਿਆ ਕਿ ਪੁਲੀਸ ਵਿਭਾਗ ਅਤੇ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਅੱਤਿਆਚਾਰ ਨਿਵਾਰਨ (ਐਟਰੋਸਿਟੀ ਐਕਟ) ਐਕਟ 'ਚ ਕੀਤੀ ਗਈ ਸੋਧ ਅਨੁਸਾਰ ਜਨਤਕ ਸਥਾਨਾਂ, ਪੁਲੀਸ ਥਾਣਿਆਂ, ਸਰਕਾਰੀ ਦਫ਼ਤਰਾਂ ਵਿਖੇ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਐਸ.ਸੀ. ਐਕਟ ਦਾ ਵੇਰਵਾ ਦਰਸਾਉਂਦੇ ਬੋਰਡਾਂ ਲਗਾਏ ਜਾਣ ਤਾਂ ਜੋ ਅਨੁਸੂਚਿਤ ਜਾਤੀ ਵਰਗ ਦੇ ਲੋਕ ਜਾਗਰੂਕ ਹੋ ਸਕਣ ਅਤੇ ਆਪਣੀਆਂ ਮੁਸ਼ਕਲਾਂ ਸਬੰਧੀ ਪੰਜਾਬ ਐਸ.ਸੀ. ਕਮਿਸ਼ਨ ਤੱਕ ਪਹੁੰਚ ਕਰ ਸਕਣ। ਇਸ ਮੌਕੇ ਏ.ਡੀ.ਜੀ.ਪੀ. (ਕਰਾਈਮ) ਸ੍ਰੀ ਇੰਦਰਪ੍ਰੀਤ ਸਿੰਘ ਸਹੋਤਾ, ਡਾਇਰੈਕਟਰ ਸਥਾਨਕ ਸਰਕਾਰ ਸ੍ਰੀ ਪਰਵੀਨ ਕੁਮਾਰ ਥਿੰਦ, ਸ੍ਰੀ ਦਿਪਰਾਵਾ ਲਾਕਰਾ, ਡਾਇਰੈਕਟਰ, ਭਲਾਈ ਵਿਭਾਗ, ਪੰਜਾਬ, ਪੰਜਾਬ ਐਸ.ਸੀ. ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਰਾਜ ਸਿੰਘ, ਵਾਈਸ ਚੇਅਰਮੈਨ ਸ੍ਰੀ ਰਾਜਿੰਦਰ ਸਿੰਘ ਗੁੱਡੂ, ਡਿਪਟੀ ਡਾਇਰੈਟਰ ਸ੍ਰੀ ਰਾਜ ਬਹਾਦਰ ਸਿੰਘ, ਸ੍ਰੀਮਤੀ ਭਾਰਤੀ ਕਨੇਡੀਸ੍ਰੀ ਗਿਆਨ ਚੰਦ ਦਿਵਾਲੀ, ਸ੍ਰੀ ਪ੍ਰਭ ਦਿਆਲ ਰਾਮਪੁਰ, ਸ੍ਰੀ ਰਾਜ ਕੁਮਾਰ ਹੰਸ, ਸ੍ਰੀ ਤਰਸੇਮ ਸਿੰਘ ਸਿਆਲਕਾ ਅਤੇ ਸ੍ਰੀ ਦਰਸ਼ਨ ਸਿੰਘ (ਸਾਰੇ ਗੈਰ-ਸਰਕਾਰੀ ਮੈਂਬਰ) ਹਾਜ਼ਰ ਸਨ। 

 

Tags: Rajesh Bagha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD