Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਿਕਰਮ ਸਿੰਘ ਮਜੀਠੀਆ ਪੰਜਾਬ ਦੀ ਪੂਰੀ ਪੀੜੀ ਨੂੰ ਤਬਾਹ ਕਰਨ ਲਈ ਜਿੰਮੇਵਾਰ : ਗੁਰਪ੍ਰੀਤ ਸਿੰਘ ਵੜੈਚ

ਪਿਛਲੇ 10 ਸਾਲਾਂ ਤੋਂ ਬਾਦਲਾਂ ਦੇ ਰਾਜ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨ ਰਹੇ ਲੋਕਾਂ ਲਈ ਪਾਣੀ ਵਿੱਚ ਚੱਲਣ ਵਾਲੀ ਬੱਸ ਭੱਦਾ ਮਜਾਕ - ਹਿੰਮਤ ਸਿੰਘ ਸ਼ੇਰਗਿੱਲ

Web Admin

Web Admin

5 Dariya News

ਚੰਡੀਗੜ੍ਹ , 13 Dec 2016

Last updated on: Dec 13, 2016, 00:00 IST

ਪੰਜਾਬ ਦੇ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਉਤੇ ਸੂਬੇ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਦੇ ਦੋਸ਼ ਲਗਾਉਂਦਿਆਂ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਤੋਂ ਦੋਹਰਾਇਆ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਬਿਕਰਮ ਸਿੰਘ ਮਜੀਠੀਆ ਨੂੰ ਜੇਲ ਵਿੱਚ ਸੁੱਟਿਆ ਜਾਵੇਗਾ। ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਅਤੇ ਲੀਗਲ ਸੈਲ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧਕੇਲ ਕੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਲਈ ਮਜੀਠੀਆ ਹੀ ਜਿੰਮੇਵਾਰ ਹਨ। ਉਨਾਂ ਕਿਹਾ ਕਿ ਪੰਜਾਬ ਦੀ ਲੋਕ ਹੁਣ ਬਾਦਲਾਂ ਅਤੇ ਮਜੀਠੀਆ ਤੋਂ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਦਲਾ ਲੈਣ ਲਈ ਉਡੀਕ ਕਰ ਰਹੇ ਹਨ।ਬਿਕਰਮ ਮਜੀਠੀਆ ਨੂੰ ਚੁਣੌਤੀ ਦਿੰਦਿਆਂ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਮਜੀਠੀਆ ਖਿਲਾਫ ਕੌਣ ਚੋਣ ਲੜਦਾ ਹੈ, ਪਰ ਆਉਂਦੀਆਂ ਚੋਣਾਂ ਵਿੱਚ ਤੁਹਾਡੀ ਹਾਰ ਸੁਨਿਸ਼ਚਿਤ ਹੈ। ਉਨਾਂ ਕਿਹਾ ਕਿ ਮਜੀਠੀਆ ਲਈ ਜੇਲ ਹੀ ਢੁਕਵੀਂ ਥਾਂ ਹੈ, ਨਾ ਕਿ ਵਿਧਾਨ ਸਭਾ।  ਸ਼ੇਰਗਿੱਲ ਨੇ ਕਿਹਾ ਕਿ ਉਨਾਂ ਨੂੰ ਪੱਕਾ ਯਕੀਨ ਹੈ ਕਿ ਚੋਣਾਂ ਤੋਂ ਬਾਅਦ ਮਜੀਠੀਆ ਖੁਦ ਨੂੰ ਢੁਕਵੀਂ ਥਾਂ ਹੀ ਪਾਉਣਗੇ।

ਸੁਖਬੀਰ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀ ਗਈ ਪਾਣੀ ਵਾਲੀ ਬੱਸ ਦੀ ਅਲੋਚਨਾ ਕਰਦਿਆਂ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਜਿਸ ਵੇਲੇ ਪੂਰਾ ਪੰਜਾਬ ਬਾਦਲਾਂ ਦੇ 10 ਸਾਲਾਂ ਦੀ ਮਾੜੀ ਕਾਰਗੁਜਾਰੀ ਵਾਲੇ ਸਾਸ਼ਨ ਦਾ ਸੰਤਾਪ ਹੰਢਾ ਰਿਹਾ ਹੈ, ਉਸ ਸਮੇਂ ਸੂਬੇ ਦੇ ਸਾਰੇ ਅਖਬਾਰ ਸੁਖਬੀਰ ਬਾਦਲ ਦੀਆਂ ਪਿਕਨਿਕ ਮਨਾਉਂਦੇ ਹੋਏ ਦੀਆਂ ਫੋਟੋਆਂ ਨਾਲ ਭਰੇ ਹੋਏ ਹਨ। ਉਨਾਂ ਕਿਹਾ ਕਿ ਨੋਟਬੰਦੀ ਕਾਰਨ ਬਹੁਤ ਹੀ ਔਖਾ ਸਮਾਂ ਲੰਘਾ ਰਹੇ ਲੋਕਾਂ ਲਈ ਇਹ ਕਿਸੇ ਭੱਦੇ ਮਜਾਕ ਤੋਂ ਘੱਟ ਨਹੀਂ। ਉਨਾਂ ਕਿਹਾ ਕਿ ਇਸ ਤੋਂ ਸਾਫ ਪਤਾ ਚਲਦਾ ਹੈ ਕਿ ਬਾਦਲਾਂ ਨੂੰ ਪੰਜਾਬ ਦੇ ਲੋਕਾਂ ਅਤੇ ਉਨਾਂ ਦੀਆਂ ਮੁਸ਼ਕਿਲਾਂ ਨਾਲ ਕੋਈ ਸਾਰੋਕਾਰ ਨਹੀਂ ਹੈ।ਬਾਦਲ ਵੱਲੋਂ ਚੰਡੀਗੜ੍ਹ ਦੀ ਪੰਜਾਬ ਲਈ ਮੰਗ ਵਾਲੇ ਬਿਆਨ ਉਤੇ ਆਪਣਾ ਪ੍ਰਤੀਕਰਮ ਦਿੰਦਿਆਂ ਵੜੈਚ ਨੇ ਕਿਹਾ ਕਿ ਬਾਦਲ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਹੁਣ ਤੱਕ ਕੋਈ ਮੁੱਦਾ ਨਹੀਂ ਚੁੱਕਿਆ ਅਤੇ ਹੁਣ ਜਦੋਂ ਸਰਕਾਰ ਦਾ ਕਾਰਜਕਾਲ ਖਤਮ ਹੋਣ ਵਾਲਾ ਹੈ ਤਾਂ ਉਨਾਂ ਵੱਲੋਂ ਇਹ ਮੁੱਦਾ ਚੁੱਕ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸਿਸ਼ ਕੀਤੀ ਜਾ ਰਹੀ ਹੈ।ਸ਼ੇਰਗਿੱਲ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦੀ ਪੰਜਾਬ ਅਤੇ ਕੇਂਦਰ ਦੋਵਾਂ ਥਾਵਾਂ ਉਤੇ ਸਰਕਾਰਾਂ ਹਨ, ਤਾਂ ਫਿਰ ਉਹ ਕਿਸ ਤੋਂ ਮੰਗ ਕਰ ਰਹੇ ਹਨ। ਜੇਕਰ ਉਹ ਇਸ ਮਾਮਲੇ ਉਤੇ ਗੰਭੀਰ ਹਨ, ਤਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਸਾਰੇ ਅਕਾਲੀਆਂ ਵੱਲੋਂ ਅਸਤੀਫਾ ਦਿੱਤਾ ਜਾਵੇ।

ਆਪ ਆਗੂ ਯਾਮਿਨੀ ਗੋਮਰ ਵੱਲੋਂ ਪਾਰਟੀ ਤੋਂ ਅਸਤੀਫਾ ਦਿੱਤੇ ਜਾਣ ਦੇ ਮੁੱਦੇ ਉਤੇ ਵੜੈਚ ਨੇ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਉਸਨੂੰ ਟਿਕਟ ਦੇ ਕੇ ਉਮੀਦਵਾਰ ਬਣਾਇਆ ਗਿਆ ਸੀ ਅਤੇ ਉਹ ਤੀਜੇ ਨੰਬਰ ਉਤੇ ਆਈ ਸੀ। ਇਸ ਤੋਂ ਮਗਰੋਂ ਉਸਨੂੰ ਹੋਰ ਜਿੰਮੇਵਾਰੀਆਂ ਸੌਂਪਦੇ ਹੋਏ ਪਾਰਟੀ ਦੀ ਨੈਸ਼ਨਲ ਐਗਜੇਕਿਊਟਿਵ ਦਾ ਮੈਂਬਰ ਬਣਾਇਆ ਗਿਆ ਸੀ। ਪਾਰਟੀ ਵਿੱਚ ਮਿਲਿਆ ਉਥਾਨ ਹੀ ਉਸਦੇ ਝੂਠੇ ਇਲਜਾਮਾਂ ਨੂੰ ਗਲਤ ਸਾਬਿਤ ਕਰ ਰਿਹਾ ਹੈ। ਵੜੈਚ ਨੇ ਕਿਹਾ ਕਿ ਉਹ ਹੁਣ ਵਿਧਾਨਸਭਾ ਚੋਣਾਂ ਲਈ ਟਿਕਟ ਮੰਗ ਰਹੀ ਸੀ। ਉਨਾਂ ਕਿਹਾ ਕਿ ਇਸ ਤਰਾਂ ਲਗਦਾ ਹੈ ਕਿ ਟਿਕਟ ਨਾ ਮਿਲਣ ਕਾਰਨ ਉਹ ਅਜਿਹਾ ਸਭ ਕਰ ਰਹੀ ਹੈ।ਵੜੈਚ ਨੇ ਕਿਹਾ ਕਿ ਯਾਮਿਨੀ ਗੋਮਰ ਨੇ ਸੂਬੇ ਵਿੱਚ ਦਲਿਤਾਂ ਨਾਲ ਧੋਖਾ ਕੀਤਾ ਹੈ।ਉਨਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸੇ ਪਾਰਟੀ ਨੇ ਦਲਿਤਾਂ ਦੀ ਆਰਥਿਕ ਅਤੇ ਸਮਾਜਿਕ ਹਾਲਤ ਸੁਧਾਰਨ ਲਈ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੋਵੇ। ਨਾਲ ਹੀ ਵੜੈਚ ਨੇ ਇਹ ਵੀ ਕਿਹਾ ਕਿ ਪਹਿਲੀ ਵਾਰ ਕਿਸੇ ਪਾਰਟੀ ਨੇ ਉਪ ਮੁੱਖ ਮੰਤਰੀ ਦੀ ਕੁਰਸੀ ਕਿਸੇ ਦਲਿਤ ਭਾਈਚਾਰੇ ਦੇ ਵਿਅਕਤੀ ਨੂੰ ਦੇਣ ਦਾ ਐਲਾਨ ਕੀਤਾ ਹੈ।ਵੜੈਚ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਦਲਿਤਾਂ ਨੂੰ ਉਨਾਂ ਦਾ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਅਤੇ ਦੁਖਦਾਈ ਹੈ ਕਿ ਯਾਮਿਨੀ ਗੋਮਰ ਵੱਲੋਂ ਉਨਾਂ ਵਿਅਕਤੀਆਂ ਦੇ ਇਸ਼ਾਰਿਆਂ ਉਤੇ ਅਜਿਹਾ ਕੀਤਾ ਜਾ ਰਿਹਾ ਹੈ, ਜਿਨਾਂ ਵੱਲੋਂ ਸਦੀਆਂ ਤੱਕ ਦਲਿਤਾਂ ਨੂੰ ਉਪਰ ਨਹੀਂ ਉਠਣ ਦਿੱਤਾ ਅਤੇ ਦਲਿਤਾਂ ਦੀਆਂ ਉਭਰਨ ਦੀਆਂ ਕੋਸ਼ਿਸ਼ਾਂ ਨੂੰ ਉਹ ਦਬਾਉਂਦੇ ਰਹੇ। 

 

Tags: Gurpreet Ghughi , Himmat Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD