Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ 2 ਕਰੋੜ 61 ਲੱਖ ਰੁਪਏ ਮੁਆਵਜੇ ਦੇ ਵੰਡੇ ਚੈੱਕ

ਮੁੱਖ ਮੰਤਰੀ ਪੰਜਾਬ ਬਾਦਲ ਨੇ ਕਲਾਨੋਰ ਵਿਖੇ ਨਵੇਂ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਤੇ ਸਬ-ਡਵੀਜ਼ਨ ਕੰਪਲੈਕਸ ਦੇ ਰੱਖਿਆ ਨੀਂਹ ਪੱਥਰ

Web Admin

Web Admin

5 Dariya News

ਕਲਾਨੌਰ (ਗੁਰਦਾਸਪੁਰ) , 13 Dec 2016

Last updated on: Dec 13, 2016, 00:00 IST

ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਸਰਹੱਦੀ ਲੋਕ ਅਸਲ ਦੇਸ਼ ਭਗਤ ਹਨ, ਜੋ ਸਰਹੱਦਾਂ ਤੇ ਮੁਸੀਬਤਾਂ ਝੱਲ ਕੇ ਦੇਸ਼ ਦੀ ਸੇਵਾ ਕਰਦੇ ਹਨ ਅਤੇ ਸਰਕਾਰਾਂ ਦਾ ਵੀ ਫਰਜ਼ ਬਣਦਾ ਹੈ ਕਿ ਸਰਹੱਦੀ ਕਿਸਾਨਾਂ ਦੀ ਬਾਂਹ ਫੜ੍ਹੀ ਜਾਵੇ। ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਸਥਾਨਕ ਦਾਣਾ ਮੰਡੀ ਕਲਾਨੋਰ ਵਿਖੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਕਿਸਾਨ ਜਿਨਾਂ ਦੀ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਸੀ ਨੂੰ 2 ਕਰੋੜ 61 ਲੱਖ ਰੁਪਏ ਦੇ ਮੁਆਵਜ਼ੇ ਦੇ ਚੈੱਕ ਵੰਡਣ ਲਈ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਹੱਦ ਦੇ ਨੇੜੇ ਰਹਿਣ ਵਾਲੇ ਲੋਕਾਂ ਦੀ ਹਮੇਸਾਂ ਬਾਂਹ ਫੜੀ ਹੈ ਅਤੇ ਹਰ ਔਖ ਦੀ ਘੜੀ ਵਿਚ ਲੋਕਾਂ ਦੇ ਸਾਥ ਦਿੱਤਾ ਹੈ ਤੇ ਜਿਨਾਂ ਕਿਸਾਨਾਂ ਦੀ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਹੈ ਉਨਾਂ ਦੀ ਵਿੱਤੀ ਸਹਾਇਤਾ ਕੀਤੀ ਹੈ, ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਹੈ। । 

ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੈਂਕੜੇ ਕਿਸਾਨ ਜਿਨਾਂ ਦੀ 21 ਹਜ਼ਾਰ ਏਕੜ ਦੇ ਕਰੀਬ ਕੰਡਿਆਲੀ ਤਾਰ ਤੋਂ ਪਾਰ ਜ਼ਮੀਨ ਹੈ ਨੂੰ ਮੁਆਵਜ਼ਾ ਦਿੱਤਾ ਗਿਆ ਹੈ। ਸ. ਬਾਦਲ ਨੇ ਕਿਹਾ ਕਿ ਧਰਤੀ ਦੇ ਪੁੱਤਰ ਕਿਸਾਨਾਂ ਲਈ ਹਮੇਸਾਂ ਉਨਾਂ ਅੱਗੇ ਹੋ ਕੇ ਕਿਸਾਨੀ ਦੇ ਹੱਕ ਦੇ ਗੱਲ ਕੀਤੀ ਹੈ ਅਤੇ ਸਰਕਾਰ ਵੀ ਇਸ ਨੂੰ ਡਿਊਟੀ ਸਮਝਦੀ ਹੋਈ ਆਪਣੇ ਫਰਜ਼ ਅਦਾ ਕਰਦੀ ਹੈ। ਮੁੱਖ ਮੰਤਰੀ ਪੰਜਾਬ ਸ. ਬਾਦਲ ਨੇ ਅੱਗੇ ਕਿਹਾ ਕਿ ਉਹ ਸਰਹੱਦੀ ਕਿਸਾਨਾਂ ਦੀ ਮੁਸ਼ਕਿਲ ਤੋਂ ਜਾਣੂੰ ਹੈ ਅਤੇ ਉਨਾਂ ਦੇ ਮੁਸ਼ਕਿਲਾਂ ਦੇ ਹੱਲ ਲਈ ਭਾਰਤ ਸਰਕਾਰ ਨਾਲ ਮੁਸ਼ਕਿਲਾਂ ਸਾਂਝੀਆਂ ਕਰਦੇ ਹਨ। ਸ. ਬਾਦਲ ਨੇ ਕਿਹਾ ਕਿ 1992 ਤੋਂ 2002 ਨੂੰ ਅਕਾਲੀ –ਭਾਜਪਾ ਸਰਕਾਰ ਦੀ ਸਰਕਾਰ ਬਣੀ ਸੀ ਤਾਂ ਉਸ ਵੇਲੇ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦਿੱਤਾ ਜਾਂਦਾ ਸੀ , ਜਿਸਨੂੰ ਹੁਣ ਵਧਾ ਕੇ 10 ਹਜਾਰ ਰੁਪਏ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸਰਹੱਦ ਤੇ ਮੁਸ਼ਕਿਲਾਂ ਸਹਿ ਕੇ ਕੰਮ ਕਰਦੇ ਲੋਕਾਂ ਦੇ ਹਿੱਤ ਲਈ ਹਮੇਸ਼ਾਂ ਯਤਨਸੀਲ ਰਹੀ ਹੈ। ਬਾਦਲ ਨੇ ਅੱਗੇ ਕਿਹਾ ਕਿ ਕਾਂਗਰਸ ਸਰਕਾਰ ਚਾਹੇ ਉਹ ਰਾਜ ਵਿਚ ਹੋਵੇ ਜਾਂ ਕੇਂਦਰ ਵਿਚ ਉਸਨੇ ਹਮੇਸ਼ਾ ਪੰਜਾਬ ਨਾਲ ਧੱਕਾ ਕੀਤਾ ਹੈ। 

ਕੈਪਟਨ ਅਮਰਿੰਦਰ ਸਿੰਘ ਦੇ ਸ਼ਾਸਨ ਦੌਰਾਨ ਕਾਸਨਾਂ ਨੂੰ ਮੁਆਵਜ਼ਾ ਦੇਣਾ ਬੰਦ ਕਰ ਦਿੱਤਾ ਗਿਆ ਸੀ ਪਰ ਅਕਾਲੀ –ਭਾਜਪਾ ਸਰਕਾਰ ਵਲੋਂ ਫਿਰ ਤੋਂ ਕਿਸਾਨਾਂ ਨੂੰ ਹਰ ਸਾਲ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸ. ਬਾਦਲ ਨੇ ਕਲਾਨੋਰ ਵਿਖੇ ਕਰੀਬ 13 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਤੇ ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਬ ਡਵੀਜ਼ਨ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪੱਕਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਸਤਲੁਜ ਯਮੁਨਾ ਲਿੰਕ ਨਹਿਰ ਸਬੰਧੀ ਆਪਣਾ ਬਿਆਨ ਆਪਣੀ ਸਹੂਲਤ ਮੁਤਾਬਿਕ ਲਗਾਤਰ ਬਦਲਦੇ ਰਹਿੰਦੇ ਹਨ ਅਤੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ। 

ਉਨਾਂ ਕਿਹਾ ਕਿ ਆਪ ਪਾਰਟੀ ਸਤਲੁਜ ਯਮੁਨਾ ਲਿੰਕ ਨਹਿਰ ਤੇ ਗਲਤ ਤੇ ਗੁੰਮਰਾਹ ਕੁੰਨ ਬਿਆਨਬਾਜ਼ੀ ਕਰਕੇ ਰਾਜਨੀਤਿਕ ਲਾਹਾ ਖੱਟਣਾ ਚਾਹੁੰਦੀ ਹੈ ਅਤੇ ਉਨਾਂ ਨੂੰ ਪੰਜਾਬ ਦੇ ਹਿੱਤਾਂ ਨਾਲ ਕੋਈ ਲਗਾਅ ਨਹੀਂ ਹੈ। ਸ. ਬਾਦਲ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਹਰਿਆਣਵੀ ਹੈ ਅਤੇ ਉਸਦੇ ਹਿੱਤ ਵੀ ਹਰਿਆਣਾ ਨਾਲ ਜੁੜੇ ਹੋਏ ਹਨ। ਉਨਾਂ ਕਿਹਾ ਉਸਦੇ ਪੰਜਾਬ ਨਾਲ ਕੋਈ ਪਿਆਰ ਜਾਂ ਹਮਦਰਦੀ ਨਹੀਂ ਹੈ ਸਗੋਂ ਉਹ ਪੰਜਾਬੀਆਂ ਦੇ ਹੱਕ ਖੋਹ ਕੇ ਹਰਿਆਣੇ ਨੂੰ ਦੇਣਾ ਚਾਹੁੰਦਾ ਹੈ। ਉਨਾਂ ਕਿਹਾ ਕਿ ਸੁਪਰੀਮ ਕੋਰ ਵਿਚ ਪਾਣੀਆਂ ਦੇ ਮੁੱਦੇ ਤੇ ਆਪ ਵਲੋਂ ਐਫੀਡੇਵਿਟ ਦਿੱਤਾ ਗਿਆ ਸੀ ਤੇ ਕਿਹਾ ਗਿਆ ਸੀ ਕਿ ਪੰਜਾਬ ਵਲੋਂ ਲਏ ਗਏ ਸਟੈਂਡ ਨਾਲ ਦੇਸ਼ ਅਖੰਡ ਹੋ ਜਾਵੇਗਾ। ਆਪ ਨੇ ਕਿਹਾ  ਸੀ ਕਿ ਇਹ ਦੇਸ਼ ਵਿਰੋਧੀ ਤੇ ਅਣਸੰਵਿਧਾਨਿਕ ਹੈ। ਜਿਸ ਤੋਂ ਸਾਫ ਸਪੱਸ਼ਟ ਹੁੰਦਾ ਹੈ ਆਪ ਪੰਜਾਬ ਦੇ ਹਿੱਤ ਵਿਚ ਨਹੀਂ ਹੈ। ਇਸ ਮੌਕੇ ਸ. ਸੁੱਚਾ ਸਿੰਘ ਲੰਗਾਹ ਸਾਬਕਾ ਮੰਤਰੀ ਪੰਜਾਬ, ਸ੍ਰੀ ਕੁਮਾਰ ਅਮਿਤ ਜੁਆਇੰਟ ਸੈਕਰਟਰੀ ਮੁੱਖ ਮੰਤਰੀ ਪੰਜਾਬ, ਡੀ.ਆਈ.ਜੀ ਏ.ਕੇ ਮਿੱਤਲ, ਸ੍ਰੀ ਪ੍ਰਦੀਪ ਸੱਭਰਵਾਲ ਡਿਪਟੀ ਕਮਿਸ਼ਨਰ, ਸ੍ਰੀ ਜਸਦੀਪ ਸਿੰਘ ਐਸ.ਐਸ.ਪੀ , ਸ. ਸਕੱਤਰ ਸਿੰਘ ਬੱਲ ਐਸ.ਡੀ.ਐਮ, ਸ੍ਰੀ ਸੰਦੀਪ ਸਿੰਘ ਐਸ.ਡੀ.ਐਮ. ਤੇ ਸ. ਸੁਖਜਿੰਦਰ ਸਿੰਘ ਸੋਨੂੰ ਲੰਗਾਹ ਆਦਿ ਹਾਜਰ ਸਨ।

 

Tags: Parkash Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD